Hukumnama - Ang 814
Bandhhan Kaattae Aap Prabh Hoaa Kirapaal in Raag Bilaaval
In Gurmukhi
ਬਿਲਾਵਲੁ ਮਹਲਾ ੫ ॥
ਬੰਧਨ ਕਾਟੇ ਆਪਿ ਪ੍ਰਭਿ ਹੋਆ ਕਿਰਪਾਲ ॥
ਦੀਨ ਦਇਆਲ ਪ੍ਰਭ ਪਾਰਬ੍ਰਹਮ ਤਾ ਕੀ ਨਦਰਿ ਨਿਹਾਲ ॥੧॥
ਗੁਰਿ ਪੂਰੈ ਕਿਰਪਾ ਕਰੀ ਕਾਟਿਆ ਦੁਖੁ ਰੋਗੁ ॥
ਮਨੁ ਤਨੁ ਸੀਤਲੁ ਸੁਖੀ ਭਇਆ ਪ੍ਰਭ ਧਿਆਵਨ ਜੋਗੁ ॥੧॥ ਰਹਾਉ ॥
ਅਉਖਧੁ ਹਰਿ ਕਾ ਨਾਮੁ ਹੈ ਜਿਤੁ ਰੋਗੁ ਨ ਵਿਆਪੈ ॥
ਸਾਧਸੰਗਿ ਮਨਿ ਤਨਿ ਹਿਤੈ ਫਿਰਿ ਦੂਖੁ ਨ ਜਾਪੈ ॥੨॥
ਹਰਿ ਹਰਿ ਹਰਿ ਹਰਿ ਜਾਪੀਐ ਅੰਤਰਿ ਲਿਵ ਲਾਈ ॥
ਕਿਲਵਿਖ ਉਤਰਹਿ ਸੁਧੁ ਹੋਇ ਸਾਧੂ ਸਰਣਾਈ ॥੩॥
ਸੁਨਤ ਜਪਤ ਹਰਿ ਨਾਮ ਜਸੁ ਤਾ ਕੀ ਦੂਰਿ ਬਲਾਈ ॥
ਮਹਾ ਮੰਤ੍ਰੁ ਨਾਨਕੁ ਕਥੈ ਹਰਿ ਕੇ ਗੁਣ ਗਾਈ ॥੪॥੨੩॥੫੩॥
Phonetic English
Bilaaval Mehalaa 5 ||
Bandhhan Kaattae Aap Prabh Hoaa Kirapaal ||
Dheen Dhaeiaal Prabh Paarabreham Thaa Kee Nadhar Nihaal ||1||
Gur Poorai Kirapaa Karee Kaattiaa Dhukh Rog ||
Man Than Seethal Sukhee Bhaeiaa Prabh Dhhiaavan Jog ||1|| Rehaao ||
Aoukhadhh Har Kaa Naam Hai Jith Rog N Viaapai ||
Saadhhasang Man Than Hithai Fir Dhookh N Jaapai ||2||
Har Har Har Har Jaapeeai Anthar Liv Laaee ||
Kilavikh Outharehi Sudhh Hoe Saadhhoo Saranaaee ||3||
Sunath Japath Har Naam Jas Thaa Kee Dhoor Balaaee ||
Mehaa Manthra Naanak Kathhai Har Kae Gun Gaaee ||4||23||53||
English Translation
Bilaaval, Fifth Mehl:
My bonds have been snapped; God Himself has become compassionate.
The Supreme Lord God is Merciful to the meek; by His Glance of Grace, I am in ecstasy. ||1||
The Perfect Guru has shown mercy to me, and eradicated my pains and illnesses.
My mind and body have been cooled and soothed, meditating on God, most worthy of meditation. ||1||Pause||
The Name of the Lord is the medicine to cure all disease; with it, no disease afflicts me.
In the Saadh Sangat, the Company of the Holy, the mind and body are tinged with the Lord's Love, and I do not suffer pain any longer. ||2||
I chant the Name of the Lord, Har, Har, Har, Har, lovingly centering my inner being on Him.
Sinful mistakes are erased and I am sanctified, in the Sanctuary of the Holy Saints. ||3||
Misfortune is kept far away from those who hear and chant the Praises of the Lord's Name.
Nanak chants the Mahaa Mantra, the Great Mantra, singing the Glorious Praises of the Lord. ||4||23||53||
Punjabi Viakhya
nullnull(ਹੇ ਭਾਈ! ਜਿਸ ਮਨੁੱਖ ਉਤੇ ਪੂਰੇ ਗੁਰੂ ਨੇ ਕਿਰਪਾ ਕਰ ਦਿੱਤੀ) ਪ੍ਰਭੂ ਨੇ ਆਪ (ਉਸ ਦੇ ਸਾਰੇ) ਬੰਧਨ ਕੱਟ ਦਿੱਤੇ, ਪ੍ਰਭੂ ਉਸ ਮਨੁੱਖ ਉਤੇ ਦਇਆਵਾਨ ਹੋ ਗਿਆ। (ਹੇ ਭਾਈ!) ਪ੍ਰਭੂ ਪਾਰਬ੍ਰਹਮ ਦੀਨਾਂ ਉਤੇ ਦਇਆ ਕਰਨ ਵਾਲਾ ਹੈ (ਜਿਸ ਭੀ ਗ਼ਰੀਬ ਉਤੇ ਪ੍ਰਭੂ ਨਿਗਾਹ ਕਰਦਾ ਹੈ) ਉਹ ਮਨੁੱਖ ਉਸ (ਪ੍ਰਭੂ) ਦੀ ਨਿਗਾਹ ਨਾਲ ਆਨੰਦ-ਭਰਪੂਰ ਹੋ ਜਾਂਦਾ ਹੈ ॥੧॥nullਹੇ ਭਾਈ! ਜਿਸ ਮਨੁੱਖ ਉੱਤੇ ਪੂਰੇ ਗੁਰੂ ਨੇ ਕਿਰਪਾ ਕਰ ਦਿੱਤੀ, ਧਿਆਵਣ-ਜੋਗ ਪ੍ਰਭੂ ਦਾ ਧਿਆਨ ਧਰ ਕੇ ਉਸ ਮਨੁੱਖ ਦਾ (ਹਰੇਕ) ਦੁੱਖ (ਹਰੇਕ) ਰੋਗ ਦੂਰ ਹੋ ਜਾਂਦਾ ਹੈ, ਉਸ ਦਾ ਮਨ ਉਸ ਦਾ ਹਿਰਦਾ ਠੰਢਾ-ਠਾਰ ਹੋ ਜਾਂਦਾ ਹੈ, ਉਹ ਮਨੁੱਖ ਸੁਖੀ ਹੋ ਜਾਂਦਾ ਹੈ ॥੧॥ ਰਹਾਉ ॥nullਹੇ ਭਾਈ! ਪਰਮਾਤਮਾ ਦਾ ਨਾਮ (ਇਕ ਐਸੀ) ਦਵਾਈ ਹੈ ਜਿਸ ਦੀ ਬਰਕਤਿ ਨਾਲ (ਕੋਈ ਭੀ) ਰੋਗ ਜ਼ੋਰ ਨਹੀਂ ਪਾ ਸਕਦਾ। ਜਦੋਂ ਗੁਰੂ ਦੀ ਸੰਗਤ ਵਿਚ ਟਿਕ ਕੇ (ਮਨੁੱਖ ਦੇ) ਮਨ ਵਿਚ ਤਨ ਵਿਚ (ਹਰਿ-ਨਾਮ) ਪਿਆਰਾ ਲੱਗਣ ਲੱਗ ਪੈਂਦਾ ਹੈ, ਤਦੋਂ (ਮਨੁੱਖ ਨੂੰ) ਕੋਈ ਦੁੱਖ ਮਹਿਸੂਸ ਨਹੀਂ ਹੁੰਦਾ ॥੨॥nullਹੇ ਭਾਈ! ਗੁਰੂ ਦੀ ਸਰਨ ਪੈ ਕੇ ਆਪਣੇ ਅੰਦਰ ਸੁਰਤ ਜੋੜ ਕੇ, ਸਦਾ ਪਰਮਾਤਮਾ ਦਾ ਨਾਮ ਜਪਦੇ ਰਹਿਣਾ ਚਾਹੀਦਾ ਹੈ। (ਇਸ ਤਰ੍ਹਾਂ ਸਾਰੇ) ਪਾਪ (ਮਨ ਤੋਂ) ਲਹਿ ਜਾਂਦੇ ਹਨ, (ਮਨ) ਪਵਿੱਤਰ ਹੋ ਜਾਂਦਾ ਹੈ ॥੩॥nullਹੇ ਭਾਈ! ਨਾਨਕ (ਇਕ) ਸਭ ਤੋਂ ਵੱਡਾ ਮੰਤ੍ਰ ਦੱਸਦਾ ਹੈ (ਮੰਤ੍ਰ ਇਹ ਹੈ ਕਿ ਜੇਹੜਾ ਮਨੁੱਖ) ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਪਰਮਾਤਮਾ ਦੇ ਨਾਮ ਦੀ ਵਡਿਆਈ ਸੁਣਦਿਆਂ ਤੇ ਜਪਦਿਆਂ ਉਸ ਮਨੁੱਖ ਦੀ ਹਰੇਕ ਬਲਾ (ਬਿਪਤਾ) ਦੂਰ ਹੋ ਜਾਂਦੀ ਹੈ ॥੪॥੨੩॥੫੩॥