Hukumnama - Ang 862

Sabh Karathaa Sabh Bhugathaa Rehaao in Raag Gond

In Gurmukhi

ਰਾਗੁ ਗੋਂਡ ਮਹਲਾ ੫ ਚਉਪਦੇ ਘਰੁ ੧
ੴ ਸਤਿਗੁਰ ਪ੍ਰਸਾਦਿ ॥
ਸਭੁ ਕਰਤਾ ਸਭੁ ਭੁਗਤਾ ॥੧॥ ਰਹਾਉ ॥
ਸੁਨਤੋ ਕਰਤਾ ਪੇਖਤ ਕਰਤਾ ॥
ਅਦ੍ਰਿਸਟੋ ਕਰਤਾ ਦ੍ਰਿਸਟੋ ਕਰਤਾ ॥
ਓਪਤਿ ਕਰਤਾ ਪਰਲਉ ਕਰਤਾ ॥
ਬਿਆਪਤ ਕਰਤਾ ਅਲਿਪਤੋ ਕਰਤਾ ॥੧॥
ਬਕਤੋ ਕਰਤਾ ਬੂਝਤ ਕਰਤਾ ॥
ਆਵਤੁ ਕਰਤਾ ਜਾਤੁ ਭੀ ਕਰਤਾ ॥
ਨਿਰਗੁਨ ਕਰਤਾ ਸਰਗੁਨ ਕਰਤਾ ॥
ਗੁਰ ਪ੍ਰਸਾਦਿ ਨਾਨਕ ਸਮਦ੍ਰਿਸਟਾ ॥੨॥੧॥

Phonetic English

Raag Gonadd Mehalaa 5 Choupadhae Ghar 1
Ik Oankaar Sathigur Prasaadh ||
Sabh Karathaa Sabh Bhugathaa ||1|| Rehaao ||
Sunatho Karathaa Paekhath Karathaa ||
Adhrisatto Karathaa Dhrisatto Karathaa ||
Oupath Karathaa Paralo Karathaa ||
Biaapath Karathaa Alipatho Karathaa ||1||
Bakatho Karathaa Boojhath Karathaa ||
Aavath Karathaa Jaath Bhee Karathaa ||
Niragun Karathaa Saragun Karathaa ||
Gur Prasaadh Naanak Samadhrisattaa ||2||1||

English Translation

Raag Gond, Fifth Mehl, Chau-Padas, First House:
One Universal Creator God. By The Grace Of The True Guru:
He is the Creator of all, He is the Enjoyer of all. ||1||Pause||
The Creator listens, and the Creator sees.
The Creator is unseen, and the Creator is seen.
The Creator forms, and the Creator destroys.
The Creator touches, and the Creator is detached. ||1||
The Creator is the One who speaks, and the Creator is the One who understands.
The Creator comes, and the Creator also goes.
The Creator is absolute and without qualities; the Creator is related, with the most excellent qualities.
By Guru's Grace, Nanak looks upon all the same. ||2||1||

Punjabi Viakhya

ਰਾਗ ਗੋਂਡ, ਘਰ ੧ ਵਿੱਚ ਗੁਰੂ ਅਰਜਨਦੇਵ ਜੀ ਦੀ ਚਾਰ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਹੇ ਭਾਈ! ਪਰਮਾਤਮਾ ਹੀ ਹਰੇਕ ਚੀਜ਼ ਪੈਦਾ ਕਰਨ ਵਾਲਾ ਹੈ, (ਤੇ ਸਭ ਵਿਚ ਵਿਆਪਕ ਹੋ ਕੇ ਉਹੀ) ਹਰੇਕ ਚੀਜ਼ ਭੋਗਣ ਵਾਲਾ ਹੈ ॥੧॥ ਰਹਾਉ ॥nullnullnull(ਹੇ ਭਾਈ! ਹਰੇਕ ਵਿਚ ਵਿਆਪਕ ਹੋ ਕੇ) ਪਰਮਾਤਮਾ ਹੀ ਸੁਣਨ ਵਾਲਾ ਹੈ ਪਰਮਾਤਮਾ ਹੀ ਵੇਖਣ ਵਾਲਾ ਹੈ। ਜੋ ਕੁਝ ਦਿੱਸ ਰਿਹਾ ਹੈ ਇਹ ਭੀ ਪਰਮਾਤਮਾ (ਦਾ ਰੂਪ) ਹੈ, ਜੋ ਅਨਦਿੱਸਦਾ ਜਗਤ ਹੈ ਉਹ ਭੀ ਪਰਮਾਤਮਾ (ਦਾ ਹੀ ਰੂਪ) ਹੈ। (ਸਾਰੇ ਜਗਤ ਦੀ) ਪੈਦਾਇਸ਼ (ਕਰਨ ਵਾਲਾ ਭੀ) ਪ੍ਰਭੂ ਹੀ ਹੈ, (ਸਭ ਦਾ) ਨਾਸ (ਕਰਨ ਵਾਲਾ ਭੀ) ਪ੍ਰਭੂ ਹੀ ਹੈ। ਸਭਨਾਂ ਵਿਚ ਵਿਆਪਕ ਭੀ ਪ੍ਰਭੂ ਹੀ ਹੈ, (ਅਤੇ ਵਿਆਪਕ ਹੁੰਦਿਆਂ) ਨਿਰਲੇਪ ਭੀ ਪ੍ਰਭੂ ਹੀ ਹੈ ॥੧॥nullnullnull(ਹਰੇਕ ਵਿਚ) ਪ੍ਰਭੂ ਹੀ ਬੋਲਣ ਵਾਲਾ ਹੈ, ਪ੍ਰਭੂ ਹੀ ਸਮਝਣ ਵਾਲਾ ਹੈ। ਜਗਤ ਵਿਚ ਆਉਂਦਾ ਭੀ ਉਹੀ ਹੈ, ਇਥੋਂ ਜਾਂਦਾ ਭੀ ਉਹ ਪ੍ਰਭੂ ਹੀ ਹੈ। ਪ੍ਰਭੂ ਮਾਇਆ ਦੇ ਤਿੰਨ ਗੁਣਾਂ ਤੋਂ ਪਰੇ ਭੀ ਹੈ, ਤਿੰਨ ਗੁਣਾਂ ਸਮੇਤ ਭੀ ਹੈ। ਹੇ ਨਾਨਕ! ਪਰਮਾਤਮਾ ਨੂੰ ਸਭਨਾਂ ਵਿਚ ਹੀ ਵੇਖਣ ਦੀ ਇਹ ਸੂਝ ਗੁਰੂ ਦੀ ਕਿਰਪਾ ਨਾਲ ਪ੍ਰਾਪਤ ਹੁੰਦੀ ਹੈ ॥੨॥੧॥