Hukumnama - Ang 841
Aadhith Vaar Aadh Purakh Hai Soee in Raag Bilaaval
In Gurmukhi
ਬਿਲਾਵਲੁ ਮਹਲਾ ੩ ਵਾਰ ਸਤ ਘਰੁ ੧੦
ੴ ਸਤਿਗੁਰ ਪ੍ਰਸਾਦਿ ॥
ਆਦਿਤ ਵਾਰਿ ਆਦਿ ਪੁਰਖੁ ਹੈ ਸੋਈ ॥
ਆਪੇ ਵਰਤੈ ਅਵਰੁ ਨ ਕੋਈ ॥
ਓਤਿ ਪੋਤਿ ਜਗੁ ਰਹਿਆ ਪਰੋਈ ॥
ਆਪੇ ਕਰਤਾ ਕਰੈ ਸੁ ਹੋਈ ॥
ਨਾਮਿ ਰਤੇ ਸਦਾ ਸੁਖੁ ਹੋਈ ॥
ਗੁਰਮੁਖਿ ਵਿਰਲਾ ਬੂਝੈ ਕੋਈ ॥੧॥
ਹਿਰਦੈ ਜਪਨੀ ਜਪਉ ਗੁਣਤਾਸਾ ॥
ਹਰਿ ਅਗਮ ਅਗੋਚਰੁ ਅਪਰੰਪਰ ਸੁਆਮੀ ਜਨ ਪਗਿ ਲਗਿ ਧਿਆਵਉ ਹੋਇ ਦਾਸਨਿ ਦਾਸਾ ॥੧॥ ਰਹਾਉ ॥
ਸੋਮਵਾਰਿ ਸਚਿ ਰਹਿਆ ਸਮਾਇ ॥
ਤਿਸ ਕੀ ਕੀਮਤਿ ਕਹੀ ਨ ਜਾਇ ॥
ਆਖਿ ਆਖਿ ਰਹੇ ਸਭਿ ਲਿਵ ਲਾਇ ॥
ਜਿਸੁ ਦੇਵੈ ਤਿਸੁ ਪਲੈ ਪਾਇ ॥
ਅਗਮ ਅਗੋਚਰੁ ਲਖਿਆ ਨ ਜਾਇ ॥
ਗੁਰ ਕੈ ਸਬਦਿ ਹਰਿ ਰਹਿਆ ਸਮਾਇ ॥੨॥
ਮੰਗਲਿ ਮਾਇਆ ਮੋਹੁ ਉਪਾਇਆ ॥
ਆਪੇ ਸਿਰਿ ਸਿਰਿ ਧੰਧੈ ਲਾਇਆ ॥
ਆਪਿ ਬੁਝਾਏ ਸੋਈ ਬੂਝੈ ॥
ਗੁਰ ਕੈ ਸਬਦਿ ਦਰੁ ਘਰੁ ਸੂਝੈ ॥
ਪ੍ਰੇਮ ਭਗਤਿ ਕਰੇ ਲਿਵ ਲਾਇ ॥
ਹਉਮੈ ਮਮਤਾ ਸਬਦਿ ਜਲਾਇ ॥੩॥
ਬੁਧਵਾਰਿ ਆਪੇ ਬੁਧਿ ਸਾਰੁ ॥
ਗੁਰਮੁਖਿ ਕਰਣੀ ਸਬਦੁ ਵੀਚਾਰੁ ॥
ਨਾਮਿ ਰਤੇ ਮਨੁ ਨਿਰਮਲੁ ਹੋਇ ॥
ਹਰਿ ਗੁਣ ਗਾਵੈ ਹਉਮੈ ਮਲੁ ਖੋਇ ॥
ਦਰਿ ਸਚੈ ਸਦ ਸੋਭਾ ਪਾਏ ॥
ਨਾਮਿ ਰਤੇ ਗੁਰ ਸਬਦਿ ਸੁਹਾਏ ॥੪॥
ਲਾਹਾ ਨਾਮੁ ਪਾਏ ਗੁਰ ਦੁਆਰਿ ॥
ਆਪੇ ਦੇਵੈ ਦੇਵਣਹਾਰੁ ॥
ਜੋ ਦੇਵੈ ਤਿਸ ਕਉ ਬਲਿ ਜਾਈਐ ॥
ਗੁਰ ਪਰਸਾਦੀ ਆਪੁ ਗਵਾਈਐ ॥
ਨਾਨਕ ਨਾਮੁ ਰਖਹੁ ਉਰ ਧਾਰਿ ॥
ਦੇਵਣਹਾਰੇ ਕਉ ਜੈਕਾਰੁ ॥੫॥
ਵੀਰਵਾਰਿ ਵੀਰ ਭਰਮਿ ਭੁਲਾਏ ॥
ਪ੍ਰੇਤ ਭੂਤ ਸਭਿ ਦੂਜੈ ਲਾਏ ॥
ਆਪਿ ਉਪਾਏ ਕਰਿ ਵੇਖੈ ਵੇਕਾ ॥
ਸਭਨਾ ਕਰਤੇ ਤੇਰੀ ਟੇਕਾ ॥
ਜੀਅ ਜੰਤ ਤੇਰੀ ਸਰਣਾਈ ॥
ਸੋ ਮਿਲੈ ਜਿਸੁ ਲੈਹਿ ਮਿਲਾਈ ॥੬॥
ਸੁਕ੍ਰਵਾਰਿ ਪ੍ਰਭੁ ਰਹਿਆ ਸਮਾਈ ॥
ਆਪਿ ਉਪਾਇ ਸਭ ਕੀਮਤਿ ਪਾਈ ॥
ਗੁਰਮੁਖਿ ਹੋਵੈ ਸੁ ਕਰੈ ਬੀਚਾਰੁ ॥
ਸਚੁ ਸੰਜਮੁ ਕਰਣੀ ਹੈ ਕਾਰ ॥
ਵਰਤੁ ਨੇਮੁ ਨਿਤਾਪ੍ਰਤਿ ਪੂਜਾ ॥
ਬਿਨੁ ਬੂਝੇ ਸਭੁ ਭਾਉ ਹੈ ਦੂਜਾ ॥੭॥
ਛਨਿਛਰਵਾਰਿ ਸਉਣ ਸਾਸਤ ਬੀਚਾਰੁ ॥
ਹਉਮੈ ਮੇਰਾ ਭਰਮੈ ਸੰਸਾਰੁ ॥
ਮਨਮੁਖੁ ਅੰਧਾ ਦੂਜੈ ਭਾਇ ॥
ਜਮ ਦਰਿ ਬਾਧਾ ਚੋਟਾ ਖਾਇ ॥
ਗੁਰ ਪਰਸਾਦੀ ਸਦਾ ਸੁਖੁ ਪਾਏ ॥
ਸਚੁ ਕਰਣੀ ਸਾਚਿ ਲਿਵ ਲਾਏ ॥੮॥
ਸਤਿਗੁਰੁ ਸੇਵਹਿ ਸੇ ਵਡਭਾਗੀ ॥
ਹਉਮੈ ਮਾਰਿ ਸਚਿ ਲਿਵ ਲਾਗੀ ॥
ਤੇਰੈ ਰੰਗਿ ਰਾਤੇ ਸਹਜਿ ਸੁਭਾਇ ॥
ਤੂ ਸੁਖਦਾਤਾ ਲੈਹਿ ਮਿਲਾਇ ॥
ਏਕਸ ਤੇ ਦੂਜਾ ਨਾਹੀ ਕੋਇ ॥
ਗੁਰਮੁਖਿ ਬੂਝੈ ਸੋਝੀ ਹੋਇ ॥੯॥
ਪੰਦ੍ਰਹ ਥਿਤੀ ਤੈ ਸਤ ਵਾਰ ॥
ਮਾਹਾ ਰੁਤੀ ਆਵਹਿ ਵਾਰ ਵਾਰ ॥
ਦਿਨਸੁ ਰੈਣਿ ਤਿਵੈ ਸੰਸਾਰੁ ॥
ਆਵਾ ਗਉਣੁ ਕੀਆ ਕਰਤਾਰਿ ॥
ਨਿਹਚਲੁ ਸਾਚੁ ਰਹਿਆ ਕਲ ਧਾਰਿ ॥
ਨਾਨਕ ਗੁਰਮੁਖਿ ਬੂਝੈ ਕੋ ਸਬਦੁ ਵੀਚਾਰਿ ॥੧੦॥੧॥
Phonetic English
Bilaaval Mehalaa 3 Vaar Sath Ghar 10
Ik Oankaar Sathigur Prasaadh ||
Aadhith Vaar Aadh Purakh Hai Soee ||
Aapae Varathai Avar N Koee ||
Outh Poth Jag Rehiaa Paroee ||
Aapae Karathaa Karai S Hoee ||
Naam Rathae Sadhaa Sukh Hoee ||
Guramukh Viralaa Boojhai Koee ||1||
Hiradhai Japanee Japo Gunathaasaa ||
Har Agam Agochar Aparanpar Suaamee Jan Pag Lag Dhhiaavo Hoe Dhaasan Dhaasaa ||1|| Rehaao ||
Somavaar Sach Rehiaa Samaae ||
This Kee Keemath Kehee N Jaae ||
Aakh Aakh Rehae Sabh Liv Laae ||
Jis Dhaevai This Palai Paae ||
Agam Agochar Lakhiaa N Jaae ||
Gur Kai Sabadh Har Rehiaa Samaae ||2||
Mangal Maaeiaa Mohu Oupaaeiaa ||
Aapae Sir Sir Dhhandhhai Laaeiaa ||
Aap Bujhaaeae Soee Boojhai ||
Gur Kai Sabadh Dhar Ghar Soojhai ||
Praem Bhagath Karae Liv Laae ||
Houmai Mamathaa Sabadh Jalaae ||3||
Budhhavaar Aapae Budhh Saar ||
Guramukh Karanee Sabadh Veechaar ||
Naam Rathae Man Niramal Hoe ||
Har Gun Gaavai Houmai Mal Khoe ||
Dhar Sachai Sadh Sobhaa Paaeae ||
Naam Rathae Gur Sabadh Suhaaeae ||4||
Laahaa Naam Paaeae Gur Dhuaar ||
Aapae Dhaevai Dhaevanehaar ||
Jo Dhaevai This Ko Bal Jaaeeai ||
Gur Parasaadhee Aap Gavaaeeai ||
Naanak Naam Rakhahu Our Dhhaar ||
Dhaevanehaarae Ko Jaikaar ||5||
Veeravaar Veer Bharam Bhulaaeae ||
Praeth Bhooth Sabh Dhoojai Laaeae ||
Aap Oupaaeae Kar Vaekhai Vaekaa ||
Sabhanaa Karathae Thaeree Ttaekaa ||
Jeea Janth Thaeree Saranaaee ||
So Milai Jis Laihi Milaaee ||6||
Sukravaar Prabh Rehiaa Samaaee ||
Aap Oupaae Sabh Keemath Paaee ||
Guramukh Hovai S Karai Beechaar ||
Sach Sanjam Karanee Hai Kaar ||
Varath Naem Nithaaprath Poojaa ||
Bin Boojhae Sabh Bhaao Hai Dhoojaa ||7||
Shhanishharavaar Soun Saasath Beechaar ||
Houmai Maeraa Bharamai Sansaar ||
Manamukh Andhhaa Dhoojai Bhaae ||
Jam Dhar Baadhhaa Chottaa Khaae ||
Gur Parasaadhee Sadhaa Sukh Paaeae ||
Sach Karanee Saach Liv Laaeae ||8||
Sathigur Saevehi Sae Vaddabhaagee ||
Houmai Maar Sach Liv Laagee ||
Thaerai Rang Raathae Sehaj Subhaae ||
Thoo Sukhadhaathaa Laihi Milaae ||
Eaekas Thae Dhoojaa Naahee Koe ||
Guramukh Boojhai Sojhee Hoe ||9||
Pandhreh Thhithanaee Thai Sath Vaar ||
Maahaa Ruthee Aavehi Vaar Vaar ||
Dhinas Rain Thivai Sansaar ||
Aavaa Goun Keeaa Karathaar ||
Nihachal Saach Rehiaa Kal Dhhaar ||
Naanak Guramukh Boojhai Ko Sabadh Veechaar ||10||1||
English Translation
Bilaaval, Third Mehl, The Seven Days, Tenth House:
One Universal Creator God. By The Grace Of The True Guru:
Sunday: He, the Lord, is the Primal Being.
He Himself is the Pervading Lord; there is no other at all.
Through and through, He is woven into the fabric of the world.
Whatever the Creator Himself does, that alone happens.
Imbued with the Naam, the Name of the Lord, one is forever in peace.
But how rare is the one, who, as Gurmukh, understands this. ||1||
Within my heart, I chant the Chant of the Lord, the treasure of virtue.
The Lord, my Lord and Master, is inaccessible, unfathomable and unlimited. Grasping the feet of the Lord's humble servants, I meditate on Him, and become the slave of His slaves. ||1||Pause||
Monday: The True Lord is permeating and pervading.
His value cannot be described.
Talking and speaking about Him, all keep themselves lovingly focused on Him.
Devotion falls into the laps of those whom He so blesses.
He is inaccessible and unfathomable; He cannot be seen.
Through the Word of the Guru's Shabad, the Lord is seen to be permeating and pervading everywhere. ||2||
Tuesday: The Lord created love and attachment to Maya.
He Himself has enjoined each and every being to their tasks.
He alone understands, whom the Lord causes to understand.
Through the Word of the Guru's Shabad, one understands his heart and home.
He worships the Lord in loving devotion.
His egotism and self-conceit are burnt away by the Shabad. ||3||
Wednesday: He Himself bestows sublime understanding.
The Gurmukh does good deeds, and contemplates the Word of the Shabad.
Imbued with the Naam, the Name of the Lord, the mind become pure and immaculate.
He sings the Glorious Glorious Praises of the Lord, and washes off the filth of egotism.
In the Court of the True Lord, he obtains lasting glory.
Imbued with the Naam, he is embellished with the Word of the Guru's Shabad. ||4||
The profit of the Naam is obtained through the Door of the Guru.
The Great Giver Himself gives it.
I am a sacrifice to the One who gives it.
By Guru's Grace, self-conceit is eradicated.
O Nanak, enshrine the Naam within your heart.
I celebrate the victory of the Lord, the Great Giver. ||5||
Thursday: The fifty-two warriors were deluded by doubt.
All the goblins and demons are attached to duality.
God Himself created them, and sees each one distinct.
O Creator Lord, You are the Support of all.
The beings and creatures are under Your protection.
He alone meets You, whom You Yourself meet. ||6||
Friday: God is permeating and pervading everywhere.
He Himself created all, and appraises the value of all.
One who become Gurmukh, contemplates the Lord.
He practices truth and self-restraint.
Without genuine understanding, all fasts,
Religious rituals and daily worship services lead only to the love of duality. ||7||
Saturday: Contemplating good omens and the Shaastras,
In egotism and self-conceit, the world wanders in delusion.
The blind, self-willed manmukh in engrossed in the love of duality.
Bound and gagged at death's door, he is beaten and punished.
By Guru's Grace, one finds lasting peace.
He practices Truth, and lovingly focuses on the Truth. ||8||
Those who serve the True Guru are very fortunate.
Conquering their ego, they embrace love for the True Lord.
They are automatically imbued with Your Love, O Lord.
You are the Giver of peace; You merge them into Yourself.
Everything comes from the One and only Lord; there is no other at all.
The Gurmukh realizes this, and understands. ||9||
The fifteen lunar days, the seven days of the week,
The months, seasons, days and nights, come over and over again;
So the world goes on.
Coming and going were created by the Creator Lord.
The True Lord remains steady and stable, by His almighty power.
O Nanak, how rare is that Gurmukh who understands, and contemplates the Naam, the Name of the Lord. ||10||1||
Punjabi Viakhya
ਰਾਗ ਬਿਲਾਵਲੁ, ਘਰ ੧੦ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ 'ਵਾਰ ਸਤ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullnullnullਹੇ ਭਾਈ! (ਸਾਰੇ ਜਗਤ ਦਾ) ਮੂਲ ਉਹ ਅਕਾਲ ਪੁਰਖ ਆਪ ਹੀ (ਸਭ ਥਾਂ) ਮੌਜੂਦ ਹੈ, (ਉਸ ਤੋਂ ਬਿਨਾ) ਹੋਰ ਕੋਈ ਨਹੀਂ ਹੈ। ਉਹ ਪਰਮਾਤਮਾ ਸਾਰੇ ਜਗਤ ਨੂੰ ਤਾਣੇ ਪੇਟੇ ਵਾਂਗ (ਆਪਣੀ ਰਜ਼ਾ ਵਿਚ) ਪ੍ਰੋ ਰਿਹਾ ਹੈ। (ਜਗਤ ਵਿਚ) ਉਹ ਕੁਝ ਹੁੰਦਾ ਹੈ ਜੋ ਕਰਤਾਰ ਆਪ ਹੀ ਕਰਦਾ ਹੈ। ਉਸ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਨੂੰ ਸਦਾ ਆਤਮਕ ਆਨੰਦ ਮਿਲਦਾ ਹੈ। ਪਰ ਕੋਈ ਵਿਰਲਾ ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਇਸ ਗੱਲ ਨੂੰ) ਸਮਝਦਾ ਹੈ ॥੧॥nullਹੇ ਭਾਈ! ਮੈਂ (ਆਪਣੇ) ਹਿਰਦੇ ਵਿਚ ਗੁਣਾਂ ਦੇ ਖ਼ਜ਼ਾਨੇ (ਪਰਮਾਤਮਾ ਦੇ ਨਾਮ) ਨੂੰ ਜਪਦਾ ਹਾਂ (ਇਹੀ ਹੈ ਮੇਰੀ) ਮਾਲਾ। ਪਰਮਾਤਮਾ ਅਪਹੁੰਚ ਹੈ, ਪਰੇ ਤੋਂ ਪਰੇ ਹੈ, ਸਭ ਦਾ ਮਾਲਕ ਹੈ, ਉਸ ਤਕ ਗਿਆਨ-ਇੰਦ੍ਰਿਆਂ ਦੀ ਪਹੁੰਚ ਨਹੀਂ ਹੋ ਸਕਦੀ। ਮੈਂ ਤਾਂ ਸੰਤ ਜਨਾਂ ਦੀ ਚਰਨੀਂ ਲੱਗ ਕੇ ਸੰਤ ਜਨਾਂ ਦੇ ਦਾਸਾਂ ਦਾ ਦਾਸ ਬਣ ਕੇ ਉਸ ਨੂੰ ਸਿਮਰਦਾ ਹਾਂ ॥੧॥ ਰਹਾਉ ॥nullnullnullnullnullਹੇ ਭਾਈ! (ਜਿਹੜਾ ਮਨੁੱਖ ਗੁਰੂ ਦੇ ਸ਼ਬਦ ਦੀ ਰਾਹੀਂ) ਸਦਾ-ਥਿਰ ਪਰਮਾਤਮਾ (ਦੀ ਯਾਦ) ਵਿਚ ਲੀਨ ਹੋਇਆ ਰਹਿੰਦਾ ਹੈ (ਉਸ ਦਾ ਆਤਮਕ ਜੀਵਨ ਇਤਨਾ ਉੱਚਾ ਹੋ ਜਾਂਦਾ ਹੈ ਕਿ) ਉਸ ਦਾ ਮੁੱਲ ਨਹੀਂ ਪਾਇਆ ਜਾ ਸਕਦਾ। (ਪਰ ਇਹ ਸਿਮਰਨ ਤੇ ਯਾਦ ਦੀ ਦਾਤਿ) ਜਿਸ (ਮਨੁੱਖ) ਨੂੰ (ਪਰਮਾਤਮਾ ਆਪ) ਦੇਂਦਾ ਹੈ, ਉਸ ਨੂੰ (ਹੀ) ਮਿਲਦੀ ਹੈ, (ਆਪਣੇ ਉੱਦਮ ਨਾਲ ਸੁਰਤਾਂ ਜੋੜਨ ਵਾਲੇ ਅਤੇ ਸਿਫ਼ਤਾਂ ਆਖਣ ਵਾਲੇ ਮਨੁੱਖ) ਸਿਫ਼ਤਾਂ ਆਖ ਆਖ ਕੇ ਅਤੇ ਸੁਰਤ ਜੋੜ ਜੋੜ ਕੇ ਸਾਰੇ ਹੀ ਥੱਕ ਜਾਂਦੇ ਹਨ। ਹੇ ਭਾਈ! ਪਰਮਾਤਮਾ ਅਪਹੁੰਚ ਹੈ, ਗਿਆਨ-ਇੰਦ੍ਰਿਆਂ ਦੀ ਪਹੁੰਚ ਤੋਂ ਪਰੇ ਹੈ, ਉਸ ਦਾ ਸਹੀ ਸਰੂਪ ਬਿਆਨ ਨਹੀਂ ਕੀਤਾ ਜਾ ਸਕਦਾ। ਗੁਰੂ ਦੇ ਸ਼ਬਦ ਦੀ ਰਾਹੀਂ (ਹੀ ਮਨੁੱਖ) ਪਰਮਾਤਮਾ ਵਿਚ ਲੀਨ ਰਹਿ ਸਕਦਾ ਹੈ ॥੨॥nullnullnullnullnullਹੇ ਭਾਈ! (ਪਰਮਾਤਮਾ ਨੇ) ਮਾਇਆ ਦਾ ਮੋਹ (ਆਪ ਹੀ) ਪੈਦਾ ਕੀਤਾ ਹੈ, ਆਪ ਹੀ (ਇਸ ਮੋਹ ਨੂੰ) ਹਰੇਕ (ਜੀਵ ਦੇ) ਸਿਰ ਉੱਤੇ (ਥਾਪ ਕੇ ਹਰੇਕ ਨੂੰ ਮਾਇਆ ਦੇ) ਧੰਧੇ ਵਿਚ ਲਾਇਆ ਹੋਇਆ ਹੈ। ਜਿਸ ਮਨੁੱਖ ਨੂੰ (ਪਰਮਾਤਮਾ) ਆਪ ਸਮਝ ਬਖ਼ਸ਼ਦਾ ਹੈ, ਉਹੀ (ਇਸ ਮੋਹ ਦੀ ਖੇਡ ਨੂੰ) ਸਮਝਦਾ ਹੈ। ਗੁਰੂ ਦੇ ਸ਼ਬਦ ਦੀ ਬਰਕਤ ਨਾਲ ਉਸ ਨੂੰ (ਪਰਮਾਤਮਾ ਦਾ) ਦਰ-ਘਰ ਦਿੱਸ ਪੈਂਦਾ ਹੈ। ਉਹ ਮਨੁੱਖ ਸੁਰਤ ਜੋੜ ਕੇ ਪ੍ਰੇਮ ਨਾਲ ਪਰਮਾਤਮਾ ਦੀ ਭਗਤੀ ਕਰਦਾ ਹੈ, (ਤੇ, ਇਸ ਤਰ੍ਹਾਂ) ਸ਼ਬਦ ਦੀ ਬਰਕਤਿ ਨਾਲ (ਆਪਣੇ ਅੰਦਰੋਂ) ਹਉਮੈ ਅਤੇ (ਮਾਇਆ ਦੀ) ਮਮਤਾ ਸਾੜ ਲੈਂਦਾ ਹੈ ॥੩॥nullnullnullnullnullਹੇ ਭਾਈ! (ਪਰਮਾਤਮਾ) ਆਪ ਹੀ (ਮਨੁੱਖ ਨੂੰ) ਗੁਰੂ ਦੀ ਸਰਨ ਵਿਚ ਰੱਖ ਕੇ ਸ੍ਰੇਸ਼ਟ ਬੁੱਧੀ, ਉੱਚਾ ਆਚਰਨ, ਸਿਫ਼ਤ-ਸਾਲਾਹ ਅਤੇ (ਆਪਣੇ ਗੁਣਾਂ ਦੀ) ਵਿਚਾਰ (ਬਖ਼ਸ਼ਦਾ ਹੈ, ਇਸ ਤਰ੍ਹਾਂ ਉਸ ਦੇ) ਨਾਮ ਵਿਚ ਰੰਗੇ ਹੋਏ ਮਨੁੱਖ ਦਾ ਮਨ ਪਵਿੱਤਰ ਹੋ ਜਾਂਦਾ ਹੈ, (ਮਨੁੱਖ ਆਪਣੇ ਅੰਦਰੋਂ) ਹਉਮੈ ਦੀ ਮੈਲ ਦੂਰ ਕਰ ਕੇ ਪਰਮਾਤਮਾ ਦੇ ਗੁਣ ਗਾਂਦਾ ਰਹਿੰਦਾ ਹੈ, ਤੇ, ਸਦਾ-ਥਿਰ ਪ੍ਰਭੂ ਦੇ ਦਰ ਤੇ ਸਦਾ ਸੋਭਾ ਖੱਟਦਾ ਹੈ। ਹੇ ਭਾਈ! ਗੁਰੂ ਦੇ ਸ਼ਬਦ ਦੀ ਰਾਹੀਂ ਪਰਮਾਤਮਾ ਦੇ ਨਾਮ ਵਿਚ ਰੰਗੇ ਹੋਏ ਮਨੁੱਖ ਸੋਹਣੇ ਆਤਮਕ ਜੀਵਨ ਵਾਲੇ ਬਣ ਜਾਂਦੇ ਹਨ ॥੪॥nullnullnullnullnullਹੇ ਭਾਈ! ਗੁਰੂ ਦੇ ਦਰ ਤੇ (ਰਹਿ ਕੇ ਮਨੁੱਖ ਪਰਮਾਤਮਾ ਦਾ) ਨਾਮ-ਲਾਭ ਖੱਟ ਲੈਂਦਾ ਹੈ, (ਪਰ ਇਹ ਦਾਤਿ ਹੈ, ਤੇ ਇਹ ਦਾਤਿ) ਦੇਣ ਦੀ ਸਮਰਥਾ ਵਾਲਾ ਪ੍ਰਭੂ ਆਪ ਹੀ ਦੇਂਦਾ ਹੈ। ਸੋ, ਜਿਹੜਾ ਪ੍ਰਭੂ (ਇਹ ਦਾਤਿ) ਦੇਂਦਾ ਹੈ ਉਸ ਤੋਂ (ਸਦਾ) ਸਦਕੇ ਜਾਣਾ ਚਾਹੀਦਾ ਹੈ, ਗੁਰੂ ਦੀ ਕਿਰਪਾ ਨਾਲ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰਨਾ ਚਾਹੀਦਾ ਹੈ। ਹੇ ਨਾਨਕ! (ਆਖ-ਹੇ ਭਾਈ!) ਪਰਮਾਤਮਾ ਦਾ ਨਾਮ ਆਪਣੇ ਹਿਰਦੇ ਵਿਚ ਵਸਾਈ ਰੱਖੋ, ਤੇ, ਉਸ ਸਭ ਕੁਝ ਦੇ ਸਕਣ ਵਾਲੇ ਪ੍ਰਭੂ ਦੀ ਸਿਫ਼ਤ-ਸਾਲਾਹ ਸਦਾ ਕਰਦੇ ਰਹੋ ॥੫॥nullnullnullnullnullਹੇ ਭਾਈ! (ਬਵੰਜਾ) ਬੀਰਾਂ ਨੂੰ (ਭੀ ਪਰਮਾਤਮਾ ਨੇ) ਭਟਕਣਾ ਵਿਚ ਪਾ ਕੇ (ਮਾਇਆ ਦੇ ਮੋਹ ਵਿਚ) ਭੁਲਾਈ ਰੱਖਿਆ, ਸਾਰੇ ਭੂਤ ਪ੍ਰੇਤ ਭੀ ਮਾਇਆ ਦੇ ਮੋਹ ਵਿਚ ਲਾਏ ਹੋਏ ਹਨ। ਪਰਮਾਤਮਾ ਨੇ ਆਪ (ਹੀ ਇਹ ਸਾਰੇ) ਪੈਦਾ ਕੀਤੇ, (ਇਹਨਾਂ ਨੂੰ) ਵੱਖ ਵੱਖ ਕਿਸਮਾਂ ਦੇ ਬਣਾ ਕੇ (ਸਭ ਦੀ) ਸੰਭਾਲ (ਭੀ) ਕਰਦਾ ਹੈ। ਹੇ ਕਰਤਾਰ! ਸਭ ਜੀਵਾਂ ਨੂੰ ਤੇਰਾ ਹੀ ਆਸਰਾ ਹੈ। ਸਾਰੇ ਜੀਵ ਜੰਤ ਤੇਰੀ ਸਰਨ ਹਨ। ਉਹ ਮਨੁੱਖ (ਹੀ ਤੈਨੂੰ) ਮਿਲਦਾ ਹੈ ਜਿਸ ਨੂੰ ਤੂੰ ਆਪ (ਆਪਣੇ ਨਾਲ) ਮਿਲਾਂਦਾ ਹੈਂ ॥੬॥nullnullnullnullnullਹੇ ਭਾਈ! (ਸਾਰੀ ਸ੍ਰਿਸ਼ਟੀ ਵਿਚ) ਪਰਮਾਤਮਾ ਵਿਆਪਕ ਹੈ, (ਸ੍ਰਿਸ਼ਟੀ ਨੂੰ) ਆਪ (ਹੀ) ਪੈਦਾ ਕਰ ਕੇ ਸਾਰੀ ਸ੍ਰਿਸ਼ਟੀ ਦੀ ਕਦਰ ਭੀ ਆਪ ਹੀ ਜਾਣਦਾ ਹੈ। ਜਿਹੜਾ ਮਨੁੱਖ ਗੁਰੂ ਦੇ ਸਨਮੁਖ ਹੁੰਦਾ ਹੈ, ਉਹ ਮਨੁੱਖ (ਪਰਮਾਤਮਾ ਦੇ ਗੁਣਾਂ ਨੂੰ) ਆਪਣੇ ਮਨ ਵਿਚ ਵਸਾਂਦਾ ਹੈ। ਸਦਾ-ਥਿਰ ਹਰਿ-ਨਾਮ ਦਾ ਸਿਮਰਨ, ਅਤੇ ਇੰਦ੍ਰਿਆਂ ਨੂੰ ਵਿਕਾਰਾਂ ਵਲੋਂ ਬਚਾਈ ਰੱਖਣ ਦਾ ਉੱਦਮ-ਇਹ ਉਸ ਮਨੁੱਖ ਦਾ ਨਿੱਤ ਦਾ ਕਰਤੱਬ, ਨਿੱਤ ਦੀ ਕਾਰ ਹੋ ਜਾਂਦੀ ਹੈ। ਪਰ ਵਰਤ ਰੱਖਣਾ, ਕਰਮ ਕਾਂਡ ਦਾ ਹਰੇਕ ਨੇਮ ਨਿਬਾਹੁਣਾ, ਰੋਜ਼ਾਨਾ ਦੇਵ-ਪੂਜਾ-ਆਤਮਕ ਜੀਵਨ ਦੀ ਸੂਝ ਤੋਂ ਬਿਨਾ ਇਹ ਸਾਰਾ ਉੱਦਮ ਮਾਇਆ ਦਾ ਪਿਆਰ (ਹੀ ਪੈਦਾ ਕਰਨ ਵਾਲਾ) ਹੈ ॥੭॥nullnullnullnullnullਹੇ ਭਾਈ! (ਪਰਮਾਤਮਾ ਦਾ ਸਿਮਰਨ ਛੱਡ ਕੇ) ਸ਼ੋਨਕ ਦਾ ਜੋਤਿਸ਼ ਸ਼ਾਸਤ੍ਰ (ਆਦਿਕ) ਵਿਚਾਰਦੇ ਰਹਿਣਾ-(ਇਸ ਦੇ ਕਾਰਣ) ਜਗਤ ਮਮਤਾ ਅਤੇ ਹਉਮੈ ਵਿਚ ਭਟਕਦਾ ਰਹਿੰਦਾ ਹੈ। ਆਤਮਕ ਜੀਵਨ ਵਲੋਂ ਅੰਨ੍ਹਾ, ਆਪਣੇ ਮਨ ਦੇ ਪਿੱਛੇ ਤੁਰਨ ਵਾਲਾ ਮਨੁੱਖ ਮਾਇਆ ਦੇ ਮੋਹ ਵਿਚ ਫਸਿਆ ਰਹਿੰਦਾ ਹੈ, (ਅਜਿਹਾ ਮਨੁੱਖ) ਜਮਰਾਜ ਦੇ ਦਰ ਤੇ ਬੱਝਾ ਹੋਇਆ (ਵਿਕਾਰਾਂ ਦੀਆਂ) ਸੱਟਾਂ ਖਾਂਦਾ ਰਹਿੰਦਾ ਹੈ। ਜਿਹੜਾ ਮਨੁੱਖ ਗੁਰੂ ਦੀ ਕਿਰਪਾ ਨਾਲ ਸਦਾ-ਥਿਰ ਹਰਿ-ਨਾਮ ਸਿਮਰਨ ਨੂੰ (ਆਪਣਾ ਰੋਜ਼ਾਨਾ) ਕਰਤੱਬ ਬਣਾਂਦਾ ਹੈ ਅਤੇ ਸਦਾ-ਥਿਰ ਪ੍ਰਭੂ ਵਿਚ ਸੁਰਤ ਜੋੜੀ ਰੱਖਦਾ ਹੈ, ਉਹ ਸਦਾ ਆਤਮਕ ਆਨੰਦ ਮਾਣਦਾ ਹੈ ॥੮॥nullnullnullnullnullਹੇ ਭਾਈ! ਉਹ ਮਨੁੱਖ ਵੱਡੇ ਭਾਗਾਂ ਵਾਲੇ ਹੁੰਦੇ ਹਨ ਜਿਹੜੇ ਗੁਰੂ ਦੀ ਸਰਨ ਆ ਪੈਂਦੇ ਹਨ, (ਆਪਣੇ ਅੰਦਰੋਂ) ਹਉਮੈ ਮੁਕਾ ਕੇ (ਉਹਨਾਂ ਦੀ) ਸੁਰਤ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਲੱਗ ਜਾਂਦੀ ਹੈ। ਹੇ ਪ੍ਰਭੂ! (ਗੁਰੂ ਦੀ ਸਰਨ ਆਉਣ ਵਾਲੇ ਮਨੁੱਖ) ਤੇਰੇ ਪਿਆਰ-ਰੰਗ ਵਿਚ ਟਿਕੇ ਰਹਿੰਦੇ ਹਨ। ਸਾਰੇ ਸੁਖ ਦੇਣ ਵਾਲਾ ਤੂੰ (ਆਪ ਹੀ ਉਹਨਾਂ ਨੂੰ ਆਪਣੇ ਚਰਨਾਂ ਵਿਚ) ਮਿਲਾ ਲੈਂਦਾ ਹੈਂ। ਹੇ ਭਾਈ! ਇਕ ਪਰਮਾਤਮਾ ਤੋਂ ਬਿਨਾ (ਉਸ ਵਰਗਾ) ਹੋਰ ਕੋਈ ਨਹੀਂ। ਜਿਹੜਾ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ, ਉਹ (ਇਸ ਗੱਲ ਨੂੰ) ਸਮਝ ਲੈਂਦਾ ਹੈ, (ਉਸ ਨੂੰ ਆਤਮਕ ਜੀਵਨ ਦੀ ਸੂਝ ਆ ਜਾਂਦੀ ਹੈ) ॥੯॥nullnullnullnullnullਹੇ ਭਾਈ! (ਜਿਵੇਂ) ਪੰਦ੍ਰਾਂ ਥਿੱਤਾਂ ਅਤੇ ਸੱਤ ਵਾਰ, ਮਹੀਨੇ, ਰੁੱਤਾਂ, ਰਾਤ, ਦਿਨ ਮੁੜ ਮੁੜ ਆਉਂਦੇ ਰਹਿੰਦੇ ਹਨ, ਤਿਵੇਂ ਇਹ ਜਗਤ ਹੈ (ਭਾਵ, ਜਗਤ ਦੇ ਜੀਵ ਜੰਮਦੇ ਮਰਦੇ ਰਹਿੰਦੇ ਹਨ। ਕਰਤਾਰ ਨੇ (ਆਪ ਹੀ ਜੀਵਾਂ ਵਾਸਤੇ) ਜਨਮ ਮਰਨ ਦਾ ਗੇੜ ਬਣਾ ਦਿੱਤਾ ਹੈ। ਅਟੱਲ ਰਹਿਣ ਵਾਲਾ ਸਦਾ-ਥਿਰ ਪ੍ਰਭੂ ਹੀ ਹੈ ਜੋ (ਸਾਰੀ ਸ੍ਰਿਸ਼ਟੀ ਵਿਚ ਆਪਣੀ) ਸੱਤਾ ਟਿਕਾ ਰਿਹਾ ਹੈ। ਹੇ ਨਾਨਕ! ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ (ਭਾਗਾਂ ਵਾਲਾ) ਮਨੁੱਖ (ਗੁਰੂ ਦੇ) ਸ਼ਬਦ ਨੂੰ (ਆਪਣੇ) ਮਨ ਵਿਚ ਵਸਾ ਕੇ (ਇਸ ਗੱਲ ਨੂੰ) ਸਮਝ ਲੈਂਦਾ ਹੈ ॥੧੦॥੧॥