Hukumnama - Ang 824
Man Than Anthar Prabh Aahee in Raag Bilaaval
In Gurmukhi
ਬਿਲਾਵਲੁ ਮਹਲਾ ੫ ॥
ਮਨ ਤਨ ਅੰਤਰਿ ਪ੍ਰਭੁ ਆਹੀ ॥
ਹਰਿ ਗੁਨ ਗਾਵਤ ਪਰਉਪਕਾਰ ਨਿਤ ਤਿਸੁ ਰਸਨਾ ਕਾ ਮੋਲੁ ਕਿਛੁ ਨਾਹੀ ॥੧॥ ਰਹਾਉ ॥
ਕੁਲ ਸਮੂਹ ਉਧਰੇ ਖਿਨ ਭੀਤਰਿ ਜਨਮ ਜਨਮ ਕੀ ਮਲੁ ਲਾਹੀ ॥
ਸਿਮਰਿ ਸਿਮਰਿ ਸੁਆਮੀ ਪ੍ਰਭੁ ਅਪਨਾ ਅਨਦ ਸੇਤੀ ਬਿਖਿਆ ਬਨੁ ਗਾਹੀ ॥੧॥
ਚਰਨ ਪ੍ਰਭੂ ਕੇ ਬੋਹਿਥੁ ਪਾਏ ਭਵ ਸਾਗਰੁ ਪਾਰਿ ਪਰਾਹੀ ॥
ਸੰਤ ਸੇਵਕ ਭਗਤ ਹਰਿ ਤਾ ਕੇ ਨਾਨਕ ਮਨੁ ਲਾਗਾ ਹੈ ਤਾਹੀ ॥੨॥੧੪॥੧੦੦॥
Phonetic English
Bilaaval Mehalaa 5 ||
Man Than Anthar Prabh Aahee ||
Har Gun Gaavath Paroupakaar Nith This Rasanaa Kaa Mol Kishh Naahee ||1|| Rehaao ||
Kul Samooh Oudhharae Khin Bheethar Janam Janam Kee Mal Laahee ||
Simar Simar Suaamee Prabh Apanaa Anadh Saethee Bikhiaa Ban Gaahee ||1||
Charan Prabhoo Kae Bohithh Paaeae Bhav Saagar Paar Paraahee ||
Santh Saevak Bhagath Har Thaa Kae Naanak Man Laagaa Hai Thaahee ||2||14||100||
English Translation
Bilaaval, Fifth Mehl:
Deep within the nucleus of his mind and body, is God.
He continually sings the Glorious Praises of the Lord, and always does good for others; his tongue is priceless. ||1||Pause||
All his generations are redeemed and saved in an instant, and the filth of countless incarnations is washed away.
Meditating, meditating in remembrance on God, his Lord and Master, he passes blissfully through the forest of poison. ||1||
I have obtained the boat of God's Feet, to carry me across the terrifying world-ocean.
The Saints, servants and devotees belong to the Lord; Nanak's mind is attached to Him. ||2||14||100||
Punjabi Viakhya
nullnullਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਹਿਰਦੇ ਵਿਚ (ਸਦਾ) ਪ੍ਰਭੂ ਵੱਸਦਾ ਹੈ, ਪ੍ਰਭੂ ਦੇ ਗੁਣ ਗਾਂਦਿਆਂ, ਦੂਜਿਆਂ ਦੀ ਭਲਾਈ ਦੀਆਂ ਗੱਲਾਂ ਸਦਾ ਕਰਦਿਆਂ, ਉਸ ਮਨੁੱਖ ਦੀ ਜੀਭ ਅਮੋਲਕ ਹੋ ਜਾਂਦੀ ਹੈ ॥੧॥ ਰਹਾਉ ॥nullਹੇ ਭਾਈ! ਆਪਣੇ ਮਾਲਕ-ਪ੍ਰਭੂ ਦਾ ਨਾਮ ਸਦਾ ਸਿਮਰ ਕੇ (ਸਿਮਰਨ ਕਰਨ ਵਾਲੇ ਸੰਤ ਭਗਤ) ਮਾਇਆ (ਦੇ ਸੰਸਾਰ-) ਜੰਗਲ ਤੋਂ ਬੜੇ ਆਨੰਦ ਨਾਲ ਪਾਰ ਲੰਘ ਜਾਂਦੇ ਹਨ, ਉਹ ਆਪਣੀ ਜਨਮਾਂ ਜਨਮਾਂ ਦੇ ਕੀਤੇ ਕਰਮਾਂ ਦੀ ਮੈਲ ਲਾਹ ਲੈਂਦੇ ਹਨ, ਉਹਨਾਂ ਦੀਆਂ ਸਾਰੀਆਂ ਕੁਲਾਂ ਭੀ ਖਿਨ ਵਿਚ (ਸੰਸਾਰ-ਜੰਗਲ ਵਿਚੋਂ) ਬਚ ਨਿਕਲਦੀਆਂ ਹਨ ॥੧॥nullਹੇ ਭਾਈ! ਜੇਹੜੇ ਮਨੁੱਖ ਪਰਮਾਤਮਾ ਦੇ ਚਰਨਾਂ ਦਾ ਜਹਾਜ਼ ਪ੍ਰਾਪਤ ਕਰ ਲੈਂਦੇ ਹਨ, ਉਹ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ। ਹੇ ਨਾਨਕ! ਉਹੀ ਮਨੁੱਖ ਉਸ ਪ੍ਰਭੂ ਦੇ ਸੰਤ ਹਨ, ਭਗਤ ਹਨ, ਸੇਵਕ ਹਨ। ਉਹਨਾਂ ਦਾ ਮਨ ਉਸ ਪ੍ਰਭੂ ਵਿਚ ਹੀ ਸਦਾ ਟਿਕਿਆ ਰਹਿੰਦਾ ਹੈ ॥੨॥੧੪॥੧੦੦॥