Hukumnama - Ang 813
Eihu Saagar Soee Tharai Jo Har Gun Gaaeae in Raag Bilaaval
In Gurmukhi
ਬਿਲਾਵਲੁ ਮਹਲਾ ੫ ॥
ਇਹੁ ਸਾਗਰੁ ਸੋਈ ਤਰੈ ਜੋ ਹਰਿ ਗੁਣ ਗਾਏ ॥
ਸਾਧਸੰਗਤਿ ਕੈ ਸੰਗਿ ਵਸੈ ਵਡਭਾਗੀ ਪਾਏ ॥੧॥
ਸੁਣਿ ਸੁਣਿ ਜੀਵੈ ਦਾਸੁ ਤੁਮ੍ਹ੍ਹ ਬਾਣੀ ਜਨ ਆਖੀ ॥
ਪ੍ਰਗਟ ਭਈ ਸਭ ਲੋਅ ਮਹਿ ਸੇਵਕ ਕੀ ਰਾਖੀ ॥੧॥ ਰਹਾਉ ॥
ਅਗਨਿ ਸਾਗਰ ਤੇ ਕਾਢਿਆ ਪ੍ਰਭਿ ਜਲਨਿ ਬੁਝਾਈ ॥
ਅੰਮ੍ਰਿਤ ਨਾਮੁ ਜਲੁ ਸੰਚਿਆ ਗੁਰ ਭਏ ਸਹਾਈ ॥੨॥
ਜਨਮ ਮਰਣ ਦੁਖ ਕਾਟਿਆ ਸੁਖ ਕਾ ਥਾਨੁ ਪਾਇਆ ॥
ਕਾਟੀ ਸਿਲਕ ਭ੍ਰਮ ਮੋਹ ਕੀ ਅਪਨੇ ਪ੍ਰਭ ਭਾਇਆ ॥੩॥
ਮਤ ਕੋਈ ਜਾਣਹੁ ਅਵਰੁ ਕਛੁ ਸਭ ਪ੍ਰਭ ਕੈ ਹਾਥਿ ॥
ਸਰਬ ਸੂਖ ਨਾਨਕ ਪਾਏ ਸੰਗਿ ਸੰਤਨ ਸਾਥਿ ॥੪॥੨੨॥੫੨॥
Phonetic English
Bilaaval Mehalaa 5 ||
Eihu Saagar Soee Tharai Jo Har Gun Gaaeae ||
Saadhhasangath Kai Sang Vasai Vaddabhaagee Paaeae ||1||
Sun Sun Jeevai Dhaas Thumh Baanee Jan Aakhee ||
Pragatt Bhee Sabh Loa Mehi Saevak Kee Raakhee ||1|| Rehaao ||
Agan Saagar Thae Kaadtiaa Prabh Jalan Bujhaaee ||
Anmrith Naam Jal Sanchiaa Gur Bheae Sehaaee ||2||
Janam Maran Dhukh Kaattiaa Sukh Kaa Thhaan Paaeiaa ||
Kaattee Silak Bhram Moh Kee Apanae Prabh Bhaaeiaa ||3||
Math Koee Jaanahu Avar Kashh Sabh Prabh Kai Haathh ||
Sarab Sookh Naanak Paaeae Sang Santhan Saathh ||4||22||52||
English Translation
Bilaaval, Fifth Mehl:
He alone crosses over this world-ocean, who sings the Glorious Praises of the Lord.
He dwells with the Saadh Sangat, the Company of the Holy; by great good fortune, he finds the Lord. ||1||
Your slave lives by hearing, hearing the Word of Your Bani, chanted by Your humble servant.
The Guru is revealed in all the worlds; He saves the honor of His servant. ||1||Pause||
God has pulled me out of the ocean of fire, and quenched my burning thirst.
The Guru has sprinkled the Ambrosial Water of the Naam, the Name of the Lord; He has become my Helper. ||2||
The pains of birth and death are removed, and I have obtained a resting place of peace.
The noose of doubt and emotional attachment has been snapped; I have become pleasing to my God. ||3||
Let no one think that there is any other at all; everything is in the Hands of God.
Nanak has found total peace, in the Society of the Saints. ||4||22||52||
Punjabi Viakhya
nullnull(ਹੇ ਭਾਈ! ਇਹ ਜਗਤ, ਮਾਨੋ, ਇਕ ਸਮੁੰਦਰ ਹੈ ਜਿਸ ਵਿਚ ਵਿਕਾਰਾਂ ਦਾ ਪਾਣੀ ਠਾਠਾਂ ਮਾਰ ਰਿਹਾ ਹੈ) ਇਸ ਸਮੁੰਦਰ ਵਿਚੋਂ ਉਹੀ ਮਨੁੱਖ ਪਾਰ ਲੰਘਦਾ ਹੈ, ਜੇਹੜਾ ਪਰਮਾਤਮਾ ਦੀ ਸਿਫ਼ਤ-ਸਾਲਾਹ ਦੇ ਗੀਤ ਗਾਂਦਾ ਰਹਿੰਦਾ ਹੈ, ਜੇਹੜਾ ਸਾਧ ਸੰਗਤ ਦੇ ਨਾਲ ਮੇਲ-ਜੋਲ ਰੱਖਦਾ ਹੈ। (ਪਰ ਇਹ ਦਾਤਿ) ਕੋਈ ਭਾਗਾਂ ਵਾਲਾ ਮਨੁੱਖ ਪ੍ਰਾਪਤ ਕਰਦਾ ਹੈ ॥੧॥nullਹੇ ਪ੍ਰਭੂ! ਤੇਰੇ ਸੇਵਕ ਤੇਰੀ ਸਿਫ਼ਤ-ਸਲਾਹ ਦੀ ਜੇਹੜੀ ਬਾਣੀ ਉਚਾਰਦੇ ਹਨ, ਤੇਰਾ ਦਾਸ ਉਸ ਬਾਣੀ ਨੂੰ ਹਰ ਵੇਲੇ ਸੁਣ ਸੁਣ ਕੇ ਆਤਮਕ ਜੀਵਨ ਪ੍ਰਾਪਤ ਕਰਦਾ ਹੈ। (ਇਸ ਤਰ੍ਹਾਂ ਵਿਕਾਰਾਂ ਤੋਂ ਬਚਾ ਕੇ) ਤੂੰ ਆਪਣੇ ਸੇਵਕ ਦੀ ਜੋ ਇੱਜ਼ਤ ਰੱਖਦਾ ਹੈਂ, ਉਹ ਸਾਰੇ ਸੰਸਾਰ ਵਿਚ ਉੱਘੜ ਪੈਂਦੀ ਹੈ ॥੧॥ ਰਹਾਉ ॥null(ਹੇ ਭਾਈ! ਜਿਸ ਸੇਵਕ ਨੇ ਸਿਫ਼ਤ-ਸਾਲਾਹ ਦੀ ਬਾਣੀ ਸੁਣ ਕੇ ਆਤਮਕ ਜੀਵਨ ਪ੍ਰਾਪਤ ਕਰ ਲਿਆ) ਪਰਮਾਤਮਾ ਨੇ ਆਪ ਉਸ ਨੂੰ (ਵਿਕਾਰਾਂ ਦੀ) ਅੱਗ ਦੇ ਸਮੁੰਦਰ ਵਿਚੋਂ ਕੱਢ ਲਿਆ, ਪਰਮਾਤਮਾ ਨੇ ਆਪ (ਉਸ ਦੇ ਅੰਦਰੋਂ ਵਿਕਾਰਾਂ ਦੀ) ਸੜਨ ਸ਼ਾਂਤ ਕਰ ਦਿੱਤੀ। ਸਤਿਗੁਰੂ ਜੀ ਨੇ ਉਸ ਸੇਵਕ ਦੀ ਸਹਾਇਤਾ ਕੀਤੀ, ਤੇ (ਉਸ ਦੇ ਹਿਰਦੇ ਵਿਚ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਛਿੜਕਿਆ ॥੨॥null(ਹੇ ਭਾਈ! ਜਿਸ ਸੇਵਕ ਨੇ ਸਿਫ਼ਤ-ਸਾਲਾਹ ਦੀ ਬਾਣੀ ਸੁਣ ਸੁਣ ਕੇ ਆਤਮਕ ਜੀਵਨ ਲੱਭ ਲਿਆ) ਉਸ ਨੇ ਜਨਮ ਮਰਨ ਦੇ ਗੇੜ ਦਾ ਦੁੱਖ ਕੱਟ ਲਿਆ, ਉਸ ਨੇ ਉਹ (ਆਤਮਕ) ਟਿਕਾਣਾ ਲੱਭ ਲਿਆ ਜਿਥੇ ਸੁਖ ਹੀ ਸੁਖ ਹੈ, ਉਸ ਨੇ (ਆਪਣੇ ਅੰਦਰੋਂ) ਭਟਕਣਾ ਤੇ ਮੋਹ ਦੀ ਫਾਹੀ ਕੱਟ ਲਈ, ਉਹ ਸੇਵਕ ਆਪਣੇ ਪ੍ਰਭੂ ਨੂੰ ਪਿਆਰਾ ਲੱਗਣ ਲੱਗ ਪਿਆ ॥੩॥null(ਪਰ, ਹੇ ਭਾਈ!) ਕਿਤੇ ਇਹ ਨਾਹ ਸਮਝ ਲੈਣਾ (ਕਿ ਇਹੋ ਜਿਹਾ ਆਤਮਕ) ਆਨੰਦ ਮਾਣਨ ਵਾਸਤੇ ਅਸਾਂ ਜੀਵਾਂ ਦਾ) ਕੋਈ ਹੋਰ ਚਾਰਾ ਚੱਲ ਸਕਦਾ ਹੈ (ਯਕੀਨ ਨਾਲ ਜਾਣੋ ਕਿ) ਹਰੇਕ ਜੁਗਤਿ ਪਰਮਾਤਮਾ ਦੇ (ਆਪਣੇ) ਹੱਥ ਵਿਚ ਹੈ। ਹੇ ਨਾਨਕ! ਉਹੀ ਸੇਵਕ ਸਾਰੇ ਸੁਖ ਪ੍ਰਾਪਤ ਕਰਦਾ ਹੈ ਜੋ ਸੰਤ ਜਨਾਂ ਦੀ ਸੰਗਤ ਵਿਚ ਰਹਿੰਦਾ ਹੈ ਜੋ ਸੰਤ ਜਨਾਂ ਦੇ ਨਾਲ ਰਹਿੰਦਾ ਹੈ ॥੪॥੨੨॥੫੨॥