Hukumnama - Ang 861
Har Dharasan Ko Maeraa Man Bahu Thapathai Jio Thrikhaavanth Bin Neer in Raag Gond
In Gurmukhi
ਗੋਂਡ ਮਹਲਾ ੪ ॥
ਹਰਿ ਦਰਸਨ ਕਉ ਮੇਰਾ ਮਨੁ ਬਹੁ ਤਪਤੈ ਜਿਉ ਤ੍ਰਿਖਾਵੰਤੁ ਬਿਨੁ ਨੀਰ ॥੧॥
ਮੇਰੈ ਮਨਿ ਪ੍ਰੇਮੁ ਲਗੋ ਹਰਿ ਤੀਰ ॥
ਹਮਰੀ ਬੇਦਨ ਹਰਿ ਪ੍ਰਭੁ ਜਾਨੈ ਮੇਰੇ ਮਨ ਅੰਤਰ ਕੀ ਪੀਰ ॥੧॥ ਰਹਾਉ ॥
ਮੇਰੇ ਹਰਿ ਪ੍ਰੀਤਮ ਕੀ ਕੋਈ ਬਾਤ ਸੁਨਾਵੈ ਸੋ ਭਾਈ ਸੋ ਮੇਰਾ ਬੀਰ ॥੨॥
ਮਿਲੁ ਮਿਲੁ ਸਖੀ ਗੁਣ ਕਹੁ ਮੇਰੇ ਪ੍ਰਭ ਕੇ ਲੇ ਸਤਿਗੁਰ ਕੀ ਮਤਿ ਧੀਰ ॥੩॥
ਜਨ ਨਾਨਕ ਕੀ ਹਰਿ ਆਸ ਪੁਜਾਵਹੁ ਹਰਿ ਦਰਸਨਿ ਸਾਂਤਿ ਸਰੀਰ ॥੪॥੬॥ ਛਕਾ ੧ ॥
Phonetic English
Gonadd Mehalaa 4 ||
Har Dharasan Ko Maeraa Man Bahu Thapathai Jio Thrikhaavanth Bin Neer ||1||
Maerai Man Praem Lago Har Theer ||
Hamaree Baedhan Har Prabh Jaanai Maerae Man Anthar Kee Peer ||1|| Rehaao ||
Maerae Har Preetham Kee Koee Baath Sunaavai So Bhaaee So Maeraa Beer ||2||
Mil Mil Sakhee Gun Kahu Maerae Prabh Kae Lae Sathigur Kee Math Dhheer ||3||
Jan Naanak Kee Har Aas Pujaavahu Har Dharasan Saanth Sareer ||4||6||
English Translation
Gond, Fourth Mehl:
My mind yearns so deeply for the Blessed Vision of the Lord's Darshan, like the thirsty man without water. ||1||
My mind is pierced through by the arrow of the Lord's Love.
The Lord God knows my anguish, and the pain deep within my mind. ||1||Pause||
Whoever tells me the Stories of my Beloved Lord is my Sibling of Destiny, and my friend. ||2||
Come, and join together, O my companions; let's sing the Glorious Praises of my God, and follow the comforting advice of the True Guru.. ||3||
Please fulfill the hopes of servant Nanak, O Lord; his body finds peace and tranquility in the Blessed Vision of the Lord's Darshan. ||4||6||
Punjabi Viakhya
null(ਹੇ ਸਹੇਲੀਏ! ਉਸ ਪ੍ਰੇਮ ਦੇ ਤੀਰ ਦੇ ਕਾਰਨ ਹੁਣ) ਮੇਰਾ ਮਨ ਪਰਮਾਤਮਾ ਦੇ ਦਰਸ਼ਨ ਵਾਸਤੇ (ਇਉਂ) ਲੁਛ ਰਿਹਾ ਹੈ ਜਿਵੇਂ ਪਾਣੀ ਤੋਂ ਬਿਨਾ ਤਿਹਾਇਆ ਮਨੁੱਖ ॥੧॥nullਹੇ ਭਾਈ! ਪਰਮਾਤਮਾ ਦਾ ਪਿਆਰ ਮੇਰੇ ਮਨ ਵਿਚ ਤੀਰ ਵਾਂਗ ਲੱਗਾ ਹੋਇਆ ਹੈ। (ਉਸ ਪ੍ਰੇਮ-ਤੀਰ ਦੇ ਕਾਰਨ ਪੈਦਾ ਹੋਈ) ਮੇਰੇ ਮਨ ਦੀ ਅੰਦਰਲੀ ਪੀੜ-ਵੇਦਨਾ ਮੇਰਾ ਹਰੀ ਮੇਰਾ ਪ੍ਰਭੂ ਹੀ ਜਾਣਦਾ ਹੈ ॥੧॥ ਰਹਾਉ ॥ਹੇ ਸਹੇਲੀਏ! ਹੁਣ ਜੇ ਕੋਈ ਮਨੁੱਖ ਮੈਨੂੰ ਮੇਰੇ ਪ੍ਰੀਤਮ ਪ੍ਰਭੂ ਦੀ ਕੋਈ ਗੱਲ ਸੁਣਾਵੇ (ਤਾਂ ਮੈਨੂੰ ਇਉਂ ਲੱਗਦਾ ਹੈ ਕਿ) ਉਹ ਮਨੁੱਖ ਮੇਰਾ ਭਰਾ ਹੈ ਮੇਰਾ ਵੀਰ ਹੈ ॥੨॥ਹੇ ਸਹੇਲੀਏ! ਗੁਰੂ ਦੀ ਸ਼ਾਂਤੀ ਦੇਣ ਵਾਲੀ ਮਤ ਲੈ ਕੇ ਮੈਨੂੰ ਭੀ ਮਿਲਿਆ ਕਰ, ਤੇ, ਮੈਨੂੰ ਪਿਆਰੇ ਪ੍ਰਭੂ ਦੀ ਸਿਫ਼ਤ-ਸਾਲਾਹ ਸੁਣਾਇਆ ਕਰ ॥੩॥ਹੇ ਪ੍ਰਭੂ! (ਆਪਣੇ) ਦਾਸ ਨਾਨਕ ਦੀ (ਦਰਸ਼ਨ ਦੀ) ਆਸ ਪੂਰੀ ਕਰ। ਹੇ ਹਰੀ! ਤੇਰੇ ਦਰਸ਼ਨ ਨਾਲ ਮੇਰੇ ਹਿਰਦੇ ਨੂੰ ਠੰਢ ਪੈਂਦੀ ਹੈ ॥੪॥੬॥ਛਕਾ ੧ (ਛੇ ਸ਼ਬਦਾਂ ਦਾ ਸੰਗ੍ਰਹ)॥