Hukumnama - Ang 823
Gur Poorai Maeree Raakh Lee in Raag Bilaaval
In Gurmukhi
ਬਿਲਾਵਲੁ ਮਹਲਾ ੫ ॥
ਗੁਰਿ ਪੂਰੈ ਮੇਰੀ ਰਾਖਿ ਲਈ ॥
ਅੰਮ੍ਰਿਤ ਨਾਮੁ ਰਿਦੇ ਮਹਿ ਦੀਨੋ ਜਨਮ ਜਨਮ ਕੀ ਮੈਲੁ ਗਈ ॥੧॥ ਰਹਾਉ ॥
ਨਿਵਰੇ ਦੂਤ ਦੁਸਟ ਬੈਰਾਈ ਗੁਰ ਪੂਰੇ ਕਾ ਜਪਿਆ ਜਾਪੁ ॥
ਕਹਾ ਕਰੈ ਕੋਈ ਬੇਚਾਰਾ ਪ੍ਰਭ ਮੇਰੇ ਕਾ ਬਡ ਪਰਤਾਪੁ ॥੧॥
ਸਿਮਰਿ ਸਿਮਰਿ ਸਿਮਰਿ ਸੁਖੁ ਪਾਇਆ ਚਰਨ ਕਮਲ ਰਖੁ ਮਨ ਮਾਹੀ ॥
ਤਾ ਕੀ ਸਰਨਿ ਪਰਿਓ ਨਾਨਕ ਦਾਸੁ ਜਾ ਤੇ ਊਪਰਿ ਕੋ ਨਾਹੀ ॥੨॥੧੨॥੯੮॥
Phonetic English
Bilaaval Mehalaa 5 ||
Gur Poorai Maeree Raakh Lee ||
Anmrith Naam Ridhae Mehi Dheeno Janam Janam Kee Mail Gee ||1|| Rehaao ||
Nivarae Dhooth Dhusatt Bairaaee Gur Poorae Kaa Japiaa Jaap ||
Kehaa Karai Koee Baechaaraa Prabh Maerae Kaa Badd Parathaap ||1||
Simar Simar Simar Sukh Paaeiaa Charan Kamal Rakh Man Maahee ||
Thaa Kee Saran Pariou Naanak Dhaas Jaa Thae Oopar Ko Naahee ||2||12||98||
English Translation
Bilaaval, Fifth Mehl:
The Perfect Guru has has saved me.
He has enshrined the Ambrosial Name of the Lord within my heart, and the filth of countless incarnations has been washed away. ||1||Pause||
The demons and wicked enemies are driven out, by meditating, and chanting the Chant of the Perfect Guru.
What can any wretched creature do to me? The radiance of my God is gloriously great. ||1||
Meditating, meditating, meditating in remembrance, I have found peace; I have enshrined His Lotus Feet within my mind.
Slave Nanak has entered His Sanctuary; there is none above Him. ||2||12||98||
Punjabi Viakhya
nullnull(ਹੇ ਭਾਈ! ਵਿਕਾਰਾਂ ਦੇ ਟਾਕਰੇ ਤੇ) ਪੂਰੇ ਗੁਰੂ ਨੇ ਮੇਰੀ ਇੱਜ਼ਤ ਰੱਖ ਲਈ ਹੈ। ਗੁਰੂ ਨੇ ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਮੇਰੇ ਹਿਰਦੇ ਵਿਚ ਵਸਾ ਦਿੱਤਾ ਹੈ, (ਉਸ ਨਾਮ ਦੀ ਬਰਕਤਿ ਨਾਲ) ਅਨੇਕਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਮੇਰੇ ਮਨ ਵਿਚੋਂ ਦੂਰ ਹੋ ਗਈ ਹੈ ॥੧॥ ਰਹਾਉ ॥nullਹੇ ਭਾਈ! ਪੂਰੇ ਗੁਰੂ ਦਾ ਦੱਸਿਆ ਹੋਇਆ ਹਰਿ-ਨਾਮ ਦਾ ਜਾਪ ਜਦੋਂ ਤੋਂ ਮੈਂ ਜਪਣਾ ਸ਼ੁਰੂ ਕੀਤਾ ਹੈ, (ਕਾਮਾਦਿਕ) ਸਾਰੇ ਵੈਰੀ ਦੁਰਜਨ ਨੱਸ ਗਏ ਹਨ। ਮੇਰੇ ਪ੍ਰਭੂ ਦੀ ਬੜੀ ਤਾਕਤ ਹੈ, ਹੁਣ (ਇਹਨਾਂ ਵਿਚੋਂ) ਕੋਈ ਭੀ ਮੇਰਾ ਕੁਝ ਵਿਗਾੜ ਨਹੀਂ ਸਕਦਾ ॥੧॥null(ਹੇ ਭਾਈ! ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦੇ ਸੋਹਣੇ ਚਰਨ) ਮੇਰੇ ਮਨ ਵਿਚ ਆਸਰਾ ਬਣ ਗਏ ਹਨ, ਉਸ ਦਾ ਨਾਮ (ਹਰ ਵੇਲੇ) ਸਿਮਰ ਸਿਮਰ ਕੇ ਮੈਂ ਆਤਮਕ ਆਨੰਦ ਪ੍ਰਾਪਤ ਕੀਤਾ ਹੈ। ਹੇ ਭਾਈ! (ਪ੍ਰਭੂ ਦਾ) ਦਾਸ ਨਾਨਕ ਉਸ (ਪ੍ਰਭੂ) ਦੀ ਸਰਨ ਪੈ ਗਿਆ ਹੈ ਜਿਸ ਤੋਂ ਵੱਡਾ ਹੋਰ ਕੋਈ ਨਹੀਂ ॥੨॥੧੨॥੯੮॥