Hukumnama - Ang 811
Paanee Pakhaa Pees Dhaas Kai Thab Hohi Nihaal in Raag Bilaaval
In Gurmukhi
ਬਿਲਾਵਲੁ ਮਹਲਾ ੫ ॥
ਪਾਣੀ ਪਖਾ ਪੀਸੁ ਦਾਸ ਕੈ ਤਬ ਹੋਹਿ ਨਿਹਾਲੁ ॥
ਰਾਜ ਮਿਲਖ ਸਿਕਦਾਰੀਆ ਅਗਨੀ ਮਹਿ ਜਾਲੁ ॥੧॥
ਸੰਤ ਜਨਾ ਕਾ ਛੋਹਰਾ ਤਿਸੁ ਚਰਣੀ ਲਾਗਿ ॥
ਮਾਇਆਧਾਰੀ ਛਤ੍ਰਪਤਿ ਤਿਨ੍ਹ੍ਹ ਛੋਡਉ ਤਿਆਗਿ ॥੧॥ ਰਹਾਉ ॥
ਸੰਤਨ ਕਾ ਦਾਨਾ ਰੂਖਾ ਸੋ ਸਰਬ ਨਿਧਾਨ ॥
ਗ੍ਰਿਹਿ ਸਾਕਤ ਛਤੀਹ ਪ੍ਰਕਾਰ ਤੇ ਬਿਖੂ ਸਮਾਨ ॥੨॥
ਭਗਤ ਜਨਾ ਕਾ ਲੂਗਰਾ ਓਢਿ ਨਗਨ ਨ ਹੋਈ ॥
ਸਾਕਤ ਸਿਰਪਾਉ ਰੇਸਮੀ ਪਹਿਰਤ ਪਤਿ ਖੋਈ ॥੩॥
ਸਾਕਤ ਸਿਉ ਮੁਖਿ ਜੋਰਿਐ ਅਧ ਵੀਚਹੁ ਟੂਟੈ ॥
ਹਰਿ ਜਨ ਕੀ ਸੇਵਾ ਜੋ ਕਰੇ ਇਤ ਊਤਹਿ ਛੂਟੈ ॥੪॥
ਸਭ ਕਿਛੁ ਤੁਮ੍ਹ੍ਹ ਹੀ ਤੇ ਹੋਆ ਆਪਿ ਬਣਤ ਬਣਾਈ ॥
ਦਰਸਨੁ ਭੇਟਤ ਸਾਧ ਕਾ ਨਾਨਕ ਗੁਣ ਗਾਈ ॥੫॥੧੪॥੪੪॥
Phonetic English
Bilaaval Mehalaa 5 ||
Paanee Pakhaa Pees Dhaas Kai Thab Hohi Nihaal ||
Raaj Milakh Sikadhaareeaa Aganee Mehi Jaal ||1||
Santh Janaa Kaa Shhoharaa This Charanee Laag ||
Maaeiaadhhaaree Shhathrapath Thinh Shhoddo Thiaag ||1|| Rehaao ||
Santhan Kaa Dhaanaa Rookhaa So Sarab Nidhhaan ||
Grihi Saakath Shhatheeh Prakaar Thae Bikhoo Samaan ||2||
Bhagath Janaa Kaa Loogaraa Oudt Nagan N Hoee ||
Saakath Sirapaao Raesamee Pehirath Path Khoee ||3||
Saakath Sio Mukh Joriai Adhh Veechahu Ttoottai ||
Har Jan Kee Saevaa Jo Karae Eith Oothehi Shhoottai ||4||
Sabh Kishh Thumh Hee Thae Hoaa Aap Banath Banaaee ||
Dharasan Bhaettath Saadhh Kaa Naanak Gun Gaaee ||5||14||44||
English Translation
Bilaaval, Fifth Mehl:
Carry water for the Lord's slave wave the fan over him and grind his corn; then, you shall be happy.
Burn in the fire your power, property and authority. ||1||
Grasp hold of the feet of the servant of the humble Saints.
Renounce and abandon the wealthy, the regal overlords and kings. ||1||Pause||
The dry bread of the Saints is equal to all treasures.
The thirty-six tasty dishes of the faithless cynic, are just like poison. ||2||
Wearing the old blankets of the humble devotees, one is not naked.
But by putting on the silk clothes of the faithless cynic, one loses one's honor. ||3||
Friendship with the faithless cynic breaks down mid-way.
But whoever serves the humble servants of the Lord, is emancipated here and hereafter. ||4||
Everything comes from You, O Lord; You Yourself created the creation.
Blessed with the Blessed Vision of the Darshan of the Holy, Nanak sings the Glorious Praises of the Lord. ||5||14||44||
Punjabi Viakhya
nullnullਹੇ ਭਾਈ! ਪ੍ਰਭੂ ਦੇ ਭਗਤ ਦੇ ਘਰ ਵਿਚ ਪਾਣੀ (ਢੋਇਆ ਕਰ), ਪੱਖਾ (ਝੱਲਿਆ ਕਰ), (ਆਟਾ) ਪੀਹਾ ਕਰ, ਤਦੋਂ ਹੀ ਤੂੰ ਆਨੰਦ ਮਾਣੇਂਗਾ। ਦੁਨੀਆ ਦੀਆਂ ਹਕੂਮਤਾਂ, ਜ਼ਿਮੀਂ ਦੀ ਮਾਲਕੀ, ਸਰਦਾਰੀਆਂ-ਇਹਨਾਂ ਨੂੰ ਅੱਗ ਵਿਚ ਸਾੜ ਦੇ (ਇਹਨਾਂ ਦਾ ਲਾਲਚ ਛੱਡ ਦੇ) ॥੧॥nullਹੇ ਭਾਈ! ਜੋ ਗੁਰਮੁਖ ਮਨੁੱਖਾਂ ਦਾ ਨੌਕਰ (ਹੋਵੇ,) ਉਸ ਦੇ ਚਰਨੀਂ ਲੱਗਿਆ ਕਰ। (ਹੇ ਭਾਈ!) ਮੈਂ ਤਾਂ (ਜੇਹੜੇ) ਵੱਡੇ ਵੱਡੇ ਧਨਾਢ ਰਾਜੇ (ਹੋਣ) ਉਹਨਾਂ ਦਾ ਸਾਥ ਛੱਡਣ ਨੂੰ ਤਿਆਰ ਹੋਵਾਂਗਾ (ਪਰ ਸੰਤ ਜਨਾਂ ਦੇ ਸੇਵਕ ਦੇ ਚਰਨਾਂ ਵਿਚ ਰਹਿਣਾ ਪਸੰਦ ਕਰਾਂਗਾ) ॥੧॥ ਰਹਾਉ ॥nullਹੇ ਭਾਈ! ਗੁਰਮੁਖਾਂ ਦੇ ਘਰ ਦੀ ਰੁੱਖੀ ਰੋਟੀ (ਜੇ ਮਿਲੇ ਤਾਂ ਉਸ ਨੂੰ ਦੁਨੀਆ ਦੇ) ਸਾਰੇ ਖ਼ਜ਼ਾਨੇ (ਸਮਝ)। ਪਰ ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਦੇ ਘਰ ਵਿਚ (ਜੇ) ਕਈ ਕਿਸਮਾਂ ਦੇ ਭੋਜਨ (ਮਿਲਣ, ਤਾਂ) ਉਹ ਜ਼ਹਿਰ ਵਰਗੇ (ਜਾਣ) ॥੨॥nullਹੇ ਭਾਈ! ਪ੍ਰਭੂ ਦੀ ਭਗਤੀ ਕਰਨ ਵਾਲੇ ਮਨੁੱਖਾਂ ਪਾਸੋਂ ਜੇ ਪਾਟਾ ਹੋਇਆ ਭੂਰਾ ਭੀ ਮਿਲ ਜਾਏ, ਤਾਂ ਉਸ ਨੂੰ ਪਹਿਨ ਕੇ ਨੰਗਾ ਹੋਣ ਦਾ ਡਰ ਨਹੀਂ ਰਹਿੰਦਾ। ਪ੍ਰਭੂ ਨਾਲੋਂ ਟੁੱਟੇ ਹੋਏ ਮਨੁੱਖ ਪਾਸੋਂ ਜੇ ਰੇਸ਼ਮੀ ਸਿਰੋਪਾ ਭੀ ਮਿਲੇ, ਉਹ ਪਹਿਨਿਆਂ ਇੱਜ਼ਤ ਗਵਾ ਲਈਦੀ ਹੈ ॥੩॥nullਹੇ ਭਾਈ! ਪਰਮਾਤਮਾ ਨਾਲੋਂ ਟੁੱਟੇ ਹੋਏ ਮਨੁੱਖ ਨਾਲ ਮੇਲ-ਜੋਲ ਰੱਖਿਆਂ ਉਹ ਮੇਲ-ਜੋਲ (ਤੋੜ ਨਹੀਂ ਨਿਭਦਾ) ਅੱਧ ਵਿਚੋਂ ਹੀ ਟੁੱਟ ਜਾਂਦਾ ਹੈ। ਜੇਹੜਾ ਮਨੁੱਖ ਪ੍ਰਭੂ ਦੀ ਭਗਤੀ ਕਰਨ ਵਾਲੇ ਬੰਦਿਆਂ ਦੀ ਸੇਵਾ ਕਰਦਾ ਹੈ ਉਹ ਇਸ ਲੋਕ ਵਿਚ ਭੀ ਤੇ ਪਰਲੋਕ ਵਿਚ ਭੀ (ਝਗੜਿਆਂ ਬਖੇੜਿਆਂ ਤੋਂ) ਬਚਿਆ ਰਹਿੰਦਾ ਹੈ ॥੪॥null(ਪਰ, ਹੇ ਪ੍ਰਭੂ! ਜੀਵਾਂ ਦੇ ਕੀਹ ਵੱਸ? ਜੀਵਾਂ ਦਾ) ਹਰੇਕ ਕੰਮ ਤੇਰੀ ਪ੍ਰੇਰਨਾ ਨਾਲ ਹੀ ਹੁੰਦਾ ਹੈ। ਤੂੰ ਆਪ ਹੀ ਇਹ ਸਾਰੀ ਖੇਡ ਰਚੀ ਹੋਈ ਹੈ। ਹੇ ਨਾਨਕ! (ਅਰਦਾਸ ਕਰ, ਤੇ ਆਖ-ਹੇ ਪ੍ਰਭੂ! ਮੇਹਰ ਕਰ) ਮੈਂ ਗੁਰੂ ਦਾ ਦਰਸ਼ਨ ਕਰ ਕੇ (ਗੁਰੂ ਦੀ ਸੰਗਤ ਵਿਚ ਰਹਿ ਕੇ ਸਦਾ) ਤੇਰੇ ਗੁਣ ਗਾਂਦਾ ਰਹਾਂ ॥੫॥੧੪॥੪੪॥