Hukumnama - Ang 843
Mai Man Chaao Ghanaa Saach Vigaasee Raam in Raag Bilaaval
In Gurmukhi
ਬਿਲਾਵਲੁ ਮਹਲਾ ੧ ॥
ਮੈ ਮਨਿ ਚਾਉ ਘਣਾ ਸਾਚਿ ਵਿਗਾਸੀ ਰਾਮ ॥
ਮੋਹੀ ਪ੍ਰੇਮ ਪਿਰੇ ਪ੍ਰਭਿ ਅਬਿਨਾਸੀ ਰਾਮ ॥
ਅਵਿਗਤੋ ਹਰਿ ਨਾਥੁ ਨਾਥਹ ਤਿਸੈ ਭਾਵੈ ਸੋ ਥੀਐ ॥
ਕਿਰਪਾਲੁ ਸਦਾ ਦਇਆਲੁ ਦਾਤਾ ਜੀਆ ਅੰਦਰਿ ਤੂੰ ਜੀਐ ॥
ਮੈ ਅਵਰੁ ਗਿਆਨੁ ਨ ਧਿਆਨੁ ਪੂਜਾ ਹਰਿ ਨਾਮੁ ਅੰਤਰਿ ਵਸਿ ਰਹੇ ॥
ਭੇਖੁ ਭਵਨੀ ਹਠੁ ਨ ਜਾਨਾ ਨਾਨਕਾ ਸਚੁ ਗਹਿ ਰਹੇ ॥੧॥
ਭਿੰਨੜੀ ਰੈਣਿ ਭਲੀ ਦਿਨਸ ਸੁਹਾਏ ਰਾਮ ॥
ਨਿਜ ਘਰਿ ਸੂਤੜੀਏ ਪਿਰਮੁ ਜਗਾਏ ਰਾਮ ॥
ਨਵ ਹਾਣਿ ਨਵ ਧਨ ਸਬਦਿ ਜਾਗੀ ਆਪਣੇ ਪਿਰ ਭਾਣੀਆ ॥
ਤਜਿ ਕੂੜੁ ਕਪਟੁ ਸੁਭਾਉ ਦੂਜਾ ਚਾਕਰੀ ਲੋਕਾਣੀਆ ॥
ਮੈ ਨਾਮੁ ਹਰਿ ਕਾ ਹਾਰੁ ਕੰਠੇ ਸਾਚ ਸਬਦੁ ਨੀਸਾਣਿਆ ॥
ਕਰ ਜੋੜਿ ਨਾਨਕੁ ਸਾਚੁ ਮਾਗੈ ਨਦਰਿ ਕਰਿ ਤੁਧੁ ਭਾਣਿਆ ॥੨॥
ਜਾਗੁ ਸਲੋਨੜੀਏ ਬੋਲੈ ਗੁਰਬਾਣੀ ਰਾਮ ॥
ਜਿਨਿ ਸੁਣਿ ਮੰਨਿਅੜੀ ਅਕਥ ਕਹਾਣੀ ਰਾਮ ॥
ਅਕਥ ਕਹਾਣੀ ਪਦੁ ਨਿਰਬਾਣੀ ਕੋ ਵਿਰਲਾ ਗੁਰਮੁਖਿ ਬੂਝਏ ॥
ਓਹੁ ਸਬਦਿ ਸਮਾਏ ਆਪੁ ਗਵਾਏ ਤ੍ਰਿਭਵਣ ਸੋਝੀ ਸੂਝਏ ॥
ਰਹੈ ਅਤੀਤੁ ਅਪਰੰਪਰਿ ਰਾਤਾ ਸਾਚੁ ਮਨਿ ਗੁਣ ਸਾਰਿਆ ॥
ਓਹੁ ਪੂਰਿ ਰਹਿਆ ਸਰਬ ਠਾਈ ਨਾਨਕਾ ਉਰਿ ਧਾਰਿਆ ॥੩॥
ਮਹਲਿ ਬੁਲਾਇੜੀਏ ਭਗਤਿ ਸਨੇਹੀ ਰਾਮ ॥
ਗੁਰਮਤਿ ਮਨਿ ਰਹਸੀ ਸੀਝਸਿ ਦੇਹੀ ਰਾਮ ॥
ਮਨੁ ਮਾਰਿ ਰੀਝੈ ਸਬਦਿ ਸੀਝੈ ਤ੍ਰੈ ਲੋਕ ਨਾਥੁ ਪਛਾਣਏ ॥
ਮਨੁ ਡੀਗਿ ਡੋਲਿ ਨ ਜਾਇ ਕਤ ਹੀ ਆਪਣਾ ਪਿਰੁ ਜਾਣਏ ॥
ਮੈ ਆਧਾਰੁ ਤੇਰਾ ਤੂ ਖਸਮੁ ਮੇਰਾ ਮੈ ਤਾਣੁ ਤਕੀਆ ਤੇਰਓ ॥
ਸਾਚਿ ਸੂਚਾ ਸਦਾ ਨਾਨਕ ਗੁਰ ਸਬਦਿ ਝਗਰੁ ਨਿਬੇਰਓ ॥੪॥੨॥
Phonetic English
Bilaaval Mehalaa 1 ||
Mai Man Chaao Ghanaa Saach Vigaasee Raam ||
Mohee Praem Pirae Prabh Abinaasee Raam ||
Avigatho Har Naathh Naathheh Thisai Bhaavai So Thheeai ||
Kirapaal Sadhaa Dhaeiaal Dhaathaa Jeeaa Andhar Thoon Jeeai ||
Mai Avar Giaan N Dhhiaan Poojaa Har Naam Anthar Vas Rehae ||
Bhaekh Bhavanee Hath N Jaanaa Naanakaa Sach Gehi Rehae ||1||
Bhinnarree Rain Bhalee Dhinas Suhaaeae Raam ||
Nij Ghar Sootharreeeae Piram Jagaaeae Raam ||
Nav Haan Nav Dhhan Sabadh Jaagee Aapanae Pir Bhaaneeaa ||
Thaj Koorr Kapatt Subhaao Dhoojaa Chaakaree Lokaaneeaa ||
Mai Naam Har Kaa Haar Kanthae Saach Sabadh Neesaaniaa ||
Kar Jorr Naanak Saach Maagai Nadhar Kar Thudhh Bhaaniaa ||2||
Jaag Salonarreeeae Bolai Gurabaanee Raam ||
Jin Sun Manniarree Akathh Kehaanee Raam ||
Akathh Kehaanee Padh Nirabaanee Ko Viralaa Guramukh Boojheae ||
Ouhu Sabadh Samaaeae Aap Gavaaeae Thribhavan Sojhee Soojheae ||
Rehai Atheeth Aparanpar Raathaa Saach Man Gun Saariaa ||
Ouhu Poor Rehiaa Sarab Thaaee Naanakaa Our Dhhaariaa ||3||
Mehal Bulaaeirreeeae Bhagath Sanaehee Raam ||
Guramath Man Rehasee Seejhas Dhaehee Raam ||
Man Maar Reejhai Sabadh Seejhai Thrai Lok Naathh Pashhaaneae ||
Man Ddeeg Ddol N Jaae Kath Hee Aapanaa Pir Jaaneae ||
Mai Aadhhaar Thaeraa Thoo Khasam Maeraa Mai Thaan Thakeeaa Thaerou ||
Saach Soochaa Sadhaa Naanak Gur Sabadh Jhagar Nibaerou ||4||2||
English Translation
Bilaaval, First Mehl:
My mind is filled with such a great joy; I have blossomed forth in Truth.
I am enticed by the love of my Husband Lord, the Eternal, Imperishable Lord God.
The Lord is everlasting, the Master of masters. Whatever He wills, happens.
O Great Giver, You are always kind and compassionate. You infuse life into all living beings.
I have no other spiritual wisdom, meditation or worship; the Name of the Lord alone dwells deep within me.
I know nothing about religious robes, pilgrimages or stubborn fanaticism; O Nanak, I hold tight to the Truth. ||1||
The night is beautiful, drenched with dew, and the day is delightful,
When her Husband Lord wakes the sleeping soul-bride, in the home of the self.
The young bride has awakened to the Word of the Shabad; she is pleasing to her Husband Lord.
So renounce falsehood, fraud, love of duality and working for people.
The Name of the Lord is my necklace, and I am anointed with the True Shabad.
With his palms pressed together, Nanak begs for the gift of the True Name; please, bless me with Your Grace, through the pleasure of Your Will. ||2||
Awake, O bride of splendored eyes, and chant the Word of the Guru's Bani.
Listen, and place your faith in the Unspoken Speech of the Lord.
The Unspoken Speech, the state of Nirvaanaa - how rare is the Gurmukh who understands this.
Merging in the Word of the Shabad, self-conceit is eradicated, and the three worlds are revealed to her understanding.
Remaining detached, with infinity infusing, the true mind cherishes the virtues of the Lord.
He is fully pervading and permeating all places; Nanak has enshrined Him within his heart. ||3||
The Lord is calling you to the Mansion of His Presence; O soul-bride, He is the Lover of His devotees.
Following the Guru's Teachings, your mind shall be delighted, and your body shall be fulfilled.
Conquer and subdue your mind, and love the Word of the Shabad; reform yourself, and realize the Lord of the three worlds.
Her mind shall not waver or wander anywhere else, when she comes to know her Husband Lord.
You are my only Support, You are my Lord and Master. You are my strength and anchor.
She is forever truthful and pure, O Nanak; through the Word of the Guru's Shabad, conflicts are resolved. ||4||2||
Punjabi Viakhya
nullnullnullnullnullnullਹੇ ਸਹੇਲੀਏ! ਅਬਿਨਾਸ਼ੀ ਪਿਆਰੇ ਪ੍ਰਭੂ ਨੇ (ਮੇਰੇ ਮਨ ਨੂੰ ਆਪਣੇ) ਪ੍ਰੇਮ (ਦੀ ਖਿੱਚ ਨਾਲ) ਮਸਤ ਕਰ ਰੱਖਿਆ ਹੈ, ਸਦਾ-ਥਿਰ ਰਹਿਣ ਵਾਲੇ ਪਰਮਾਤਮਾ (ਦੇ ਨਾਮ) ਵਿਚ (ਟਿਕ ਕੇ) ਮੇਰਾ ਮਨ ਖਿੜਿਆ ਰਹਿੰਦਾ ਹੈ, ਮੇਰੇ ਮਨ ਵਿਚ ਬਹੁਤ ਚਾਉੇ ਬਣਿਆ ਰਹਿੰਦਾ ਹੈ। ਹੇ ਸਹੇਲੀਏ! ਉਹ ਪਰਮਾਤਮਾ ਇਹਨਾਂ ਅੱਖਾਂ ਨਾਲ ਨਹੀਂ ਦਿੱਸਦਾ, ਪਰ ਉਹ ਪਰਮਾਤਮਾ (ਵੱਡੇ ਵੱਡੇ) ਨਾਥਾਂ ਦਾ (ਭੀ) ਨਾਥ ਹੈ, (ਜਗਤ ਵਿਚ) ਉਹ ਹੀ ਹੁੰਦਾ ਹੈ, ਜੋ ਉਸ ਪਰਮਾਤਮਾ ਨੂੰ ਹੀ ਚੰਗਾ ਲੱਗਦਾ ਹੈ। ਹੇ ਪ੍ਰਭੂ! ਤੂੰ ਮਿਹਰ ਦਾ ਸਮੁੰਦਰ ਹੈਂ, ਤੂੰ ਸਦਾ ਹੀ ਦਇਆ ਦਾ ਸੋਮਾ ਹੈਂ, ਤੂੰ ਹੀ ਸਭ ਦਾਤਾਂ ਦੇਣ ਵਾਲਾ ਹੈਂ, ਤੂੰ ਸਭ ਜੀਵਾਂ ਦੇ ਅੰਦਰ ਜਿੰਦ ਹੈਂ। ਹੇ ਸਹੇਲੀਏ! (ਮੇਰੇ) ਮਨ ਵਿਚ ਪਰਮਾਤਮਾ ਦਾ ਨਾਮ ਵੱਸ ਰਿਹਾ ਹੈ (ਇਸ ਹਰਿ-ਨਾਮ ਦੇ ਬਰਾਬਰ ਦੀ) ਮੈਨੂੰ ਕੋਈ ਧਰਮ-ਚਰਚਾ, ਕੋਈ ਸਮਾਧੀ, ਕੋਈ ਦੇਵ-ਪੂਜਾ ਨਹੀਂ ਸੁੱਝਦੀ। ਹੇ ਨਾਨਕ! (ਆਖ-ਹੇ ਸਹੇਲੀਏ!) ਮੈਂ ਸਦਾ ਕਾਇਮ ਰਹਿਣ ਵਾਲੇ ਹਰਿ-ਨਾਮ ਨੂੰ (ਆਪਣੇ ਹਿਰਦੇ ਵਿਚ) ਪੱਕੀ ਤਰ੍ਹਾਂ ਟਿਕਾ ਲਿਆ ਹੈ (ਇਸ ਦੇ ਬਰਾਬਰ ਦਾ) ਮੈਂ ਕੋਈ ਭੇਖ, ਕੋਈ ਤੀਰਥ-ਰਟਨ, ਕੋਈ ਹਠ-ਜੋਗ ਨਹੀਂ ਸਮਝਦੀ ॥੧॥nullnullnullnullnullਹੇ ਆਪਣੇ ਆਪ ਵਿਚ ਹੀ ਮਸਤ ਰਹਿਣ ਵਾਲੀ ਜੀਵ-ਇਸਤ੍ਰੀਏ! (ਵੇਖ, ਜਿਸ ਜੀਵ-ਇਸਤ੍ਰੀ ਨੂੰ) ਪਰਮਾਤਮਾ ਦਾ ਪਿਆਰ (ਮਾਇਆ ਦੇ ਮੋਹ ਤੋਂ) ਸੁਚੇਤ ਕਰਦਾ ਹੈ, ਜਿਹੜੀ ਜੀਵ-ਇਸਤ੍ਰੀ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ (ਮਾਇਆ ਦੇ ਮੋਹ ਤੋਂ) ਸੁਚੇਤ ਹੁੰਦੀ ਹੈ, ਉਹ ਜੀਵ-ਇਸਤ੍ਰੀ ਵਿਕਾਰਾਂ ਤੋਂ ਬਚੀ ਰਹਿੰਦੀ ਹੈ, ਹਰਿ-ਨਾਮ-ਰਸ ਵਿਚ ਭਿੱਜੀ ਹੋਈ ਉਸ ਜੀਵ-ਇਸਤ੍ਰੀ ਨੂੰ (ਜ਼ਿੰਦਗੀ ਦੀਆਂ) ਰਾਤਾਂ ਤੇ ਦਿਨ ਸਭ ਸੁਹਾਵਣੇ ਲੱਗਦੇ ਹਨ। ਉਹ ਜੀਵ-ਇਸਤ੍ਰੀ ਨਾਸਵੰਤ ਪਦਾਰਥਾਂ ਦਾ ਮੋਹ, ਠੱਗੀ-ਫ਼ਰੇਬ, ਮਾਇਆ ਨਾਲ ਪਿਆਰ ਪਾਈ ਰੱਖਣ ਵਾਲੀ ਆਦਤ, ਅਤੇ ਲੋਕਾਂ ਦੀ ਮੁਥਾਜੀ ਛੱਡ ਕੇ ਆਪਣੇ ਪ੍ਰਭੂ-ਪਤੀ ਨੂੰ ਪਿਆਰੀ ਲੱਗਣ ਲੱਗ ਪੈਂਦੀ ਹੈ। ਹੇ ਸਹੇਲੀਏ! (ਜਿਵੇਂ) ਗਲ ਵਿਚ ਹਾਰ (ਪਾਈਦਾ ਹੈ, ਤਿਵੇਂ) ਪਰਮਾਤਮਾ ਦਾ ਨਾਮ ਮੈਂ (ਆਪਣੇ ਗਲੇ ਵਿਚ ਪ੍ਰੋ ਲਿਆ ਹੈ) ਸਦਾ-ਥਿਰ ਪ੍ਰਭੂ ਦੀ ਸਿਫ਼ਤ-ਸਾਲਾਹ (ਮੇਰੀ ਜ਼ਿੰਦਗੀ ਦੀ ਅਗਵਾਈ ਕਰਨ ਵਾਲਾ) ਪਰਵਾਨਾ ਹੈ। ਨਾਨਕ (ਦੋਵੇਂ) ਹੱਥ ਜੋੜ ਕੇ (ਪਰਮਾਤਮਾ ਦੇ ਦਰ ਤੋਂ ਉਸ ਦਾ) ਸਦਾ-ਥਿਰ ਰਹਿਣ ਵਾਲਾ ਨਾਮ ਮੰਗਦਾ ਰਹਿੰਦਾ ਹੈ (ਅਤੇ ਆਖਦਾ ਹੈ-ਹੇ ਪ੍ਰਭੂ!) ਜੇ ਤੈਨੂੰ ਚੰਗਾ ਲੱਗੇ (ਤਾਂ ਮੇਰੇ ਉੱਤੇ) ਮਿਹਰ ਦੀ ਨਿਗਾਹ ਕਰ (ਮੈਨੂੰ ਆਪਣਾ ਨਾਮ ਦੇਹ) ॥੨॥nullnullnullnullnullਹੇ ਸੋਹਣੇ ਨੇਤ੍ਰਾਂ ਵਾਲੀ ਜੀਵ-ਇਸਤ੍ਰੀਏ! (ਮਾਇਆ ਦੇ ਹੱਲਿਆਂ ਵਲੋਂ) ਸਾਵਧਾਨ ਰਹੁ, (ਤੈਨੂੰ) ਗੁਰੂ ਦੀ ਬਾਣੀ ਜਗਾ ਰਹੀ ਹੈ। ਜਿਸ (ਜੀਵ-ਇਸਤ੍ਰੀ) ਨੇ (ਗੁਰੂ ਦੀ ਬਾਣੀ) ਸੁਣ ਕੇ (ਉਸ ਵਿਚ) ਸਰਧਾ ਬਣਾਈ ਹੈ, ਉਹ ਅਕੱਥ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਨ ਲੱਗ ਪੈਂਦੀ ਹੈ। ਅਕੱਥ ਪ੍ਰਭੂ ਦੀ ਸਿਫ਼ਤ-ਸਾਲਾਹ ਦੀ ਬਰਕਤ ਨਾਲ ਉਹ ਉਸ ਆਤਮਕ ਦਰਜੇ ਤੇ ਪਹੁੰਚ ਜਾਂਦੀ ਹੈ ਜਿੱਥੇ ਕੋਈ ਵਾਸਨਾ ਪੋਹ ਨਹੀਂ ਸਕਦੀ। ਪਰ ਗੁਰੂ ਦੇ ਸਨਮੁਖ ਰਹਿਣ ਵਾਲਾ ਕੋਈ ਵਿਰਲਾ ਮਨੁੱਖ ਇਹ ਗੱਲ ਸਮਝਦਾ ਹੈ, ਉਹ (ਗੁਰਮੁਖ) ਮਨੁੱਖ ਗੁਰੂ ਦੇ ਸਬਦ ਵਿਚ ਲੀਨ ਰਹਿੰਦਾ ਹੈ, (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਜਗਤ ਵਿਚ ਵਿਆਪਕ ਪਰਮਾਤਮਾ ਨਾਲ ਉਸ ਦੀ ਡੂੰਘੀ ਸਾਂਝ ਹੋ ਜਾਂਦੀ ਹੈ। ਉਹ ਮਨੁੱਖ ਮਾਇਆ ਦੇ ਮੋਹ ਤੋਂ ਬਚਿਆ ਰਹਿੰਦਾ ਹੈ, ਬੇਅੰਤ ਪ੍ਰਭੂ (ਦੇ ਪ੍ਰੇਮ) ਵਿਚ ਮਸਤ ਰਹਿੰਦਾ ਹੈ, ਸਦਾ-ਥਿਰ ਰਹਿਣ ਵਾਲਾ ਪਰਮਾਤਮਾ (ਹਰ ਵੇਲੇ ਉਸ ਦੇ) ਮਨ ਵਿਚ (ਵੱਸਿਆ ਰਹਿੰਦਾ ਹੈ), ਉਹ (ਪਰਮਾਤਮਾ ਦੇ) ਗੁਣਾਂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ। ਹੇ ਨਾਨਕ! ਉਹ ਮਨੁੱਖ ਉਸ ਪ੍ਰਭੂ ਨੂੰ ਆਪਣੇ ਹਿਰਦੇ ਵਿਚ ਵਸਾਈ ਰੱਖਦਾ ਹੈ ਜਿਹੜਾ ਸਭਨੀਂ ਥਾਈਂ ਵਿਆਪਕ ਹੋ ਰਿਹਾ ਹੈ ॥੩॥nullnullnullnullnullਹੇ ਪ੍ਰਭੂ-ਦਰ ਤੇ ਪਹੁੰਚੀ ਹੋਈ ਜੀਵ-ਇਸਤ੍ਰੀਏ! (ਜਿਸ ਪ੍ਰਭੂ ਨੇ ਤੈਨੂੰ ਆਪਣੇ ਚਰਨਾਂ ਵਿਚ ਜੋੜਿਆ ਹੈ, ਉਹ) ਭਗਤੀ ਨਾਲ ਪਿਆਰ ਕਰਨ ਵਾਲਾ ਹੈ। (ਜਿਹੜੀ ਜੀਵ-ਇਸਤ੍ਰੀ) ਗੁਰੂ ਦੀ ਮਤ ਉੱਤੇ ਤੁਰ ਕੇ (ਪ੍ਰਭੂ ਦੀ ਭਗਤੀ ਕਰਦੀ ਹੈ, ਉਸ ਦੇ) ਮਨ ਵਿਚ ਆਤਮਕ ਆਨੰਦ ਬਣਿਆ ਰਹਿੰਦਾ ਹੈ, (ਉਹ ਦਾ ਮਨੁੱਖਾ) ਸਰੀਰ ਸਫਲ ਹੋ ਜਾਂਦਾ ਹੈ। (ਜਿਹੜੀ ਜੀਵ-ਇਸਤ੍ਰੀ ਆਪਣੇ) ਮਨ ਨੂੰ ਵੱਸ ਵਿਚ ਕਰ ਕੇ ਆਤਮਕ ਆਨੰਦ ਹਾਸਲ ਕਰਦੀ ਹੈ, ਗੁਰੂ ਦੇ ਸ਼ਬਦ ਦੀ ਰਾਹੀਂ ਉਹ (ਜੀਵਨ ਵਿਚ) ਕਾਮਯਾਬ ਹੁੰਦੀ ਹੈ ਸਾਰੇ ਜਗਤ ਦੇ ਮਾਲਕ ਪ੍ਰਭੂ ਨਾਲ ਉਹ ਸਾਂਝ ਪਾ ਲੈਂਦੀ ਹੈ। (ਉਸ ਦਾ ਮਨ) ਕਿਸੇ ਭੀ ਹੋਰ ਪਾਸੇ ਵਲ ਡੋਲਦਾ ਨਹੀਂ, ਉਹ (ਹਰ ਵੇਲੇ) ਆਪਣੇ ਪ੍ਰਭੂ-ਪਤੀ ਨਾਲ ਡੂੰਘੀ ਸਾਂਝ ਪਾਈ ਰੱਖਦੀ ਹੈ। ਹੇ ਪ੍ਰਭੂ! ਮੈਨੂੰ ਤੇਰਾ ਹੀ ਆਸਰਾ ਹੈ, ਤੂੰ (ਹੀ) ਮੇਰਾ ਖਸਮ ਹੈਂ, ਮੈਨੂੰ ਤੇਰਾ ਹੀ ਆਸਰਾ ਤੇਰਾ ਹੀ ਸਹਾਰਾ ਹੈ। ਹੇ ਨਾਨਕ! ਜਿਹੜਾ ਮਨੁੱਖ ਸਦਾ-ਥਿਰ ਹਰਿ-ਨਾਮ ਵਿਚ (ਸਦਾ ਲੀਨ ਰਹਿੰਦਾ ਹੈ) ਉਹ ਪਵਿੱਤਰ ਜੀਵਨ ਵਾਲਾ ਹੋ ਜਾਂਦਾ ਹੈ। ਗੁਰੂ ਦੇ ਸ਼ਬਦ ਦੀ ਰਾਹੀਂ (ਉਹ ਮਨੁੱਖ ਆਪਣੇ ਅੰਦਰੋਂ ਮਾਇਆ ਦੇ ਮੋਹ ਦੀ) ਖਹ-ਖਹ ਮੁਕਾ ਲੈਂਦਾ ਹੈ ॥੪॥੨॥