Hukumnama - Ang 816
Simar Simar Pooran Prabhoo Kaaraj Bheae Raas in Raag Bilaaval
In Gurmukhi
ਬਿਲਾਵਲੁ ਮਹਲਾ ੫ ॥
ਸਿਮਰਿ ਸਿਮਰਿ ਪੂਰਨ ਪ੍ਰਭੂ ਕਾਰਜ ਭਏ ਰਾਸਿ ॥
ਕਰਤਾਰ ਪੁਰਿ ਕਰਤਾ ਵਸੈ ਸੰਤਨ ਕੈ ਪਾਸਿ ॥੧॥ ਰਹਾਉ ॥
ਬਿਘਨੁ ਨ ਕੋਊ ਲਾਗਤਾ ਗੁਰ ਪਹਿ ਅਰਦਾਸਿ ॥
ਰਖਵਾਲਾ ਗੋਬਿੰਦ ਰਾਇ ਭਗਤਨ ਕੀ ਰਾਸਿ ॥੧॥
ਤੋਟਿ ਨ ਆਵੈ ਕਦੇ ਮੂਲਿ ਪੂਰਨ ਭੰਡਾਰ ॥
ਚਰਨ ਕਮਲ ਮਨਿ ਤਨਿ ਬਸੇ ਪ੍ਰਭ ਅਗਮ ਅਪਾਰ ॥੨॥
ਬਸਤ ਕਮਾਵਤ ਸਭਿ ਸੁਖੀ ਕਿਛੁ ਊਨ ਨ ਦੀਸੈ ॥
ਸੰਤ ਪ੍ਰਸਾਦਿ ਭੇਟੇ ਪ੍ਰਭੂ ਪੂਰਨ ਜਗਦੀਸੈ ॥੩॥
ਜੈ ਜੈ ਕਾਰੁ ਸਭੈ ਕਰਹਿ ਸਚੁ ਥਾਨੁ ਸੁਹਾਇਆ ॥
ਜਪਿ ਨਾਨਕ ਨਾਮੁ ਨਿਧਾਨ ਸੁਖ ਪੂਰਾ ਗੁਰੁ ਪਾਇਆ ॥੪॥੩੩॥੬੩॥
Phonetic English
Bilaaval Mehalaa 5 ||
Simar Simar Pooran Prabhoo Kaaraj Bheae Raas ||
Karathaar Pur Karathaa Vasai Santhan Kai Paas ||1|| Rehaao ||
Bighan N Kooo Laagathaa Gur Pehi Aradhaas ||
Rakhavaalaa Gobindh Raae Bhagathan Kee Raas ||1||
Thott N Aavai Kadhae Mool Pooran Bhanddaar ||
Charan Kamal Man Than Basae Prabh Agam Apaar ||2||
Basath Kamaavath Sabh Sukhee Kishh Oon N Dheesai ||
Santh Prasaadh Bhaettae Prabhoo Pooran Jagadheesai ||3||
Jai Jai Kaar Sabhai Karehi Sach Thhaan Suhaaeiaa ||
Jap Naanak Naam Nidhhaan Sukh Pooraa Gur Paaeiaa ||4||33||63||
English Translation
Bilaaval, Fifth Mehl:
Meditate, meditate in remembrance of the Perfect Lord God, and your affairs shall be perfectly resolved.
In Kartaarpur, the City of the Creator Lord, the Saints dwell with the Creator. ||1||Pause||
No obstacles will block your way, when you offer your prayers to the Guru.
The Sovereign Lord of the Universe is the Saving Grace, the Protector of the capital of His devotees. ||1||
There is never any deficiency at all; the Lord's treasures are over-flowing.
His Lotus Feet are enshrined within my mind and body; God is inaccessible and infinite. ||2||
All those who work for Him dwell in peace; you can see that they lack nothing.
By the Grace of the Saints, I have met God, the Perfect Lord of the Universe. ||3||
Everyone congratulates me, and celebrates my victory; the home of the True Lord is so beautiful!
Nanak chants the Naam, the Name of the Lord, the treasure of peace; I have found the Perfect Guru. ||4||33||63||
Punjabi Viakhya
nullnullਹੇ ਭਾਈ! ਸਾਧ ਸੰਗਤ ਵਿਚ ਪਰਮਾਤਮਾ (ਆਪ) ਵੱਸਦਾ ਹੈ, ਆਪਣੇ ਸੰਤ ਜਨਾਂ ਦੇ ਅੰਗ-ਸੰਗ ਵੱਸਦਾ ਹੈ। (ਸਾਧ ਸੰਗਤ ਵਿਚ) ਸਾਰੇ ਗੁਣਾਂ ਨਾਲ ਭਰਪੂਰ ਪ੍ਰਭੂ (ਦਾ ਨਾਮ) ਸਿਮਰ ਸਿਮਰ ਕੇ (ਮਨੁੱਖ ਦੇ) ਸਾਰੇ ਕੰਮ ਸਫਲ ਹੋ ਜਾਂਦੇ ਹਨ ॥੧॥ ਰਹਾਉ ॥nullਹੇ ਭਾਈ! ਪ੍ਰਭੂ ਪਾਤਿਸ਼ਾਹ ਆਪਣੇ ਸੰਤ ਜਨਾਂ ਦਾ (ਸਦਾ) ਆਪ ਰਾਖਾ ਹੈ, ਪ੍ਰਭੂ (ਦਾ ਨਾਮ) ਸੰਤ ਜਨਾਂ ਦਾ ਸਰਮਾਇਆ ਹੈ। (ਜੇਹੜੇ ਭੀ ਮਨੁੱਖ ਸਾਧ ਸੰਗਤ ਵਿਚ ਆ ਕੇ) ਗੁਰੂ ਦੇ ਦਰ ਤੇ ਅਰਦਾਸ ਕਰਦੇ ਰਹਿੰਦੇ ਹਨ, (ਉਹਨਾਂ ਦੀ ਜ਼ਿੰਦਗੀ ਦੇ ਰਸਤੇ ਵਿਚ) ਕੋਈ ਰੁਕਾਵਟ ਨਹੀਂ ਪੈਂਦੀ ॥੧॥null(ਹੇ ਭਾਈ! ਸਾਧ ਸੰਗਤ ਇਕ ਐਸਾ ਅਸਥਾਨ ਹੈ ਜਿਥੇ ਬਖ਼ਸ਼ਸ਼ਾਂ ਦੇ) ਭੰਡਾਰੇ ਭਰੇ ਰਹਿੰਦੇ ਹਨ, (ਉਥੇ ਇਹਨਾਂ ਬਖ਼ਸ਼ਸ਼ਾਂ ਦੀ) ਕਦੇ ਭੀ ਤੋਟ ਨਹੀਂ ਆਉਂਦੀ। (ਜੇਹੜਾ ਭੀ ਮਨੁੱਖ ਸਾਧ ਸੰਗਤ ਵਿਚ ਨਿਵਾਸ ਰੱਖਦਾ ਹੈ, ਉਸ ਦੇ) ਮਨ ਵਿਚ (ਉਸ ਦੇ) ਹਿਰਦੇ ਵਿਚ ਅਪਹੁੰਚ ਤੇ ਬੇਅੰਤ ਪ੍ਰਭੂ ਦੇ ਸੋਹਣੇ ਚਰਣ ਟਿਕੇ ਰਹਿੰਦੇ ਹਨ ॥੨॥null(ਹੇ ਭਾਈ! ਜੇਹੜੇ ਭੀ ਮਨੁੱਖ ਸਾਧ ਸੰਗਤ ਵਿਚ) ਨਿਵਾਸ ਰੱਖਦੇ ਹਨ ਅਤੇ ਨਾਮ-ਸਿਮਰਨ ਦੀ ਕਮਾਈ ਕਰਦੇ ਹਨ, ਉਹ ਸਾਰੇ ਸੁਖੀ ਰਹਿੰਦੇ ਹਨ, ਉਹਨਾਂ ਨੂੰ ਕਿਸੇ ਗੱਲੇ ਕੋਈ ਥੁੜ ਨਹੀਂ ਦਿੱਸਦੀ। ਗੁਰੂ ਦੀ ਕਿਰਪਾ ਨਾਲ ਉਹਨਾਂ ਨੂੰ ਜਗਤ ਦੇ ਮਾਲਕ ਪੂਰਨ ਪ੍ਰਭੂ ਜੀ ਮਿਲ ਪੈਂਦੇ ਹਨ ॥੩॥null(ਹੇ ਭਾਈ! ਜੇਹੜੇ ਮਨੁੱਖ ਸਾਧ ਸੰਗਤ ਵਿਚ ਟਿਕਦੇ ਹਨ) ਸਾਰੇ ਲੋਕ (ਉਹਨਾਂ ਦੀ) ਸੋਭਾ-ਵਡਿਆਈ ਕਰਦੇ ਹਨ। ਸਾਧ ਸੰਗਤ ਇਕ ਐਸਾ ਸੋਹਣਾ ਥਾਂ ਹੈ ਜੋ ਸਦਾ ਕਾਇਮ ਰਹਿਣ ਵਾਲਾ ਹੈ। ਹੇ ਨਾਨਕ! (ਸਾਧ ਸੰਗਤ ਦੀ ਬਰਕਤਿ ਨਾਲ) ਸਾਰੇ ਸੁਖਾਂ ਦੇ ਖ਼ਜ਼ਾਨੇ ਹਰਿ-ਨਾਮ ਨੂੰ ਜਪ ਕੇ ਪੂਰੇ ਗੁਰੂ ਦਾ (ਸਦਾ ਲਈ) ਮਿਲਾਪ ਪ੍ਰਾਪਤ ਕਰ ਲਈਦਾ ਹੈ ॥੪॥੩੩॥੬੩॥