Hukumnama - Ang 873

Mo Ko Thaar Lae Raamaa Thaar Lae in Raag Gond

In Gurmukhi

ਗੋਂਡ ॥
ਮੋ ਕਉ ਤਾਰਿ ਲੇ ਰਾਮਾ ਤਾਰਿ ਲੇ ॥
ਮੈ ਅਜਾਨੁ ਜਨੁ ਤਰਿਬੇ ਨ ਜਾਨਉ ਬਾਪ ਬੀਠੁਲਾ ਬਾਹ ਦੇ ॥੧॥ ਰਹਾਉ ॥
ਨਰ ਤੇ ਸੁਰ ਹੋਇ ਜਾਤ ਨਿਮਖ ਮੈ ਸਤਿਗੁਰ ਬੁਧਿ ਸਿਖਲਾਈ ॥
ਨਰ ਤੇ ਉਪਜਿ ਸੁਰਗ ਕਉ ਜੀਤਿਓ ਸੋ ਅਵਖਧ ਮੈ ਪਾਈ ॥੧॥
ਜਹਾ ਜਹਾ ਧੂਅ ਨਾਰਦੁ ਟੇਕੇ ਨੈਕੁ ਟਿਕਾਵਹੁ ਮੋਹਿ ॥
ਤੇਰੇ ਨਾਮ ਅਵਿਲੰਬਿ ਬਹੁਤੁ ਜਨ ਉਧਰੇ ਨਾਮੇ ਕੀ ਨਿਜ ਮਤਿ ਏਹ ॥੨॥੩॥

Phonetic English

Gonadd ||
Mo Ko Thaar Lae Raamaa Thaar Lae ||
Mai Ajaan Jan Tharibae N Jaano Baap Beethulaa Baah Dhae ||1|| Rehaao ||
Nar Thae Sur Hoe Jaath Nimakh Mai Sathigur Budhh Sikhalaaee ||
Nar Thae Oupaj Surag Ko Jeethiou So Avakhadhh Mai Paaee ||1||
Jehaa Jehaa Dhhooa Naaradh Ttaekae Naik Ttikaavahu Mohi ||
Thaerae Naam Avilanb Bahuth Jan Oudhharae Naamae Kee Nij Math Eaeh ||2||3||

English Translation

Gond:
Carry me across, O Lord, carry me across.
I am ignorant, and I do not know how to swim. O my Beloved Father, please give me Your arm. ||1||Pause||
I have been transformed from a mortal being into an angel, in an instant; the True Guru has taught me this.
Born of human flesh, I have conquered the heavens; such is the medicine I was given. ||1||
Please place me where You placed Dhroo and Naarad, O my Master.
With the Support of Your Name, so many have been saved; this is Naam Dayv's understanding. ||2||3||

Punjabi Viakhya

nullnullਹੇ ਮੇਰੇ ਰਾਮ! ਮੈਨੂੰ (ਸੰਸਾਰ-ਸਮੁੰਦਰ ਤੋਂ) ਤਾਰ ਲੈ, ਬਚਾ ਲੈ। ਹੇ ਮੇਰੇ ਪਿਤਾ ਪ੍ਰਭੂ! ਮੈਨੂੰ ਆਪਣੀ ਬਾਂਹ ਫੜਾ, ਮੈਂ ਤੇਰਾ ਅੰਞਾਣ ਸੇਵਕ ਹਾਂ, ਮੈਂ ਤਰਨਾ ਨਹੀਂ ਜਾਣਦਾ ॥੧॥ ਰਹਾਉ ॥null(ਹੇ ਬੀਠੁਲ ਪਿਤਾ! ਮੈਨੂੰ ਭੀ ਗੁਰੂ ਮਿਲਾ) ਗੁਰੂ ਤੋਂ ਮਿਲੀ ਮੱਤ ਦੀ ਬਰਕਤ ਨਾਲ ਅੱਖ ਦੇ ਫੋਰ ਵਿਚ ਮਨੁੱਖਾਂ ਤੋਂ ਦੇਵਤੇ ਬਣ ਜਾਈਦਾ ਹੈ, ਹੇ ਪਿਤਾ! (ਮਿਹਰ ਕਰ) ਮੈਂ ਭੀ ਉਹ ਦਵਾਈ ਹਾਸਲ ਕਰ ਲਵਾਂ ਜਿਸ ਨਾਲ ਮਨੁੱਖਾਂ ਤੋਂ ਜੰਮ ਕੇ (ਭਾਵ, ਮਨੁੱਖ-ਜਾਤੀ ਵਿਚੋਂ ਹੋ ਕੇ) ਸੁਰਗ ਨੂੰ ਜਿੱਤਿਆ ਜਾ ਸਕਦਾ ਹੈ (ਭਾਵ, ਸੁਰਗ ਦੀ ਭੀ ਪਰਵਾਹ ਨਹੀਂ ਰਹਿੰਦੀ) ॥੧॥nullਹੇ ਮੇਰੇ ਰਾਮ! ਤੂੰ ਜਿਸ ਜਿਸ ਆਤਮਕ ਟਿਕਾਣੇ ਧ੍ਰੂ ਤੇ ਨਾਰਦ (ਵਰਗੇ ਭਗਤਾਂ) ਨੂੰ ਅਪੜਾਇਆ ਹੈ, ਮੈਨੂੰ ਸਦਾ ਲਈ ਅਪੜਾ ਦੇਹ, ਮੇਰਾ ਨਾਮਦੇਵ ਦਾ ਇਹ ਪੱਕਾ ਨਿਸ਼ਚਾ ਹੈ ਕਿ ਤੇਰੇ ਨਾਮ ਦੇ ਆਸਰੇ ਬੇਅੰਤ ਜੀਵ (ਸੰਸਾਰ-ਸਮੁੰਦਰ ਦੇ ਵਿਕਾਰਾਂ ਤੋਂ) ਬਚ ਨਿਕਲਦੇ ਹਨ।੨।੩। ਭਾਵ: ਪ੍ਰਭੂ ਤੋਂ ਨਾਮ ਸਿਮਰਨ ਦੀ ਮੰਗ। ਨਾਮ ਦੀ ਬਰਕਤ ਨਾਲ ਸੁਰਗ ਦੀ ਭੀ ਲਾਲਸਾ ਨਹੀਂ ਰਹਿੰਦੀ ॥੨॥੩॥