Hukumnama - Ang 819
Apanae Baalak Aap Rakhian Paarabreham Guradhaev in Raag Bilaaval
In Gurmukhi
ਬਿਲਾਵਲੁ ਮਹਲਾ ੫ ॥
ਅਪਣੇ ਬਾਲਕ ਆਪਿ ਰਖਿਅਨੁ ਪਾਰਬ੍ਰਹਮ ਗੁਰਦੇਵ ॥
ਸੁਖ ਸਾਂਤਿ ਸਹਜ ਆਨਦ ਭਏ ਪੂਰਨ ਭਈ ਸੇਵ ॥੧॥ ਰਹਾਉ ॥
ਭਗਤ ਜਨਾ ਕੀ ਬੇਨਤੀ ਸੁਣੀ ਪ੍ਰਭਿ ਆਪਿ ॥
ਰੋਗ ਮਿਟਾਇ ਜੀਵਾਲਿਅਨੁ ਜਾ ਕਾ ਵਡ ਪਰਤਾਪੁ ॥੧॥
ਦੋਖ ਹਮਾਰੇ ਬਖਸਿਅਨੁ ਅਪਣੀ ਕਲ ਧਾਰੀ ॥
ਮਨ ਬਾਂਛਤ ਫਲ ਦਿਤਿਅਨੁ ਨਾਨਕ ਬਲਿਹਾਰੀ ॥੨॥੧੬॥੮੦॥
Phonetic English
Bilaaval Mehalaa 5 ||
Apanae Baalak Aap Rakhian Paarabreham Guradhaev ||
Sukh Saanth Sehaj Aanadh Bheae Pooran Bhee Saev ||1|| Rehaao ||
Bhagath Janaa Kee Baenathee Sunee Prabh Aap ||
Rog Mittaae Jeevaalian Jaa Kaa Vadd Parathaap ||1||
Dhokh Hamaarae Bakhasian Apanee Kal Dhhaaree ||
Man Baanshhath Fal Dhithian Naanak Balihaaree ||2||16||80||
English Translation
Bilaaval, Fifth Mehl:
The Supreme Lord God, through the Divine Guru, has Himself protected and preserved His children.
Celestial peace, tranquility and bliss have come to pass; my service has been perfect. ||1||Pause||
God Himself has heard the prayers of His humble devotees.
He dispelled my disease, and rejuvenated me; His glorious radiance is so great! ||1||
He has forgiven me for my sins, and interceded with His power.
I have been blessed with the fruits of my mind's desires; Nanak is a sacrifice to Him. ||2||16||80||
Punjabi Viakhya
nullnullਹੇ ਭਾਈ! ਪਰਮਾਤਮਾ ਸਭ ਤੋਂ ਵੱਡਾ ਦੇਵਤਾ (ਹੈ, ਅਸੀਂ ਜੀਵ ਉਸ ਦੇ ਬੱਚੇ ਹਾਂ) ਆਪਣੇ ਬੱਚਿਆਂ ਦੀ ਉਹ ਸਦਾ ਹੀ ਆਪ ਰੱਖਿਆ ਕਰਦਾ ਆਇਆ ਹੈ। (ਜੇਹੜੇ ਮਨੁੱਖ ਉਸ ਦੀ ਸਰਨ ਪੈਂਦੇ ਹਨ, ਉਹਨਾਂ ਦੇ ਅੰਦਰ) ਸ਼ਾਂਤੀ, ਆਤਮਕ ਅਡੋਲਤਾ ਦੇ ਸੁਖ ਆਨੰਦ ਪੈਦਾ ਹੁੰਦੇ ਹਨ, ਉਹਨਾਂ ਦੀ ਸੇਵਾ-ਸਿਮਰਨ ਦੀ ਘਾਲ ਸਫਲ ਹੋ ਜਾਂਦੀ ਹੈ ॥੧॥ ਰਹਾਉ ॥nullਹੇ ਭਾਈ! ਜਿਸ ਪ੍ਰਭੂ ਦਾ (ਸਭ ਤੋਂ) ਵੱਡਾ ਤੇਜ-ਪ੍ਰਤਾਪ ਹੈ ਉਸ ਨੇ ਆਪਣੇ ਭਗਤਾਂ ਦੀ ਅਰਜ਼ੋਈ (ਸਦਾ) ਸੁਣੀ ਹੈ (ਉਹਨਾਂ ਦੇ ਅੰਦਰੋਂ) ਰੋਗ ਮਿਟਾ ਕੇ ਉਹਨਾਂ ਨੂੰ ਆਤਮਕ ਜੀਵਨ ਦੀ ਦਾਤਿ ਬਖ਼ਸ਼ੀ ਹੈ ॥੧॥nullਹੇ ਭਾਈ! ਉਸ ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਦੇ ਐਬ ਸਦਾ ਬਖ਼ਸ਼ੇ ਹਨ, ਅਤੇ ਸਾਡੇ ਅੰਦਰ ਆਪਣੇ ਨਾਮ ਦੀ ਤਾਕਤ ਭਰੀ ਹੈ। ਹੇ ਨਾਨਕ! ਪ੍ਰਭੂ-ਪਿਤਾ ਨੇ ਅਸਾਂ ਬੱਚਿਆਂ ਨੂੰ ਸਦਾ ਮਨ-ਮੰਗੇ ਫਲ ਦਿੱਤੇ ਹਨ, ਉਸ ਪ੍ਰਭੂ ਤੋਂ ਸਦਾ ਸਦਕੇ ਜਾਣਾ ਚਾਹੀਦਾ ਹੈ ॥੨॥੧੬॥੮੦॥