Hukumnama - Ang 825
Dhovai Thhaav Rakhae Gur Soorae in Raag Bilaaval
In Gurmukhi
ਬਿਲਾਵਲੁ ਮਹਲਾ ੫ ॥
ਦੋਵੈ ਥਾਵ ਰਖੇ ਗੁਰ ਸੂਰੇ ॥
ਹਲਤ ਪਲਤ ਪਾਰਬ੍ਰਹਮਿ ਸਵਾਰੇ ਕਾਰਜ ਹੋਏ ਸਗਲੇ ਪੂਰੇ ॥੧॥ ਰਹਾਉ ॥
ਹਰਿ ਹਰਿ ਨਾਮੁ ਜਪਤ ਸੁਖ ਸਹਜੇ ਮਜਨੁ ਹੋਵਤ ਸਾਧੂ ਧੂਰੇ ॥
ਆਵਣ ਜਾਣ ਰਹੇ ਥਿਤਿ ਪਾਈ ਜਨਮ ਮਰਣ ਕੇ ਮਿਟੇ ਬਿਸੂਰੇ ॥੧॥
ਭ੍ਰਮ ਭੈ ਤਰੇ ਛੁਟੇ ਭੈ ਜਮ ਕੇ ਘਟਿ ਘਟਿ ਏਕੁ ਰਹਿਆ ਭਰਪੂਰੇ ॥
ਨਾਨਕ ਸਰਣਿ ਪਰਿਓ ਦੁਖ ਭੰਜਨ ਅੰਤਰਿ ਬਾਹਰਿ ਪੇਖਿ ਹਜੂਰੇ ॥੨॥੨੨॥੧੦੮॥
Phonetic English
Bilaaval Mehalaa 5 ||
Dhovai Thhaav Rakhae Gur Soorae ||
Halath Palath Paarabreham Savaarae Kaaraj Hoeae Sagalae Poorae ||1|| Rehaao ||
Har Har Naam Japath Sukh Sehajae Majan Hovath Saadhhoo Dhhoorae ||
Aavan Jaan Rehae Thhith Paaee Janam Maran Kae Mittae Bisoorae ||1||
Bhram Bhai Tharae Shhuttae Bhai Jam Kae Ghatt Ghatt Eaek Rehiaa Bharapoorae ||
Naanak Saran Pariou Dhukh Bhanjan Anthar Baahar Paekh Hajoorae ||2||22||108||
English Translation
Bilaaval, Fifth Mehl:
Both here and hereafter, the Mighty Guru protects me.
God has embellished this world and the next for me, and all my affairs are perfectly resolved. ||1||Pause||
Chanting the Name of the Lord, Har, Har, I have found peace and poise, bathing in the dust of the feet of the Holy.
Comings and goings have ceased, and I have found stability; the pains of birth and death are eradicated. ||1||
I cross over the ocean of doubt and fear, and the fear of death is gone; the One Lord is permeating and pervading in each and every heart.
Nanak has entered the Sanctuary of the Destroyer of pain; I behold His Presence deep within, and all around as well. ||2||22||108||
Punjabi Viakhya
nullnull(ਹੇ ਭਾਈ! ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਜਪਦਾ ਹੈ) ਸੂਰਮਾ ਗੁਰੂ (ਉਸ ਦਾ ਇਹ ਲੋਕ ਅਤੇ ਪਰਲੋਕ) ਦੋਵੇਂ ਹੀ (ਵਿਗੜਨ ਤੋਂ) ਬਚਾ ਲੈਂਦਾ ਹੈ। ਪਰਮਾਤਮਾ ਨੇ (ਸਦਾ ਹੀ ਅਜੇਹੇ ਮਨੁੱਖ ਦੇ) ਇਹ ਲੋਕ ਅਤੇ ਪਰਲੋਕ ਸੋਹਣੇ ਬਣਾ ਦਿੱਤੇ, ਉਸ ਮਨੁੱਖ ਦੇ ਸਾਰੇ ਹੀ ਕੰਮ ਸਫਲ ਹੋ ਜਾਂਦੇ ਹਨ ॥੧॥ ਰਹਾਉ ॥null(ਹੇ ਭਾਈ! ਗੁਰੂ ਦੀ ਸਰਨ ਪੈ ਕੇ) ਪਰਮਾਤਮਾ ਦਾ ਨਾਮ ਜਪਦਿਆਂ ਆਨੰਦ ਪ੍ਰਾਪਤ ਹੁੰਦਾ ਹੈ, ਆਤਮਕ ਅਡੋਲਤਾ ਵਿਚ ਟਿਕੇ ਰਹੀਦਾ ਹੈ, ਗੁਰੂ ਦੇ ਚਰਨਾਂ ਦੀ ਧੂੜ ਵਿਚ ਇਸ਼ਨਾਨ ਪ੍ਰਾਪਤ ਹੁੰਦਾ ਹੈ, ਜਨਮ ਮਰਨ ਦੇ ਗੇੜ ਮੁੱਕ ਜਾਂਦੇ ਹਨ, (ਪ੍ਰਭੂ-ਚਰਨਾਂ ਵਿਚ) ਟਿਕਾਉ ਪ੍ਰਾਪਤ ਹੁੰਦਾ ਹੈ, ਜਨਮ ਤੋਂ ਮਰਨ ਤਕ ਦੇ ਸਾਰੇ ਚਿੰਤਾ-ਝੋਰੇ ਮਿਟ ਜਾਂਦੇ ਹਨ ॥੧॥nullਹੇ ਨਾਨਕ! (ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਹਰਿ-ਨਾਮ ਜਪਦਾ ਹੈ, ਉਹ ਸੰਸਾਰ-ਸਮੁੰਦਰ ਦੇ ਸਾਰੇ) ਡਰਾਂ ਭਰਮਾਂ ਤੋਂ ਪਾਰ ਲੰਘ ਜਾਂਦਾ ਹੈ, ਜਮਦੂਤਾਂ ਬਾਰੇ ਭੀ ਉਸ ਦੇ ਸਾਰੇ ਡਰ ਮੁੱਕ ਜਾਂਦੇ ਹਨ, ਉਸ ਮਨੁੱਖ ਨੂੰ ਪਰਮਾਤਮਾ ਹਰੇਕ ਸਰੀਰ ਵਿਚ ਵਿਆਪਕ ਦਿੱਸਦਾ ਹੈ, ਉਹ ਮਨੁੱਖ ਸਾਰੇ ਦੁਖਾਂ ਦੇ ਨਾਸ ਕਰਨ ਵਾਲੇ ਪ੍ਰਭੂ ਦੀ ਸਰਨ ਪਿਆ ਰਹਿੰਦਾ ਹੈ, ਅਤੇ ਅੰਦਰ ਬਾਹਰ ਹਰ ਥਾਂ ਪ੍ਰਭੂ ਨੂੰ ਆਪਣੇ ਅੰਗ-ਸੰਗ ਵੱਸਦਾ ਵੇਖਦਾ ਹੈ ॥੨॥੨੨॥੧੦੮॥