Hukumnama - Ang 805

Maath Pithaa Suth Bandhhap Bhaaee in Raag Bilaaval

In Gurmukhi

ਬਿਲਾਵਲੁ ਮਹਲਾ ੫ ॥
ਮਾਤ ਪਿਤਾ ਸੁਤ ਬੰਧਪ ਭਾਈ ॥
ਨਾਨਕ ਹੋਆ ਪਾਰਬ੍ਰਹਮੁ ਸਹਾਈ ॥੧॥
ਸੂਖ ਸਹਜ ਆਨੰਦ ਘਣੇ ॥
ਗੁਰੁ ਪੂਰਾ ਪੂਰੀ ਜਾ ਕੀ ਬਾਣੀ ਅਨਿਕ ਗੁਣਾ ਜਾ ਕੇ ਜਾਹਿ ਨ ਗਣੇ ॥੧॥ ਰਹਾਉ ॥
ਸਗਲ ਸਰੰਜਾਮ ਕਰੇ ਪ੍ਰਭੁ ਆਪੇ ॥
ਭਏ ਮਨੋਰਥ ਸੋ ਪ੍ਰਭੁ ਜਾਪੇ ॥੨॥
ਅਰਥ ਧਰਮ ਕਾਮ ਮੋਖ ਕਾ ਦਾਤਾ ॥
ਪੂਰੀ ਭਈ ਸਿਮਰਿ ਸਿਮਰਿ ਬਿਧਾਤਾ ॥੩॥
ਸਾਧਸੰਗਿ ਨਾਨਕਿ ਰੰਗੁ ਮਾਣਿਆ ॥
ਘਰਿ ਆਇਆ ਪੂਰੈ ਗੁਰਿ ਆਣਿਆ ॥੪॥੧੨॥੧੭॥

Phonetic English

Bilaaval Mehalaa 5 ||
Maath Pithaa Suth Bandhhap Bhaaee ||
Naanak Hoaa Paarabreham Sehaaee ||1||
Sookh Sehaj Aanandh Ghanae ||
Gur Pooraa Pooree Jaa Kee Baanee Anik Gunaa Jaa Kae Jaahi N Ganae ||1|| Rehaao ||
Sagal Saranjaam Karae Prabh Aapae ||
Bheae Manorathh So Prabh Jaapae ||2||
Arathh Dhharam Kaam Mokh Kaa Dhaathaa ||
Pooree Bhee Simar Simar Bidhhaathaa ||3||
Saadhhasang Naanak Rang Maaniaa ||
Ghar Aaeiaa Poorai Gur Aaniaa ||4||12||17||

English Translation

Bilaaval, Fifth Mehl:
Mother, father, children, relatives and siblings
- O Nanak, the Supreme Lord is our help and support. ||1||
He blesses us with peace, and abundant celestial bliss.
Perfect is the Bani, the Word of the Perfect Guru. His Virtues are so many, they cannot be counted. ||1||Pause||
God Himself makes all arrangements.
Meditating on God, desires are fulfilled. ||2||
He is the Giver of wealth, Dharmic faith, pleasure and liberation.
Meditating, meditating in remembrance on the Creator Lord, the Architect of Destiny, I am fulfilled. ||3||
In the Saadh Sangat, the Company of the Holy, Nanak enjoys the Lord's Love.
He has returned home, with the Perfect Guru. ||4||12||17||

Punjabi Viakhya

nullnullਹੇ ਭਾਈ! ਮਾਂ, ਪਿਉ, ਪੁੱਤਰ, ਰਿਸ਼ਤੇਦਾਰ, ਭਰਾ (ਇਹਨਾਂ ਸਭਨਾਂ ਵਾਂਗ) ਪਰਮਾਤਮਾ ਹੀ ਨਾਨਕ ਦਾ ਮਦਦਗਾਰ ਬਣਿਆ ਹੋਇਆ ਹੈ ॥੧॥nullਹੇ ਭਾਈ! ਜੇਹੜਾ ਗੁਰੂ (ਸਭ ਗੁਣਾਂ ਨਾਲ) ਭਰਪੂਰ ਹੈ, ਜਿਸ ਗੁਰੂ ਦੀ ਬਾਣੀ (ਆਤਮਕ ਆਨੰਦ ਨਾਲ) ਭਰਪੂਰ ਹੈ, ਜਿਸ ਗੁਰੂ ਦੇ ਅਨੇਕਾਂ ਹੀ ਗੁਣ ਹਨ ਜੋ ਗਿਣਨ-ਗੋਚਰੇ ਨਹੀਂ, (ਉਸ ਗੁਰੂ ਦੀ ਸਰਨ ਪਿਆਂ) ਆਤਮਕ ਅਡੋਲਤਾ ਦੇ ਅਨੇਕਾਂ ਸੁਖ ਆਨੰਦ ਮਿਲ ਜਾਂਦੇ ਹਨ ॥੧॥ ਰਹਾਉ ॥nullਹੇ ਭਾਈ! ਪ੍ਰਭੂ ਆਪ ਹੀ (ਸਰਨ ਪਏ ਮਨੁੱਖ ਦੇ) ਸਾਰੇ ਕੰਮ ਸਿਰੇ ਚਾੜ੍ਹਨ ਦੇ ਪ੍ਰਬੰਧ ਕਰਦਾ ਹੈ, ਉਸ ਪ੍ਰਭੂ ਦਾ ਨਾਮ ਜਪਿਆਂ ਮਨ ਦੀਆਂ ਸਾਰੀਆਂ ਕਾਮਨਾਂ ਪੂਰੀਆਂ ਹੋ ਜਾਂਦੀਆਂ ਹਨ ॥੨॥nullਹੇ ਭਾਈ! (ਦੁਨੀਆ ਦੇ ਪ੍ਰਸਿੱਧ ਮੰਨੇ ਹੋਏ ਚਾਰ ਪਦਾਰਥਾਂ) ਧਰਮ ਅਰਥ ਕਾਮ ਮੋਖ ਦਾ ਦੇਣ ਵਾਲਾ ਪਰਮਾਤਮਾ ਆਪ ਹੀ ਹੈ। ਉਸ ਸਿਰਜਣਹਾਰ ਪ੍ਰਭੂ ਦਾ ਨਾਮ ਸਿਮਰ ਸਿਮਰ ਕੇ (ਸਿਮਰਨ ਦੀ) ਘਾਲ-ਕਮਾਈ ਸਫਲ ਹੋ ਜਾਂਦੀ ਹੈ ॥੩॥nullਹੇ ਭਾਈ! ਨਾਨਕ ਨੇ (ਤਾਂ) ਗੁਰੂ ਦੀ ਸੰਗਤ ਵਿਚ ਰਹਿ ਕੇ ਆਤਮਕ ਆਨੰਦ ਮਾਣਿਆ ਹੈ, (ਗੁਰੂ ਦੀ ਕਿਰਪਾ ਨਾਲ) ਪਰਮਾਤਮਾ (ਨਾਨਕ ਦੇ) ਹਿਰਦੇ ਵਿਚ ਆ ਵੱਸਿਆ ਹੈ, ਪੂਰੇ ਗੁਰੂ ਨੇ ਲਿਆ ਕੇ ਵਸਾ ਦਿੱਤਾ ਹੈ ॥੪॥੧੨॥੧੭॥