Hukumnama - Ang 860
Aisaa Har Saeveeai Nith Dhhiaaeeai Jo Khin Mehi Kilavikh Sabh Karae Binaasaa in Raag Gond
In Gurmukhi
ਗੋਂਡ ਮਹਲਾ ੪ ॥
ਐਸਾ ਹਰਿ ਸੇਵੀਐ ਨਿਤ ਧਿਆਈਐ ਜੋ ਖਿਨ ਮਹਿ ਕਿਲਵਿਖ ਸਭਿ ਕਰੇ ਬਿਨਾਸਾ ॥
ਜੇ ਹਰਿ ਤਿਆਗਿ ਅਵਰ ਕੀ ਆਸ ਕੀਜੈ ਤਾ ਹਰਿ ਨਿਹਫਲ ਸਭ ਘਾਲ ਗਵਾਸਾ ॥
ਮੇਰੇ ਮਨ ਹਰਿ ਸੇਵਿਹੁ ਸੁਖਦਾਤਾ ਸੁਆਮੀ ਜਿਸੁ ਸੇਵਿਐ ਸਭ ਭੁਖ ਲਹਾਸਾ ॥੧॥
ਮੇਰੇ ਮਨ ਹਰਿ ਊਪਰਿ ਕੀਜੈ ਭਰਵਾਸਾ ॥
ਜਹ ਜਾਈਐ ਤਹ ਨਾਲਿ ਮੇਰਾ ਸੁਆਮੀ ਹਰਿ ਅਪਨੀ ਪੈਜ ਰਖੈ ਜਨ ਦਾਸਾ ॥੧॥ ਰਹਾਉ ॥
ਜੇ ਅਪਨੀ ਬਿਰਥਾ ਕਹਹੁ ਅਵਰਾ ਪਹਿ ਤਾ ਆਗੈ ਅਪਨੀ ਬਿਰਥਾ ਬਹੁ ਬਹੁਤੁ ਕਢਾਸਾ ॥
ਅਪਨੀ ਬਿਰਥਾ ਕਹਹੁ ਹਰਿ ਅਪੁਨੇ ਸੁਆਮੀ ਪਹਿ ਜੋ ਤੁਮ੍ਹ੍ਹਰੇ ਦੂਖ ਤਤਕਾਲ ਕਟਾਸਾ ॥
ਸੋ ਐਸਾ ਪ੍ਰਭੁ ਛੋਡਿ ਅਪਨੀ ਬਿਰਥਾ ਅਵਰਾ ਪਹਿ ਕਹੀਐ ਅਵਰਾ ਪਹਿ ਕਹਿ ਮਨ ਲਾਜ ਮਰਾਸਾ ॥੨॥
ਜੋ ਸੰਸਾਰੈ ਕੇ ਕੁਟੰਬ ਮਿਤ੍ਰ ਭਾਈ ਦੀਸਹਿ ਮਨ ਮੇਰੇ ਤੇ ਸਭਿ ਅਪਨੈ ਸੁਆਇ ਮਿਲਾਸਾ ॥
ਜਿਤੁ ਦਿਨਿ ਉਨ੍ਹ੍ਹ ਕਾ ਸੁਆਉ ਹੋਇ ਨ ਆਵੈ ਤਿਤੁ ਦਿਨਿ ਨੇੜੈ ਕੋ ਨ ਢੁਕਾਸਾ ॥
ਮਨ ਮੇਰੇ ਅਪਨਾ ਹਰਿ ਸੇਵਿ ਦਿਨੁ ਰਾਤੀ ਜੋ ਤੁਧੁ ਉਪਕਰੈ ਦੂਖਿ ਸੁਖਾਸਾ ॥੩॥
ਤਿਸ ਕਾ ਭਰਵਾਸਾ ਕਿਉ ਕੀਜੈ ਮਨ ਮੇਰੇ ਜੋ ਅੰਤੀ ਅਉਸਰਿ ਰਖਿ ਨ ਸਕਾਸਾ ॥
ਹਰਿ ਜਪੁ ਮੰਤੁ ਗੁਰ ਉਪਦੇਸੁ ਲੈ ਜਾਪਹੁ ਤਿਨ੍ਹ੍ਹ ਅੰਤਿ ਛਡਾਏ ਜਿਨ੍ਹ੍ਹ ਹਰਿ ਪ੍ਰੀਤਿ ਚਿਤਾਸਾ ॥
ਜਨ ਨਾਨਕ ਅਨਦਿਨੁ ਨਾਮੁ ਜਪਹੁ ਹਰਿ ਸੰਤਹੁ ਇਹੁ ਛੂਟਣ ਕਾ ਸਾਚਾ ਭਰਵਾਸਾ ॥੪॥੨॥
Phonetic English
Gonadd Mehalaa 4 ||
Aisaa Har Saeveeai Nith Dhhiaaeeai Jo Khin Mehi Kilavikh Sabh Karae Binaasaa ||
Jae Har Thiaag Avar Kee Aas Keejai Thaa Har Nihafal Sabh Ghaal Gavaasaa ||
Maerae Man Har Saevihu Sukhadhaathaa Suaamee Jis Saeviai Sabh Bhukh Lehaasaa ||1||
Maerae Man Har Oopar Keejai Bharavaasaa ||
Jeh Jaaeeai Theh Naal Maeraa Suaamee Har Apanee Paij Rakhai Jan Dhaasaa ||1|| Rehaao ||
Jae Apanee Birathhaa Kehahu Avaraa Pehi Thaa Aagai Apanee Birathhaa Bahu Bahuth Kadtaasaa ||
Apanee Birathhaa Kehahu Har Apunae Suaamee Pehi Jo Thumharae Dhookh Thathakaal Kattaasaa ||
So Aisaa Prabh Shhodd Apanee Birathhaa Avaraa Pehi Keheeai Avaraa Pehi Kehi Man Laaj Maraasaa ||2||
Jo Sansaarai Kae Kuttanb Mithr Bhaaee Dheesehi Man Maerae Thae Sabh Apanai Suaae Milaasaa ||
Jith Dhin Ounh Kaa Suaao Hoe N Aavai Thith Dhin Naerrai Ko N Dtukaasaa ||
Man Maerae Apanaa Har Saev Dhin Raathee Jo Thudhh Oupakarai Dhookh Sukhaasaa ||3||
This Kaa Bharavaasaa Kio Keejai Man Maerae Jo Anthee Aousar Rakh N Sakaasaa ||
Har Jap Manth Gur Oupadhaes Lai Jaapahu Thinh Anth Shhaddaaeae Jinh Har Preeth Chithaasaa ||
Jan Naanak Anadhin Naam Japahu Har Santhahu Eihu Shhoottan Kaa Saachaa Bharavaasaa ||4||2||
English Translation
Gond, Fourth Mehl:
Serve such a Lord, and ever meditate on Him, who in an instant erases all sins and mistakes.
If someone forsakes the Lord and places his hopes in another, then all his service to the Lord is rendered fruitless.
O my mind, serve the Lord, the Giver of peace; serving Him, all your hunger shall depart. ||1||
O my mind, place your faith in the Lord.
Wherever I go, my Lord and Master is there with me. The Lord saves the honor of His humble servants and slaves. ||1||Pause||
If you tell your sorrows to another, then he, in return, will tell you of his greater sorrows.
So tell your sorrows to the Lord, your Lord and Master, who shall instantly dispel your pain.
Forsaking such a Lord God, if you tell your sorrows to another, then you shall die of shame. ||2||
The relatives, friends and siblings of the world that you see, O my mind, all meet with you for their own purposes.
And that day, when their self-interests are not served, on that day, they shall not come near you.
O my mind, serve your Lord, day and night; He shall help you in good times and bad. ||3||
Why place your faith in anyone, O my mind, who cannot come to your rescue at the last instant?
Chant the Lord's Mantra, take the Guru's Teachings, and meditate on Him. In the end, the Lord saves those who love Him in their consciousness.
Servant Nanak speaks: night and day, chant the Lord's Name, O Saints; this is the only true hope for emancipation. ||4||2||
Punjabi Viakhya
nullnullnullਹੇ ਮੇਰੇ ਮਨ! ਜੇਹੜਾ ਹਰੀ ਇਕ ਖਿਨ ਵਿਚ ਸਾਰੇ ਪਾਪ ਨਾਸ ਕਰ ਸਕਦਾ ਹੈ, ਸਦਾ ਉਸ ਨੂੰ ਸਿਮਰਨਾ ਚਾਹੀਦਾ ਹੈ, ਸਦਾ ਉਸ ਦਾ ਧਿਆਨ ਧਰਨਾ ਚਾਹੀਦਾ ਹੈ। ਹੇ ਮਨ! ਜੇ ਪਰਮਾਤਮਾ ਨੂੰ ਛੱਡ ਕੇ ਕਿਸੇ ਹੋਰ ਦੀ (ਸਹਾਇਤਾ ਦੀ) ਆਸ ਰੱਖੀਏ, ਤਾਂ ਉਹ ਪਰਮਾਤਮਾ (ਜੀਵ ਦੀ ਉਸ) ਸਾਰੀ ਕੀਤੀ ਮੇਹਨਤ ਨੂੰ ਅਸਫਲ ਕਰ ਦੇਂਦਾ ਹੈ, ਜ਼ਾਇਆ ਕਰ ਦੇਂਦਾ ਹੈ। ਸੋ, ਹੇ ਮੇਰੇ ਮਨ! ਸਾਰੇ ਸੁਖ ਦੇਣ ਵਾਲੇ ਮਾਲਕ ਹਰੀ ਦਾ ਸਿਮਰਨ ਕਰਿਆ ਕਰ, ਉਸ ਦਾ ਸਿਮਰਨ ਕਰਨ ਨਾਲ ਸਾਰੀ ਤ੍ਰਿਸ਼ਨਾ-ਭੁੱਖ ਲਹਿ ਜਾਂਦੀ ਹੈ ॥੧॥nullਹੇ ਮੇਰੇ ਮਨ! (ਸਦਾ) ਪਰਮਾਤਮਾ ਉਤੇ ਭਰੋਸਾ ਰੱਖਣਾ ਚਾਹੀਦਾ ਹੈ, ਕਿਉਂਕਿ, ਹੇ ਮੇਰੇ ਮਨ! ਜਿੱਥੇ ਭੀ ਜਾਈਏ, ਉਹ ਮੇਰਾ ਮਾਲਕ-ਪ੍ਰਭੂ ਸਦਾ ਅੰਗ-ਸੰਗ ਰਹਿੰਦਾ ਹੈ, ਤੇ, ਉਹ ਪ੍ਰਭੂ ਆਪਣੇ ਦਾਸਾਂ ਦੀ ਆਪਣੇ ਸੇਵਕਾਂ ਦੀ ਇੱਜ਼ਤ ਰੱਖਦਾ ਹੈ ॥੧॥ ਰਹਾਉ ॥nullnullਹੇ ਭਾਈ! ਜੇ ਤੂੰ ਆਪਣਾ ਕੋਈ ਦੁੱਖ-ਦਰਦ (ਪ੍ਰਭੂ ਨੂੰ ਛੱਡ ਕੇ) ਹੋਰਨਾਂ ਅੱਗੇ ਪੇਸ਼ ਕਰਦਾ ਫਿਰੇਂਗਾ, ਤਾਂ ਉਹ ਲੋਕ ਅੱਗੋਂ ਆਪਣੇ ਅਨੇਕਾਂ ਦੁੱਖ-ਦਰਦ ਸੁਣਾ ਦੇਣਗੇ। ਹੇ ਭਾਈ! ਆਪਣਾ ਹਰੇਕ ਦੁੱਖ-ਦਰਦ ਆਪਣੇ ਮਾਲਕ ਪਰਮਾਤਮਾ ਪਾਸ ਹੀ ਬਿਆਨ ਕਰ, ਉਹ ਤਾਂ ਤੇਰੇ ਸਾਰੇ ਦੁੱਖ ਤੁਰਤ ਕੱਟ ਕੇ ਰੱਖ ਦੇਵੇਗਾ। ਹੇ ਭਾਈ! ਜੇ ਇਹੋ ਜਿਹੇ ਸਮਰੱਥ ਪ੍ਰਭੂ ਨੂੰ ਛੱਡ ਕੇ ਆਪਣੀ ਪੀੜਾ ਹੋਰਨਾਂ ਅੱਗੇ ਪੇਸ਼ ਕੀਤੀ ਜਾਇਗੀ, ਹੋਰਨਾਂ ਪਾਸ ਆਖ ਕੇ, ਹੇ ਮਨ! ਸ਼ਰਮਿੰਦਾ ਹੋਣਾ ਪੈਂਦਾ ਹੈ ॥੨॥nullnullਹੇ ਮੇਰੇ ਮਨ! ਦੁਨੀਆ ਵਾਲੇ ਇਹ ਸਾਕ-ਅੰਗ, ਮਿੱਤਰ, ਭਰਾ ਜੇਹੜੇ ਭੀ ਦਿੱਸਦੇ ਹਨ, ਇਹ ਤਾਂ ਆਪੋ ਆਪਣੀ ਗ਼ਰਜ਼ ਦੀ ਖ਼ਾਤਰ ਹੀ ਮਿਲਦੇ ਹਨ। ਜਦੋਂ ਉਹਨਾਂ ਦੀ ਗ਼ਰਜ਼ ਪੂਰੀ ਨਾਹ ਹੋ ਸਕੇ, ਤਦੋਂ ਉਹਨਾਂ ਵਿਚੋਂ ਕੋਈ ਭੀ ਨੇੜੇ ਨਹੀਂ ਛੁੰਹਦਾ। ਸੋ, ਹੇ ਮੇਰੇ ਮਨ! ਦਿਨ ਰਾਤ ਹਰ ਵੇਲੇ ਆਪਣੇ ਪ੍ਰਭੂ ਦਾ ਸਿਮਰਨ ਕਰਦਾ ਰਹੁ, ਉਹੀ ਹਰੇਕ ਦੁਖ ਸੁਖ ਵਿਚ ਤੈਨੂੰ ਪੁੱਕਰ ਸਕਦਾ ਹੈ ॥੩॥nullnullਹੇ ਮੇਰੇ ਮਨ! ਜੇਹੜਾ ਕੋਈ ਅੰਤਲੇ ਸਮੇ (ਮੌਤ ਪਾਸੋਂ ਸਾਨੂੰ) ਬਚਾ ਨਹੀਂ ਸਕਦਾ, ਉਸ ਦਾ ਭਰੋਸਾ ਨਹੀਂ ਕਰਨਾ ਚਾਹੀਦਾ। ਗੁਰੂ ਦਾ ਉਪਦੇਸ਼ ਲੈ ਕੇ (ਗੁਰੂ ਦੀ ਸਿੱਖਿਆ ਉਤੇ ਤੁਰ ਕੇ) ਪਰਮਾਤਮਾ ਦਾ ਨਾਮ-ਮੰਤ੍ਰ ਜਪਿਆ ਕਰ। ਜਿਨ੍ਹਾਂ ਮਨੁੱਖਾਂ ਦੇ ਚਿੱਤ ਵਿਚ ਪਰਮਾਤਮਾ ਦਾ ਪਿਆਰ ਵੱਸਦਾ ਹੈ, ਉਹਨਾਂ ਨੂੰ ਪਰਮਾਤਮਾ ਅਖ਼ੀਰ ਵੇਲੇ (ਜਮਾਂ ਦੇ ਡਰ ਤੋਂ) ਛੁਡਾ ਲੈਂਦਾ ਹੈ। ਹੇ ਦਾਸ ਨਾਨਕ! (ਆਖ-) ਹੇ ਸੰਤ ਜਨੋ! ਹਰ ਵੇਲੇ ਪਰਮਾਤਮਾ ਦਾ ਨਾਮ ਜਪਿਆ ਕਰੋ। (ਦੁੱਖਾਂ ਕਲੇਸ਼ਾਂ ਤੋਂ) ਬਚਣ ਦਾ ਇਹੀ ਪੱਕਾ ਵਸੀਲਾ ਹੈ ॥੪॥੨॥