Hukumnama - Ang 794
Thap Thap Luhi Luhi Haathh Maroro in Raag Suhi
In Gurmukhi
ੴ ਸਤਿਗੁਰ ਪ੍ਰਸਾਦਿ ॥
ਰਾਗੁ ਸੂਹੀ ਬਾਣੀ ਸੇਖ ਫਰੀਦ ਜੀ ਕੀ ॥
ਤਪਿ ਤਪਿ ਲੁਹਿ ਲੁਹਿ ਹਾਥ ਮਰੋਰਉ ॥
ਬਾਵਲਿ ਹੋਈ ਸੋ ਸਹੁ ਲੋਰਉ ॥
ਤੈ ਸਹਿ ਮਨ ਮਹਿ ਕੀਆ ਰੋਸੁ ॥
ਮੁਝੁ ਅਵਗਨ ਸਹ ਨਾਹੀ ਦੋਸੁ ॥੧॥
ਤੈ ਸਾਹਿਬ ਕੀ ਮੈ ਸਾਰ ਨ ਜਾਨੀ ॥
ਜੋਬਨੁ ਖੋਇ ਪਾਛੈ ਪਛੁਤਾਨੀ ॥੧॥ ਰਹਾਉ ॥
ਕਾਲੀ ਕੋਇਲ ਤੂ ਕਿਤ ਗੁਨ ਕਾਲੀ ॥
ਅਪਨੇ ਪ੍ਰੀਤਮ ਕੇ ਹਉ ਬਿਰਹੈ ਜਾਲੀ ॥
ਪਿਰਹਿ ਬਿਹੂਨ ਕਤਹਿ ਸੁਖੁ ਪਾਏ ॥
ਜਾ ਹੋਇ ਕ੍ਰਿਪਾਲੁ ਤਾ ਪ੍ਰਭੂ ਮਿਲਾਏ ॥੨॥
ਵਿਧਣ ਖੂਹੀ ਮੁੰਧ ਇਕੇਲੀ ॥
ਨਾ ਕੋ ਸਾਥੀ ਨਾ ਕੋ ਬੇਲੀ ॥
ਕਰਿ ਕਿਰਪਾ ਪ੍ਰਭਿ ਸਾਧਸੰਗਿ ਮੇਲੀ ॥
ਜਾ ਫਿਰਿ ਦੇਖਾ ਤਾ ਮੇਰਾ ਅਲਹੁ ਬੇਲੀ ॥੩॥
ਵਾਟ ਹਮਾਰੀ ਖਰੀ ਉਡੀਣੀ ॥
ਖੰਨਿਅਹੁ ਤਿਖੀ ਬਹੁਤੁ ਪਿਈਣੀ ॥
ਉਸੁ ਊਪਰਿ ਹੈ ਮਾਰਗੁ ਮੇਰਾ ॥
ਸੇਖ ਫਰੀਦਾ ਪੰਥੁ ਸਮ੍ਹ੍ਹਾਰਿ ਸਵੇਰਾ ॥੪॥੧॥
Phonetic English
Ik Oankaar Sathigur Prasaadh ||
Raag Soohee Baanee Saekh Fareedh Jee Kee ||
Thap Thap Luhi Luhi Haathh Maroro ||
Baaval Hoee So Sahu Loro ||
Thai Sehi Man Mehi Keeaa Ros ||
Mujh Avagan Seh Naahee Dhos ||1||
Thai Saahib Kee Mai Saar N Jaanee ||
Joban Khoe Paashhai Pashhuthaanee ||1|| Rehaao ||
Kaalee Koeil Thoo Kith Gun Kaalee ||
Apanae Preetham Kae Ho Birehai Jaalee ||
Pirehi Bihoon Kathehi Sukh Paaeae ||
Jaa Hoe Kirapaal Thaa Prabhoo Milaaeae ||2||
Vidhhan Khoohee Mundhh Eikaelee ||
Naa Ko Saathhee Naa Ko Baelee ||
Kar Kirapaa Prabh Saadhhasang Maelee ||
Jaa Fir Dhaekhaa Thaa Maeraa Alahu Baelee ||3||
Vaatt Hamaaree Kharee Ouddeenee ||
Khanniahu Thikhee Bahuth Pieenee ||
Ous Oopar Hai Maarag Maeraa ||
Saekh Fareedhaa Panthh Samhaar Savaeraa ||4||1||
English Translation
One Universal Creator God. By The Grace Of The True Guru:
Raag Soohee, The Word Of Shaykh Fareed Jee:
Burning and burning, writhing in pain, I wring my hands.
I have gone insane, seeking my Husband Lord.
O my Husband Lord, You are angry with me in Your Mind.
The fault is with me, and not with my Husband Lord. ||1||
O my Lord and Master, I do not know Your excellence and worth.
Having wasted my youth, now I come to regret and repent. ||1||Pause||
O black bird, what qualities have made you black?
"I have been burnt by separation from my Beloved."
Without her Husband Lord, how can the soul-bride ever find peace?
When He becomes merciful, then God unites us with Himself. ||2||
The lonely soul-bride suffers in the pit of the world.
She has no companions, and no friends.
In His Mercy, God has united me with the Saadh Sangat, the Company of the Holy.
And when I look again, then I find God as my Helper. ||3||
The path upon which I must walk is very depressing.
It is sharper than a two-edged sword, and very narrow.
That is where my path lies.
O Shaykh Fareed, think of that path early on. ||4||1||
Punjabi Viakhya
ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਰਾਗ ਸੂਹੀ ਵਿੱਚ ਸ਼ੇਖ ਫਰੀਦ ਜੀ ਦੀ ਬਾਣੀ।nullnullnullਬੜੀ ਦੁਖੀ ਹੋ ਕੇ, ਬੜੀ ਤੜਫ ਕੇ ਮੈਂ ਹੁਣ ਹੱਥ ਮਲ ਰਹੀ ਹਾਂ, ਤੇ ਝੱਲੀ ਹੋ ਕੇ ਹੁਣ ਮੈਂ ਉਸ ਖਸਮ ਨੂੰ ਲੱਭਦੀ ਫਿਰਦੀ ਹਾਂ। ਹੇ ਖਸਮ-ਪ੍ਰਭੂ! ਤੇਰਾ ਕੋਈ ਦੋਸ (ਮੇਰੀ ਇਸ ਭੈੜੀ ਹਾਲਤ ਬਾਰੇ) ਨਹੀਂ ਹੈ, ਮੇਰੇ ਵਿਚ ਹੀ ਔਗੁਣ ਸਨ, ਤਾਹੀਏਂ ਤੂੰ ਆਪਣੇ ਮਨ ਵਿਚ ਮੇਰੇ ਨਾਲ ਰੋਸਾ ਕੀਤਾ ॥੧॥nullਹੇ ਮੇਰੇ ਮਾਲਿਕ! ਮੈਂ ਤੇਰੀ ਕਦਰ ਨਾ ਜਾਤੀ, ਜੁਆਨੀ ਦਾ ਵੇਲਾ ਗਵਾ ਕੇ ਹੁਣ ਪਿਛੋਂ ਮੈਂ ਝੁਰ ਰਹੀ ਹਾਂ ॥੧॥ ਰਹਾਉ ॥nullnullnull(ਹੁਣ ਮੈਂ ਕੋਇਲ ਨੂੰ ਪੁੱਛਦੀ ਫਿਰਦੀ ਹਾਂ-) ਹੇ ਕਾਲੀ ਕੋਇਲ! ਭਲਾ, ਮੈਂ ਤਾਂ ਆਪਣੇ ਕਰਮਾਂ ਦੀ ਮਾਰੀ ਦੁਖੀ ਹਾਂ ਹੀ) ਤੂੰ ਭੀ ਕਿਉਂ ਕਾਲੀ (ਹੋ ਗਈ) ਹੈਂ? (ਕੋਇਲ ਭੀ ਇਹੀ ਉੱਤਰ ਦੇਂਦੀ ਹੈ) ਮੈਨੂੰ ਮੇਰੇ ਪ੍ਰੀਤਮ ਦੇ ਵਿਛੋੜੇ ਨੇ ਸਾੜ ਦਿੱਤਾ ਹੈ। (ਠੀਕ ਹੈ) ਖਸਮ ਤੋਂ ਵਿੱਛੁੜ ਕੇ ਕਿਥੇ ਕੋਈ ਸੁਖ ਪਾ ਸਕਦੀ ਹੈ? (ਪਰ ਜੀਵ-ਇਸਤ੍ਰੀ ਦੇ ਵੱਸ ਦੀ ਗੱਲ ਨਹੀਂ ਹੈ) ਜਦੋਂ ਪ੍ਰਭੂ ਆਪ ਮਿਹਰਬਾਨ ਹੁੰਦਾ ਹੈ ਤਾਂ ਆਪ ਹੀ ਮਿਲਾ ਲੈਂਦਾ ਹੈ ॥੨॥nullnullnull(ਇਸ ਜਗਤ-ਰੂਪ) ਡਰਾਉਣੀ ਖੂਹੀ ਵਿਚ ਮੈਂ ਜੀਵ-ਇਸਤ੍ਰੀ ਇਕੱਲੀ (ਡਿੱਗੀ ਪਈ ਸਾਂ, ਇਥੇ) ਕੋਈ ਮੇਰਾ ਸਾਥੀ ਨਹੀਂ (ਮੇਰੇ ਦੁੱਖਾਂ ਵਿਚ) ਕੋਈ ਮੇਰਾ ਮਦਦਗਾਰ ਨਹੀਂ। ਹੁਣ ਜਦੋਂ ਪ੍ਰਭੂ ਨੇ ਮੇਹਰ ਕਰ ਕੇ ਮੈਨੂੰ ਸਤਸੰਗ ਵਿਚ ਮਿਲਾਇਆ ਹੈ, (ਸਤਸੰਗ ਵਿਚ ਆ ਕੇ) ਜਦੋਂ ਮੈਂ ਵੇਖਦੀ ਹਾਂ ਤਾਂ ਮੈਨੂੰ ਮੇਰਾ ਰੱਬ ਬੇਲੀ ਦਿੱਸ ਰਿਹਾ ਹੈ ॥੩॥nullnullnullਹੇ ਭਾਈ! ਅਸਾਡਾ ਇਹ ਜੀਵਨ-ਪੰਧ ਬੜਾ ਭਿਆਨਕ ਹੈ, ਖੰਡੇ ਨਾਲੋਂ ਤਿੱਖਾ ਹੈ, ਬੜੀ ਤੇਜ਼ ਧਾਰ ਵਾਲਾ ਹੈ; ਇਸ ਦੇ ਉਤੋਂ ਦੀ ਅਸਾਂ ਲੰਘਣਾ ਹੈ। ਇਸ ਵਾਸਤੇ, ਹੇ ਫਰੀਦ! ਸਵੇਰੇ ਸਵੇਰੇ ਰਸਤਾ ਸੰਭਾਲ ॥੪॥੧॥