Hukumnama - Ang 844
Maeraa Har Prabh Saejai Aaeiaa Man Sukh Samaanaa Raam in Raag Bilaaval
In Gurmukhi
ਛੰਤ ਬਿਲਾਵਲੁ ਮਹਲਾ ੪ ਮੰਗਲ
ੴ ਸਤਿਗੁਰ ਪ੍ਰਸਾਦਿ ॥
ਮੇਰਾ ਹਰਿ ਪ੍ਰਭੁ ਸੇਜੈ ਆਇਆ ਮਨੁ ਸੁਖਿ ਸਮਾਣਾ ਰਾਮ ॥
ਗੁਰਿ ਤੁਠੈ ਹਰਿ ਪ੍ਰਭੁ ਪਾਇਆ ਰੰਗਿ ਰਲੀਆ ਮਾਣਾ ਰਾਮ ॥
ਵਡਭਾਗੀਆ ਸੋਹਾਗਣੀ ਹਰਿ ਮਸਤਕਿ ਮਾਣਾ ਰਾਮ ॥
ਹਰਿ ਪ੍ਰਭੁ ਹਰਿ ਸੋਹਾਗੁ ਹੈ ਨਾਨਕ ਮਨਿ ਭਾਣਾ ਰਾਮ ॥੧॥
ਨਿੰਮਾਣਿਆ ਹਰਿ ਮਾਣੁ ਹੈ ਹਰਿ ਪ੍ਰਭੁ ਹਰਿ ਆਪੈ ਰਾਮ ॥
ਗੁਰਮੁਖਿ ਆਪੁ ਗਵਾਇਆ ਨਿਤ ਹਰਿ ਹਰਿ ਜਾਪੈ ਰਾਮ ॥
ਮੇਰੇ ਹਰਿ ਪ੍ਰਭ ਭਾਵੈ ਸੋ ਕਰੈ ਹਰਿ ਰੰਗਿ ਹਰਿ ਰਾਪੈ ਰਾਮ ॥
ਜਨੁ ਨਾਨਕੁ ਸਹਜਿ ਮਿਲਾਇਆ ਹਰਿ ਰਸਿ ਹਰਿ ਧ੍ਰਾਪੈ ਰਾਮ ॥੨॥
ਮਾਣਸ ਜਨਮਿ ਹਰਿ ਪਾਈਐ ਹਰਿ ਰਾਵਣ ਵੇਰਾ ਰਾਮ ॥
ਗੁਰਮੁਖਿ ਮਿਲੁ ਸੋਹਾਗਣੀ ਰੰਗੁ ਹੋਇ ਘਣੇਰਾ ਰਾਮ ॥
ਜਿਨ ਮਾਣਸ ਜਨਮਿ ਨ ਪਾਇਆ ਤਿਨ੍ਹ੍ਹ ਭਾਗੁ ਮੰਦੇਰਾ ਰਾਮ ॥
ਹਰਿ ਹਰਿ ਹਰਿ ਹਰਿ ਰਾਖੁ ਪ੍ਰਭ ਨਾਨਕੁ ਜਨੁ ਤੇਰਾ ਰਾਮ ॥੩॥
ਗੁਰਿ ਹਰਿ ਪ੍ਰਭੁ ਅਗਮੁ ਦ੍ਰਿੜਾਇਆ ਮਨੁ ਤਨੁ ਰੰਗਿ ਭੀਨਾ ਰਾਮ ॥
ਭਗਤਿ ਵਛਲੁ ਹਰਿ ਨਾਮੁ ਹੈ ਗੁਰਮੁਖਿ ਹਰਿ ਲੀਨਾ ਰਾਮ ॥
ਬਿਨੁ ਹਰਿ ਨਾਮ ਨ ਜੀਵਦੇ ਜਿਉ ਜਲ ਬਿਨੁ ਮੀਨਾ ਰਾਮ ॥
ਸਫਲ ਜਨਮੁ ਹਰਿ ਪਾਇਆ ਨਾਨਕ ਪ੍ਰਭਿ ਕੀਨਾ ਰਾਮ ॥੪॥੧॥੩॥
Phonetic English
Shhanth Bilaaval Mehalaa 4 Mangala
Ik Oankaar Sathigur Prasaadh ||
Maeraa Har Prabh Saejai Aaeiaa Man Sukh Samaanaa Raam ||
Gur Thuthai Har Prabh Paaeiaa Rang Raleeaa Maanaa Raam ||
Vaddabhaageeaa Sohaaganee Har Masathak Maanaa Raam ||
Har Prabh Har Sohaag Hai Naanak Man Bhaanaa Raam ||1||
Ninmaaniaa Har Maan Hai Har Prabh Har Aapai Raam ||
Guramukh Aap Gavaaeiaa Nith Har Har Jaapai Raam ||
Maerae Har Prabh Bhaavai So Karai Har Rang Har Raapai Raam ||
Jan Naanak Sehaj Milaaeiaa Har Ras Har Dhhraapai Raam ||2||
Maanas Janam Har Paaeeai Har Raavan Vaeraa Raam ||
Guramukh Mil Sohaaganee Rang Hoe Ghanaeraa Raam ||
Jin Maanas Janam N Paaeiaa Thinh Bhaag Mandhaeraa Raam ||
Har Har Har Har Raakh Prabh Naanak Jan Thaeraa Raam ||3||
Gur Har Prabh Agam Dhrirraaeiaa Man Than Rang Bheenaa Raam ||
Bhagath Vashhal Har Naam Hai Guramukh Har Leenaa Raam ||
Bin Har Naam N Jeevadhae Jio Jal Bin Meenaa Raam ||
Safal Janam Har Paaeiaa Naanak Prabh Keenaa Raam ||4||1||3||
English Translation
Chhant, Bilaaval, Fourth Mehl, Mangal ~ The Song Of Joy:
One Universal Creator God. By The Grace Of The True Guru:
My Lord God has come to my bed, and my mind is merged with the Lord.
As it pleases the Guru, I have found the Lord God, and I revel and delight in His Love.
Very fortunate are those happy soul-brides, who have the jewel of the Naam upon their foreheads.
The Lord,the Lord God,is Nanak's Husband Lord, pleasing to his mind. ||1||
The Lord is the honor of the dishonored. The Lord, the Lord God is Himself by Himself.
The Gurmukh eradicates self-conceit, and constantly chants the Name of the Lord.
My Lord God does whatever He pleases; the Lord imbues mortal beings with the color of His Love.
Servant Nanak is easily merged into the Celestial Lord. He is satisfied with the sublime essence of the Lord. ||2||
The Lord is found only through this human incarnation. This is the time to contemplate the Lord.
As Gurmukhs, the happy soul-brides meet Him, and their love for Him is abundant.
Those who have not attained human incarnation, are cursed by evil destiny.
O Lord, God, Har, Har, Har, Har, save Nanak; he is Your humble servant. ||3||
The Guru has implanted within me the Name of the Inaccessible Lord God; my mind and body are drenched with the Lord's Love.
The Name of the Lord is the Lover of His devotees; the Gurmukhs attain the Lord.
Without the Name of the Lord, they cannot even live, like the fish without water.
Finding the Lord, my life has become fruitful; O Nanak, the Lord God has fulfilled me. ||4||1||3||
Punjabi Viakhya
ਰਾਗ ਬਿਲਾਵਲੁ ਵਿੱਚ ਗੁਰੂ ਰਾਮਦਾਸ ਜੀ ਦੀ ਬਾਣੀ 'ਛੰਤ-ਮੰਗਲ'।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullਹੇ ਸਹੇਲੀਏ! (ਜਿਸ ਭਾਗਾਂ ਵਾਲੀ ਜੀਵ-ਇਸਤ੍ਰੀ ਦੇ ਹਿਰਦੇ ਦੀ) ਸੇਜ ਉਤੇ ਪਿਆਰਾ ਹਰੀ-ਪ੍ਰਭੂ ਆ ਬੈਠਾ, ਉਸ ਦਾ ਮਨ ਆਤਮਕ ਆਨੰਦ ਵਿਚ ਮਗਨ ਹੋ ਜਾਂਦਾ ਹੈ। ਗੁਰੂ ਦੇ ਪ੍ਰਸੰਨ ਹੋਇਆਂ ਜਿਸ (ਜੀਵ-ਇਸਤ੍ਰੀ) ਨੂੰ ਹਰੀ-ਪ੍ਰਭੂ ਮਿਲ ਪਿਆ, ਉਹ ਪ੍ਰੇਮ ਵਿਚ (ਮਸਤ ਹੋ ਕੇ ਪ੍ਰਭੂ ਦੇ ਮਿਲਾਪ ਦਾ) ਸੁਆਦ ਮਾਣਦੀ ਹੈ। ਹੇ ਨਾਨਕ! (ਆਖ-ਹੇ ਸਹੇਲੀਏ!) ਜਿਨ੍ਹਾਂ ਦੇ ਮੱਥੇ ਉੱਤੇ ਹਰਿ (-ਮਿਲਾਪ ਦਾ) ਮੋਤੀ (ਚਮਕ ਪੈਂਦਾ) ਹੈ, ਉਹ ਵੱਡੇ ਭਾਗਾਂ ਵਾਲੀਆਂ ਹੋ ਜਾਂਦੀਆਂ ਹਨ, ਉਹ ਸੁਹਾਗਣਾਂ ਬਣ ਜਾਂਦੀਆਂ ਹਨ। ਹਰੀ-ਪ੍ਰਭੂ ਖਸਮ (ਉਹਨਾਂ ਦੇ ਸਿਰ ਉੱਤੇ) ਕਾਇਮ ਹੋ ਜਾਂਦਾ ਹੈ, ਉਹਨਾਂ ਨੂੰ ਪ੍ਰਭੂ-ਖਸਮ ਮਨ ਵਿਚ ਪਿਆਰਾ ਲੱਗ ਪੈਂਦਾ ਹੈ ॥੧॥nullnullnullਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ (ਆਪਣੇ ਅੰਦਰੋਂ) ਆਪਾ-ਭਾਵ ਦੂਰ ਕਰ ਲੈਂਦਾ ਹੈ, ਅਤੇ ਸਦਾ ਪਰਮਾਤਮਾ ਦਾ ਨਾਮ ਜਪਦਾ ਰਹਿੰਦਾ ਹੈ, ਹਰਿ-ਪ੍ਰਭੂ ਉਸ ਦੇ ਆਪੇ ਵਿਚ (ਜਿੰਦ ਵਿਚ) ਸਦਾ ਟਿਕਿਆ ਰਹਿੰਦਾ ਹੈ (ਉਸ ਨੂੰ ਸਮਝ ਆ ਜਾਂਦੀ ਹੈ ਕਿ) ਜਿਨ੍ਹਾਂ ਨੂੰ ਕੋਈ ਆਦਰ ਨਹੀਂ ਦੇਂਦਾ, ਪਰਮਾਤਮਾ ਉਹਨਾਂ ਦਾ ਆਦਰ-ਸਹਾਰਾ ਬਣ ਜਾਂਦਾ ਹੈ। (ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਸਦਾ ਪ੍ਰਭੂ ਦੇ ਪ੍ਰੇਮ-ਰੰਗ ਵਿਚ ਰੰਗਿਆ ਰਹਿੰਦਾ ਹੈ (ਉਸ ਨੂੰ ਨਿਸਚਾ ਹੋ ਜਾਂਦਾ ਹੈ ਕਿ) ਮੇਰਾ ਪ੍ਰਭੂ ਉਹੀ ਕੁਝ ਕਰਦਾ ਹੈ ਜੋ ਉਸ ਨੂੰ ਚੰਗਾ ਲੱਗਦਾ ਹੈ। ਦਾਸ ਨਾਨਕ (ਆਖਦਾ ਹੈ-ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ) ਆਤਮਕ ਅਡੋਲਤਾ ਵਿਚ ਲੀਨ ਰਹਿੰਦਾ ਹੈ, ਪਰਮਾਤਮਾ ਦੇ ਨਾਮ-ਰਸ ਦੀ ਬਰਕਤਿ ਨਾਲ ਉਹ (ਮਾਇਆ ਵਲੋਂ) ਰੱਜਿਆ ਰਹਿੰਦਾ ਹੈ ॥੨॥nullnullnullਹੇ ਭਾਈ! ਮਨੁੱਖਾ ਜਨਮ ਵਿਚ (ਹੀ) ਪਰਮਾਤਮਾ ਨੂੰ ਮਿਲ ਸਕੀਦਾ ਹੈ। (ਮਨੁੱਖਾ ਜਨਮ ਹੀ) ਪਰਮਾਤਮਾ ਦਾ ਮਿਲਾਪ ਮਾਣਨ ਦਾ ਸਮਾ ਹੈ। ਹੇ ਚੰਗੇ ਭਾਗਾਂ ਵਾਲੀ ਜੀਵ-ਇਸਤ੍ਰੀਏ! ਗੁਰੂ ਦੀ ਰਾਹੀਂ ਪ੍ਰਭੂ ਨੂੰ ਮਿਲ। (ਗੁਰੂ ਦੀ ਸਰਨ ਪਿਆਂ ਮਿਲਾਪ ਦਾ ਪ੍ਰੇਮ-) ਰੰਗ ਬਹੁਤ ਚੜ੍ਹਦਾ ਹੈ। ਹੇ ਭਾਈ! ਜਿਨ੍ਹਾਂ ਨੇ ਮਨੁੱਖਾ ਜਨਮ ਵਿਚ ਪਰਮਾਤਮਾ ਦਾ ਮਿਲਾਪ ਹਾਸਲ ਨਾਹ ਕੀਤਾ, ਉਹਨਾਂ ਦੀ ਖੋਟੀ ਕਿਸਮਤ ਜਾਣੋ। ਹੇ ਹਰੀ! ਹੇ ਪ੍ਰਭੂ! ਨਾਨਕ ਨੂੰ (ਆਪਣੇ ਚਰਨਾਂ ਵਿਚ) ਜੋੜੀ ਰੱਖ, ਨਾਨਕ ਤੇਰਾ ਦਾਸ ਹੈ ॥੩॥nullnullnullਹੇ ਭਾਈ! (ਜਿਸ ਮਨੁੱਖ ਦੇ ਹਿਰਦੇ ਵਿਚ) ਗੁਰੂ ਨੇ ਅਪਹੁੰਚ ਹਰੀ ਪ੍ਰਭੂ (ਦਾ ਨਾਮ) ਪੱਕਾ ਕਰ ਦਿੱਤਾ, ਉਸ ਦਾ ਮਨ ਉਸ ਦਾ ਤਨ (ਪਰਮਾਤਮਾ ਦੇ ਪ੍ਰੇਮ-) ਰੰਗ ਵਿਚ ਭਿੱਜਾ ਰਹਿੰਦਾ ਹੈ। ਉਹ ਮਨੁੱਖ ਗੁਰੂ ਦੀ ਸਰਨ ਪੈ ਕੇ ਉਸ ਪਰਮਾਤਮਾ ਵਿਚ ਲੀਨ ਰਹਿੰਦਾ ਹੈ ਜਿਸ ਦਾ ਨਾਮ ਹੈ 'ਭਗਤੀ ਨੂੰ ਪਿਆਰ ਕਰਨ ਵਾਲਾ'। ਹੇ ਭਾਈ! ਜਿਵੇਂ ਮੱਛੀ ਪਾਣੀ ਤੋਂ ਬਿਨਾ ਨਹੀਂ ਰਹਿ ਸਕਦੀ, ਤਿਵੇਂ (ਪਰਮਾਤਮਾ ਵਿਚ ਲੀਨ ਰਹਿਣ ਵਾਲੇ ਮਨੁੱਖ) ਪਰਮਾਤਮਾ (ਦੀ ਯਾਦ) ਤੋਂ ਬਿਨਾ ਨਹੀਂ ਜੀਊ ਸਕਦੇ। ਹੇ ਨਾਨਕ! (ਗੁਰੂ ਦੀ ਰਾਹੀਂ ਜਿਸ ਮਨੁੱਖ ਨੇ) ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਪ੍ਰਭੂ ਨੇ ਉਸ ਦੀ ਜ਼ਿੰਦਗੀ ਕਾਮਯਾਬ ਬਣਾ ਦਿੱਤੀ ॥੪॥੧॥੩॥