Hukumnama - Ang 832
Jag Kooaa Mukh Chunch Giaan in Raag Bilaaval
In Gurmukhi
ਬਿਲਾਵਲੁ ਮਹਲਾ ੩ ਅਸਟਪਦੀ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਜਗੁ ਕਊਆ ਮੁਖਿ ਚੁੰਚ ਗਿਆਨੁ ॥
ਅੰਤਰਿ ਲੋਭੁ ਝੂਠੁ ਅਭਿਮਾਨੁ ॥
ਬਿਨੁ ਨਾਵੈ ਪਾਜੁ ਲਹਗੁ ਨਿਦਾਨਿ ॥੧॥
ਸਤਿਗੁਰ ਸੇਵਿ ਨਾਮੁ ਵਸੈ ਮਨਿ ਚੀਤਿ ॥
ਗੁਰੁ ਭੇਟੇ ਹਰਿ ਨਾਮੁ ਚੇਤਾਵੈ ਬਿਨੁ ਨਾਵੈ ਹੋਰ ਝੂਠੁ ਪਰੀਤਿ ॥੧॥ ਰਹਾਉ ॥
ਗੁਰਿ ਕਹਿਆ ਸਾ ਕਾਰ ਕਮਾਵਹੁ ॥
ਸਬਦੁ ਚੀਨ੍ਹ੍ਹਿ ਸਹਜ ਘਰਿ ਆਵਹੁ ॥
ਸਾਚੈ ਨਾਇ ਵਡਾਈ ਪਾਵਹੁ ॥੨॥
ਆਪਿ ਨ ਬੂਝੈ ਲੋਕ ਬੁਝਾਵੈ ॥
ਮਨ ਕਾ ਅੰਧਾ ਅੰਧੁ ਕਮਾਵੈ ॥
ਦਰੁ ਘਰੁ ਮਹਲੁ ਠਉਰੁ ਕੈਸੇ ਪਾਵੈ ॥੩॥
ਹਰਿ ਜੀਉ ਸੇਵੀਐ ਅੰਤਰਜਾਮੀ ॥
ਘਟ ਘਟ ਅੰਤਰਿ ਜਿਸ ਕੀ ਜੋਤਿ ਸਮਾਨੀ ॥
ਤਿਸੁ ਨਾਲਿ ਕਿਆ ਚਲੈ ਪਹਨਾਮੀ ॥੪॥
ਸਾਚਾ ਨਾਮੁ ਸਾਚੈ ਸਬਦਿ ਜਾਨੈ ॥
ਆਪੈ ਆਪੁ ਮਿਲੈ ਚੂਕੈ ਅਭਿਮਾਨੈ ॥
ਗੁਰਮੁਖਿ ਨਾਮੁ ਸਦਾ ਸਦਾ ਵਖਾਨੈ ॥੫॥
ਸਤਿਗੁਰਿ ਸੇਵਿਐ ਦੂਜੀ ਦੁਰਮਤਿ ਜਾਈ ॥
ਅਉਗਣ ਕਾਟਿ ਪਾਪਾ ਮਤਿ ਖਾਈ ॥
ਕੰਚਨ ਕਾਇਆ ਜੋਤੀ ਜੋਤਿ ਸਮਾਈ ॥੬॥
ਸਤਿਗੁਰਿ ਮਿਲਿਐ ਵਡੀ ਵਡਿਆਈ ॥
ਦੁਖੁ ਕਾਟੈ ਹਿਰਦੈ ਨਾਮੁ ਵਸਾਈ ॥
ਨਾਮਿ ਰਤੇ ਸਦਾ ਸੁਖੁ ਪਾਈ ॥੭॥
ਗੁਰਮਤਿ ਮਾਨਿਆ ਕਰਣੀ ਸਾਰੁ ॥
ਗੁਰਮਤਿ ਮਾਨਿਆ ਮੋਖ ਦੁਆਰੁ ॥
ਨਾਨਕ ਗੁਰਮਤਿ ਮਾਨਿਆ ਪਰਵਾਰੈ ਸਾਧਾਰੁ ॥੮॥੧॥੩॥
Phonetic English
Bilaaval Mehalaa 3 Asattapadhee Ghar 10
Ik Oankaar Sathigur Prasaadh ||
Jag Kooaa Mukh Chunch Giaan ||
Anthar Lobh Jhooth Abhimaan ||
Bin Naavai Paaj Lehag Nidhaan ||1||
Sathigur Saev Naam Vasai Man Cheeth ||
Gur Bhaettae Har Naam Chaethaavai Bin Naavai Hor Jhooth Pareeth ||1|| Rehaao ||
Gur Kehiaa Saa Kaar Kamaavahu ||
Sabadh Cheenih Sehaj Ghar Aavahu ||
Saachai Naae Vaddaaee Paavahu ||2||
Aap N Boojhai Lok Bujhaavai ||
Man Kaa Andhhaa Andhh Kamaavai ||
Dhar Ghar Mehal Thour Kaisae Paavai ||3||
Har Jeeo Saeveeai Antharajaamee ||
Ghatt Ghatt Anthar Jis Kee Joth Samaanee ||
This Naal Kiaa Chalai Pehanaamee ||4||
Saachaa Naam Saachai Sabadh Jaanai ||
Aapai Aap Milai Chookai Abhimaanai ||
Guramukh Naam Sadhaa Sadhaa Vakhaanai ||5||
Sathigur Saeviai Dhoojee Dhuramath Jaaee ||
Aougan Kaatt Paapaa Math Khaaee ||
Kanchan Kaaeiaa Jothee Joth Samaaee ||6||
Sathigur Miliai Vaddee Vaddiaaee ||
Dhukh Kaattai Hiradhai Naam Vasaaee ||
Naam Rathae Sadhaa Sukh Paaee ||7||
Guramath Maaniaa Karanee Saar ||
Guramath Maaniaa Mokh Dhuaar ||
Naanak Guramath Maaniaa Paravaarai Saadhhaar ||8||1||3||
English Translation
Bilaaval, Third Mehl, Ashtapadees, Tenth House:
One Universal Creator God. By The Grace Of The True Guru:
The world is like a crow; with its beak, it croaks spiritual wisdom.
But deep within there is greed, falsehood and pride.
Without the Name of the Lord, your thin outer covering shall wear off, you fool. ||1||
Serving the True Guru, the Naam shall dwell in your conscious mind.
Meeting with the Guru, the Name of the Lord comes to mind. Without the Name, other loves are false. ||1||Pause||
So do that work, which the Guru tells you to do.
Contemplating the Word of the Shabad, you shall come to the home of celestial bliss.
Through the True Name, you shall obtain glorious greatness. ||2||
One who does not understand his own self, but still tries to instruct others,
Is mentally blind, and acts in blindness.
How can he ever find a home and a place of rest, in the Mansion of the Lord's Presence? ||3||
Serve the Dear Lord, the Inner-knower, the Searcher of hearts;
Deep within each and every heart, His Light is shining forth.
How can anyone hide anything from Him? ||4||
The True Name is known through the True Word of the Shabad.
The Lord Himself meets that one who eradicates egotistical pride.
The Gurmukh chants the Naam, forever and ever. ||5||
Serving the True Guru, duality and evil-mindedness are taken away.
Guilty mistakes are erased, and the sinful intellect is cleansed.
One's body sparkles like gold, and one's light merges into the Light. ||6||
Meeting with the True Guru, one is blessed with glorious greatness.
Pain is taken away, and the Naam comes to dwell within the heart.
Imbued with the Naam, one finds eternal peace. ||7||
Obeying the Gur's instructions, one's actions are purified.
Obeying the Guru's Instructions, one finds the state of salvation.
O Nanak, those who follow the Guru's Teachings are saved, along with their families. ||8||1||3||
Punjabi Viakhya
ਰਾਗ ਬਿਲਾਵਲੁ, ਘਰ ੧੦ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullਹੇ ਭਾਈ! ਮਾਇਆ-ਵੇੜ੍ਹਿਆ ਮਨੁੱਖ ਕਾਂ (ਵਾਂਗ ਲੌਂ ਲੌਂ ਕਰਨ ਵਾਲਾ) ਹੈ, (ਨਿਰਾ) ਮੂੰਹੋਂ (ਹੀ) ਜ਼ਬਾਨੀ ਜ਼ਬਾਨੀ ਆਤਮਕ ਜੀਵਨ ਦੀ ਸੂਝ (ਦੱਸਦਾ ਰਹਿੰਦਾ ਹੈ, ਜਿਵੇਂ ਕਾਂ ਆਪਣੀ ਚੁੰਝ ਨਾਲ 'ਕਾਂ ਕਾਂ' ਕਰਦਾ ਹੈ)। (ਪਰ ਉਸ ਚੁੰਚ-ਗਿਆਨੀ ਦੇ) ਮਨ ਵਿਚ ਲੋਭ (ਟਿਕਿਆ ਰਹਿੰਦਾ) ਹੈ, ਝੂਠ (ਟਿਕਿਆ ਰਹਿੰਦਾ) ਹੈ, ਅਹੰਕਾਰ (ਟਿਕਿਆ ਰਹਿੰਦਾ) ਹੈ। ਹੇ ਭਾਈ! ਨਾਮ ਤੋਂ ਵਾਂਜੇ ਰਹਿ ਕੇ ਇਹ ਧਾਰਮਿਕ ਵਿਖਾਵਾ ਆਖ਼ਰ ਉੱਘੜ ਹੀ ਜਾਂਦਾ ਹੈ ॥੧॥nullਹੇ ਭਾਈ! ਗੁਰੂ ਦੀ ਸਰਨ ਪਿਆਂ (ਪਰਮਾਤਮਾ ਦਾ) ਨਾਮ (ਮਨੁੱਖ ਦੇ) ਮਨ ਵਿਚ ਚਿੱਤ ਵਿਚ ਆ ਵੱਸਦਾ ਹੈ। (ਜਿਸ ਮਨੁੱਖ ਨੂੰ) ਗੁਰੂ ਮਿਲ ਪੈਂਦਾ ਹੈ, ਉਸ ਨੂੰ (ਗੁਰੂ ਪਰਮਾਤਮਾ ਦਾ) ਨਾਮ ਜਪਾਂਦਾ ਹੈ। ਹੇ ਭਾਈ! (ਪਰਮਾਤਮਾ ਦੇ) ਨਾਮ (ਦੇ ਪਿਆਰ) ਤੋਂ ਬਿਨਾ ਹੋਰ ਪਿਆਰ ਝੂਠਾ ਹੈ ॥੧॥ ਰਹਾਉ ॥nullnullਹੇ ਭਾਈ! ਉਹ ਕਾਰ ਕਰਿਆ ਕਰੋ ਜਿਹੜੀ ਗੁਰ ਨੇ ਦੱਸੀ ਹੈ (ਉਹ ਕਾਰ ਹੈ ਨਾਮ ਦਾ ਸਿਮਰਨ), ਪਰਮਾਤਮਾ ਦੀ ਸਿਫ਼ਤ-ਸਾਲਾਹ ਦੀ ਬਾਣੀ ਨਾਲ ਡੂੰਘੀ ਸਾਂਝ ਪਾ ਕੇ ਆਤਮਕ ਅਡੋਲਤਾ ਦੇ ਘਰ ਵਿਚ ਟਿਕਿਆ ਕਰੋ। ਸਦਾ-ਥਿਰ ਪ੍ਰਭੂ ਦੇ ਨਾਮ ਵਿਚ ਜੁੜ ਕੇ (ਲੋਕ ਪਰਲੋਕ ਦੀ) ਵਡਿਆਈ ਹਾਸਲ ਕਰੋਗੇ ॥੨॥nullnullਹੇ ਭਾਈ! (ਜਿਹੜਾ ਮਨੁੱਖ ਆਤਮਕ ਜੀਵਨ ਬਾਰੇ) ਆਪ (ਤਾਂ ਕੁਝ) ਸਮਝਦਾ ਨਹੀਂ, ਪਰ ਲੋਕਾਂ ਨੂੰ ਸਮਝਾਂਦਾ ਰਹਿੰਦਾ ਹੈ, ਉਸ ਦਾ ਆਪਣਾ ਆਪਾ (ਆਤਮਕ ਜੀਵਨ ਵਲੋਂ) ਬਿਲਕੁਲ ਕੋਰਾ ਹੈ (ਅੰਨ੍ਹਾ ਹੈ, ਇਸ ਵਾਸਤੇ ਆਤਮਕ ਜੀਵਨ ਦੇ ਰਸਤੇ ਵਿਚ ਉਹ ਅੰਨ੍ਹਿਆਂ ਵਾਂਗ ਠੇਡੇ ਖਾਂਦਾ ਰਹਿੰਦਾ ਹੈ) ਅੰਨ੍ਹਿਆਂ ਵਾਲਾ ਕੰਮ ਕਰਦਾ ਰਹਿੰਦਾ ਹੈ। ਹੇ ਭਾਈ! ਅਜਿਹਾ ਮਨੁੱਖ ਪਰਮਾਤਮਾ ਦਾ ਦਰ ਘਰ, ਪਰਮਾਤਮਾ ਦਾ ਮਹਲ, ਪਰਮਾਤਮਾ ਦਾ ਟਿਕਾਣਾ ਬਿਲਕੁਲ ਨਹੀਂ ਲੱਭ ਸਕਦਾ ॥੩॥nullnullਹੇ ਭਾਈ! ਜਿਸ ਪਰਮਾਤਮਾ ਦੀ ਜੋਤਿ ਹਰੇਕ ਸਰੀਰ ਵਿਚ ਮੌਜੂਦ ਹੈ, ਜੋ ਸਭ ਦੇ ਦਿਲ ਦੀ ਜਾਣਨ ਵਾਲਾ ਹੈ, ਉਸ ਪਰਮਾਤਮਾ ਦੀ ਸੇਵਾ-ਭਗਤੀ ਕਰਨੀ ਚਾਹੀਦੀ ਹੈ। ਉਸ ਨਾਲ ਕੋਈ ਲੁਕਾ-ਛਿਪਾ ਨਹੀਂ ਚੱਲ ਸਕਦਾ ॥੪॥nullnullਹੇ ਭਾਈ! ਜਿਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ ਪਰਮਾਤਮਾ ਦਾ ਨਾਮ ਸਦਾ ਹੀ ਜਪਦਾ ਰਹਿੰਦਾ ਹੈ, ਜਿਹੜਾ ਮਨੁੱਖ ਸਦਾ-ਥਿਰ ਹਰੀ ਦੀ ਸਿਫ਼ਤ-ਸਾਲਾਹ ਦੇ ਸ਼ਬਦ ਦੀ ਰਾਹੀਂ ਸਦਾ-ਥਿਰ ਹਰਿ-ਨਾਮ ਨਾਲ ਡੂੰਘੀ ਸਾਂਝ ਪਾਂਦਾ ਹੈ, ਉਸ ਦਾ ਆਪਣਾ-ਆਪ ਪਰਮਾਤਮਾ ਦੇ ਆਪੇ ਵਿਚ ਮਿਲ ਜਾਂਦਾ ਹੈ, (ਉਸ ਦੇ ਅੰਦਰੋਂ) ਅਹੰਕਾਰ ਮੁੱਕ ਜਾਂਦਾ ਹੈ ॥੫॥nullnullਹੇ ਭਾਈ! ਜੇ ਗੁਰੂ ਦੀ ਸਰਨ ਪਏ ਰਹੀਏ, ਤਾਂ (ਅੰਦਰੋਂ) ਮਾਇਆ ਦੇ ਮੋਹ ਵਾਲੀ ਖੋਟੀ ਮਤ ਦੂਰ ਹੋ ਜਾਂਦੀ ਹੈ। (ਅੰਦਰੋਂ) ਸਾਰੇ ਔਗੁਣ ਕੱਟੇ ਜਾਂਦੇ ਹਨ, ਪਾਪਾਂ ਵਾਲੀ ਮਤ ਮੁੱਕ ਜਾਂਦੀ ਹੈ। (ਵਿਕਾਰਾਂ ਤੋਂ ਬਚੇ ਰਹਿਣ ਦੇ ਕਾਰਨ) ਸਰੀਰ ਸੋਨੇ ਵਰਗਾ ਸੁੱਧ ਰਹਿੰਦਾ ਹੈ, (ਮਨੁੱਖ ਦੀ) ਜਿੰਦ ਪਰਮਾਤਮਾ ਦੀ ਜੋਤਿ ਵਿਚ ਮਿਲੀ ਰਹਿੰਦੀ ਹੈ ॥੬॥nullnullਹੇ ਭਾਈ! ਜੇ ਗੁਰੂ ਮਿਲ ਪਏ, ਤਾਂ (ਲੋਕ ਪਰਲੋਕ ਵਿਚ) ਬੜੀ ਵਡਿਆਈ ਮਿਲਦੀ ਹੈ। (ਗੁਰੂ ਮਨੁੱਖ ਦਾ) ਹਰੇਕ ਦੁੱਖ ਕੱਟ ਦੇਂਦਾ ਹੈ, (ਮਨੁੱਖ ਦੇ) ਹਿਰਦੇ ਵਿਚ (ਪਰਮਾਤਮਾ ਦਾ) ਨਾਮ ਵਸਾ ਦੇਂਦਾ ਹੈ। (ਪਰਮਾਤਮਾ ਦੇ) ਨਾਮ ਵਿਚ ਰੰਗੀਜ ਕੇ (ਮਨੁੱਖ) ਸਦਾ ਆਤਮਕ ਆਨੰਦ ਮਾਣਦਾ ਰਹਿੰਦਾ ਹੈ ॥੭॥nullnullਹੇ ਭਾਈ! ਗੁਰੂ ਦੀ ਸਿੱਖਿਆ ਵਿਚ ਪਤੀਜਿਆਂ (ਮਨੁੱਖ ਦਾ) ਆਚਰਨ ਚੰਗਾ ਬਣ ਜਾਂਦਾ ਹੈ, ਗੁਰੂ ਦੀ ਮਤ ਵਿਚ ਮਨ ਮੰਨਿਆਂ ਵਿਕਾਰਾਂ ਵਲੋਂ ਖ਼ਲਾਸੀ ਪਾਣ ਵਾਲਾ ਰਸਤਾ ਲੱਭ ਪੈਂਦਾ ਹੈ। ਹੇ ਨਾਨਕ! ਗੁਰੂ ਦੀ ਸਿੱਖਿਆ ਵਿਚ ਪਤੀਜਿਆਂ (ਮਨੁੱਖ) ਆਪਣੇ ਸਾਰੇ ਪਰਵਾਰ ਨੂੰ ਭੀ (ਹਰਿ-ਨਾਮ ਦਾ) ਆਸਰਾ ਦੇਣ-ਜੋਗਾ ਹੋ ਜਾਂਦਾ ਹੈ ॥੮॥੧॥੩॥