Hukumnama - Ang 864
Gur Kee Moorath Man Mehi Dhhiaan in Raag Gond
In Gurmukhi
ਗੋਂਡ ਮਹਲਾ ੫ ॥
ਗੁਰ ਕੀ ਮੂਰਤਿ ਮਨ ਮਹਿ ਧਿਆਨੁ ॥
ਗੁਰ ਕੈ ਸਬਦਿ ਮੰਤ੍ਰੁ ਮਨੁ ਮਾਨ ॥
ਗੁਰ ਕੇ ਚਰਨ ਰਿਦੈ ਲੈ ਧਾਰਉ ॥
ਗੁਰੁ ਪਾਰਬ੍ਰਹਮੁ ਸਦਾ ਨਮਸਕਾਰਉ ॥੧॥
ਮਤ ਕੋ ਭਰਮਿ ਭੁਲੈ ਸੰਸਾਰਿ ॥
ਗੁਰ ਬਿਨੁ ਕੋਇ ਨ ਉਤਰਸਿ ਪਾਰਿ ॥੧॥ ਰਹਾਉ ॥
ਭੂਲੇ ਕਉ ਗੁਰਿ ਮਾਰਗਿ ਪਾਇਆ ॥
ਅਵਰ ਤਿਆਗਿ ਹਰਿ ਭਗਤੀ ਲਾਇਆ ॥
ਜਨਮ ਮਰਨ ਕੀ ਤ੍ਰਾਸ ਮਿਟਾਈ ॥
ਗੁਰ ਪੂਰੇ ਕੀ ਬੇਅੰਤ ਵਡਾਈ ॥੨॥
ਗੁਰ ਪ੍ਰਸਾਦਿ ਊਰਧ ਕਮਲ ਬਿਗਾਸ ॥
ਅੰਧਕਾਰ ਮਹਿ ਭਇਆ ਪ੍ਰਗਾਸ ॥
ਜਿਨਿ ਕੀਆ ਸੋ ਗੁਰ ਤੇ ਜਾਨਿਆ ॥
ਗੁਰ ਕਿਰਪਾ ਤੇ ਮੁਗਧ ਮਨੁ ਮਾਨਿਆ ॥੩॥
ਗੁਰੁ ਕਰਤਾ ਗੁਰੁ ਕਰਣੈ ਜੋਗੁ ॥
ਗੁਰੁ ਪਰਮੇਸਰੁ ਹੈ ਭੀ ਹੋਗੁ ॥
ਕਹੁ ਨਾਨਕ ਪ੍ਰਭਿ ਇਹੈ ਜਨਾਈ ॥
ਬਿਨੁ ਗੁਰ ਮੁਕਤਿ ਨ ਪਾਈਐ ਭਾਈ ॥੪॥੫॥੭॥
Phonetic English
Gonadd Mehalaa 5 ||
Gur Kee Moorath Man Mehi Dhhiaan ||
Gur Kai Sabadh Manthra Man Maan ||
Gur Kae Charan Ridhai Lai Dhhaaro ||
Gur Paarabreham Sadhaa Namasakaaro ||1||
Math Ko Bharam Bhulai Sansaar ||
Gur Bin Koe N Outharas Paar ||1|| Rehaao ||
Bhoolae Ko Gur Maarag Paaeiaa ||
Avar Thiaag Har Bhagathee Laaeiaa ||
Janam Maran Kee Thraas Mittaaee ||
Gur Poorae Kee Baeanth Vaddaaee ||2||
Gur Prasaadh Ooradhh Kamal Bigaas ||
Andhhakaar Mehi Bhaeiaa Pragaas ||
Jin Keeaa So Gur Thae Jaaniaa ||
Gur Kirapaa Thae Mugadhh Man Maaniaa ||3||
Gur Karathaa Gur Karanai Jog ||
Gur Paramaesar Hai Bhee Hog ||
Kahu Naanak Prabh Eihai Janaaee ||
Bin Gur Mukath N Paaeeai Bhaaee ||4||5||7||
English Translation
Gond, Fifth Mehl:
Meditate on the image of the Guru within your mind;
Let your mind accept the Word of the Guru's Shabad, and His Mantra.
Enshrine the Guru's feet within your heart.
Bow in humility forever before the Guru, the Supreme Lord God. ||1||
Let no one wander in doubt in the world.
Without the Guru, no one can cross over. ||1||Pause||
The Guru shows the Path to those who have wandered off.
He leads them to renounce others, and attaches them to devotional worship of the Lord.
He obliterates the fear of birth and death.
The glorious greatness of the Perfect Guru is endless. ||2||
By Guru's Grace, the inverted heart-lotus blossoms forth,
And the Light shines forth in the darkness.
Through the Guru, know the One who created you.
By the Guru's Mercy, the foolish mind comes to believe. ||3||
The Guru is the Creator; the Guru has the power to do everything.
The Guru is the Transcendent Lord; He is, and always shall be.
Says Nanak, God has inspired me to know this.
Without the Guru, liberation is not obtained, O Siblings of Destiny. ||4||5||7||
Punjabi Viakhya
nullnullnullnull(ਤਾਹੀਏਂ, ਹੇ ਭਾਈ!) ਮੈਂ ਤਾਂ ਗੁਰੂ (ਨੂੰ) ਪਰਮਾਤਮਾ (ਦਾ ਰੂਪ ਜਾਣ ਕੇ ਉਸ) ਨੂੰ ਸਦਾ ਨਮਸਕਾਰ ਕਰਦਾ ਹਾਂ, ਗੁਰੂ ਦੇ ਚਰਨ ਆਪਣੇ ਹਿਰਦੇ ਵਿਚ ਲੈ ਕੇ ਵਸਾਈ ਰੱਖਦਾ ਹਾਂ। ਗੁਰੂ ਦੇ ਸ਼ਬਦ ਦੀ ਰਾਹੀਂ ਮੇਰਾ ਮਨ ਨਾਮ-ਮੰਤ੍ਰ ਨੂੰ (ਸਭ ਮੰਤ੍ਰਾਂ ਤੋਂ ਸ੍ਰੇਸ਼ਟ ਮੰਤ੍ਰ) ਮੰਨ ਰਿਹਾ ਹੈ। (ਹੇ ਭਾਈ! ਗੁਰੂ ਦਾ ਸ਼ਬਦ ਹੀ ਗੁਰੂ ਦੀ ਮੂਰਤੀ ਹੈ) ਗੁਰੂ ਦੀ (ਇਸ) ਮੂਰਤੀ ਦਾ (ਮੇਰੇ) ਮਨ ਵਿਚ ਧਿਆਨ ਟਿਕਿਆ ਰਹਿੰਦਾ ਹੈ ॥੧॥nullਹੇ ਭਾਈ! ਦੁਨੀਆ ਵਿਚ ਕਿਤੇ ਕੋਈ ਮਨੁੱਖ ਭਟਕਣਾ ਵਿਚ ਪੈ ਕੇ (ਇਹ ਗੱਲ) ਨਾਹ ਭੁੱਲ ਜਾਏ, ਕਿ ਗੁਰੂ ਤੋਂ ਬਿਨਾ ਕੋਈ ਭੀ ਜੀਵ (ਸੰਸਾਰ-ਸਮੁੰਦਰ ਤੋਂ) ਪਾਰ ਨਹੀਂ ਲੰਘ ਸਕੇਗਾ ॥੧॥ ਰਹਾਉ ॥nullnullnullਹੇ ਭਾਈ! ਪੂਰੇ ਗੁਰੂ ਦੀ ਵਡਿਆਈ ਦਾ ਅੰਤ ਨਹੀਂ ਪੈ ਸਕਦਾ। ਕੁਰਾਹੇ ਜਾ ਰਹੇ ਮਨੁੱਖ ਨੂੰ ਗੁਰੂ ਨੇ (ਹੀ ਸਹੀ ਜੀਵਨ ਦੇ) ਰਸਤੇ ਉਤੇ (ਸਦਾ) ਪਾਇਆ ਹੈ, ਹੋਰ (ਦੇਵੀ ਦੇਵਤਿਆਂ ਦੀ ਭਗਤੀ) ਛਡਾ ਕੇ ਪਰਮਾਤਮਾ ਦੀ ਭਗਤੀ ਵਿਚ ਜੋੜਿਆ ਹੈ (ਤੇ, ਇਸ ਤਰ੍ਹਾਂ ਉਸ ਦੇ ਅੰਦਰੋਂ) ਜਨਮ ਮਰਨ ਦੇ ਗੇੜ ਦਾ ਸਹਿਮ ਮੁਕਾ ਦਿੱਤਾ ਹੈ ॥੨॥nullnullnullਹੇ ਭਾਈ! (ਮਾਇਆ ਵਲ) ਉਲਟਿਆ ਹੋਇਆ ਹਿਰਦਾ-ਕੌਲ ਗੁਰੂ ਦੀ ਕਿਰਪਾ ਨਾਲ (ਪਰਤ ਕੇ) ਖਿੜ ਪੈਂਦਾ ਹੈ। (ਮਾਇਆ ਦੇ ਮੋਹ ਦੇ) ਘੁੱਪ ਹਨੇਰੇ ਵਿਚ (ਸਹੀ ਉੱਚੇ ਆਤਮਕ ਜੀਵਨ ਦਾ) ਚਾਨਣ ਹੋ ਜਾਂਦਾ ਹੈ। ਗੁਰੂ ਦੀ ਰਾਹੀਂ ਉਸ ਪਰਮਾਤਮਾ ਨਾਲ ਜਾਣ-ਪਛਾਣ ਬਣ ਜਾਂਦੀ ਹੈ ਜਿਸ ਨੇ (ਇਹ ਸਾਰਾ ਜਗਤ) ਪੈਦਾ ਕੀਤਾ ਹੈ। (ਇਹ) ਮੂਰਖ ਮਨ ਗੁਰੂ ਦੀ ਕਿਰਪਾ ਨਾਲ (ਪ੍ਰਭੂ-ਚਰਨਾਂ ਵਿਚ ਜੁੜਨਾ) ਗਿੱਝ ਜਾਂਦਾ ਹੈ ॥੩॥nullnullnullਨਾਨਕ ਆਖਦਾ ਹੈ- ਗੁਰੂ (ਆਤਮਕ ਅਵਸਥਾ ਵਿਚ ਕਰਤਾਰ ਨਾਲ ਇਕ-ਸੁਰ ਹੋਣ ਕਰਕੇ ਉਸ) ਕਰਤਾਰ ਦਾ ਰੂਪ ਹੈ ਜੋ ਸਭ ਕੁਝ ਕਰਨ ਦੇ ਸਮਰਥ ਹੈ। ਗੁਰੂ ਉਸ ਪਰਮੇਸਰ ਦਾ ਰੂਪ ਹੈ, ਜੋ (ਪਹਿਲਾਂ ਭੀ ਮੌਜੂਦ ਸੀ) ਹੁਣ ਭੀ ਮੌਜੂਦ ਹੈ ਅਤੇ ਸਦਾ ਕਾਇਮ ਰਹੇਗਾ। ਹੇ ਭਾਈ! ਪ੍ਰਭੂ ਨੇ ਮੈਨੂੰ ਇਹੀ ਗੱਲ ਸਮਝਾਈ ਹੈ (ਕਿ) ਗੁਰੂ (ਦੀ ਸਰਨ ਪੈਣ) ਤੋਂ ਬਿਨਾ (ਮਾਇਆ ਦੇ ਮੋਹ ਦੇ ਅੰਧਕਾਰ ਤੋਂ) ਖ਼ਲਾਸੀ ਨਹੀਂ ਹੋ ਸਕਦੀ ॥੪॥੫॥੭॥