Hukumnama - Ang 863
Jaa Kai Sang Eihu Man Niramal in Raag Gond
In Gurmukhi
ਗੋਂਡ ਮਹਲਾ ੫ ॥
ਜਾ ਕੈ ਸੰਗਿ ਇਹੁ ਮਨੁ ਨਿਰਮਲੁ ॥
ਜਾ ਕੈ ਸੰਗਿ ਹਰਿ ਹਰਿ ਸਿਮਰਨੁ ॥
ਜਾ ਕੈ ਸੰਗਿ ਕਿਲਬਿਖ ਹੋਹਿ ਨਾਸ ॥
ਜਾ ਕੈ ਸੰਗਿ ਰਿਦੈ ਪਰਗਾਸ ॥੧॥
ਸੇ ਸੰਤਨ ਹਰਿ ਕੇ ਮੇਰੇ ਮੀਤ ॥
ਕੇਵਲ ਨਾਮੁ ਗਾਈਐ ਜਾ ਕੈ ਨੀਤ ॥੧॥ ਰਹਾਉ ॥
ਜਾ ਕੈ ਮੰਤ੍ਰਿ ਹਰਿ ਹਰਿ ਮਨਿ ਵਸੈ ॥
ਜਾ ਕੈ ਉਪਦੇਸਿ ਭਰਮੁ ਭਉ ਨਸੈ ॥
ਜਾ ਕੈ ਕੀਰਤਿ ਨਿਰਮਲ ਸਾਰ ॥
ਜਾ ਕੀ ਰੇਨੁ ਬਾਂਛੈ ਸੰਸਾਰ ॥੨॥
ਕੋਟਿ ਪਤਿਤ ਜਾ ਕੈ ਸੰਗਿ ਉਧਾਰ ॥
ਏਕੁ ਨਿਰੰਕਾਰੁ ਜਾ ਕੈ ਨਾਮ ਅਧਾਰ ॥
ਸਰਬ ਜੀਆਂ ਕਾ ਜਾਨੈ ਭੇਉ ॥
ਕ੍ਰਿਪਾ ਨਿਧਾਨ ਨਿਰੰਜਨ ਦੇਉ ॥੩॥
ਪਾਰਬ੍ਰਹਮ ਜਬ ਭਏ ਕ੍ਰਿਪਾਲ ॥
ਤਬ ਭੇਟੇ ਗੁਰ ਸਾਧ ਦਇਆਲ ॥
ਦਿਨੁ ਰੈਣਿ ਨਾਨਕੁ ਨਾਮੁ ਧਿਆਏ ॥
ਸੂਖ ਸਹਜ ਆਨੰਦ ਹਰਿ ਨਾਏ ॥੪॥੪॥੬॥
Phonetic English
Gonadd Mehalaa 5 ||
Jaa Kai Sang Eihu Man Niramal ||
Jaa Kai Sang Har Har Simaran ||
Jaa Kai Sang Kilabikh Hohi Naas ||
Jaa Kai Sang Ridhai Paragaas ||1||
Sae Santhan Har Kae Maerae Meeth ||
Kaeval Naam Gaaeeai Jaa Kai Neeth ||1|| Rehaao ||
Jaa Kai Manthr Har Har Man Vasai ||
Jaa Kai Oupadhaes Bharam Bho Nasai ||
Jaa Kai Keerath Niramal Saar ||
Jaa Kee Raen Baanshhai Sansaar ||2||
Kott Pathith Jaa Kai Sang Oudhhaar ||
Eaek Nirankaar Jaa Kai Naam Adhhaar ||
Sarab Jeeaaan Kaa Jaanai Bhaeo ||
Kirapaa Nidhhaan Niranjan Dhaeo ||3||
Paarabreham Jab Bheae Kirapaal ||
Thab Bhaettae Gur Saadhh Dhaeiaal ||
Dhin Rain Naanak Naam Dhhiaaeae ||
Sookh Sehaj Aanandh Har Naaeae ||4||4||6||
English Translation
Gond, Fifth Mehl:
Associating with them, this mind becomes immaculate and pure.
Associating with them, one meditates in remembrance on the Lord, Har, Har.
Associating with them, all the sins are erased.
Associating with them, the heart is illumined. ||1||
Those Saints of the Lord are my friends.
It is their custom to sing only the Naam, the Name of the Lord. ||1||Pause||
By their mantra, the Lord, Har, Har, dwells in the mind.
By their teachings, doubt and fear are dispelled.
By their kirtan, they become immaculate and sublime.
The world longs for the dust of their feet. ||2||
Millions of sinners are saved by associating with them.
They have the Support of the Name of the One Formless Lord.
He knows the secrets of all beings;
He is the treasure of mercy, the divine immaculate Lord. ||3||
When the Supreme Lord God becomes merciful,
Then one meets the Merciful Holy Guru.
Day and night, Nanak meditates on the Naam.
Through the Lord's Name, he is blessed with peace, poise and bliss. ||4||4||6||
Punjabi Viakhya
nullnullnullnull(ਹੇ ਭਾਈ! ਮੇਰੇ ਮਿੱਤਰ ਤਾਂ ਉਹ ਸੰਤ ਜਨ ਹਨ) ਜਿਨ੍ਹਾਂ ਦੀ ਸੰਗਤ ਵਿਚ ਰਿਹਾਂ ਇਹ ਮਨ ਪਵਿੱਤਰ ਹੋ ਜਾਂਦਾ ਹੈ, ਜਿਨ੍ਹਾਂ ਦੀ ਸੰਗਤ ਵਿਚ ਸਦਾ ਹਰਿ-ਨਾਮ ਦਾ ਸਿਮਰਨ (ਕਰਨ ਦਾ ਮੌਕਾ ਮਿਲਦਾ) ਹੈ, ਜਿਨ੍ਹਾਂ ਦੀ ਸੰਗਤ ਵਿਚ ਰਿਹਾਂ ਸਾਰੇ ਪਾਪ ਨਾਸ ਹੋ ਜਾਂਦੇ ਹਨ, ਅਤੇ ਜਿਨ੍ਹਾਂ ਦੀ ਸੰਗਤ ਵਿਚ ਟਿਕਿਆਂ ਹਿਰਦੇ ਵਿਚ (ਸੁੱਚੇ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ ॥੧॥nullਹੇ ਭਾਈ! ਮੇਰੇ ਮਿੱਤਰ ਤਾਂ ਪ੍ਰਭੂ ਦੇ ਉਹ ਸੰਤ ਜਨ ਹਨ, ਜਿਨ੍ਹਾਂ ਦੀ ਸੰਗਤ ਵਿਚ ਸਦਾ ਸਿਰਫ਼ ਹਰਿ-ਨਾਮ ਗਾਇਆ ਜਾਂਦਾ ਹੈ ॥੧॥ ਰਹਾਉ ॥nullnullnull(ਹੇ ਭਾਈ! ਮੇਰੇ ਮਿੱਤਰ ਤਾਂ ਉਹ ਸੰਤ ਜਨ ਹਨ) ਜਿਨ੍ਹਾਂ ਦੇ ਉਪਦੇਸ਼ ਦੀ ਬਰਕਤ ਨਾਲ ਪਰਮਾਤਮਾ ਦਾ ਨਾਮ ਮਨ ਵਿਚ ਆ ਵੱਸਦਾ ਹੈ, ਜਿਨ੍ਹਾਂ ਦੇ ਉਪਦੇਸ਼ ਨਾਲ (ਮਨ ਵਿਚੋਂ) ਹਰੇਕ ਡਰ ਹਰੇਕ ਭਰਮ-ਵਹਿਮ ਦੂਰ ਹੋ ਜਾਂਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ ਸ੍ਰੇਸ਼ਟ ਅਤੇ ਪਵਿੱਤਰ ਕਰਨ ਵਾਲੀ ਹਰਿ-ਕੀਰਤੀ ਵੱਸਦੀ ਰਹਿੰਦੀ ਹੈ, ਅਤੇ ਜਿਨ੍ਹਾਂ ਦੀ ਚਰਨ-ਧੂੜ ਸਾਰਾ ਜਗਤ ਲੋੜਦਾ ਰਹਿੰਦਾ ਹੈ ॥੨॥nullnullnull(ਹੇ ਭਾਈ! ਮੇਰੇ ਮਿੱਤਰ ਤਾਂ ਉਹ ਸੰਤ ਜਨ ਹਨ) ਜਿਨ੍ਹਾਂ ਦੀ ਸੰਗਤ ਵਿਚ ਰਹਿ ਕੇ ਕ੍ਰੋੜਾਂ ਵਿਕਾਰੀਆਂ ਦਾ (ਵਿਕਾਰਾਂ ਵਲੋਂ) ਨਿਸਤਾਰਾ ਹੋ ਜਾਂਦਾ ਹੈ, ਜਿਨ੍ਹਾਂ ਦੇ ਹਿਰਦੇ ਵਿਚ (ਹਰ ਵੇਲੇ) ਕੇਵਲ ਪਰਮਾਤਮਾ ਹੀ ਵੱਸਦਾ ਹੈ, ਜਿਨ੍ਹਾਂ ਦੇ ਅੰਦਰ ਉਸ ਪਰਮਾਤਮਾ ਦੇ ਨਾਮ ਦਾ ਆਸਰਾ ਬਣਿਆ ਰਹਿੰਦਾ ਹੈ ਜੋ ਸਾਰੇ ਜੀਵਾਂ (ਦੇ ਦਿਲ) ਦਾ ਭੇਤ ਜਾਣਦਾ ਹੈ ਜੋ ਕਿਰਪਾ ਦਾ ਖ਼ਜ਼ਾਨਾ ਹੈ ਜੋ ਮਾਇਆ ਦੇ ਪ੍ਰਭਾਵ ਤੋਂ ਪਰੇ ਹੈ ਅਤੇ ਜੋ ਪ੍ਰਕਾਸ਼-ਰੂਪ ਹੈ ॥੩॥nullnullnull(ਹੇ ਭਾਈ!) ਜਦੋਂ ਪ੍ਰਭੂ ਜੀ ਦਇਆਵਾਨ ਹੁੰਦੇ ਹਨ, ਤਦੋਂ ਇਹੋ ਜਿਹੇ ਦਿਆਲ ਸੰਤ ਜਨ ਮਿਲਦੇ ਹਨ ਤਦੋਂ ਸਤਿਗੁਰੂ ਜੀ ਮਿਲਦੇ ਹਨ। (ਹੇ ਭਾਈ! ਇਹੋ ਜਿਹੇ ਸੰਤ ਜਨਾਂ ਦੀ ਸੰਗਤ ਵਿਚ) ਨਾਨਕ ਦਿਨ ਰਾਤ ਪਰਮਾਤਮਾ ਦਾ ਨਾਮ ਸਿਮਰਦਾ ਹੈ, ਅਤੇ ਹਰਿ-ਨਾਮ ਦੀ ਬਰਕਤ ਨਾਲ (ਨਾਨਕ ਦੇ ਹਿਰਦੇ ਵਿਚ) ਆਤਮਕ ਅਡੋਲਤਾ ਦੇ ਸੁਖ ਆਨੰਦ ਬਣੇ ਰਹਿੰਦੇ ਹਨ ॥੪॥੪॥੬॥