Hukumnama - Ang 822
Kiaa Ham Jeea Janth Baechaarae Baran N Saakeh Eaek Romaaee in Raag Bilaaval
In Gurmukhi
ਬਿਲਾਵਲੁ ਮਹਲਾ ੫ ॥
ਕਿਆ ਹਮ ਜੀਅ ਜੰਤ ਬੇਚਾਰੇ ਬਰਨਿ ਨ ਸਾਕਹ ਏਕ ਰੋਮਾਈ ॥
ਬ੍ਰਹਮ ਮਹੇਸ ਸਿਧ ਮੁਨਿ ਇੰਦ੍ਰਾ ਬੇਅੰਤ ਠਾਕੁਰ ਤੇਰੀ ਗਤਿ ਨਹੀ ਪਾਈ ॥੧॥
ਕਿਆ ਕਥੀਐ ਕਿਛੁ ਕਥਨੁ ਨ ਜਾਈ ॥
ਜਹ ਜਹ ਦੇਖਾ ਤਹ ਰਹਿਆ ਸਮਾਈ ॥੧॥ ਰਹਾਉ ॥
ਜਹ ਮਹਾ ਭਇਆਨ ਦੂਖ ਜਮ ਸੁਨੀਐ ਤਹ ਮੇਰੇ ਪ੍ਰਭ ਤੂਹੈ ਸਹਾਈ ॥
ਸਰਨਿ ਪਰਿਓ ਹਰਿ ਚਰਨ ਗਹੇ ਪ੍ਰਭ ਗੁਰਿ ਨਾਨਕ ਕਉ ਬੂਝ ਬੁਝਾਈ ॥੨॥੫॥੯੧॥
Phonetic English
Bilaaval Mehalaa 5 ||
Kiaa Ham Jeea Janth Baechaarae Baran N Saakeh Eaek Romaaee ||
Breham Mehaes Sidhh Mun Eindhraa Baeanth Thaakur Thaeree Gath Nehee Paaee ||1||
Kiaa Kathheeai Kishh Kathhan N Jaaee ||
Jeh Jeh Dhaekhaa Theh Rehiaa Samaaee ||1|| Rehaao ||
Jeh Mehaa Bhaeiaan Dhookh Jam Suneeai Theh Maerae Prabh Thoohai Sehaaee ||
Saran Pariou Har Charan Gehae Prabh Gur Naanak Ko Boojh Bujhaaee ||2||5||91||
English Translation
Bilaaval, Fifth Mehl:
What am I? Just a poor living being. I cannot even describe one of Your hairs, O Lord.
Even Brahma, Shiva, the Siddhas and the silent sages do not know Your State, O Infinite Lord and Master. ||1||
What can I say? I cannot say anything.
Wherever I look, I see the Lord pervading. ||1||Pause||
And there, where the most terrible tortures are heard to be inflicted by the Messenger of Death, You are my only help and support, O my God.
I have sought His Sanctuary, and grasped hold of the Lord's Lotus Feet; God has helped Guru Nanak to understand this understanding. ||2||5||91||
Punjabi Viakhya
nullnullਹੇ ਮੇਰੇ ਮਾਲਕ! (ਅਸੀਂ ਜੀਵ ਤੇਰੇ ਪੈਦਾ ਕੀਤੇ ਹੋਏ ਹਾਂ) ਅਸਾਂ ਵਿਚਾਰੇ ਜੀਵਾਂ ਦੀ ਕੋਈ ਪਾਂਇਆਂ ਹੀ ਨਹੀਂ ਕਿ ਤੇਰੀ ਬਾਬਤ ਇਕ ਰੋਮ ਜਿਤਨਾ ਭੀ ਕੁਝ ਕਹਿ ਸਕੀਏ। (ਅਸੀਂ ਸਾਧਾਰਨ ਜੀਵ ਤਾਂ ਕਿਸੇ ਗਿਣਤੀ ਵਿਚ ਹੀ ਨਹੀਂ) ਬ੍ਰਹਮਾ, ਸ਼ਿਵ, ਸਿੱਧ, ਮੁਨੀ, ਇੰਦ੍ਰ (ਆਦਿਕ ਵਰਗੇ) ਬੇਅੰਤ ਇਹ ਨਹੀਂ ਸਮਝ ਸਕੇ ਕਿ ਤੂੰ ਕਿਹੋ ਜਿਹਾ ਹੈਂ ॥੧॥nullਹੇ ਭਾਈ! (ਪਰਮਾਤਮਾ ਕਿਹੋ ਜਿਹਾ ਹੈ?-ਇਹ ਗੱਲ) ਕੀਹ ਦੱਸੀਏ? ਦੱਸੀ ਨਹੀਂ ਜਾ ਸਕਦੀ। ਮੈਂ ਤਾਂ ਜਿਧਰ ਤੱਕਦਾ ਹਾਂ, ਉਧਰ ਪਰਮਾਤਮਾ ਹੀ ਸਭ ਥਾਈਂ ਮੌਜੂਦ ਹੈ ॥੧॥ ਰਹਾਉ ॥nullਹੇ ਮੇਰੇ ਪ੍ਰਭੂ! ਜਿੱਥੇ ਇਹ ਸੁਣੀਦਾ ਹੈ ਕਿ ਜਮਾਂ ਦੇ ਬੜੇ ਹੀ ਭਿਆਨਕ ਦੁੱਖ ਮਿਲਦੇ ਹਨ, ਉਥੇ ਤੂੰ ਹੀ (ਬਚਾਣ ਵਾਸਤੇ) ਮਦਦਗਾਰ ਬਣਦਾ ਹੈਂ-ਗੁਰੂ ਨੇ (ਮੈਨੂੰ) ਨਾਨਕ ਨੂੰ ਇਹ ਸਮਝ ਬਖ਼ਸ਼ੀ ਹੈ। ਤਾਹੀਏਂ ਮੈਂ ਨਾਨਕ ਤੇਰੀ ਸਰਨ ਆ ਪਿਆ ਹਾਂ, ਤੇਰੇ ਚਰਨ ਫੜ ਲਏ ਹਨ ॥੨॥੫॥੯੧॥