Hukumnama - Ang 801
Sarab Kaliaan Keeeae Guradhaev in Raag Bilaaval
In Gurmukhi
ਬਿਲਾਵਲੁ ਮਹਲਾ ੫ ॥
ਸਰਬ ਕਲਿਆਣ ਕੀਏ ਗੁਰਦੇਵ ॥
ਸੇਵਕੁ ਅਪਨੀ ਲਾਇਓ ਸੇਵ ॥
ਬਿਘਨੁ ਨ ਲਾਗੈ ਜਪਿ ਅਲਖ ਅਭੇਵ ॥੧॥
ਧਰਤਿ ਪੁਨੀਤ ਭਈ ਗੁਨ ਗਾਏ ॥
ਦੁਰਤੁ ਗਇਆ ਹਰਿ ਨਾਮੁ ਧਿਆਏ ॥੧॥ ਰਹਾਉ ॥
ਸਭਨੀ ਥਾਂਈ ਰਵਿਆ ਆਪਿ ॥
ਆਦਿ ਜੁਗਾਦਿ ਜਾ ਕਾ ਵਡ ਪਰਤਾਪੁ ॥
ਗੁਰ ਪਰਸਾਦਿ ਨ ਹੋਇ ਸੰਤਾਪੁ ॥੨॥
ਗੁਰ ਕੇ ਚਰਨ ਲਗੇ ਮਨਿ ਮੀਠੇ ॥
ਨਿਰਬਿਘਨ ਹੋਇ ਸਭ ਥਾਂਈ ਵੂਠੇ ॥
ਸਭਿ ਸੁਖ ਪਾਏ ਸਤਿਗੁਰ ਤੂਠੇ ॥੩॥
ਪਾਰਬ੍ਰਹਮ ਪ੍ਰਭ ਭਏ ਰਖਵਾਲੇ ॥
ਜਿਥੈ ਕਿਥੈ ਦੀਸਹਿ ਨਾਲੇ ॥
ਨਾਨਕ ਦਾਸ ਖਸਮਿ ਪ੍ਰਤਿਪਾਲੇ ॥੪॥੨॥
Phonetic English
Bilaaval Mehalaa 5 ||
Sarab Kaliaan Keeeae Guradhaev ||
Saevak Apanee Laaeiou Saev ||
Bighan N Laagai Jap Alakh Abhaev ||1||
Dhharath Puneeth Bhee Gun Gaaeae ||
Dhurath Gaeiaa Har Naam Dhhiaaeae ||1|| Rehaao ||
Sabhanee Thhaanee Raviaa Aap ||
Aadh Jugaadh Jaa Kaa Vadd Parathaap ||
Gur Parasaadh N Hoe Santhaap ||2||
Gur Kae Charan Lagae Man Meethae ||
Nirabighan Hoe Sabh Thhaanee Voothae ||
Sabh Sukh Paaeae Sathigur Thoothae ||3||
Paarabreham Prabh Bheae Rakhavaalae ||
Jithhai Kithhai Dheesehi Naalae ||
Naanak Dhaas Khasam Prathipaalae ||4||2||
English Translation
Bilaaval, Fifth Mehl:
The Divine Guru has blessed me with total happiness.
He has linked His servant to His service.
No obstacles block my path, meditating on the incomprehensible, inscrutable Lord. ||1||
The soil has been sanctified, singing the Glories of His Praises.
The sins are eradicated, meditating on the Name of the Lord. ||1||Pause||
He Himself is pervading everywhere;
From the very beginning, and throughout the ages, His Glory has been radiantly manifest.
By Guru's Grace, sorrow does not touch me. ||2||
The Guru's Feet seem so sweet to my mind.
He is unobstructed, dwelling everywhere.
I found total peace, when the Guru was pleased. ||3||
The Supreme Lord God has become my Savior.
Wherever I look, I see Him there with me.
O Nanak, the Lord and Master protects and cherishes His slaves. ||4||2||
Punjabi Viakhya
nullnullnull(ਹੇ ਭਾਈ!) ਜਿਸ ਸੇਵਕ ਨੂੰ ਪ੍ਰਭੂ ਆਪਣੀ ਸੇਵਾ-ਭਗਤੀ ਵਿਚ ਲਾਂਦਾ ਹੈ, ਗੁਰੂ ਉਸ ਨੂੰ ਸਾਰੇ ਸੁਖ ਦੇ ਦੇਂਦਾ ਹੈ। ਅਲੱਖ ਅਤੇ ਅਭੇਵ ਪਰਮਾਤਮਾ ਦਾ ਨਾਮ ਜਪ ਕੇ (ਉਸ ਮਨੁੱਖ ਦੀ ਜ਼ਿੰਦਗੀ ਦੇ ਰਸਤੇ ਵਿਚ ਵਿਕਾਰਾਂ ਦੀ ਕੋਈ) ਰੁਕਾਵਟ ਨਹੀਂ ਪੈਂਦੀ ॥੧॥null(ਹੇ ਭਾਈ! ਜੇਹੜਾ ਭੀ ਮਨੁੱਖ) ਪਰਮਾਤਮਾ ਦੇ ਗੁਣ ਗਾਂਦਾ ਹੈ, ਉਸ ਦਾ ਹਿਰਦਾ ਪਵਿੱਤਰ ਹੋ ਜਾਂਦਾ ਹੈ। ਜੇਹੜਾ ਭੀ ਮਨੁੱਖ ਪਰਮਾਤਮਾ ਦਾ ਨਾਮ ਸਿਮਰਦਾ ਹੈ (ਉਸ ਦੇ ਹਿਰਦੇ ਵਿਚੋਂ) ਪਾਪ ਦੂਰ ਹੋ ਜਾਂਦਾ ਹੈ ॥੧॥ ਰਹਾਉ ॥nullnull(ਜਿਸ ਮਨੁੱਖ ਨੂੰ ਪ੍ਰਭੂ ਆਪਣੀ ਸੇਵਾ-ਭਗਤੀ ਵਿਚ ਜੋੜਦਾ ਹੈ, ਉਸ ਨੂੰ) ਉਹ ਪ੍ਰਭੂ ਹੀ ਹਰ ਥਾਂ ਮੌਜੂਦ ਦਿੱਸਦਾ ਹੈ। ਜਿਸ ਦਾ ਤੇਜ-ਪਰਤਾਪ ਸ਼ੁਰੂ ਤੋਂ ਜੁਗਾਂ ਦੇ ਸ਼ੁਰੂ ਤੋਂ ਹੀ ਬੜਾ ਚਲਿਆ ਆ ਰਿਹਾ ਹੈ। ਗੁਰੂ ਦੀ ਕਿਰਪਾ ਨਾਲ ਉਸ ਮਨੁੱਖ ਨੂੰ ਕੋਈ ਦੁੱਖ-ਕਲੇਸ਼ ਪੋਹ ਨਹੀਂ ਸਕਦਾ ॥੨॥nullnullਹੇ ਭਾਈ! ਜਿਸ ਮਨੁੱਖ ਨੂੰ ਗੁਰੂ ਦੇ (ਸੋਹਣੇ) ਚਰਨ (ਆਪਣੇ) ਮਨ ਵਿਚ ਪਿਆਰੇ ਲੱਗਦੇ ਹਨ, ਉਹ ਜਿੱਥੇ ਭੀ ਵੱਸਦਾ ਹੈ ਹਰ ਥਾਂ (ਵਿਕਾਰਾਂ ਦੀ) ਰੁਕਾਵਟ ਤੋਂ ਬਚਿਆ ਰਹਿੰਦਾ ਹੈ। ਉਸ ਮਨੁੱਖ ਉਤੇ ਗੁਰੂ ਦਇਆਵਾਨ ਹੁੰਦਾ ਹੈ, ਤੇ, ਉਹ ਸਾਰੇ ਸੁਖ ਪ੍ਰਾਪਤ ਕਰ ਲੈਂਦਾ ਹੈ ॥੩॥nullnullਹੇ ਨਾਨਕ! ਖਸਮ-ਪ੍ਰਭੂ ਨੇ ਸਦਾ ਹੀ ਆਪਣੇ ਦਾਸਾਂ ਦੀ ਰੱਖਿਆ ਕੀਤੀ ਹੈ, ਪ੍ਰਭੂ-ਪਾਰਬ੍ਰਹਮ ਜੀ ਸਦਾ ਆਪਣੇ ਸੇਵਕਾਂ ਦੇ ਰਾਖੇ ਬਣਦੇ ਹਨ। ਸੇਵਕਾਂ ਨੂੰ ਪ੍ਰਭੂ ਜੀ ਹਰ ਥਾਂ ਆਪਣੇ ਅੰਗ-ਸੰਗ ਦਿੱਸਦੇ ਹਨ ॥੪॥੨॥