Hukumnama - Ang 798
Oudham Math Prabh Antharajaamee Jio Praerae Thio Karanaa in Raag Bilaaval
In Gurmukhi
ਰਾਗੁ ਬਿਲਾਵਲੁ ਮਹਲਾ ੪ ਘਰੁ ੩
ੴ ਸਤਿਗੁਰ ਪ੍ਰਸਾਦਿ ॥
ਉਦਮ ਮਤਿ ਪ੍ਰਭ ਅੰਤਰਜਾਮੀ ਜਿਉ ਪ੍ਰੇਰੇ ਤਿਉ ਕਰਨਾ ॥
ਜਿਉ ਨਟੂਆ ਤੰਤੁ ਵਜਾਏ ਤੰਤੀ ਤਿਉ ਵਾਜਹਿ ਜੰਤ ਜਨਾ ॥੧॥
ਜਪਿ ਮਨ ਰਾਮ ਨਾਮੁ ਰਸਨਾ ॥
ਮਸਤਕਿ ਲਿਖਤ ਲਿਖੇ ਗੁਰੁ ਪਾਇਆ ਹਰਿ ਹਿਰਦੈ ਹਰਿ ਬਸਨਾ ॥੧॥ ਰਹਾਉ ॥
ਮਾਇਆ ਗਿਰਸਤਿ ਭ੍ਰਮਤੁ ਹੈ ਪ੍ਰਾਨੀ ਰਖਿ ਲੇਵਹੁ ਜਨੁ ਅਪਨਾ ॥
ਜਿਉ ਪ੍ਰਹਿਲਾਦੁ ਹਰਣਾਖਸਿ ਗ੍ਰਸਿਓ ਹਰਿ ਰਾਖਿਓ ਹਰਿ ਸਰਨਾ ॥੨॥
ਕਵਨ ਕਵਨ ਕੀ ਗਤਿ ਮਿਤਿ ਕਹੀਐ ਹਰਿ ਕੀਏ ਪਤਿਤ ਪਵੰਨਾ ॥
ਓਹੁ ਢੋਵੈ ਢੋਰ ਹਾਥਿ ਚਮੁ ਚਮਰੇ ਹਰਿ ਉਧਰਿਓ ਪਰਿਓ ਸਰਨਾ ॥੩॥
ਪ੍ਰਭ ਦੀਨ ਦਇਆਲ ਭਗਤ ਭਵ ਤਾਰਨ ਹਮ ਪਾਪੀ ਰਾਖੁ ਪਪਨਾ ॥
ਹਰਿ ਦਾਸਨ ਦਾਸ ਦਾਸ ਹਮ ਕਰੀਅਹੁ ਜਨ ਨਾਨਕ ਦਾਸ ਦਾਸੰਨਾ ॥੪॥੧॥
Phonetic English
Raag Bilaaval Mehalaa 4 Ghar 3
Ik Oankaar Sathigur Prasaadh ||
Oudham Math Prabh Antharajaamee Jio Praerae Thio Karanaa ||
Jio Nattooaa Thanth Vajaaeae Thanthee Thio Vaajehi Janth Janaa ||1||
Jap Man Raam Naam Rasanaa ||
Masathak Likhath Likhae Gur Paaeiaa Har Hiradhai Har Basanaa ||1|| Rehaao ||
Maaeiaa Girasath Bhramath Hai Praanee Rakh Laevahu Jan Apanaa ||
Jio Prehilaadh Haranaakhas Grasiou Har Raakhiou Har Saranaa ||2||
Kavan Kavan Kee Gath Mith Keheeai Har Keeeae Pathith Pavannaa ||
Ouhu Dtovai Dtor Haathh Cham Chamarae Har Oudhhariou Pariou Saranaa ||3||
Prabh Dheen Dhaeiaal Bhagath Bhav Thaaran Ham Paapee Raakh Papanaa ||
Har Dhaasan Dhaas Dhaas Ham Kareeahu Jan Naanak Dhaas Dhaasannaa ||4||1||
English Translation
Raag Bilaaval, Fourth Mehl, Third House:
One Universal Creator God. By The Grace Of The True Guru:
Effort and intelligence come from God, the Inner-knower, the Searcher of hearts; as He wills, they act.
As the violinist plays upon the strings of the violin, so does the Lord play the living beings. ||1||
Chant the Name of the Lord with your tongue, O mind.
According to the pre-ordained destiny written upon my forehead, I have found the Guru, and the Lord abides within my heart. ||1||Pause||
Entangled in Maya, the mortal wanders around. Save Your humble servant, O Lord,
As you saved Prahlaad from the clutches of Harnaakash; keep him in Your Sanctuary, Lord. ||2||
How can I describe the state and the condition, O Lord, of those many sinners you have purified?
Ravi Daas, the leather-worker, who worked with hides and carried dead animals was saved, by entering the Lord's Sanctuary. ||3||
O God, Merciful to the meek, carry Your devotees across the world-ocean; I am a sinner - save me from sin!
O Lord, make me the slave of the slave of Your slaves; servant Nanak is the slave of Your slaves. ||4||1||
Punjabi Viakhya
ਰਾਗ ਬਿਲਾਵਲੁ, ਘਰ ੩ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਸਭ ਦੇ ਦਿਲ ਦੀ ਜਾਣਨ ਵਾਲਾ ਪਰਮਾਤਮਾ ਉੱਦਮ ਕਰਨ ਦੀ ਅਕਲ (ਜੀਵਾਂ ਨੂੰ ਆਪ ਦੇਂਦਾ ਹੈ)। ਜਿਵੇਂ ਉਹ ਸਾਨੂੰ ਪ੍ਰੇਰਨਾ ਕਰਦਾ ਹੈ ਤਿਵੇਂ ਅਸੀਂ ਕਰਦੇ ਹਾਂ। ਜਿਵੇਂ ਕੋਈ ਨਾਟਕ ਕਰਨ ਵਾਲਾ ਮਨੁੱਖ ਵੀਣਾ (ਆਦਿਕ ਸਾਜ) ਦੀ ਤਾਰ ਵਜਾਂਦਾ ਹੈ (ਤਿਵੇਂ ਉਹ ਸਾਜ ਵੱਜਦਾ ਹੈ); ਤਿਵੇਂ ਸਾਰੇ ਜੀਵ (ਜੋ, ਮਾਨੋ) ਵਾਜੇ (ਹਨ, ਪ੍ਰਭੂ ਦੇ ਵਜਾਇਆਂ) ਵੱਜਦੇ ਹਨ ॥੧॥nullਹੇ (ਮੇਰੇ) ਮਨ! ਜੀਭ ਨਾਲ ਪਰਮਾਤਮਾ ਦਾ ਨਾਮ ਜਪਿਆ ਕਰ। ਜਿਸ ਮਨੁੱਖ ਦੇ ਮੱਥੇ ਉਤੇ ਲਿਖੇ ਹੋਏ ਚੰਗੇ ਭਾਗ ਉੱਘੜ ਪੈਣ, ਉਸ ਨੂੰ ਗੁਰੂ ਮਿਲ ਪੈਂਦਾ ਹੈ, (ਗੁਰੂ ਦੀ ਸਹੈਤਾ ਨਾਲ ਉਸ ਦੇ) ਹਿਰਦੇ ਵਿਚ ਪ੍ਰਭੂ ਆ ਵੱਸਦਾ ਹੈ ॥੧॥ ਰਹਾਉ ॥nullਹੇ ਪ੍ਰਭੂ! ਮਾਇਆ ਦੇ ਮੋਹ ਵਿਚ ਫਸਿਆ ਹੋਇਆ ਜੀਵ ਭਟਕਦਾ ਫਿਰਦਾ ਹੈ, (ਮੈਨੂੰ) ਆਪਣੇ ਦਾਸ ਨੂੰ (ਇਸ ਮਾਇਆ ਦੇ ਮੋਹ ਤੋਂ) ਬਚਾ ਲੈ (ਉਸ ਤਰ੍ਹਾਂ ਬਚਾ ਲੈ) ਜਿਵੇਂ, ਹੇ ਹਰੀ! ਤੂੰ ਸਰਨ ਪਏ ਪ੍ਰਹਿਲਾਦ ਦੀ ਰੱਖਿਆ ਕੀਤੀ, ਜਦੋਂ ਉਸ ਨੂੰ ਹਰਣਾਖਸ ਨੇ ਦੁੱਖ ਦਿੱਤਾ ॥੨॥nullਹੇ ਭਾਈ! ਕਿਸ ਕਿਸ ਦੀ ਹਾਲਤ ਦੱਸੀ ਜਾਏ? ਉਹ ਪਰਮਾਤਮਾ ਤਾਂ ਬੜੇ ਬੜੇ ਵਿਕਾਰੀਆਂ ਨੂੰ ਪਵਿੱਤਰ ਕਰ ਦੇਂਦਾ ਹੈ। (ਵੇਖੋ,) ਉਹ (ਰਵਿਦਾਸ) ਮੋਏ ਹੋਏ ਪਸ਼ੂ ਢੋਂਦਾ ਸੀ, (ਉਸ) ਚਮਾਰ ਦੇ ਹੱਥ ਵਿਚ (ਨਿੱਤ) ਚਮ (ਫੜਿਆ ਹੁੰਦਾ) ਸੀ, ਪਰ ਜਦੋਂ ਉਹ ਪ੍ਰਭੂ ਦੀ ਸਰਨ ਪਿਆ, ਪ੍ਰਭੂ ਨੇ ਉਸ ਨੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤਾ ॥੩॥nullਹੇ ਦੀਨਾਂ ਉਤੇ ਦਇਆ ਕਰਨ ਵਾਲੇ ਪ੍ਰਭੂ! ਹੇ ਭਗਤਾਂ ਨੂੰ ਸੰਸਾਰ-ਸਮੁੰਦਰ ਤੋਂ ਪਾਰ ਲੰਘਾਣ ਵਾਲੇ ਪ੍ਰਭੂ! ਸਾਨੂੰ ਪਾਪੀ ਜੀਵਾਂ ਨੂੰ ਪਾਪਾਂ ਤੋਂ ਬਚਾ ਲੈ। ਹੇ ਦਾਸ ਨਾਨਕ! (ਆਖ-ਹੇ ਪ੍ਰਭੂ!) ਸਾਨੂੰ ਆਪਣੇ ਦਾਸਾਂ ਦੇ ਦਾਸਾਂ ਦਾ ਦਾਸ ਬਣਾ ਲੈ ॥੪॥੧॥