Hukumnama - Ang 828
Thumh Samarathhaa Kaaran Karan in Raag Bilaaval
In Gurmukhi
ਬਿਲਾਵਲੁ ਮਹਲਾ ੫ ॥
ਤੁਮ੍ਹ੍ਹ ਸਮਰਥਾ ਕਾਰਨ ਕਰਨ ॥
ਢਾਕਨ ਢਾਕਿ ਗੋਬਿਦ ਗੁਰ ਮੇਰੇ ਮੋਹਿ ਅਪਰਾਧੀ ਸਰਨ ਚਰਨ ॥੧॥ ਰਹਾਉ ॥
ਜੋ ਜੋ ਕੀਨੋ ਸੋ ਤੁਮ੍ਹ੍ਹ ਜਾਨਿਓ ਪੇਖਿਓ ਠਉਰ ਨਾਹੀ ਕਛੁ ਢੀਠ ਮੁਕਰਨ ॥
ਬਡ ਪਰਤਾਪੁ ਸੁਨਿਓ ਪ੍ਰਭ ਤੁਮ੍ਹ੍ਹਰੋ ਕੋਟਿ ਅਘਾ ਤੇਰੋ ਨਾਮ ਹਰਨ ॥੧॥
ਹਮਰੋ ਸਹਾਉ ਸਦਾ ਸਦ ਭੂਲਨ ਤੁਮ੍ਹ੍ਹਰੋ ਬਿਰਦੁ ਪਤਿਤ ਉਧਰਨ ॥
ਕਰੁਣਾ ਮੈ ਕਿਰਪਾਲ ਕ੍ਰਿਪਾ ਨਿਧਿ ਜੀਵਨ ਪਦ ਨਾਨਕ ਹਰਿ ਦਰਸਨ ॥੨॥੨॥੧੧੮॥
Phonetic English
Bilaaval Mehalaa 5 ||
Thumh Samarathhaa Kaaran Karan ||
Dtaakan Dtaak Gobidh Gur Maerae Mohi Aparaadhhee Saran Charan ||1|| Rehaao ||
Jo Jo Keeno So Thumh Jaaniou Paekhiou Thour Naahee Kashh Dteeth Mukaran ||
Badd Parathaap Suniou Prabh Thumharo Kott Aghaa Thaero Naam Haran ||1||
Hamaro Sehaao Sadhaa Sadh Bhoolan Thumharo Biradh Pathith Oudhharan ||
Karunaa Mai Kirapaal Kirapaa Nidhh Jeevan Padh Naanak Har Dharasan ||2||2||118||
English Translation
Bilaaval, Fifth Mehl:
You are the all-powerful Cause of causes.
Please cover my faults, Lord of the Universe, O my Guru; I am a sinner - I seek the Sanctuary of Your Feet. ||1||Pause||
Whatever we do, You see and know; there is no way anyone can stubbornly deny this.
Your glorious radiance is great! So I have heard, O God. Millions of sins are destroyed by Your Name. ||1||
It is my nature to make mistakes, forever and ever; it is Your Natural Way to save sinners.
You are the embodiment of kindness, and the treasure of compassion, O Merciful Lord; through the Blessed Vision of Your Darshan, Nanak has found the state of redemption in life. ||2||2||118||
Punjabi Viakhya
nullnullਹੇ ਮੇਰੇ ਗੋਬਿੰਦ! ਹੇ ਮੇਰੇ ਸਭ ਤੋਂ ਵੱਡੇ (ਮਾਲਕ)! ਤੂੰ ਸਭ ਤਾਕਤਾਂ ਦਾ ਮਾਲਕ ਹੈਂ, ਤੂੰ ਜਗਤ ਦਾ ਰਚਨਹਾਰ ਹੈਂ, ਮੇਰਾ ਪਰਦਾ ਢੱਕ ਲੈ, ਮੈਂ ਪਾਪੀ ਤੇਰੇ ਚਰਨਾਂ ਦੀ ਸਰਨ ਆਇਆ ਹਾਂ ॥੧॥ ਰਹਾਉ ॥nullਜੋ ਕੁਝ ਮੈਂ ਨਿੱਤ ਕਰਦਾ ਰਹਿੰਦਾ ਹਾਂ, ਹੇ ਪ੍ਰਭੂ! ਉਹ ਤੂੰ ਸਭ ਕੁਝ ਜਾਣਦਾ ਹੈਂ ਅਤੇ ਵੇਖਦਾ ਹੈਂ, (ਇਹਨਾਂ ਕਰਤੂਤਾਂ ਤੋਂ) ਮੈਨੂੰ ਢੀਠ ਨੂੰ ਮੁੱਕਰਨ ਦੀ ਕੋਈ ਗੁੰਜੈਸ਼ ਨਹੀਂ, (ਫਿਰ ਭੀ ਮੈਂ ਕਰੀ ਭੀ ਜਾਂਦਾ ਹਾਂ, ਤੇ ਲੁਕਾਂਦਾ ਭੀ ਹਾਂ)। ਹੇ ਪ੍ਰਭੂ! ਮੈਂ ਸੁਣਿਆ ਹੈ ਕਿ ਤੂੰ ਬੜੀ ਸਮਰੱਥਾ ਵਾਲਾ ਹੈਂ, ਤੇਰਾ ਨਾਮ ਕ੍ਰੋੜਾਂ ਪਾਪ ਦੂਰ ਕਰ ਸਕਦਾ ਹੈ (ਮੈਨੂੰ ਭੀ ਆਪਣਾ ਨਾਮ ਬਖ਼ਸ਼) ॥੧॥nullਹੇ ਪ੍ਰਭੂ! ਅਸਾਂ ਜੀਵ ਦਾ ਸੁਭਾਉ ਹੀ ਹੈ ਨਿੱਤ ਭੁੱਲਾਂ ਕਰਦੇ ਰਹਿਣਾ। ਤੇਰਾ ਮੁੱਢ-ਕਦੀਮਾਂ ਦਾ ਸੁਭਾਉ ਹੈ ਵਿਕਾਰੀਆਂ ਨੂੰ ਵਿਕਾਰਾਂ ਤੋਂ ਬਚਾਣਾ। ਹੇ ਤਰਸ ਦੇ ਸੋਮੇ! ਹੇ ਕਿਰਪਾਲ! ਹੇ ਕਿਰਪਾ ਦੇ ਖ਼ਜ਼ਾਨੇ! ਨਾਨਕ ਨੂੰ ਆਪਣਾ ਦਰਸਨ ਦੇਹ, ਤੇਰਾ ਦਰਸਨ ਉੱਚੇ ਆਤਮਕ ਜੀਵਨ ਦਾ ਦਰਜਾ ਬਖ਼ਸ਼ਣ ਵਾਲਾ ਹੈ ॥੨॥੨॥੧੧੮॥