Hukumnama - Ang 793

Jo Dhin Aavehi So Dhin Jaahee in Raag Suhi

In Gurmukhi

ਸੂਹੀ ॥
ਜੋ ਦਿਨ ਆਵਹਿ ਸੋ ਦਿਨ ਜਾਹੀ ॥
ਕਰਨਾ ਕੂਚੁ ਰਹਨੁ ਥਿਰੁ ਨਾਹੀ ॥
ਸੰਗੁ ਚਲਤ ਹੈ ਹਮ ਭੀ ਚਲਨਾ ॥
ਦੂਰਿ ਗਵਨੁ ਸਿਰ ਊਪਰਿ ਮਰਨਾ ॥੧॥
ਕਿਆ ਤੂ ਸੋਇਆ ਜਾਗੁ ਇਆਨਾ ॥
ਤੈ ਜੀਵਨੁ ਜਗਿ ਸਚੁ ਕਰਿ ਜਾਨਾ ॥੧॥ ਰਹਾਉ ॥
ਜਿਨਿ ਜੀਉ ਦੀਆ ਸੁ ਰਿਜਕੁ ਅੰਬਰਾਵੈ ॥
ਸਭ ਘਟ ਭੀਤਰਿ ਹਾਟੁ ਚਲਾਵੈ ॥
ਕਰਿ ਬੰਦਿਗੀ ਛਾਡਿ ਮੈ ਮੇਰਾ ॥
ਹਿਰਦੈ ਨਾਮੁ ਸਮ੍ਹ੍ਹਾਰਿ ਸਵੇਰਾ ॥੨॥
ਜਨਮੁ ਸਿਰਾਨੋ ਪੰਥੁ ਨ ਸਵਾਰਾ ॥
ਸਾਂਝ ਪਰੀ ਦਹ ਦਿਸ ਅੰਧਿਆਰਾ ॥
ਕਹਿ ਰਵਿਦਾਸ ਨਿਦਾਨਿ ਦਿਵਾਨੇ ॥
ਚੇਤਸਿ ਨਾਹੀ ਦੁਨੀਆ ਫਨ ਖਾਨੇ ॥੩॥੨॥

Phonetic English

Soohee ||
Jo Dhin Aavehi So Dhin Jaahee ||
Karanaa Kooch Rehan Thhir Naahee ||
Sang Chalath Hai Ham Bhee Chalanaa ||
Dhoor Gavan Sir Oopar Maranaa ||1||
Kiaa Thoo Soeiaa Jaag Eiaanaa ||
Thai Jeevan Jag Sach Kar Jaanaa ||1|| Rehaao ||
Jin Jeeo Dheeaa S Rijak Anbaraavai ||
Sabh Ghatt Bheethar Haatt Chalaavai ||
Kar Bandhigee Shhaadd Mai Maeraa ||
Hiradhai Naam Samhaar Savaeraa ||2||
Janam Siraano Panthh N Savaaraa ||
Saanjh Paree Dheh Dhis Andhhiaaraa ||
Kehi Ravidhaas Nidhaan Dhivaanae ||
Chaethas Naahee Dhuneeaa Fan Khaanae ||3||2||

English Translation

Soohee:
That day which comes, that day shall go.
You must march on; nothing remains stable.
Our companions are leaving, and we must leave as well.
We must go far away. Death is hovering over our heads. ||1||
Why are you asleep? Wake up, you ignorant fool!
You believe that your life in the world is true. ||1||Pause||
The One who gave you life shall also provide you with nourishment.
In each and every heart, He runs His shop.
Meditate on the Lord, and renounce your egotism and self-conceit.
Within your heart, contemplate the Naam, the Name of the Lord, sometime. ||2||
Your life has passed away, but you have not arranged your path.
Evening has set in, and soon there will be darkness on all sides.
Says Ravi Daas, O ignorant mad-man,
Don't you realize, that this world is the house of death?! ||3||2||

Punjabi Viakhya

nullnullnullnull(ਮਨੁੱਖ ਦੀ ਜ਼ਿੰਦਗੀ ਵਿਚ) ਜੇਹੜੇ ਜੇਹੜੇ ਦਿਨ ਆਉਂਦੇ ਹਨ, ਉਹ ਦਿਨ (ਅਸਲ ਵਿਚ ਨਾਲੋ ਨਾਲ) ਲੰਘਦੇ ਜਾਂਦੇ ਹਨ (ਭਾਵ, ਉਮਰ ਵਿਚੋਂ ਘਟਦੇ ਜਾਂਦੇ ਹਨ), (ਇਥੋਂ ਹਰੇਕ ਨੇ) ਕੂਚ ਕਰ ਜਾਣਾ ਹੈ (ਕਿਸੇ ਦੀ ਭੀ ਇਥੇ) ਸਦਾ ਦੀ ਰਿਹੈਸ਼ ਨਹੀਂ ਹੈ। ਅਸਾਡਾ ਸਾਥ ਤੁਰਿਆ ਜਾ ਰਿਹਾ ਹੈ, ਅਸਾਂ ਭੀ (ਇਥੋਂ) ਤੁਰ ਜਾਣਾ ਹੈ; ਇਹ ਦੂਰ ਦੀ ਮੁਸਾਫ਼ਰੀ ਹੈ ਤੇ ਮੌਤ ਸਿਰ ਉਤੇ ਖਲੋਤੀ ਹੈ (ਪਤਾ ਨਹੀਂ ਕੇਹੜੇ ਵੇਲੇ ਆ ਜਾਏ) ॥੧॥nullਹੇ ਅੰਞਾਣ! ਹੋਸ਼ ਕਰ। ਤੂੰ ਕਿਉਂ ਸੌਂ ਰਿਹਾ ਹੈਂ? ਤੂੰ ਜਗਤ ਵਿਚ ਇਸ ਜੀਊਣ ਨੂੰ ਸਦਾ ਕਾਇਮ ਰਹਿਣ ਵਾਲਾ ਸਮਝ ਬੈਠਾ ਹੈਂ ॥੧॥ ਰਹਾਉ ॥nullnullnull(ਤੂੰ ਹਰ ਵੇਲੇ ਰਿਜ਼ਕ ਦੇ ਹੀ ਫ਼ਿਕਰ ਵਿਚ ਰਹਿੰਦਾ ਹੈਂ, ਵੇਖ) ਜਿਸ ਪ੍ਰਭੂ ਨੇ ਜਿੰਦ ਦਿੱਤੀ ਹੈ, ਉਹ ਰਿਜ਼ਕ ਭੀ ਅਪੜਾਉਂਦਾ ਹੈ, ਸਾਰੇ ਸਰੀਰਾਂ ਵਿਚ ਬੈਠਾ ਹੋਇਆ ਉਹ ਆਪ ਰਿਜ਼ਕ ਦਾ ਆਹਰ ਪੈਦਾ ਕਰ ਰਿਹਾ ਹੈ। ਮੈਂ (ਇਤਨਾ ਵੱਡਾ ਹਾਂ) ਮੇਰੀ (ਇਤਨੀ ਮਲਕੀਅਤ ਹੈ)-ਛੱਡ ਇਹ ਗੱਲਾਂ, ਪ੍ਰਭੂ ਦੀ ਬੰਦਗੀ ਕਰ, ਹੁਣ ਵੇਲੇ-ਸਿਰ ਉਸ ਦਾ ਨਾਮ ਆਪਣੇ ਹਿਰਦੇ ਵਿਚ ਸਾਂਭ ॥੨॥nullnullnullਉਮਰ ਮੁੱਕਣ ਤੇ ਆ ਰਹੀ ਹੈ, ਪਰ ਤੂੰ ਆਪਣਾ ਰਾਹ ਸੁਚੱਜਾ ਨਹੀਂ ਬਣਾਇਆ; ਸ਼ਾਮ ਪੈ ਰਹੀ ਹੈ, ਦਸੀਂ ਪਾਸੀਂ ਹਨੇਰਾ ਹੀ ਹਨੇਰਾ ਹੋਣ ਵਾਲਾ ਹੈ। ਰਵਿਦਾਸ ਆਖਦਾ ਹੈ-ਹੇ ਕਮਲੇ ਮਨੁੱਖ! ਤੂੰ ਪ੍ਰਭੂ ਨੂੰ ਯਾਦ ਨਹੀਂ ਕਰਦਾ, ਦੁਨੀਆ (ਜਿਸ ਦੇ ਨਾਲ ਤੂੰ ਮਨ ਜੋੜੀ ਬੈਠਾ ਹੈਂ) ਅੰਤ ਨੂੰ ਨਾਸ ਹੋ ਜਾਣ ਵਾਲੀ ਹੈ ॥੩॥੨॥