Hukumnama - Ang 795
Aapae Sabadh Aapae Neesaan in Raag Bilaaval
In Gurmukhi
ਬਿਲਾਵਲੁ ਮਹਲਾ ੧ ॥
ਆਪੇ ਸਬਦੁ ਆਪੇ ਨੀਸਾਨੁ ॥
ਆਪੇ ਸੁਰਤਾ ਆਪੇ ਜਾਨੁ ॥
ਆਪੇ ਕਰਿ ਕਰਿ ਵੇਖੈ ਤਾਣੁ ॥
ਤੂ ਦਾਤਾ ਨਾਮੁ ਪਰਵਾਣੁ ॥੧॥
ਐਸਾ ਨਾਮੁ ਨਿਰੰਜਨ ਦੇਉ ॥
ਹਉ ਜਾਚਿਕੁ ਤੂ ਅਲਖ ਅਭੇਉ ॥੧॥ ਰਹਾਉ ॥
ਮਾਇਆ ਮੋਹੁ ਧਰਕਟੀ ਨਾਰਿ ॥
ਭੂੰਡੀ ਕਾਮਣਿ ਕਾਮਣਿਆਰਿ ॥
ਰਾਜੁ ਰੂਪੁ ਝੂਠਾ ਦਿਨ ਚਾਰਿ ॥
ਨਾਮੁ ਮਿਲੈ ਚਾਨਣੁ ਅੰਧਿਆਰਿ ॥੨॥
ਚਖਿ ਛੋਡੀ ਸਹਸਾ ਨਹੀ ਕੋਇ ॥
ਬਾਪੁ ਦਿਸੈ ਵੇਜਾਤਿ ਨ ਹੋਇ ॥
ਏਕੇ ਕਉ ਨਾਹੀ ਭਉ ਕੋਇ ॥
ਕਰਤਾ ਕਰੇ ਕਰਾਵੈ ਸੋਇ ॥੩॥
ਸਬਦਿ ਮੁਏ ਮਨੁ ਮਨ ਤੇ ਮਾਰਿਆ ॥
ਠਾਕਿ ਰਹੇ ਮਨੁ ਸਾਚੈ ਧਾਰਿਆ ॥
ਅਵਰੁ ਨ ਸੂਝੈ ਗੁਰ ਕਉ ਵਾਰਿਆ ॥
ਨਾਨਕ ਨਾਮਿ ਰਤੇ ਨਿਸਤਾਰਿਆ ॥੪॥੩॥
Phonetic English
Bilaaval Mehalaa 1 ||
Aapae Sabadh Aapae Neesaan ||
Aapae Surathaa Aapae Jaan ||
Aapae Kar Kar Vaekhai Thaan ||
Thoo Dhaathaa Naam Paravaan ||1||
Aisaa Naam Niranjan Dhaeo ||
Ho Jaachik Thoo Alakh Abhaeo ||1|| Rehaao ||
Maaeiaa Mohu Dhharakattee Naar ||
Bhoonddee Kaaman Kaamaniaar ||
Raaj Roop Jhoothaa Dhin Chaar ||
Naam Milai Chaanan Andhhiaar ||2||
Chakh Shhoddee Sehasaa Nehee Koe ||
Baap Dhisai Vaejaath N Hoe ||
Eaekae Ko Naahee Bho Koe ||
Karathaa Karae Karaavai Soe ||3||
Sabadh Mueae Man Man Thae Maariaa ||
Thaak Rehae Man Saachai Dhhaariaa ||
Avar N Soojhai Gur Ko Vaariaa ||
Naanak Naam Rathae Nisathaariaa ||4||3||
English Translation
Bilaawal, First Mehl:
He Himself is the Word of the Shabad, and He Himself is the Insignia.
He Himself is the Listener, and He Himself is the Knower.
He Himself created the creation, and He Himself beholds His almighty power.
You are the Great Giver; Your Name alone is approved. ||1||
Such is the Name of the Immaculate, Divine Lord.
I am just a beggar; You are invisible and unknowable. ||1||Pause||
Love of Maya is like a cursed woman,
Ugly, dirty and promiscuous.
Power and beauty are false, and last for only a few days.
But when one is blessed with the Naam, the darkness within is illuminated. ||2||
I tasted Maya and renounced it, and now, I have no doubts.
One whose father is known, cannot be illegitimate.
One who belongs to the One Lord, has no fear.
The Creator acts, and causes all to act. ||3||
One who dies in the Word of the Shabad conquers his mind, through his mind.
Keeping his mind restrained, he enshrines the True Lord within his heart.
He does not know any other, and he is a sacrifice to the Guru.
O Nanak, attuned to the Naam, he is emancipated. ||4||3||
Punjabi Viakhya
nullnullnullnull(ਜਿਸ ਮਨੁੱਖ ਨੂੰ ਨਾਮ ਦੀ ਦਾਤਿ ਮਿਲ ਜਾਂਦੀ ਹੈ ਉਸ ਨੂੰ ਇਹ ਯਕੀਨ ਬਣ ਜਾਂਦਾ ਹੈ ਕਿ ਪ੍ਰਭੂ) ਆਪ ਹੀ ਸਿਫ਼ਤ-ਸਾਲਾਹ ਹੈ (ਭਾਵ, ਜਿਥੇ ਉਸ ਦੀ ਸਿਫ਼ਤ-ਸਾਲਾਹ ਹੁੰਦੀ ਹੈ ਉਥੇ ਉਹ ਮੌਜੂਦ ਹੈ), ਆਪ ਹੀ (ਜੀਵ ਵਾਸਤੇ ਜੀਵਨ-ਸਫ਼ਰ ਵਿਚ) ਰਾਹਦਾਰੀ ਹੈ, ਪ੍ਰਭੂ ਆਪ ਹੀ (ਜੀਵਾਂ ਦੀਆਂ ਅਰਦਾਸਾਂ) ਸੁਣਨ ਵਾਲਾ ਹੈ, ਆਪ ਹੀ (ਜੀਵਾਂ ਦੇ ਦੁੱਖ-ਦਰਦ) ਜਾਣਨ ਵਾਲਾ ਹੈ। ਪ੍ਰਭੂ ਆਪ ਹੀ ਜਗਤ-ਰਚਨਾ ਰਚ ਕੇ ਆਪ ਹੀ ਆਪਣਾ (ਇਹ) ਬਲ ਵੇਖ ਰਿਹਾ ਹੈ। ਹੇ ਪ੍ਰਭੂ! ਤੂੰ (ਜੀਵਾਂ ਨੂੰ ਸਭ ਦਾਤਾਂ) ਦੇਣ ਵਾਲਾ ਹੈਂ, (ਜਿਸ ਨੂੰ ਤੂੰ ਆਪਣਾ ਨਾਮ ਬਖ਼ਸ਼ਦਾ ਹੈਂ, ਉਹ ਤੇਰੇ ਦਰ ਤੇ) ਕਬੂਲ ਹੋ ਜਾਂਦਾ ਹੈ ॥੧॥nullਹੇ ਮਾਇਆ ਦੇ ਪ੍ਰਭਾਵ ਤੋਂ ਰਹਿਤ ਪ੍ਰਕਾਸ਼-ਰੂਪ ਪ੍ਰਭੂ! ਤੇਰਾ ਨਾਮ ਭੀ ਏਹੋ ਜੇਹਾ ਹੀ ਹੈ (ਜਿਹੋ ਜੇਹਾ ਤੂੰ ਆਪ ਹੈਂ। ਭਾਵ, ਤੇਰਾ ਨਾਮ ਭੀ ਮਾਇਆ ਦੇ ਮੋਹ ਤੋਂ ਬਚਾਂਦਾ ਹੈ)। ਹੇ ਪ੍ਰਭੂ! ਤੇਰਾ ਕੋਈ ਖ਼ਾਸ ਚਿਹਨ ਚੱਕ੍ਰ ਨਹੀਂ ਲੱਭ ਸਕਦਾ, ਤੇਰਾ ਭੇਦ ਨਹੀਂ ਪਾਇਆ ਜਾ ਸਕਦਾ। ਮੈਂ (ਤੇਰੇ ਦਰ ਤੇ) ਮੰਗਤਾ ਹਾਂ (ਤੇ ਤੈਥੋਂ ਤੇਰੇ ਨਾਮ ਦੀ ਦਾਤਿ ਮੰਗਦਾ ਹਾਂ) ॥੧॥ ਰਹਾਉ ॥nullnullnull(ਨਾਮ ਜਪਣ ਵਾਲੇ ਨੂੰ ਇਹ ਸਮਝ ਆ ਜਾਂਦੀ ਹੈ ਕਿ) ਮਾਇਆ ਦਾ ਮੋਹ ਇਕ ਵਿਭਚਾਰਨ ਇਸਤ੍ਰੀ ਦੇ ਮੋਹ ਸਮਾਨ ਹੈ, ਮਾਇਆ ਇਕ ਟੂਣੇ ਕਰਨ ਵਾਲੀ ਭੈੜੀ ਇਸਤ੍ਰੀ ਸਮਾਨ ਹੈ, ਦੁਨੀਆ ਦੀ ਹਕੂਮਤ ਤੇ ਸੁੰਦਰਤਾ ਨਾਸਵੰਤ ਹਨ, ਥੋੜੇ ਹੀ ਦਿਨ ਰਹਿਣ ਵਾਲੇ ਹਨ (ਪਰ ਇਹਨਾਂ ਦੇ ਅਸਰ ਹੇਠ ਮਨੁੱਖ ਜਹਾਲਤ ਦੇ ਹਨੇਰੇ ਵਿਚ ਜੀਵਨ ਵਿਚ ਜੀਵਨ-ਠੇਡੇ ਖਾਂਦਾ ਫਿਰਦਾ ਹੈ)। ਜਿਸ ਮਨੁੱਖ ਨੂੰ ਪ੍ਰਭੂ ਦਾ ਨਾਮ ਮਿਲ ਜਾਂਦਾ ਹੈ, ਉਸ ਨੂੰ (ਮਾਇਆ ਦੇ ਮੋਹ ਦੇ) ਹਨੇਰੇ ਵਿਚ ਚਾਨਣ ਮਿਲ ਜਾਂਦਾ ਹੈ ॥੨॥nullnullnull(ਇਹ ਗੱਲ ਚੰਗੀ ਤਰ੍ਹਾਂ) ਪਰਖ ਵੇਖੀ ਹੈ, ਜਿਸ ਵਿਚ ਕੋਈ ਸ਼ੱਕ ਨਹੀਂ ਕਿ ਜਿਸ ਦਾ ਪਿਉ ਪ੍ਰਤੱਖ ਦਿੱਸਦਾ ਹੋਵੇ ਉਹ ਭੈੜੇ ਅਸਲੇ ਵਾਲਾ ਨਹੀਂ ਅਖਵਾਂਦਾ (ਜੋ ਮਨੁੱਖ ਆਪਣੇ ਸਿਰ ਉਤੇ ਪਿਤਾ-ਪ੍ਰਭੂ ਨੂੰ ਰਾਖਾ ਮੰਨਦਾ ਹੈ ਉਹ ਵਿਕਾਰਾਂ ਵਲ ਨਹੀਂ ਪਰਤਦਾ)। ਇੱਕ ਪ੍ਰਭੂ-ਪਿਤਾ ਵਾਲੇ ਨੂੰ (ਕਿਸੇ ਤੋਂ) ਕੋਈ ਡਰ ਨਹੀਂ ਰਹਿੰਦਾ (ਕਿਉਂਕਿ ਉਸ ਨੂੰ) ਯਕੀਨ ਬਣਿਆ ਰਹਿੰਦਾ ਹੈ ਕਿ) ਉਹ ਪਰਮਾਤਮਾ ਹੀ ਸਭ ਕੁਝ ਕਰਦਾ ਹੈ ਤੇ (ਜੀਵਾਂ ਪਾਸੋਂ) ਕਰਾਂਦਾ ਹੈ ॥੩॥nullnullnullਜਿਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜ ਕੇ ਆਪਾ-ਭਾਵ ਮੁਕਾਂਦੇ ਹਨ ਆਪਣੇ ਮਨ ਨੂੰ ਮਾਇਕ ਫੁਰਨਿਆਂ ਵਲੋਂ ਰੋਕ ਲੈਂਦੇ ਹਨ, ਉਹ ਵਿਕਾਰਾਂ ਵਲੋਂ ਰੁਕੇ ਰਹਿੰਦੇ ਹਨ ਕਿਉਂਕਿ ਸੱਚਾ ਕਰਤਾਰ ਉਹਨਾਂ ਦੇ ਮਨ ਨੂੰ (ਆਪਣੇ ਨਾਮ ਦਾ) ਆਸਰਾ ਦੇਂਦਾ ਹੈ। ਮੈਂ ਗੁਰੂ ਤੋਂ ਸਦਕੇ ਹਾਂ, ਉਸ ਤੋਂ ਬਿਨਾ ਕੋਈ ਹੋਰ ਐਸਾ ਨਹੀਂ (ਜੋ ਮਨ ਨੂੰ ਪ੍ਰਭੂ ਵਿਚ ਜੋੜਨ ਲਈ ਸਹਾਇਤਾ ਕਰੇ)। ਹੇ ਨਾਨਕ! ਪ੍ਰਭੂ-ਨਾਮ ਵਿਚ ਰੰਗੇ ਹੋਏ ਬੰਦਿਆਂ ਨੂੰ ਪ੍ਰਭੂ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਲੈਂਦਾ ਹੈ ॥੪॥੩॥