Hukumnama - Ang 802
Sukh Nidhhaan Preetham Prabh Maerae in Raag Bilaaval
In Gurmukhi
ਬਿਲਾਵਲੁ ਮਹਲਾ ੫ ॥
ਸੁਖ ਨਿਧਾਨ ਪ੍ਰੀਤਮ ਪ੍ਰਭ ਮੇਰੇ ॥
ਅਗਨਤ ਗੁਣ ਠਾਕੁਰ ਪ੍ਰਭ ਤੇਰੇ ॥
ਮੋਹਿ ਅਨਾਥ ਤੁਮਰੀ ਸਰਣਾਈ ॥
ਕਰਿ ਕਿਰਪਾ ਹਰਿ ਚਰਨ ਧਿਆਈ ॥੧॥
ਦਇਆ ਕਰਹੁ ਬਸਹੁ ਮਨਿ ਆਇ ॥
ਮੋਹਿ ਨਿਰਗੁਨ ਲੀਜੈ ਲੜਿ ਲਾਇ ॥ ਰਹਾਉ ॥
ਪ੍ਰਭੁ ਚਿਤਿ ਆਵੈ ਤਾ ਕੈਸੀ ਭੀੜ ॥
ਹਰਿ ਸੇਵਕ ਨਾਹੀ ਜਮ ਪੀੜ ॥
ਸਰਬ ਦੂਖ ਹਰਿ ਸਿਮਰਤ ਨਸੇ ॥
ਜਾ ਕੈ ਸੰਗਿ ਸਦਾ ਪ੍ਰਭੁ ਬਸੈ ॥੨॥
ਪ੍ਰਭ ਕਾ ਨਾਮੁ ਮਨਿ ਤਨਿ ਆਧਾਰੁ ॥
ਬਿਸਰਤ ਨਾਮੁ ਹੋਵਤ ਤਨੁ ਛਾਰੁ ॥
ਪ੍ਰਭ ਚਿਤਿ ਆਏ ਪੂਰਨ ਸਭ ਕਾਜ ॥
ਹਰਿ ਬਿਸਰਤ ਸਭ ਕਾ ਮੁਹਤਾਜ ॥੩॥
ਚਰਨ ਕਮਲ ਸੰਗਿ ਲਾਗੀ ਪ੍ਰੀਤਿ ॥
ਬਿਸਰਿ ਗਈ ਸਭ ਦੁਰਮਤਿ ਰੀਤਿ ॥
ਮਨ ਤਨ ਅੰਤਰਿ ਹਰਿ ਹਰਿ ਮੰਤ ॥
ਨਾਨਕ ਭਗਤਨ ਕੈ ਘਰਿ ਸਦਾ ਅਨੰਦ ॥੪॥੩॥
Phonetic English
Bilaaval Mehalaa 5 ||
Sukh Nidhhaan Preetham Prabh Maerae ||
Aganath Gun Thaakur Prabh Thaerae ||
Mohi Anaathh Thumaree Saranaaee ||
Kar Kirapaa Har Charan Dhhiaaee ||1||
Dhaeiaa Karahu Basahu Man Aae ||
Mohi Niragun Leejai Larr Laae || Rehaao ||
Prabh Chith Aavai Thaa Kaisee Bheerr ||
Har Saevak Naahee Jam Peerr ||
Sarab Dhookh Har Simarath Nasae ||
Jaa Kai Sang Sadhaa Prabh Basai ||2||
Prabh Kaa Naam Man Than Aadhhaar ||
Bisarath Naam Hovath Than Shhaar ||
Prabh Chith Aaeae Pooran Sabh Kaaj ||
Har Bisarath Sabh Kaa Muhathaaj ||3||
Charan Kamal Sang Laagee Preeth ||
Bisar Gee Sabh Dhuramath Reeth ||
Man Than Anthar Har Har Manth ||
Naanak Bhagathan Kai Ghar Sadhaa Anandh ||4||3||
English Translation
Bilaaval, Fifth Mehl:
You are the treasure of peace, O my Beloved God.
Your Glories are uncounted, O God, my Lord and Master.
I am an orphan, entering Your Sanctuary.
Have Mercy on me, O Lord, that I may meditate on Your Feet. ||1||
Take pity upon me, and abide within my mind;
I am worthless - please let me grasp hold of the hem of Your robe. ||1||Pause||
When God comes into my consciousness, what misfortune can strike me?
The Lord's servant does not suffer pain from the Messenger of Death.
All pains are dispelled, when one remembers the Lord in meditation;
God abides with him forever. ||2||
The Name of God is the Support of my mind and body.
Forgetting the Naam, the Name of the Lord, the body is reduced to ashes.
When God comes into my consciousness, all my affairs are resolved.
Forgetting the Lord, one becomes subservient to all. ||3||
I am in love with the Lotus Feet of the Lord.
I am rid of all evil-minded ways.
The Mantra of the Lord's Name, Har, Har, is deep within my mind and body.
O Nanak, eternal bliss fills the home of the Lord's devotees. ||4||3||
Punjabi Viakhya
nullnullnullnullਹੇ ਸੁਖਾਂ ਦੇ ਖ਼ਜ਼ਾਨੇ ਪ੍ਰਭੂ! ਹੇ ਮੇਰੇ ਪ੍ਰੀਤਮ ਪ੍ਰਭੂ! ਹੇ ਠਾਕੁਰ ਪ੍ਰਭੂ! ਤੇਰੇ ਗੁਣ ਗਿਣੇ ਨਹੀਂ ਜਾ ਸਕਦੇ। ਮੈਂ ਅਨਾਥ ਤੇਰੀ ਸਰਨ ਆਇਆ ਹਾਂ। ਹੇ ਹਰੀ! ਮੇਰੇ ਉਤੇ ਮੇਹਰ ਕਰ, ਮੈਂ ਤੇਰੇ ਚਰਨਾਂ ਦਾ ਧਿਆਨ ਧਰਦਾ ਰਹਾਂ ॥੧॥nullਹੇ ਪ੍ਰਭੂ! (ਮੇਰੇ ਉਤੇ) ਮੇਹਰ ਕਰ, ਮੇਰੇ ਮਨ ਵਿਚ ਆ ਵੱਸ। ਮੈਨੂੰ ਗੁਣ-ਹੀਨ ਨੂੰ ਆਪਣੇ ਲੜ ਲਾ ਲੈ ਰਹਾਉ॥nullnullnullਹੇ ਭਾਈ! ਜਦੋਂ ਪ੍ਰਭੂ ਮਨ ਵਿਚ ਆ ਵੱਸੇ, ਤਾਂ ਕੋਈ ਭੀ ਬਿਪਤਾ ਪੋਹ ਨਹੀਂ ਸਕਦੀ। ਪ੍ਰਭੂ ਦੀ ਸੇਵਾ-ਭਗਤੀ ਕਰਨ ਵਾਲੇ ਮਨੁੱਖ ਨੂੰ ਜਮਾਂ ਦਾ ਦੁੱਖ ਭੀ ਡਰਾ ਨਹੀਂ ਸਕਦਾ। ਜਿਸ ਮਨੁੱਖ ਦੇ ਅੰਗ-ਸੰਗ ਸਦਾ ਪਰਮਾਤਮਾ ਵੱਸਦਾ ਹੈ, ਨਾਮ ਸਿਮਰਿਆਂ ਉਸ ਦੇ ਸਾਰੇ ਦੁੱਖ ਦੂਰ ਹੋ ਜਾਂਦੇ ਹਨ ॥੨॥nullnullnullਹੇ ਭਾਈ! ਪਰਮਾਤਮਾ ਦਾ ਨਾਮ (ਹੀ ਮਨੁੱਖ ਦੇ) ਮਨ ਵਿਚ ਸਰੀਰ ਵਿਚ ਆਸਰਾ (ਦੇਣ ਵਾਲਾ) ਹੈ, ਪਰਮਾਤਮਾ ਦਾ ਨਾਮ ਭੁੱਲਿਆਂ ਸਰੀਰ (ਮਾਨੋ) ਸੁਆਹ (ਦੀ ਢੇਰੀ) ਹੋ ਜਾਂਦਾ ਹੈ ਜਿਸ ਮਨੁੱਖ ਦੇ ਮਨ ਵਿਚ ਪ੍ਰਭੂ ਦਾ ਨਾਮ ਆ ਵਸਦਾ ਹੈ, ਉਸ ਦੇ ਸਾਰੇ ਕੰਮ ਸਿਰੇ ਚੜ੍ਹ ਜਾਂਦੇ ਹਨ। ਪਰਮਾਤਮਾ ਦਾ ਨਾਮ ਭੁੱਲਿਆਂ ਮਨੁੱਖ ਧਿਰ ਧਿਰ ਦਾ ਅਰਥੀਆ ਹੋ ਜਾਂਦਾ ਹੈ ॥੩॥nullnullnullਹੇ ਭਾਈ! ਪਰਮਾਤਮਾ ਦੇ ਸੋਹਣੇ ਚਰਨਾਂ ਨਾਲ ਜਿਸ ਮਨੁੱਖ ਦਾ ਪਿਆਰ ਬਣ ਜਾਂਦਾ ਹੈ, ਉਸ ਨੂੰ ਖੋਟੀ ਮਤ ਵਾਲਾ ਸਾਰਾ (ਜੀਵਨ-) ਰਵਈਆ ਭੁੱਲ ਜਾਂਦਾ ਹੈ। ਹੇ ਨਾਨਕ! ਪ੍ਰਭੂ ਦੇ ਭਗਤਾਂ ਦੇ ਹਿਰਦੇ ਵਿਚ ਸਦਾ ਆਨੰਦ ਬਣਿਆ ਰਹਿੰਦਾ ਹੈ, ਕਿਉਂਕਿ ਉਹਨਾਂ ਦੇ ਮਨ ਵਿਚ ਉਹਨਾਂ ਦੇ ਸਰੀਰ ਵਿਚ ਪਰਮਾਤਮਾ ਦਾ ਨਾਮ-ਮੰਤਰ ਵੱਸਦਾ ਰਹਿੰਦਾ ਹੈ (ਜੋ ਖੋਟੀ ਮਤ ਨੂੰ ਨੇੜੇ ਨਹੀਂ ਢੁੱਕਣ ਦੇਂਦਾ) ॥੪॥੩॥