Hukumnama - Ang 858

Jih Kul Saadhh Baisana Hoe in Raag Bilaaval

In Gurmukhi

ਬਿਲਾਵਲੁ ॥
ਜਿਹ ਕੁਲ ਸਾਧੁ ਬੈਸਨੌ ਹੋਇ ॥
ਬਰਨ ਅਬਰਨ ਰੰਕੁ ਨਹੀ ਈਸੁਰੁ ਬਿਮਲ ਬਾਸੁ ਜਾਨੀਐ ਜਗਿ ਸੋਇ ॥੧॥ ਰਹਾਉ ॥
ਬ੍ਰਹਮਨ ਬੈਸ ਸੂਦ ਅਰੁ ਖ੍ਯ੍ਯਤ੍ਰੀ ਡੋਮ ਚੰਡਾਰ ਮਲੇਛ ਮਨ ਸੋਇ ॥
ਹੋਇ ਪੁਨੀਤ ਭਗਵੰਤ ਭਜਨ ਤੇ ਆਪੁ ਤਾਰਿ ਤਾਰੇ ਕੁਲ ਦੋਇ ॥੧॥
ਧੰਨਿ ਸੁ ਗਾਉ ਧੰਨਿ ਸੋ ਠਾਉ ਧੰਨਿ ਪੁਨੀਤ ਕੁਟੰਬ ਸਭ ਲੋਇ ॥
ਜਿਨਿ ਪੀਆ ਸਾਰ ਰਸੁ ਤਜੇ ਆਨ ਰਸ ਹੋਇ ਰਸ ਮਗਨ ਡਾਰੇ ਬਿਖੁ ਖੋਇ ॥੨॥
ਪੰਡਿਤ ਸੂਰ ਛਤ੍ਰਪਤਿ ਰਾਜਾ ਭਗਤ ਬਰਾਬਰਿ ਅਉਰੁ ਨ ਕੋਇ ॥
ਜੈਸੇ ਪੁਰੈਨ ਪਾਤ ਰਹੈ ਜਲ ਸਮੀਪ ਭਨਿ ਰਵਿਦਾਸ ਜਨਮੇ ਜਗਿ ਓਇ ॥੩॥੨॥

Phonetic English

Bilaaval ||
Jih Kul Saadhh Baisana Hoe ||
Baran Abaran Rank Nehee Eesur Bimal Baas Jaaneeai Jag Soe ||1|| Rehaao ||
Brehaman Bais Soodh Ar Khyathree Ddom Chanddaar Malaeshh Man Soe ||
Hoe Puneeth Bhagavanth Bhajan Thae Aap Thaar Thaarae Kul Dhoe ||1||
Dhhann S Gaao Dhhann So Thaao Dhhann Puneeth Kuttanb Sabh Loe ||
Jin Peeaa Saar Ras Thajae Aan Ras Hoe Ras Magan Ddaarae Bikh Khoe ||2||
Panddith Soor Shhathrapath Raajaa Bhagath Baraabar Aour N Koe ||
Jaisae Purain Paath Rehai Jal Sameep Bhan Ravidhaas Janamae Jag Oue ||3||2||

English Translation

Bilaaval:
That family, into which a holy person is born,
Whether of high or low social class, whether rich or poor, shall have its pure fragrance spread all over the world. ||1||Pause||
Whether he is a Brahmin, a Vaishya, a Soodra, or a Kh'shaatriya; whether he is a poet, an outcaste, or a filthy-minded person,
He becomes pure, by meditating on the Lord God. He saves himself, and the families of both his parents. ||1||
Blessed is that village, and blessed is the place of his birth; blessed is his pure family, throughout all the worlds.
One who drinks in the sublime essence abandons other tastes; intoxicated with this divine essence, he discards sin and corruption. ||2||
Among the religious scholars, warriors and kings, there is no other equal to the Lord's devotee.
As the leaves of the water lily float free in the water, says Ravi Daas, so is their life in the world. ||3||2||

Punjabi Viakhya

nullnullਜਿਸ ਕਿਸੇ ਭੀ ਕੁਲ ਵਿਚ ਪਰਮਾਤਮਾ ਦਾ ਭਗਤ ਜੰਮ ਪਏ, ਚਾਹੇ ਉਹ ਚੰਗੀ ਜਾਤ ਦਾ ਹੈ ਚਾਹੇ ਨੀਵੀਂ ਜਾਤ ਦਾ, ਚਾਹੇ ਕੰਗਾਲ ਹੈ ਚਾਹੇ ਧਨਾਢ, (ਉਸ ਦੀ ਜਾਤ ਤੇ ਧਨ ਆਦਿਕ ਦਾ ਜ਼ਿਕਰ ਹੀ) ਨਹੀਂ (ਛਿੜਦਾ), ਉਹ ਜਗਤ ਵਿਚ ਨਿਰਮਲ ਸੋਭਾ ਵਾਲਾ ਮਸ਼ਹੂਰ ਹੁੰਦਾ ਹੈ ॥੧॥ ਰਹਾਉ ॥nullਕੋਈ ਬ੍ਰਾਹਮਣ ਹੋਵੇ, ਖੱਤ੍ਰੀ ਹੋਵੇ, ਡੂਮ ਚੰਡਾਲ ਜਾਂ ਮਲੀਨ ਮਨ ਵਾਲਾ ਹੋਵੇ, ਪਰਮਾਤਮਾ ਦੇ ਭਜਨ ਨਾਲ ਮਨੁੱਖ ਪਵਿਤ੍ਰ ਹੋ ਜਾਂਦਾ ਹੈ; ਉਹ ਆਪਣੇ ਆਪ ਨੂੰ (ਸੰਸਾਰ-ਸਮੁੰਦਰ ਤੋਂ) ਤਾਰ ਕੇ ਆਪਣੀਆਂ ਦੋਵੇਂ ਕੁਲਾਂ ਭੀ ਤਾਰ ਲੈਂਦਾ ਹੈ ॥੧॥nullਸੰਸਾਰ ਵਿਚ ਉਹ ਪਿੰਡ ਮੁਬਾਰਿਕ ਹੈ, ਉਹ ਥਾਂ ਧੰਨ ਹੈ, ਉਹ ਪਵਿਤ੍ਰ ਕੁਲ ਭਾਗਾਂ ਵਾਲੀ ਹੈ, (ਜਿਸ ਵਿਚ ਜੰਮ ਕੇ) ਕਿਸੇ ਨੇ ਪਰਮਾਤਮਾ ਦੇ ਨਾਮ ਦਾ ਸ੍ਰੇਸ਼ਟ ਰਸ ਪੀਤਾ ਹੈ, ਹੋਰ (ਮੰਦੇ) ਰਸ ਛਡੇ ਹਨ, ਤੇ, ਪ੍ਰਭੂ ਦੇ ਨਾਮ-ਰਸ ਵਿਚ ਮਸਤ ਹੋ ਕੇ (ਵਿਕਾਰ-ਵਾਸ਼ਨਾ ਦਾ) ਜ਼ਹਿਰ (ਆਪਣੇ ਅੰਦਰੋਂ) ਨਾਸ ਕਰ ਦਿੱਤਾ ਹੈ ॥੨॥nullਭਾਰਾ ਵਿਦਵਾਨ ਹੋਵੇ ਚਾਹੇ ਸੂਰਮਾ, ਚਾਹੇ ਛੱਤਰਪਤੀ ਰਾਜਾ ਹੋਵੇ, ਕੋਈ ਭੀ ਮਨੁੱਖ ਪਰਮਾਤਮਾ ਦੇ ਭਗਤ ਦੇ ਬਰਾਬਰ ਦਾ ਨਹੀਂ ਹੋ ਸਕਦਾ। ਰਵਿਦਾਸ ਆਖਦਾ ਹੈ-ਭਗਤਾਂ ਦਾ ਹੀ ਜੰਮਣਾ ਜਗਤ ਵਿਚ ਮੁਬਾਰਿਕ ਹੈ (ਉਹ ਪ੍ਰਭੂ ਦੇ ਚਰਨਾਂ ਵਿਚ ਰਹਿ ਕੇ ਹੀ ਜੀਊ ਸਕਦੇ ਹਨ), ਜਿਵੇਂ ਚੁਪੱਤੀ ਪਾਣੀ ਦੇ ਨੇੜੇ ਰਹਿ ਕੇ ਹੀ (ਹਰੀ) ਰਹਿ ਸਕਦੀ ਹੈ ॥੩॥੨॥