Hukumnama - Ang 815
Oudham Karath Aanadh Bhaeiaa Simarath Sukh Saar in Raag Bilaaval
In Gurmukhi
ਬਿਲਾਵਲੁ ਮਹਲਾ ੫ ॥
ਉਦਮੁ ਕਰਤ ਆਨਦੁ ਭਇਆ ਸਿਮਰਤ ਸੁਖ ਸਾਰੁ ॥
ਜਪਿ ਜਪਿ ਨਾਮੁ ਗੋਬਿੰਦ ਕਾ ਪੂਰਨ ਬੀਚਾਰੁ ॥੧॥
ਚਰਨ ਕਮਲ ਗੁਰ ਕੇ ਜਪਤ ਹਰਿ ਜਪਿ ਹਉ ਜੀਵਾ ॥
ਪਾਰਬ੍ਰਹਮੁ ਆਰਾਧਤੇ ਮੁਖਿ ਅੰਮ੍ਰਿਤੁ ਪੀਵਾ ॥੧॥ ਰਹਾਉ ॥
ਜੀਅ ਜੰਤ ਸਭਿ ਸੁਖਿ ਬਸੇ ਸਭ ਕੈ ਮਨਿ ਲੋਚ ॥
ਪਰਉਪਕਾਰੁ ਨਿਤ ਚਿਤਵਤੇ ਨਾਹੀ ਕਛੁ ਪੋਚ ॥੨॥
ਧੰਨੁ ਸੁ ਥਾਨੁ ਬਸੰਤ ਧੰਨੁ ਜਹ ਜਪੀਐ ਨਾਮੁ ॥
ਕਥਾ ਕੀਰਤਨੁ ਹਰਿ ਅਤਿ ਘਨਾ ਸੁਖ ਸਹਜ ਬਿਸ੍ਰਾਮੁ ॥੩॥
ਮਨ ਤੇ ਕਦੇ ਨ ਵੀਸਰੈ ਅਨਾਥ ਕੋ ਨਾਥ ॥
ਨਾਨਕ ਪ੍ਰਭ ਸਰਣਾਗਤੀ ਜਾ ਕੈ ਸਭੁ ਕਿਛੁ ਹਾਥ ॥੪॥੨੯॥੫੯॥
Phonetic English
Bilaaval Mehalaa 5 ||
Oudham Karath Aanadh Bhaeiaa Simarath Sukh Saar ||
Jap Jap Naam Gobindh Kaa Pooran Beechaar ||1||
Charan Kamal Gur Kae Japath Har Jap Ho Jeevaa ||
Paarabreham Aaraadhhathae Mukh Anmrith Peevaa ||1|| Rehaao ||
Jeea Janth Sabh Sukh Basae Sabh Kai Man Loch ||
Paroupakaar Nith Chithavathae Naahee Kashh Poch ||2||
Dhhann S Thhaan Basanth Dhhann Jeh Japeeai Naam ||
Kathhaa Keerathan Har Ath Ghanaa Sukh Sehaj Bisraam ||3||
Man Thae Kadhae N Veesarai Anaathh Ko Naathh ||
Naanak Prabh Saranaagathee Jaa Kai Sabh Kishh Haathh ||4||29||59||
English Translation
Bilaaval, Fifth Mehl:
Try to meditate, and contemplate the source of peace, and bliss will come to you.
Chanting, and meditating on the Name of the Lord of the Universe, perfect understanding is achieved. ||1||
Meditating on the Lotus Feet of the Guru, and chanting the Name of the Lord, I live.
Worshipping the Supreme Lord God in adoration, my mouth drinks in the Ambrosial Nectar. ||1||Pause||
All beings and creatures dwell in peace; the minds of all yearn for the Lord.
Those who continually remember the Lord, do good deeds for others; they harbor no ill will towards anyone. ||2||
Blessed is that place, and blessed are those who dwell there, where they chant the Naam, the Name of the Lord.
The Sermon and the Kirtan of the Lord's Praises are sung there very often; there is peace, poise and tranquility. ||3||
In my mind, I never forget the Lord; He is the Master of the masterless.
Nanak has entered the Sanctuary of God; everything is in His hands. ||4||29||59||
Punjabi Viakhya
nullnullਹੇ ਭਾਈ! (ਪਰਮਾਤਮਾ ਦਾ ਨਾਮ ਜਪਣ ਦਾ) ਉੱਦਮ ਕਰਦਿਆਂ (ਮਨ ਵਿਚ) ਸਰੂਰ ਪੈਦਾ ਹੁੰਦਾ ਹੈ, ਨਾਮ ਸਿਮਰਦਿਆਂ ਸਭ ਤੋਂ ਸ੍ਰੇਸ਼ਟ ਸੁਖ ਮਿਲਦਾ ਹੈ। ਪਰਮਾਤਮਾ ਦਾ ਨਾਮ ਮੁੜ ਮੁੜ ਜਪ ਕੇ ਸਭ ਗੁਣਾਂ ਨਾਲ ਭਰਪੂਰ ਪਰਮਾਤਮਾ ਦੇ ਗੁਣਾਂ ਦਾ ਵਿਚਾਰ (ਮਨ ਵਿਚ ਟਿਕਿਆ ਰਹਿੰਦਾ ਹੈ) ॥੧॥nullਹੇ ਭਾਈ! ਗੁਰੂ ਦੇ ਸੋਹਣੇ ਚਰਨਾਂ ਦਾ ਧਿਆਨ ਧਰ ਕੇ, ਪਰਮਾਤਮਾ ਦਾ ਆਰਾਧਨ ਕਰਦਿਆਂ, ਪਰਮਾਤਮਾ ਦਾ ਨਾਮ ਜਪ ਜਪ ਕੇ, (ਜਿਉਂ ਜਿਉਂ) ਮੈਂ ਮੂੰਹ ਨਾਲ ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦਾ ਹਾਂ, (ਤਿਉਂ ਤਿਉਂ) ਮੈਨੂੰ ਆਤਮਕ ਜੀਵਨ ਪ੍ਰਾਪਤ ਹੁੰਦਾ ਹੈ ॥੧॥ ਰਹਾਉ ॥nullਹੇ ਭਾਈ! (ਪਰਮਾਤਮਾ ਦਾ ਆਰਾਧਨ ਕਰਦਿਆਂ) ਸਾਰੇ ਜੀਅ ਜੰਤ ਆਤਮਕ ਆਨੰਦ ਵਿਚ ਲੀਨ ਰਹਿੰਦੇ ਹਨ, (ਜਪਣ ਵਾਲੇ) ਸਭਨਾਂ ਦੇ ਮਨ ਵਿਚ (ਸਿਮਰਨ ਦੀ) ਤਾਂਘ ਪੈਦਾ ਹੋਈ ਰਹਿੰਦੀ ਹੈ। (ਜੇਹੜੇ ਜੇਹੜੇ ਮਨੁੱਖ ਨਾਮ ਜਪਦੇ ਹਨ, ਉਹ) ਸਦਾ ਦੂਜਿਆਂ ਦੀ ਭਲਾਈ ਕਰਨ ਦਾ ਕੰਮ ਸੋਚਦੇ ਰਹਿੰਦੇ ਹਨ, ਕੋਈ ਪਾਪ-ਵਿਕਾਰ ਉਹਨਾਂ ਉਤੇ ਆਪਣਾ ਅਸਰ ਨਹੀਂ ਪਾ ਸਕਦਾ ॥੨॥nullਹੇ ਭਾਈ! ਜਿਸ ਥਾਂ ਪਰਮਾਤਮਾ ਦਾ ਨਾਮ ਜਪਿਆ ਜਾਂਦਾ ਹੈ, ਉਹ ਥਾਂ ਭਾਗਾਂ ਵਾਲਾ ਹੋ ਜਾਂਦਾ ਹੈ, ਉਥੇ ਵੱਸਣ ਵਾਲੇ ਭੀ ਭਾਗਾਂ ਵਾਲੇ ਬਣ ਜਾਂਦੇ ਹਨ (ਕਿਉਂਕਿ ਜਿਸ ਥਾਂ) ਪਰਮਾਤਮਾ ਦੀ ਕਥਾ-ਵਾਰਤਾ, ਪ੍ਰਭੂ ਦੀ ਸਿਫ਼ਤ-ਸਾਲਾਹ ਬਹੁਤ ਹੁੰਦੀ ਰਹੇ, ਉਹ ਥਾਂ ਆਤਮਕ ਆਨੰਦ ਦਾ, ਆਤਮਕ ਅਡੋਲਤਾ ਦਾ ਟਿਕਾਣਾ (ਸੋਮਾ) ਬਣ ਜਾਂਦਾ ਹੈ ॥੩॥null(ਇਸ ਵਾਸਤੇ) ਹੇ ਨਾਨਕ! (ਆਖ-ਹੇ ਭਾਈ!) ਉਹ ਅਨਾਥਾਂ ਦਾ ਨਾਥ ਪ੍ਰਭੂ ਕਦੇ ਮਨ ਤੋਂ ਭੁੱਲਣਾ ਨਹੀਂ ਚਾਹੀਦਾ, ਉਸ ਪ੍ਰਭੂ ਦੀ ਸਰਨ ਸਦਾ ਪਏ ਰਹਿਣਾ ਚਾਹੀਦਾ ਹੈ, ਜਿਸ ਦੇ ਹੱਥ ਵਿਚ ਹਰੇਕ ਚੀਜ਼ ਹੈ ॥੪॥੨੯॥੫੯॥