Hukumnama - Ang 799
Aavahu Santh Milahu Maerae Bhaaee Mil Har Har Kathhaa Karahu in Raag Bilaaval
In Gurmukhi
ਬਿਲਾਵਲੁ ਮਹਲਾ ੪ ॥
ਆਵਹੁ ਸੰਤ ਮਿਲਹੁ ਮੇਰੇ ਭਾਈ ਮਿਲਿ ਹਰਿ ਹਰਿ ਕਥਾ ਕਰਹੁ ॥
ਹਰਿ ਹਰਿ ਨਾਮੁ ਬੋਹਿਥੁ ਹੈ ਕਲਜੁਗਿ ਖੇਵਟੁ ਗੁਰ ਸਬਦਿ ਤਰਹੁ ॥੧॥
ਮੇਰੇ ਮਨ ਹਰਿ ਗੁਣ ਹਰਿ ਉਚਰਹੁ ॥
ਮਸਤਕਿ ਲਿਖਤ ਲਿਖੇ ਗੁਨ ਗਾਏ ਮਿਲਿ ਸੰਗਤਿ ਪਾਰਿ ਪਰਹੁ ॥੧॥ ਰਹਾਉ ॥
ਕਾਇਆ ਨਗਰ ਮਹਿ ਰਾਮ ਰਸੁ ਊਤਮੁ ਕਿਉ ਪਾਈਐ ਉਪਦੇਸੁ ਜਨ ਕਰਹੁ ॥
ਸਤਿਗੁਰੁ ਸੇਵਿ ਸਫਲ ਹਰਿ ਦਰਸਨੁ ਮਿਲਿ ਅੰਮ੍ਰਿਤੁ ਹਰਿ ਰਸੁ ਪੀਅਹੁ ॥੨॥
ਹਰਿ ਹਰਿ ਨਾਮੁ ਅੰਮ੍ਰਿਤੁ ਹਰਿ ਮੀਠਾ ਹਰਿ ਸੰਤਹੁ ਚਾਖਿ ਦਿਖਹੁ ॥
ਗੁਰਮਤਿ ਹਰਿ ਰਸੁ ਮੀਠਾ ਲਾਗਾ ਤਿਨ ਬਿਸਰੇ ਸਭਿ ਬਿਖ ਰਸਹੁ ॥੩॥
ਰਾਮ ਨਾਮੁ ਰਸੁ ਰਾਮ ਰਸਾਇਣੁ ਹਰਿ ਸੇਵਹੁ ਸੰਤ ਜਨਹੁ ॥
ਚਾਰਿ ਪਦਾਰਥ ਚਾਰੇ ਪਾਏ ਗੁਰਮਤਿ ਨਾਨਕ ਹਰਿ ਭਜਹੁ ॥੪॥੪॥
Phonetic English
Bilaaval Mehalaa 4 ||
Aavahu Santh Milahu Maerae Bhaaee Mil Har Har Kathhaa Karahu ||
Har Har Naam Bohithh Hai Kalajug Khaevatt Gur Sabadh Tharahu ||1||
Maerae Man Har Gun Har Oucharahu ||
Masathak Likhath Likhae Gun Gaaeae Mil Sangath Paar Parahu ||1|| Rehaao ||
Kaaeiaa Nagar Mehi Raam Ras Ootham Kio Paaeeai Oupadhaes Jan Karahu ||
Sathigur Saev Safal Har Dharasan Mil Anmrith Har Ras Peeahu ||2||
Har Har Naam Anmrith Har Meethaa Har Santhahu Chaakh Dhikhahu ||
Guramath Har Ras Meethaa Laagaa Thin Bisarae Sabh Bikh Rasahu ||3||
Raam Naam Ras Raam Rasaaein Har Saevahu Santh Janahu ||
Chaar Padhaarathh Chaarae Paaeae Guramath Naanak Har Bhajahu ||4||4||
English Translation
Bilaaval, Fourth Mehl:
Come, O Saints, and join together, O my Siblings of Destiny; let us tell the Stories of the Lord, Har, Har.
The Naam,the Name of the Lord,is the boat in this Dark Age of Kali Yuga; the Word of the Guru's Shabad is the boatman to ferry us across. ||1||
O my mind, chant the Glorious Praises of the Lord.
According to the pre-ordained destiny inscribed upon your forehead, sing the Praises of the Lord; join the Holy Congregation, and cross over the world-ocean. ||1||Pause||
Within the body-village is the Lord's supreme, sublime essence. How can I obtain it? Teach me, O humble Saints.
Serving the True Guru, you shall obtain the Fruitful Vision of the Lord's Darshan; meeting Him, drink in the ambrosial essence of the Lord's Nectar. ||2||
The Ambrosial Name of the Lord, Har, Har, is so sweet; O Saints of the Lord, taste it, and see.
Under Guru's Instruction, the Lord's essence seems so sweet; through it, all corrupt sensual pleasures are forgotten. ||3||
The Name of the Lord is the medicine to cure all diseases; so serve the Lord, O humble Saints.
The four great blessings are obtained, O Nanak, by vibrating upon the Lord, under Guru's Instruction. ||4||4||
Punjabi Viakhya
nullnullਹੇ ਸੰਤ ਜਨੋ! ਹੇ ਭਰਾਵੋ! (ਸਾਧ-ਸੰਗਤ ਵਿਚ) ਇਕੱਠੇ ਰਲ ਬੈਠੋ, ਅਤੇ ਮਿਲ ਕੇ ਸਦਾ ਪ੍ਰਭੂ ਦੀ ਸਿਫ਼ਤ-ਸਾਲਾਹ ਦੀਆਂ ਗੱਲਾਂ ਕਰੋ। ਇਸ ਕਲਹ-ਭਰੇ ਸੰਸਾਰ ਵਿਚ ਪਰਮਾਤਮਾ ਦਾ ਨਾਮ (ਮਾਨੋ) ਜਹਾਜ਼ ਹੈ, (ਗੁਰੂ ਇਸ ਜਹਾਜ਼ ਦਾ) ਮਲਾਹ (ਹੈ, ਤੁਸੀ) ਗੁਰੂ ਦੇ ਸ਼ਬਦ ਵਿਚ ਜੁੜ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘੋ ॥੧॥nullਹੇ ਮੇਰੇ ਮਨ! ਸਦਾ ਪਰਮਾਤਮਾ ਦੇ ਗੁਣ ਯਾਦ ਕਰਦਾ ਰਹੁ। ਜਿਸ ਮਨੁੱਖ ਦੇ ਮੱਥੇ ਉੱਤੇ ਲਿਖੇ ਚੰਗੇ ਭਾਗ ਜਾਗਦੇ ਹਨ ਉਹ ਪ੍ਰਭੂ ਦੇ ਗੁਣ ਗਾਂਦਾ ਹੈ। (ਹੇ ਮਨ! ਤੂੰ ਭੀ) ਸਾਧ ਸੰਗਤ ਵਿਚ ਮਿਲ ਕੇ (ਗੁਣ ਗਾ ਅਤੇ ਸੰਸਾਰ-ਸਮੁੰਦਰ ਤੋਂ) ਪਾਰ ਲੰਘ ॥੧॥ ਰਹਾਉ ॥null(ਸ਼ਹਿਰਾਂ ਵਿਚ ਖਾਣ ਪੀਣ ਲਈ ਕਈ ਕਿਸਮਾਂ ਦੇ ਸੁਆਦਲੇ ਪਦਾਰਥ ਮਿਲਦੇ ਹਨ। ਮਨੁੱਖਾ) ਸਰੀਰ (ਭੀ, ਮਾਨੋ, ਇਕ ਸ਼ਹਿਰ ਹੈ, ਇਸ) ਸ਼ਹਿਰ ਵਿਚ ਪਰਮਾਤਮਾ ਦਾ ਨਾਮ (ਸਭ ਪਦਾਰਥਾਂ ਨਾਲੋਂ) ਵਧੀਆ ਸੁਆਦਲਾ ਪਦਾਰਥ ਹੈ। (ਪਰ) ਹੇ ਸੰਤ ਜਨੋ! (ਮੈਨੂੰ) ਸਮਝਾਓ ਕਿ ਇਹ ਕਿਵੇਂ ਹਾਸਲ ਹੋਵੇ। (ਸੰਤ ਜਨ ਇਹੀ ਦੱਸਦੇ ਹਨ ਕਿ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ (ਆਤਮਕ ਜੀਵਨ-) ਫਲ ਦੇਣ ਵਾਲਾ ਦਰਸਨ ਕਰੋ, ਗੁਰੂ ਨੂੰ ਮਿਲ ਕੇ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਰਹੋ ॥੨॥nullਹੇ ਸੰਤ ਜਨੋ! ਬੇ-ਸ਼ੱਕ ਚੱਖ ਕੇ ਵੇਖ ਲਵੋ, ਪਰਮਾਤਮਾ ਦਾ ਨਾਮ ਆਤਮਕ ਜੀਵਨ ਦੇਣ ਵਾਲਾ ਮਿੱਠਾ ਜਲ ਹੈ। ਗੁਰੂ ਦੀ ਸਿੱਖਿਆ ਉੱਤੇ ਤੁਰ ਕੇ ਜਿਨ੍ਹਾਂ ਮਨੁੱਖਾਂ ਨੂੰ ਇਹ ਨਾਮ-ਰਸ ਸੁਆਦਲਾ ਲੱਗਦਾ ਹੈ, ਆਤਮਕ ਜੀਵਨ ਨੂੰ ਮਾਰ ਮੁਕਾਣ ਵਾਲੇ ਹੋਰ ਸਾਰੇ ਰਸ ਉਹਨਾਂ ਨੂੰ ਭੁੱਲ ਜਾਂਦੇ ਹਨ ॥੩॥nullਹੇ ਸੰਤ ਜਨੋ! ਪਰਮਾਤਮਾ ਦਾ ਨਾਮ ਸੁਆਦਲਾ ਪਦਾਰਥ ਹੈ, ਰਸੈਣ ਹੈ, ਸਦਾ ਇਸ ਦਾ ਸੇਵਨ ਕਰਦੇ ਰਹੋ (ਸਦਾ ਇਸ ਨੂੰ ਵਰਤਦੇ ਰਹੋ)। ਹੇ ਨਾਨਕ! (ਜਗਤ ਵਿਚ ਕੁੱਲ) ਚਾਰ ਪਦਾਰਥ (ਗਿਣੇ ਗਏ ਹਨ, ਨਾਮ-ਰਸੈਣ ਦੀ ਬਰਕਤਿ ਨਾਲ ਇਹ) ਚਾਰੇ ਹੀ ਮਿਲ ਜਾਂਦੇ ਹਨ। (ਇਸ ਵਾਸਤੇ) ਗੁਰੂ ਦੀ ਮਤ ਲੈ ਕੇ ਸਦਾ ਹਰਿ-ਨਾਮ ਦਾ ਭਜਨ ਕਰਦੇ ਰਹੋ ॥੪॥੪॥