Hukumnama - Ang 797
Pooraa Thhaatt Banaaeiaa Poorai Vaekhahu Eaek Samaanaa in Raag Bilaaval
In Gurmukhi
ਬਿਲਾਵਲੁ ਮਹਲਾ ੩ ॥
ਪੂਰਾ ਥਾਟੁ ਬਣਾਇਆ ਪੂਰੈ ਵੇਖਹੁ ਏਕ ਸਮਾਨਾ ॥
ਇਸੁ ਪਰਪੰਚ ਮਹਿ ਸਾਚੇ ਨਾਮ ਕੀ ਵਡਿਆਈ ਮਤੁ ਕੋ ਧਰਹੁ ਗੁਮਾਨਾ ॥੧॥
ਸਤਿਗੁਰ ਕੀ ਜਿਸ ਨੋ ਮਤਿ ਆਵੈ ਸੋ ਸਤਿਗੁਰ ਮਾਹਿ ਸਮਾਨਾ ॥
ਇਹ ਬਾਣੀ ਜੋ ਜੀਅਹੁ ਜਾਣੈ ਤਿਸੁ ਅੰਤਰਿ ਰਵੈ ਹਰਿ ਨਾਮਾ ॥੧॥ ਰਹਾਉ ॥
ਚਹੁ ਜੁਗਾ ਕਾ ਹੁਣਿ ਨਿਬੇੜਾ ਨਰ ਮਨੁਖਾ ਨੋ ਏਕੁ ਨਿਧਾਨਾ ॥
ਜਤੁ ਸੰਜਮ ਤੀਰਥ ਓਨਾ ਜੁਗਾ ਕਾ ਧਰਮੁ ਹੈ ਕਲਿ ਮਹਿ ਕੀਰਤਿ ਹਰਿ ਨਾਮਾ ॥੨॥
ਜੁਗਿ ਜੁਗਿ ਆਪੋ ਆਪਣਾ ਧਰਮੁ ਹੈ ਸੋਧਿ ਦੇਖਹੁ ਬੇਦ ਪੁਰਾਨਾ ॥
ਗੁਰਮੁਖਿ ਜਿਨੀ ਧਿਆਇਆ ਹਰਿ ਹਰਿ ਜਗਿ ਤੇ ਪੂਰੇ ਪਰਵਾਨਾ ॥੩॥
ਕਹਤ ਨਾਨਕੁ ਸਚੇ ਸਿਉ ਪ੍ਰੀਤਿ ਲਾਏ ਚੂਕੈ ਮਨਿ ਅਭਿਮਾਨਾ ॥
ਕਹਤ ਸੁਣਤ ਸਭੇ ਸੁਖ ਪਾਵਹਿ ਮਾਨਤ ਪਾਹਿ ਨਿਧਾਨਾ ॥੪॥੪॥
Phonetic English
Bilaaval Mehalaa 3 ||
Pooraa Thhaatt Banaaeiaa Poorai Vaekhahu Eaek Samaanaa ||
Eis Parapanch Mehi Saachae Naam Kee Vaddiaaee Math Ko Dhharahu Gumaanaa ||1||
Sathigur Kee Jis No Math Aavai So Sathigur Maahi Samaanaa ||
Eih Baanee Jo Jeeahu Jaanai This Anthar Ravai Har Naamaa ||1|| Rehaao ||
Chahu Jugaa Kaa Hun Nibaerraa Nar Manukhaa No Eaek Nidhhaanaa ||
Jath Sanjam Theerathh Ounaa Jugaa Kaa Dhharam Hai Kal Mehi Keerath Har Naamaa ||2||
Jug Jug Aapo Aapanaa Dhharam Hai Sodhh Dhaekhahu Baedh Puraanaa ||
Guramukh Jinee Dhhiaaeiaa Har Har Jag Thae Poorae Paravaanaa ||3||
Kehath Naanak Sachae Sio Preeth Laaeae Chookai Man Abhimaanaa ||
Kehath Sunath Sabhae Sukh Paavehi Maanath Paahi Nidhhaanaa ||4||4||
English Translation
Bilaaval, Third Mehl:
The perfect Lord has fashioned the Perfect Creation. Behold the Lord pervading everywhere.
In this play of the world, is the glorious greatness of the True Name. No one should take pride in himself. ||1||
One who accepts the wisdom of the True Guru's Teachings, is absorbed into the True Guru.
The Lord's Name abides deep within the nucleus of one who realizes the Bani of the Guru's Word within his soul. ||1||Pause||
Now, this is the essence of the teachings of the four ages: for the human race, the Name of the One Lord is the greatest treasure.
Celibacy, self-discipline and pilgrimages were the essence of Dharma in those past ages; but in this Dark Age of Kali Yuga, the Praise of the Lord's Name is the essence of Dharma. ||2||
Each and every age has its own essence of Dharma; study the Vedas and the Puraanas, and see this as true.
They are Gurmukh, who meditate on the Lord, Har, Har; in this world, they are perfect and approved. ||3||
Says Nanak, loving the True Lord, the mind's egotism and self-conceit is eradicated.
Those who speak and listen to the Lord's Name, all find peace. Those who believe in it, obtain the supreme treasure. ||4||4||
Punjabi Viakhya
nullnullਹੇ ਭਾਈ! ਵੇਖੋ, ਪੂਰਨ ਪ੍ਰਭੂ ਨੇ (ਗੁਰੂ ਦੀ ਸ਼ਰਨ ਪੈ ਕੇ ਹਰਿ-ਨਾਮ ਜਪਣ ਦੀ ਇਹ ਐਸੀ) ਉੱਤਮ ਜੁਗਤੀ ਬਣਾਈ ਹੈ ਜੋ ਹਰੇਕ ਜੁਗ ਵਿਚ ਇਕੋ ਜਿਹੀ ਚਲੀ ਆ ਰਹੀ ਹੈ। ਮਤਾਂ ਕੋਈ ਮਨੁੱਖ (ਜਤ ਸੰਜਮ ਤੀਰਥ ਆਦਿਕ ਕਰਮ ਦਾ) ਮਾਣ ਕਰ ਬਹੇ। ਇਸ ਜਗਤ ਵਿਚ ਸਦਾ-ਥਿਰ ਪ੍ਰਭੂ ਦਾ ਨਾਮ ਜਪਣ ਤੋਂ ਹੀ ਇੱਜ਼ਤ ਮਿਲਦੀ ਹੈ ॥੧॥nullਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੀ ਸਿੱਖਿਆ ਉਤੇ ਯਕੀਨ ਆ ਜਾਂਦਾ ਹੈ, ਉਹ ਮਨੁੱਖ ਗੁਰੂ (ਦੇ ਉਪਦੇਸ਼) ਵਿਚ ਲੀਨ ਰਹਿੰਦਾ ਹੈ। ਜੇਹੜਾ ਮਨੁੱਖ ਗੁਰੂ ਦੀ ਇਸ ਬਾਣੀ ਨਾਲ ਦਿਲੋਂ ਸਾਂਝ ਪਾ ਲੈਂਦਾ ਹੈ, ਉਸ ਦੇ ਅੰਦਰ ਪਰਮਾਤਮਾ ਦਾ ਨਾਮ ਸਦਾ ਟਿਕਿਆ ਰਹਿੰਦਾ ਹੈ ॥੧॥ ਰਹਾਉ ॥nullਹੇ ਭਾਈ! ਗੁਰੂ ਦੀ ਸ਼ਰਨ ਪਿਆਂ ਹੀ ਚਹੁੰਆਂ ਜੁਗਾਂ ਦਾ ਨਿਰਨਾ ਸਮਝ ਵਿਚ ਆਉਂਦਾ ਹੈ (ਕਿ ਜੁਗ ਚਾਹੇ ਕੋਈ ਹੋਵੇ) ਗੁਰੂ ਦੀ ਸ਼ਰਨ ਪੈਣ ਵਾਲੇ ਮਨੁੱਖਾਂ ਨੂੰ ਪਰਮਾਤਮਾ ਦਾ ਨਾਮ-ਖ਼ਜ਼ਾਨਾ ਪ੍ਰਾਪਤ ਹੋ ਜਾਂਦਾ ਹੈ। (ਵੇਦ ਆਦਿਕ ਹਿੰਦੂ ਧਰਮ-ਪੁਸਤਕ ਦੱਸਦੇ ਰਹੇ ਕਿ) ਜਤ ਸੰਜਮ ਅਤੇ ਤੀਰਥ-ਇਸ਼ਨਾਨ ਉਹਨਾਂ ਜੁਗਾਂ ਦਾ ਧਰਮ ਸੀ, ਪਰ ਕਲਿਜੁਗ ਵਿਚ (ਗੁਰੂ ਨਾਨਕ ਨੇ ਆ ਦੱਸਿਆ ਹੈ ਕਿ) ਪਰਮਾਤਮਾ ਦੀ ਸਿਫ਼ਤ-ਸਾਲਾਹ, ਪਰਮਾਤਮਾ ਦਾ ਨਾਮ-ਸਿਮਰਨ ਹੀ ਅਸਲ ਧਰਮ ਹੈ ॥੨॥nullਹੇ ਭਾਈ! ਵੇਦ ਪੁਰਾਣ ਆਦਿਕ ਧਰਮ-ਪੁਸਤਕਾਂ ਨੂੰ ਗਹੁ ਨਾਲ ਪੜ੍ਹ ਕੇ ਵੇਖ ਲਵੋ (ਉਹ ਇਹੀ ਆਖਦੇ ਹਨ ਕਿ) ਹਰੇਕ ਜੁਗ ਵਿਚ (ਜਤ ਸੰਜਮ ਤੀਰਥ ਆਦਿਕ) ਆਪਣਾ ਆਪਣਾ ਧਰਮ (ਪਰਵਾਨ) ਹੈ। (ਪਰ ਗੁਰੂ ਦੀ ਸਿੱਖਿਆ ਇਹ ਹੈ ਕਿ) ਜਿਨ੍ਹਾਂ ਮਨੁੱਖਾਂ ਨੇ ਗੁਰੂ ਦੀ ਸ਼ਰਨ ਪੈ ਕੇ ਪ੍ਰਭੂ ਦਾ ਨਾਮ ਸਿਮਰਿਆ ਹੈ, ਜਗਤ ਵਿਚ ਉਹੀ ਮਨੁੱਖ ਪੂਰਨ ਹਨ ਤੇ ਕਬੂਲ ਹਨ ॥੩॥nullਹੇ ਭਾਈ! ਨਾਨਕ ਆਖਦਾ ਹੈ-ਜੇਹੜਾ ਮਨੁੱਖ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਨਾਲ ਪਿਆਰ ਜੋੜਦਾ ਹੈ, ਉਸ ਦੇ ਮਨ ਵਿਚੋਂ (ਕਿਸੇ ਭੀ ਤਰ੍ਹਾਂ ਦੇ ਕਰਮ ਕਾਂਡ ਦਾ) ਅਹੰਕਾਰ ਮੁੱਕ ਜਾਂਦਾ ਹੈ। ਪਰਮਾਤਮਾ ਦਾ ਨਾਮ ਸਿਮਰਨ ਵਾਲੇ, ਸੁਣਨ ਵਾਲੇ, ਸਾਰੇ ਹੀ ਆਤਮਕ ਆਨੰਦ ਪ੍ਰਾਪਤ ਕਰਦੇ ਹਨ। ਜੇਹੜੇ ਮਨੁੱਖ (ਗੁਰੂ ਦੀ ਸਿੱਖਿਆ ਉਤੇ) ਸਰਧਾ ਲਿਆਉਂਦੇ ਹਨ, ਉਹ ਪ੍ਰਭੂ ਦਾ ਨਾਮ-ਖ਼ਜ਼ਾਨਾ ਲੱਭ ਲੈਂਦੇ ਹਨ ॥੪॥੪॥