Hukumnama - Ang 865
Kal Kalaes Mittae Har Naae in Raag Gond
In Gurmukhi
ਗੋਂਡ ਮਹਲਾ ੫ ॥
ਕਲਿ ਕਲੇਸ ਮਿਟੇ ਹਰਿ ਨਾਇ ॥
ਦੁਖ ਬਿਨਸੇ ਸੁਖ ਕੀਨੋ ਠਾਉ ॥
ਜਪਿ ਜਪਿ ਅੰਮ੍ਰਿਤ ਨਾਮੁ ਅਘਾਏ ॥
ਸੰਤ ਪ੍ਰਸਾਦਿ ਸਗਲ ਫਲ ਪਾਏ ॥੧॥
ਰਾਮ ਜਪਤ ਜਨ ਪਾਰਿ ਪਰੇ ॥
ਜਨਮ ਜਨਮ ਕੇ ਪਾਪ ਹਰੇ ॥੧॥ ਰਹਾਉ ॥
ਗੁਰ ਕੇ ਚਰਨ ਰਿਦੈ ਉਰਿ ਧਾਰੇ ॥
ਅਗਨਿ ਸਾਗਰ ਤੇ ਉਤਰੇ ਪਾਰੇ ॥
ਜਨਮ ਮਰਣ ਸਭ ਮਿਟੀ ਉਪਾਧਿ ॥
ਪ੍ਰਭ ਸਿਉ ਲਾਗੀ ਸਹਜਿ ਸਮਾਧਿ ॥੨॥
ਥਾਨ ਥਨੰਤਰਿ ਏਕੋ ਸੁਆਮੀ ॥
ਸਗਲ ਘਟਾ ਕਾ ਅੰਤਰਜਾਮੀ ॥
ਕਰਿ ਕਿਰਪਾ ਜਾ ਕਉ ਮਤਿ ਦੇਇ ॥
ਆਠ ਪਹਰ ਪ੍ਰਭ ਕਾ ਨਾਉ ਲੇਇ ॥੩॥
ਜਾ ਕੈ ਅੰਤਰਿ ਵਸੈ ਪ੍ਰਭੁ ਆਪਿ ॥
ਤਾ ਕੈ ਹਿਰਦੈ ਹੋਇ ਪ੍ਰਗਾਸੁ ॥
ਭਗਤਿ ਭਾਇ ਹਰਿ ਕੀਰਤਨੁ ਕਰੀਐ ॥
ਜਪਿ ਪਾਰਬ੍ਰਹਮੁ ਨਾਨਕ ਨਿਸਤਰੀਐ ॥੪॥੧੦॥੧੨॥
Phonetic English
Gonadd Mehalaa 5 ||
Kal Kalaes Mittae Har Naae ||
Dhukh Binasae Sukh Keeno Thaao ||
Jap Jap Anmrith Naam Aghaaeae ||
Santh Prasaadh Sagal Fal Paaeae ||1||
Raam Japath Jan Paar Parae ||
Janam Janam Kae Paap Harae ||1|| Rehaao ||
Gur Kae Charan Ridhai Our Dhhaarae ||
Agan Saagar Thae Outharae Paarae ||
Janam Maran Sabh Mittee Oupaadhh ||
Prabh Sio Laagee Sehaj Samaadhh ||2||
Thhaan Thhananthar Eaeko Suaamee ||
Sagal Ghattaa Kaa Antharajaamee ||
Kar Kirapaa Jaa Ko Math Dhaee ||
Aath Pehar Prabh Kaa Naao Laee ||3||
Jaa Kai Anthar Vasai Prabh Aap ||
Thaa Kai Hiradhai Hoe Pragaas ||
Bhagath Bhaae Har Keerathan Kareeai ||
Jap Paarabreham Naanak Nisathareeai ||4||10||12||
English Translation
Gond, Fifth Mehl:
Suffering and troubles are eradicated by the Lord's Name.
Pain is dispelled, and peace takes its place.
Meditating, chanting the Ambrosial Naam, the Name of the Lord, I am satisfied.
By the Grace of the Saints, I have received all fruitful rewards. ||1||
Meditating on the Lord, His humble servant is carried across,
And the sins of countless incarnations are taken away. ||1||Pause||
I have enshrined the Guru's feet within my heart,
And crossed over the ocean of fire.
All the painful diseases of birth and death have been eradicated.
I am attached to God in celestial Samaadhi. ||2||
In all places and interspaces, the One, our Lord and Master is contained.
He is the Inner-knower of all hearts.
One whom the Lord blesses with understanding,
Chants the Name of God, twenty-four hours a day. ||3||
Deep within, God Himself abides;
Within his heart, the Divine Light shines forth.
With loving devotion, sing the Kirtan of the Lord's Praises.
Meditate on the Supreme Lord God, O Nanak, and you shall be saved. ||4||10||12||
Punjabi Viakhya
nullnullnullnullਹੇ ਭਾਈ! ਪ੍ਰਭੂ ਦੇ ਨਾਮ ਦੀ ਬਰਕਤ ਨਾਲ (ਸੰਤ ਜਨਾਂ ਦੇ ਅੰਦਰੋਂ) ਝਗੜੇ-ਬਖੇੜੇ ਮਿਟ ਜਾਂਦੇ ਹਨ। ਉਹਨਾਂ ਦੇ ਸਾਰੇ ਦੁੱਖ ਨਾਸ ਹੋ ਜਾਂਦੇ ਹਨ। ਸੁਖ ਉਹਨਾਂ ਦੇ ਅੰਦਰ ਆਪਣਾ ਟਿਕਾਣਾ ਬਣਾ ਲੈਂਦੇ ਹਨ। ਆਤਮਕ ਜੀਵਨ ਦੇਣ ਵਾਲਾ ਹਰਿ-ਨਾਮ ਜਪ ਜਪ ਕੇ (ਸੰਤ ਜਨ ਮਾਇਆ ਦੀ ਤ੍ਰਿਸ਼ਨਾ ਵਲੋਂ) ਰੱਜੇ ਰਹਿੰਦੇ ਹਨ। ਗੁਰੂ ਦੀ ਕਿਰਪਾ ਨਾਲ ਉਹ ਸਾਰੇ ਫਲ ਪ੍ਰਾਪਤ ਕਰ ਲੈਂਦੇ ਹਨ ॥੧॥nullਹੇ ਭਾਈ! ਪਰਮਾਤਮਾ ਦਾ ਨਾਮ ਜਪਦਿਆਂ ਪਰਮਾਤਮਾ ਦੇ ਭਗਤ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਂਦੇ ਹਨ। ਉਹਨਾਂ ਦੇ ਅਨੇਕਾਂ ਜਨਮਾਂ ਦੇ ਕੀਤੇ ਪਾਪ ਦੂਰ ਹੋ ਜਾਂਦੇ ਹਨ ॥੧॥ ਰਹਾਉ ॥nullnullnullਹੇ ਭਾਈ! ਸੰਤ ਜਨ ਆਪਣੇ ਹਿਰਦੇ ਵਿਚ ਗੁਰੂ ਦੇ ਚਰਨ ਵਸਾਈ ਰੱਖਦੇ ਹਨ (ਪੂਰੀ ਸਰਧਾ ਨਾਲ ਗੁਰੂ ਦੇ ਸ਼ਬਦ ਨੂੰ ਮਨ ਵਿਚ ਟਿਕਾਈ ਰੱਖਦੇ ਹਨ), ਇਸ ਤਰ੍ਹਾਂ ਉਹ ਤ੍ਰਿਸ਼ਨਾ-ਅੱਗ ਦੇ ਸਮੁੰਦਰ ਤੋਂ ਪਾਰ ਲੰਘ ਜਾਂਦੇ ਹਨ। ਉਹ ਜਨਮ ਮਰਨ ਦੇ ਗੇੜ ਦਾ ਸਾਰਾ ਬਖੇੜਾ ਹੀ ਮੁਕਾ ਲੈਂਦੇ ਹਨ, ਆਤਮਕ ਅਡੋਲਤਾ ਦੀ ਰਾਹੀਂ ਉਹਨਾਂ ਦੀ ਸੁਰਤ ਪ੍ਰਭੂ ਨਾਲ ਜੁੜੀ ਰਹਿੰਦੀ ਹੈ ॥੨॥nullnullnullਹੇ ਭਾਈ! ਜੇਹੜਾ ਮਾਲਕ-ਪ੍ਰਭੂ ਆਪ ਹੀ ਹਰੇਕ ਥਾਂ ਵਿਚ ਵੱਸ ਰਿਹਾ ਹੈ ਅਤੇ ਸਾਰੇ ਜੀਵਾਂ ਦੇ ਦਿਲ ਦੀ ਜਾਣਨ ਵਾਲਾ ਹੈ, ਉਹ ਪ੍ਰਭੂ ਜਿਸ ਮਨੁੱਖ ਨੂੰ ਮੇਹਰ ਕਰ ਕੇ ਸੂਝ ਬਖ਼ਸ਼ਦਾ ਹੈ, ਉਹ ਮਨੁੱਖ ਅੱਠੇ ਪਹਿਰ (ਹਰ ਵੇਲੇ) ਪਰਮਾਤਮਾ ਦਾ ਨਾਮ ਸਿਮਰਦਾ ਰਹਿੰਦਾ ਹੈ ॥੩॥nullnullnullਹੇ ਭਾਈ! ਜਿਸ ਮਨੁੱਖ ਦੇ ਹਿਰਦੇ ਵਿਚ ਪ੍ਰਭੂ ਆਪ ਆ ਪਰਗਟ ਹੁੰਦਾ ਹੈ, ਉਸ ਮਨੁੱਖ ਦੇ ਹਿਰਦੇ ਵਿਚ ਆਤਮਕ ਜੀਵਨ ਦਾ ਚਾਨਣ ਹੋ ਜਾਂਦਾ ਹੈ। ਹੇ ਨਾਨਕ! ਭਗਤੀ ਦੀ ਭਾਵਨਾ ਨਾਲ ਪਰਮਾਤਮਾ ਦੀ ਸਿਫ਼ਤ-ਸਾਲਾਹ ਕਰਦੇ ਰਹਿਣਾ ਚਾਹੀਦਾ ਹੈ। ਪਰਮਾਤਮਾ ਦਾ ਨਾਮ ਜਪ ਕੇ (ਸੰਸਾਰ-ਸਮੁੰਦਰ ਤੋਂ) ਪਾਰ ਲੰਘ ਜਾਈਦਾ ਹੈ ॥੪॥੧੦॥੧੨॥