Hukumnama - Ang 850
Breham Bindhehi Thae Braahamanaa Jae Chalehi Sathigur Bhaae in Raag Bilaaval
In Gurmukhi
ਸਲੋਕ ਮਃ ੩ ॥
ਬ੍ਰਹਮੁ ਬਿੰਦਹਿ ਤੇ ਬ੍ਰਾਹਮਣਾ ਜੇ ਚਲਹਿ ਸਤਿਗੁਰ ਭਾਇ ॥
ਜਿਨ ਕੈ ਹਿਰਦੈ ਹਰਿ ਵਸੈ ਹਉਮੈ ਰੋਗੁ ਗਵਾਇ ॥
ਗੁਣ ਰਵਹਿ ਗੁਣ ਸੰਗ੍ਰਹਹਿ ਜੋਤੀ ਜੋਤਿ ਮਿਲਾਇ ॥
ਇਸੁ ਜੁਗ ਮਹਿ ਵਿਰਲੇ ਬ੍ਰਾਹਮਣ ਬ੍ਰਹਮੁ ਬਿੰਦਹਿ ਚਿਤੁ ਲਾਇ ॥
ਨਾਨਕ ਜਿਨ੍ਹ੍ਹ ਕਉ ਨਦਰਿ ਕਰੇ ਹਰਿ ਸਚਾ ਸੇ ਨਾਮਿ ਰਹੇ ਲਿਵ ਲਾਇ ॥੧॥
ਮਃ ੩ ॥
ਸਤਿਗੁਰ ਕੀ ਸੇਵ ਨ ਕੀਤੀਆ ਸਬਦਿ ਨ ਲਗੋ ਭਾਉ ॥
ਹਉਮੈ ਰੋਗੁ ਕਮਾਵਣਾ ਅਤਿ ਦੀਰਘੁ ਬਹੁ ਸੁਆਉ ॥
ਮਨਹਠਿ ਕਰਮ ਕਮਾਵਣੇ ਫਿਰਿ ਫਿਰਿ ਜੋਨੀ ਪਾਇ ॥
ਗੁਰਮੁਖਿ ਜਨਮੁ ਸਫਲੁ ਹੈ ਜਿਸ ਨੋ ਆਪੇ ਲਏ ਮਿਲਾਇ ॥
ਨਾਨਕ ਨਦਰੀ ਨਦਰਿ ਕਰੇ ਤਾ ਨਾਮ ਧਨੁ ਪਲੈ ਪਾਇ ॥੨॥
ਪਉੜੀ ॥
ਸਭ ਵਡਿਆਈਆ ਹਰਿ ਨਾਮ ਵਿਚਿ ਹਰਿ ਗੁਰਮੁਖਿ ਧਿਆਈਐ ॥
ਜਿ ਵਸਤੁ ਮੰਗੀਐ ਸਾਈ ਪਾਈਐ ਜੇ ਨਾਮਿ ਚਿਤੁ ਲਾਈਐ ॥
ਗੁਹਜ ਗਲ ਜੀਅ ਕੀ ਕੀਚੈ ਸਤਿਗੁਰੂ ਪਾਸਿ ਤਾ ਸਰਬ ਸੁਖੁ ਪਾਈਐ ॥
ਗੁਰੁ ਪੂਰਾ ਹਰਿ ਉਪਦੇਸੁ ਦੇਇ ਸਭ ਭੁਖ ਲਹਿ ਜਾਈਐ ॥
ਜਿਸੁ ਪੂਰਬਿ ਹੋਵੈ ਲਿਖਿਆ ਸੋ ਹਰਿ ਗੁਣ ਗਾਈਐ ॥੩॥
Phonetic English
Salok Ma 3 ||
Breham Bindhehi Thae Braahamanaa Jae Chalehi Sathigur Bhaae ||
Jin Kai Hiradhai Har Vasai Houmai Rog Gavaae ||
Gun Ravehi Gun Sangrehehi Jothee Joth Milaae ||
Eis Jug Mehi Viralae Braahaman Breham Bindhehi Chith Laae ||
Naanak Jinh Ko Nadhar Karae Har Sachaa Sae Naam Rehae Liv Laae ||1||
Ma 3 ||
Sathigur Kee Saev N Keetheeaa Sabadh N Lago Bhaao ||
Houmai Rog Kamaavanaa Ath Dheeragh Bahu Suaao ||
Manehath Karam Kamaavanae Fir Fir Jonee Paae ||
Guramukh Janam Safal Hai Jis No Aapae Leae Milaae ||
Naanak Nadharee Nadhar Karae Thaa Naam Dhhan Palai Paae ||2||
Pourree ||
Sabh Vaddiaaeeaa Har Naam Vich Har Guramukh Dhhiaaeeai ||
J Vasath Mangeeai Saaee Paaeeai Jae Naam Chith Laaeeai ||
Guhaj Gal Jeea Kee Keechai Sathiguroo Paas Thaa Sarab Sukh Paaeeai ||
Gur Pooraa Har Oupadhaes Dhaee Sabh Bhukh Lehi Jaaeeai ||
Jis Poorab Hovai Likhiaa So Har Gun Gaaeeai ||3||
English Translation
Shalok, Third Mehl:
He alone knows God, and he alone is a Brahmin, who walks in harmony with the Will of the True Guru.
One whose heart is filled with the Lord, is freed of egotism and disease.
He chants the Lord's Praises, gathers virtue, and his light merges into the Light.
How rare are those Brahmins who, in this age, come to know God, by lovingly focusing their consciousness on Him.
O Nanak, those who are blessed by the Lord's Glance of Grace, remain lovingly attuned to the Name of the True Lord. ||1||
Third Mehl:
One who does not serve the True Guru, and who does not love the Word of the Shabad,
Earns the very painful disease of egotism; he is so very selfish.
Acting stubborn-mindedly, he is reincarnated over and over again.
The birth of the Gurmukh is fruitful and auspicious. The Lord unites him with Himself.
O Nanak, when the Merciful Lord grants His Mercy, one obtains the wealth of the Naam, the Name of the Lord. ||2||
Pauree:
All glorious greatness is in the Name of the Lord; as Gurmukh, meditate on the Lord.
One obtains all that he asks for, if he keeps his consciousness focused on the Lord.
If he tells the secrets of his soul to the True Guru, then he finds absolute peace.
When the Perfect Guru bestows the Lord's Teachings, then all hunger departs.
One who is blessed with such pre-ordained destiny, sings the Glorious Praises of the Lord. ||3||
Punjabi Viakhya
nullnullnullnullnullਹੇ ਭਾਈ! ਜਿਹੜੇ ਮਨੁੱਖ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ, ਸਤਿਗੁਰੂ ਦੀ ਰਜ਼ਾ ਵਿਚ ਜੀਵਨ ਬਤੀਤ ਕਰਦੇ ਹਨ (ਆਪਣੇ ਅੰਦਰੋਂ) ਹਉਮੈ (ਦਾ) ਰੋਗ ਦੂਰ ਕਰ ਕੇ ਜਿਨ੍ਹਾਂ ਦੇ ਹਿਰਦੇ ਵਿਚ ਸਦਾ ਪਰਮਾਤਮਾ ਵੱਸਦਾ ਹੈ ਉਹ ਮਨੁੱਖ ਹਨ (ਅਸਲ) ਬ੍ਰਾਹਮਣ। (ਉਹ ਬ੍ਰਾਹਮਣ) ਪਰਮਾਤਮਾ ਦੀ ਜੋਤਿ ਵਿਚ (ਆਪਣੀ) ਸੁਰਤ-ਜੋੜ ਕੇ ਪਰਮਾਤਮਾ ਦੇ ਗੁਣ ਯਾਦ ਕਰਦੇ ਰਹਿੰਦੇ ਹਨ ਤੇ ਪਰਮਾਤਮਾ ਦੇ ਗੁਣ (ਆਪਣੇ ਅੰਦਰੋਂ) ਇਕੱਠੇ ਕਰਦੇ ਰਹਿੰਦੇ ਹਨ। ਪਰ ਹੇ ਭਾਈ! ਇਸ ਮਨੁੱਖਾ ਜੀਵਨ ਵਿਚ (ਇਹੋ ਜਿਹੇ) ਬ੍ਰਾਹਮਣ ਵਿਰਲੇ ਹੀ ਹੁੰਦੇ ਹਨ ਜੋ ਮਨ ਲਾ ਕੇ ਪਰਮਾਤਮਾ ਨਾਲ ਡੂੰਘੀ ਸਾਂਝ ਪਾਈ ਰੱਖਦੇ ਹਨ। ਹੇ ਨਾਨਕ! ਜਿਨ੍ਹਾਂ (ਇਹੋ ਜਿਹੇ ਬ੍ਰਾਹਮਣਾਂ) ਉਤੇ ਸਦਾ ਕਾਇਮ ਰਹਿਣ ਵਾਲਾ ਪਰਮਾਤਮਾ ਆਪਣੀ ਮਿਹਰ ਦੀ ਨਿਗਾਹ ਕਰਦਾ ਹੈ ਉਹ ਸਦਾ ਪਰਮਾਤਮਾ ਦੇ ਨਾਮ ਵਿਚ ਸੁਰਤ ਜੋੜੀ ਰੱਖਦੇ ਹਨ ॥੧॥nullnullnullnullnullਹੇ ਭਾਈ! ਜਿਸ ਮਨੁੱਖ ਨੇ ਗੁਰੂ ਦੀ ਦੱਸੀ ਸੇਵਾ-ਕਮਾਈ ਨਾਹ ਕੀਤੀ, ਜਿਸ ਦਾ ਪਿਆਰ (ਗੁਰੂ ਦੇ) ਸ਼ਬਦ ਵਿਚ ਨਾਹ ਬਣਿਆ (ਆਪਣੇ ਹੀ ਮਨ ਦਾ ਮੁਰੀਦ ਰਹਿ ਕੇ ਉਸ ਨੇ) ਅਨੇਕਾਂ ਚਸਕਿਆਂ ਵਲ ਪ੍ਰੇਰਨ ਵਾਲਾ ਬਹੁਤ ਲੰਮਾ ਹਉਮੈ ਦਾ ਰੋਗ ਹੀ ਖੱਟਿਆ; ਆਪਣੇ ਮਨ ਦੇ ਹਠ ਦੇ ਆਸਰੇ (ਹੋਰ ਹੋਰ) ਕਰਮ ਕਰਦੇ ਰਹਿਣ ਕਰਕੇ ਉਹ ਮਨੁੱਖ ਮੁੜ ਮੁੜ ਜੂਨਾਂ (ਦੇ ਗੇੜ) ਵਿਚ ਪੈਂਦਾ ਹੈ। ਹੇ ਭਾਈ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਜੀਵਨ ਕਾਮਯਾਬ ਹੋ ਜਾਂਦਾ ਹੈ (ਪਰ ਉਹੀ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ) ਜਿਸ ਨੂੰ (ਪਰਮਾਤਮਾ) ਆਪ ਹੀ (ਗੁਰੂ ਦੇ ਚਰਨਾਂ ਵਿਚ) ਜੋੜਦਾ ਹੈ। ਹੇ ਨਾਨਕ! ਜਦੋਂ ਮਿਹਰ ਦੀ ਨਿਗਾਹ ਕਰਨ ਵਾਲਾ ਪ੍ਰਭੂ (ਕਿਸੇ ਮਨੁੱਖ ਉਤੇ ਮਿਹਰ ਦੀ) ਨਿਗਾਹ ਕਰਦਾ ਹੈ ਤਦੋਂ ਉਹ ਪਰਮਾਤਮਾ ਦਾ ਨਾਮ-ਧਨ ਪ੍ਰਾਪਤ ਕਰ ਲੈਂਦਾ ਹੈ ॥੨॥nullnullnullnullnullਹੇ ਭਾਈ! ਪਰਮਾਤਮਾ ਦਾ ਨਾਮ ਸਿਮਰਨ ਵਿਚ ਸਾਰੇ ਗੁਣ ਹਨ (ਜੇ ਮਨੁੱਖ ਨਾਮ ਸਿਮਰੇ ਤਾਂ ਉਸ ਦੇ ਅੰਦਰ ਸਾਰੇ ਆਤਮਕ ਗੁਣ ਪੈਦਾ ਹੋ ਜਾਂਦੇ ਹਨ, ਪਰ) ਪਰਮਾਤਮਾ (ਦਾ ਨਾਮ) ਗੁਰੂ ਦੀ ਸਰਨ ਪਿਆਂ ਹੀ ਸਿਮਰਿਆ ਜਾ ਸਕਦਾ ਹੈ। ਹੇ ਭਾਈ! ਜੇ ਪਰਮਾਤਮਾ ਦੇ ਨਾਮ ਵਿਚ ਚਿੱਤ ਜੋੜੀ ਰੱਖੀਏ ਤਾਂ (ਉਸ ਦੇ ਦਰ ਤੋਂ) ਜਿਹੜੀ ਭੀ ਚੀਜ਼ ਮੰਗੀ ਜਾਂਦੀ ਹੈ ਉਹੀ ਮਿਲ ਜਾਂਦੀ ਹੈ। ਹੇ ਭਾਈ! ਜਦੋਂ ਦਿਲ ਦੀ ਘੁੰਡੀ ਸਤਿਗੁਰੂ ਦੇ ਅੱਗੇ ਖੋਹਲੀ ਜਾਂਦੀ ਹੈ ਤਦੋਂ ਹਰੇਕ ਕਿਸਮ ਦਾ ਸੁਖ ਮਿਲ ਜਾਂਦਾ ਹੈ। ਪੂਰਾ ਸਤਿਗੁਰੂ ਪਰਮਾਤਮਾ (ਦੇ ਸਿਮਰਨ) ਦਾ ਉਪਦੇਸ਼ ਦੇਂਦਾ ਹੈ (ਅਤੇ ਸਿਮਰਨ ਦੀ ਬਰਕਤ ਨਾਲ) ਸਾਰੀ ਤ੍ਰਿਸ਼ਨਾ ਮਿਟ ਜਾਂਦੀ ਹੈ। ਪਰ ਹੇ ਭਾਈ! ਜਿਸ ਮਨੁੱਖ ਦੇ ਅੰਦਰ ਮੁੱਢ ਤੋਂ {ਸਿਫ਼ਤ-ਸਾਲਾਹ ਦੇ ਸੰਸਕਾਰਾਂ ਦਾ} ਲੇਖ ਲਿਖਿਆ ਹੁੰਦਾ ਹੈ ਉਹ ਹੀ ਪਰਮਾਤਮਾ ਦੇ ਗੁਣ ਗਾਂਦਾ ਹੈ (ਬਾਕੀ ਸਾਰੀ ਲੁਕਾਈ ਤਾਂ ਮਾਇਆ ਦੇ ਢਹੇ ਚੜ੍ਹੀ ਰਹਿੰਦੀ ਹੈ) ॥੩॥