Hukumnama - Ang 827
Mai Naahee Prabh Sabh Kishh Thaeraa in Raag Bilaaval
In Gurmukhi
ਰਾਗੁ ਬਿਲਾਵਲੁ ਮਹਲਾ ੫ ਦੁਪਦੇ ਘਰੁ ੮
ੴ ਸਤਿਗੁਰ ਪ੍ਰਸਾਦਿ ॥
ਮੈ ਨਾਹੀ ਪ੍ਰਭ ਸਭੁ ਕਿਛੁ ਤੇਰਾ ॥
ਈਘੈ ਨਿਰਗੁਨ ਊਘੈ ਸਰਗੁਨ ਕੇਲ ਕਰਤ ਬਿਚਿ ਸੁਆਮੀ ਮੇਰਾ ॥੧॥ ਰਹਾਉ ॥
ਨਗਰ ਮਹਿ ਆਪਿ ਬਾਹਰਿ ਫੁਨਿ ਆਪਨ ਪ੍ਰਭ ਮੇਰੇ ਕੋ ਸਗਲ ਬਸੇਰਾ ॥
ਆਪੇ ਹੀ ਰਾਜਨੁ ਆਪੇ ਹੀ ਰਾਇਆ ਕਹ ਕਹ ਠਾਕੁਰੁ ਕਹ ਕਹ ਚੇਰਾ ॥੧॥
ਕਾ ਕਉ ਦੁਰਾਉ ਕਾ ਸਿਉ ਬਲਬੰਚਾ ਜਹ ਜਹ ਪੇਖਉ ਤਹ ਤਹ ਨੇਰਾ ॥
ਸਾਧ ਮੂਰਤਿ ਗੁਰੁ ਭੇਟਿਓ ਨਾਨਕ ਮਿਲਿ ਸਾਗਰ ਬੂੰਦ ਨਹੀ ਅਨ ਹੇਰਾ ॥੨॥੧॥੧੧੭॥
Phonetic English
Raag Bilaaval Mehalaa 5 Dhupadhae Ghar 8
Ik Oankaar Sathigur Prasaadh ||
Mai Naahee Prabh Sabh Kishh Thaeraa ||
Eeghai Niragun Ooghai Saragun Kael Karath Bich Suaamee Maeraa ||1|| Rehaao ||
Nagar Mehi Aap Baahar Fun Aapan Prabh Maerae Ko Sagal Basaeraa ||
Aapae Hee Raajan Aapae Hee Raaeiaa Keh Keh Thaakur Keh Keh Chaeraa ||1||
Kaa Ko Dhuraao Kaa Sio Balabanchaa Jeh Jeh Paekho Theh Theh Naeraa ||
Saadhh Moorath Gur Bhaettiou Naanak Mil Saagar Boondh Nehee An Haeraa ||2||1||117||
English Translation
Raag Bilaaval, Fifth Mehl, Du-Padas, Eighth House:
One Universal Creator God. By The Grace Of The True Guru:
I am nothing, God; everything is Yours.
In this world, You are the absolute, formless Lord; in the world hereafter, You are the related Lord of form. You play it both ways, O my Lord and Master. ||1||Pause||
You exist within the city, and beyond it as well; O my God, You are everywhere.
You Yourself are the King, and You Yourself are the subject. In one place, You are the Lord and Master, and in another place, You are the slave. ||1||
From whom should I hide? Whom should I try to deceive? Wherever I look, I see Him near at hand.
I have met with Guru Nanak, the Embodiment of the Holy Saints. When the drop of water merges into the ocean, it cannot be distinguished as separate again. ||2||1||117||
Punjabi Viakhya
ਰਾਗ ਬਿਲਾਵਲੁ, ਘਰ ੮ ਵਿੱਚ ਗੁਰੂ ਅਰਜਨਦੇਵ ਜੀ ਦੀ ਦੋ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਹੇ ਪ੍ਰਭੂ! ਮੇਰੀ (ਆਪਣੇ ਆਪ ਵਿਚ) ਕੋਈ ਪਾਂਇਆਂ ਨਹੀਂ ਹੈ। (ਮੇਰੇ ਪਾਸ) ਹਰੇਕ ਚੀਜ਼ ਤੇਰੀ ਹੀ ਬਖ਼ਸ਼ੀ ਹੋਈ ਹੈ। ਹੇ ਭਾਈ! ਇਕ ਪਾਸੇ ਤਾਂ ਪ੍ਰਭੂ ਮਾਇਆ ਦੇ ਤਿੰਨ ਗੁਣਾਂ ਤੋਂ ਪਰੇ ਹੈ, ਦੂਜੇ ਪਾਸੇ ਪ੍ਰਭੂ ਮਾਇਆ ਦੇ ਤਿੰਨ ਗੁਣਾਂ ਸਮੇਤ ਹੈ। ਇਹਨਾਂ ਦੋਹਾਂ ਹੀ ਹਾਲਤਾਂ ਦੇ ਵਿਚਕਾਰ ਮੇਰਾ ਮਾਲਕ-ਪ੍ਰਭੂ ਇਹ ਜਗਤ-ਤਮਾਸ਼ਾ ਰਚਾਈ ਬੈਠਾ ਹੈ ॥੧॥ ਰਹਾਉ ॥nullਹੇ ਭਾਈ! (ਹਰੇਕ ਸਰੀਰ-) ਨਗਰ ਵਿਚ ਪ੍ਰਭੂ ਆਪ ਹੀ ਹੈ, ਬਾਹਰ (ਸਾਰੇ ਜਗਤ ਵਿਚ) ਭੀ ਆਪ ਹੀ ਹੈ। ਸਭ ਜੀਵਾਂ ਵਿਚ ਮੇਰੇ ਪ੍ਰਭੂ ਦਾ ਹੀ ਨਿਵਾਸ ਹੈ। ਹੇ ਭਾਈ! ਪ੍ਰਭੂ ਆਪ ਹੀ ਰਾਜਾ ਹੈ ਆਪ ਹੀ ਰਈਅਤ ਹੈ। ਕਿਤੇ ਮਾਲਕ ਬਣਿਆ ਹੋਇਆ ਹੈ। ਕਿਤੇ ਸੇਵਕ ਬਣਿਆ ਹੋਇਆ ਹੈ ॥੧॥nullਹੇ ਭਾਈ! ਮੈਂ ਜਿਧਰ ਜਿਧਰ ਵੇਖਦਾ ਹਾਂ, ਹਰ ਥਾਂ ਪਰਮਾਤਮਾ ਹੀ (ਹਰੇਕ ਦੇ) ਅੰਗ-ਸੰਗ ਵੱਸ ਰਿਹਾ ਹੈ। (ਉਸ ਤੋਂ ਬਿਨਾ ਕਿਤੇ ਭੀ ਕੋਈ ਹੋਰ ਨਹੀਂ ਹੈ, ਇਸ ਵਾਸਤੇ) ਕਿਸ ਪਾਸੋਂ ਕੋਈ ਝੂਠ-ਲੁਕਾਉ ਕੀਤਾ ਜਾਏ, ਤੇ, ਕਿਸ ਨਾਲ ਕੋਈ ਠੱਗੀ-ਫ਼ਰੇਬ ਕੀਤਾ ਜਾਏ? (ਉਹ ਤਾਂ ਸਭ ਕੁਝ ਵੇਖਦਾ ਜਾਣਦਾ ਹੈ)। ਹੇ ਨਾਨਕ! ਜਿਸ ਮਨੁੱਖ ਨੂੰ ਪਵਿੱਤਰ ਹਸਤੀ ਵਾਲਾ ਗੁਰੂ ਮਿਲ ਪੈਂਦਾ ਹੈ, (ਉਸ ਨੂੰ ਇਹ ਸਮਝ ਆ ਜਾਂਦੀ ਹੈ ਕਿ) ਸਮੁੰਦਰ ਵਿਚ ਮਿਲ ਕੇ ਪਾਣੀ ਦੀ ਬੂੰਦ (ਸਮੁੰਦਰ ਨਾਲੋਂ) ਵੱਖਰੀ ਨਹੀਂ ਦਿੱਸਦੀ ॥੨॥੧॥੧੧੭॥