Hukumnama - Ang 829
Jeevo Naam Sunee in Raag Bilaaval
In Gurmukhi
ਬਿਲਾਵਲੁ ਮਹਲਾ ੫ ॥
ਜੀਵਉ ਨਾਮੁ ਸੁਨੀ ॥
ਜਉ ਸੁਪ੍ਰਸੰਨ ਭਏ ਗੁਰ ਪੂਰੇ ਤਬ ਮੇਰੀ ਆਸ ਪੁਨੀ ॥੧॥ ਰਹਾਉ ॥
ਪੀਰ ਗਈ ਬਾਧੀ ਮਨਿ ਧੀਰਾ ਮੋਹਿਓ ਅਨਦ ਧੁਨੀ ॥
ਉਪਜਿਓ ਚਾਉ ਮਿਲਨ ਪ੍ਰਭ ਪ੍ਰੀਤਮ ਰਹਨੁ ਨ ਜਾਇ ਖਿਨੀ ॥੧॥
ਅਨਿਕ ਭਗਤ ਅਨਿਕ ਜਨ ਤਾਰੇ ਸਿਮਰਹਿ ਅਨਿਕ ਮੁਨੀ ॥
ਅੰਧੁਲੇ ਟਿਕ ਨਿਰਧਨ ਧਨੁ ਪਾਇਓ ਪ੍ਰਭ ਨਾਨਕ ਅਨਿਕ ਗੁਨੀ ॥੨॥੨॥੧੨੭॥
Phonetic English
Bilaaval Mehalaa 5 ||
Jeevo Naam Sunee ||
Jo Suprasann Bheae Gur Poorae Thab Maeree Aas Punee ||1|| Rehaao ||
Peer Gee Baadhhee Man Dhheeraa Mohiou Anadh Dhhunee ||
Oupajiou Chaao Milan Prabh Preetham Rehan N Jaae Khinee ||1||
Anik Bhagath Anik Jan Thaarae Simarehi Anik Munee ||
Andhhulae Ttik Niradhhan Dhhan Paaeiou Prabh Naanak Anik Gunee ||2||2||127||
English Translation
Bilaaval, Fifth Mehl:
Hearing Your Name, I live.
When the Perfect Guru became pleased with me, then my hopes were fulfilled. ||1||Pause||
Pain is gone, and my mind is comforted; the music of bliss fascinates me.
The yearning to meet my Beloved God has welled up within me. I cannot live without Him, even for an instant. ||1||
You have saved so many devotees, so many humble servants; so many silent sages contemplate You.
The support of the blind, the wealth of the poor; Nanak has found God, of endless virtues. ||2||2||127||
Punjabi Viakhya
nullnull(ਹੇ ਭਾਈ! ਪਰਮਾਤਮਾ ਦਾ) ਨਾਮ ਸੁਣ ਕੇ ਮੇਰੇ ਅੰਦਰ ਆਤਮਕ ਜੀਵਨ ਪੈਦਾ ਹੋ ਜਾਂਦਾ ਹੈ (ਪਰ ਪ੍ਰਭੂ ਦਾ ਨਾਮ ਸਿਮਰਨ ਦੀ) ਇਹ ਮੇਰੀ ਆਸ ਤਦੋਂ ਪੂਰੀ ਹੁੰਦੀ ਹੈ ਜਦੋਂ ਪੂਰਾ ਗੁਰੂ (ਮੇਰੇ ਉੱਤੇ) ਬਹੁਤ ਪ੍ਰਸੰਨ ਹੁੰਦਾ ਹੈ ॥੧॥ ਰਹਾਉ ॥null(ਹੇ ਭਾਈ! ਗੁਰੂ ਦੀ ਕਿਰਪਾ ਨਾਲ ਜਦੋਂ ਮੈਂ ਨਾਮ ਜਪਦਾ ਹਾਂ, ਮੇਰੇ ਅੰਦਰੋਂ) ਪੀੜ ਦੂਰ ਹੋ ਜਾਂਦੀ ਹੈ, ਮੇਰੇ ਵਿਚ ਹੌਸਲਾ ਬਣ ਜਾਂਦਾ ਹੈ, ਮੈਂ (ਆਪਣੇ ਅੰਦਰ ਪੈਦਾ ਹੋਏ) ਆਤਮਕ ਆਨੰਦ ਦੀ ਰੌ ਨਾਲ ਮਸਤ ਹੋ ਜਾਂਦਾ ਹਾਂ, ਮੇਰੇ ਅੰਦਰ ਪ੍ਰੀਤਮ ਪ੍ਰਭੂ ਨੂੰ ਮਿਲਣ ਦਾ ਚਾਉ ਪੈਦਾ ਹੋ ਜਾਂਦਾ ਹੈ, (ਉਹ ਚਾਉ ਇਤਨਾ ਤੀਬਰ ਹੋ ਜਾਂਦਾ ਹੈ ਕਿ ਪ੍ਰਭੂ ਦੇ ਮਿਲਾਪ ਤੋਂ ਬਿਨਾ) ਇਕ ਖਿਨ ਭੀ ਰਿਹਾ ਨਹੀਂ ਜਾ ਸਕਦਾ ॥੧॥nullਹੇ ਮਾਲਕ! (ਆਖ-) ਹੇ ਅਨੇਕਾਂ ਗੁਣਾਂ ਦੇ ਮਾਲਕ ਪ੍ਰਭੂ! (ਤੇਰਾ ਨਾਮ) ਅੰਨ੍ਹੇ ਮਨੁੱਖ ਨੂੰ, ਮਾਨੋ, ਡੰਗੋਰੀ ਮਿਲ ਜਾਂਦੀ ਹੈ, ਕੰਗਾਲ ਨੂੰ ਧਨ ਮਿਲ ਜਾਂਦਾ ਹੈ। ਹੇ ਪ੍ਰਭੂ! ਅਨੇਕਾਂ ਹੀ ਰਿਸ਼ੀ ਮੁਨੀ ਤੇਰਾ ਨਾਮ ਸਿਮਰਦੇ ਹਨ। (ਸਿਮਰਨ ਕਰਨ ਵਾਲੇ) ਅਨੇਕਾਂ ਹੀ ਭਗਤ ਅਨੇਕਾਂ ਹੀ ਸੇਵਕ, ਹੇ ਪ੍ਰਭੂ! ਤੂੰ (ਸੰਸਾਰ-ਸਮੁੰਦਰ ਤੋਂ) ਪਾਰ ਲੰਘਾ ਦਿੱਤੇ ਹਨ ॥੨॥੨॥੧੨੭॥