Hukumnama - Ang 874
Har Har Karath Mittae Sabh Bharamaa in Raag Gond
In Gurmukhi
ਰਾਗੁ ਗੋਂਡ ਬਾਣੀ ਨਾਮਦੇਉ ਜੀਉ ਕੀ ਘਰੁ ੨
ੴ ਸਤਿਗੁਰ ਪ੍ਰਸਾਦਿ ॥
ਹਰਿ ਹਰਿ ਕਰਤ ਮਿਟੇ ਸਭਿ ਭਰਮਾ ॥
ਹਰਿ ਕੋ ਨਾਮੁ ਲੈ ਊਤਮ ਧਰਮਾ ॥
ਹਰਿ ਹਰਿ ਕਰਤ ਜਾਤਿ ਕੁਲ ਹਰੀ ॥
ਸੋ ਹਰਿ ਅੰਧੁਲੇ ਕੀ ਲਾਕਰੀ ॥੧॥
ਹਰਏ ਨਮਸਤੇ ਹਰਏ ਨਮਹ ॥
ਹਰਿ ਹਰਿ ਕਰਤ ਨਹੀ ਦੁਖੁ ਜਮਹ ॥੧॥ ਰਹਾਉ ॥
ਹਰਿ ਹਰਨਾਕਸ ਹਰੇ ਪਰਾਨ ॥
ਅਜੈਮਲ ਕੀਓ ਬੈਕੁੰਠਹਿ ਥਾਨ ॥
ਸੂਆ ਪੜਾਵਤ ਗਨਿਕਾ ਤਰੀ ॥
ਸੋ ਹਰਿ ਨੈਨਹੁ ਕੀ ਪੂਤਰੀ ॥੨॥
ਹਰਿ ਹਰਿ ਕਰਤ ਪੂਤਨਾ ਤਰੀ ॥
ਬਾਲ ਘਾਤਨੀ ਕਪਟਹਿ ਭਰੀ ॥
ਸਿਮਰਨ ਦ੍ਰੋਪਦ ਸੁਤ ਉਧਰੀ ॥
ਗਊਤਮ ਸਤੀ ਸਿਲਾ ਨਿਸਤਰੀ ॥੩॥
ਕੇਸੀ ਕੰਸ ਮਥਨੁ ਜਿਨਿ ਕੀਆ ॥
ਜੀਅ ਦਾਨੁ ਕਾਲੀ ਕਉ ਦੀਆ ॥
ਪ੍ਰਣਵੈ ਨਾਮਾ ਐਸੋ ਹਰੀ ॥
ਜਾਸੁ ਜਪਤ ਭੈ ਅਪਦਾ ਟਰੀ ॥੪॥੧॥੫॥
Phonetic English
Raag Gonadd Baanee Naamadhaeo Jeeo Kee Ghar 2
Ik Oankaar Sathigur Prasaadh ||
Har Har Karath Mittae Sabh Bharamaa ||
Har Ko Naam Lai Ootham Dhharamaa ||
Har Har Karath Jaath Kul Haree ||
So Har Andhhulae Kee Laakaree ||1||
Hareae Namasathae Hareae Nameh ||
Har Har Karath Nehee Dhukh Jameh ||1|| Rehaao ||
Har Haranaakhas Harae Paraan ||
Ajaimal Keeou Baikunthehi Thhaan ||
Sooaa Parraavath Ganikaa Tharee ||
So Har Nainahu Kee Pootharee ||2||
Har Har Karath Poothanaa Tharee ||
Baal Ghaathanee Kapattehi Bharee ||
Simaran Dhropadh Suth Oudhharee ||
Gootham Sathee Silaa Nisatharee ||3||
Kaesee Kans Mathhan Jin Keeaa ||
Jeea Dhaan Kaalee Ko Dheeaa ||
Pranavai Naamaa Aiso Haree ||
Jaas Japath Bhai Apadhaa Ttaree ||4||1||5||
English Translation
Raag Gond, The Word Of Naam Dayv Jee, Second House:
One Universal Creator God. By The Grace Of The True Guru:
Chanting the Name of the Lord, Har, Har, all doubts are dispelled.
Chanting the Name of the Lord is the highest religion.
Chanting the Name of the Lord, Har, Har, erases social classes and ancestral pedigrees.
The Lord is the walking stick of the blind. ||1||
I bow to the Lord, I humbly bow to the Lord.
Chanting the Name of the Lord, Har, Har, you will not be tormented by the Messenger of Death. ||1||Pause||
The Lord took the life of Harnaakhash,
And gave Ajaamal a place in heaven.
Teaching a parrot to speak the Lord's Name, Ganika the prostitute was saved.
That Lord is the light of my eyes. ||2||
Chanting the Name of the Lord, Har, Har, Pootna was saved,
Even though she was a deceitful child-killer.
Contemplating the Lord, Dropadi was saved.
Gautam's wife, turned to stone, was saved. ||3||
The Lord, who killed Kaysee and Kans,
Gave the gift of life to Kali.
Prays Naam Dayv, such is my Lord;
Meditating on Him, fear and suffering are dispelled. ||4||1||5||
Punjabi Viakhya
ਰਾਗ ਗੋਂਡ, ਘਰ ੨ ਵਿੱਚ ਭਗਤ ਨਾਮਦੇਵ ਜੀ ਦੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullnullnullਹਰਿ-ਨਾਮ ਸਿਮਰਿਆਂ ਸਭ ਭਟਕਣਾਂ ਦੂਰ ਹੋ ਜਾਂਦੀਆਂ ਹਨ; ਹੇ ਭਾਈ! ਨਾਮ ਸਿਮਰ, ਇਹੀ ਹੈ ਸਭ ਤੋਂ ਚੰਗਾ ਧਰਮ। ਨਾਮ ਸਿਮਰਿਆਂ (ਨੀਵੀਂ ਉੱਚੀ) ਜਾਤ ਕੁਲ ਦਾ ਵਿਤਕਰਾ ਦੂਰ ਹੋ ਜਾਂਦਾ ਹੈ। ਉਹ ਹਰਿ-ਨਾਮ ਹੀ ਮੈਂ ਅੰਨ੍ਹੇ ਦਾ ਆਸਰਾ ਹੈ ॥੧॥nullਮੇਰੀ ਉਸ ਪਰਮਾਤਮਾ ਨੂੰ ਨਮਸਕਾਰ ਹੈ, ਜਿਸ ਦਾ ਸਿਮਰਨ ਕੀਤਿਆਂ ਜਮਾਂ ਦਾ ਦੁੱਖ ਨਹੀਂ ਰਹਿੰਦਾ ॥੧॥ ਰਹਾਉ ॥nullnullnullਪ੍ਰਭੂ ਨੇ ਹਰਨਾਖਸ਼ (ਦੈਂਤ) ਨੂੰ ਮਾਰਿਆ, ਅਜਾਮਲ ਪਾਪੀ ਨੂੰ ਬੈਕੁੰਠ ਵਿਚ ਥਾਂ ਦਿੱਤੀ। ਉਸ ਹਰੀ ਦਾ ਨਾਮ ਤੋਤੇ ਨੂੰ ਪੜ੍ਹਾਉਂਦਿਆਂ ਵੇਸਵਾ ਭੀ ਵਿਕਾਰਾਂ ਵਲੋਂ ਹਟ ਗਈ; ਉਹੀ ਪ੍ਰਭੂ ਮੇਰੀਆਂ ਅੱਖਾਂ ਦੀ ਪੁਤਲੀ ਹੈ ॥੨॥nullnullnullਬਾਲਾਂ ਨੂੰ ਮਾਰਨ ਵਾਲੀ ਅਤੇ ਕਪਟ ਨਾਲ ਭਰੀ ਹੋਈ ਪੂਤਨਾ ਦਾਈ ਭੀ ਤਰ ਗਈ, ਜਦੋਂ ਉਸ ਨੇ ਹਰਿ-ਨਾਮ ਸਿਮਰਿਆ; ਸਿਮਰਨ ਦੀ ਬਰਕਤ ਨਾਲ ਹੀ ਦ੍ਰੋਪਤੀ (ਨਿਰਾਦਰੀ ਤੋਂ) ਬਚੀ ਸੀ, ਤੇ, ਗੌਤਮ ਦੀ ਨੇਕ ਇਸਤ੍ਰੀ ਦਾ ਪਾਰ-ਉਤਾਰਾ ਹੋਇਆ ਸੀ, ਜੋ (ਗੌਤਮ ਦੇ ਸ੍ਰਾਪ ਨਾਲ) ਸਿਲਾ ਬਣ ਗਈ ਸੀ ॥੩॥nullnullnullਉਸੇ ਪ੍ਰਭੂ ਨੇ ਕੇਸੀ ਤੇ ਕੰਸ ਦਾ ਨਾਸ ਕੀਤਾ ਸੀ, ਤੇ ਕਾਲੀ ਨਾਗ ਦੀ ਜਿੰਦ-ਬਖ਼ਸ਼ੀ ਕੀਤੀ ਸੀ। ਨਾਮਦੇਵ ਬੇਨਤੀ ਕਰਦਾ ਹੈ-ਪ੍ਰਭੂ ਐਸਾ (ਬਖ਼ਸ਼ੰਦ) ਹੈ ਕਿ ਉਸ ਦਾ ਨਾਮ ਸਿਮਰਿਆਂ ਸਭ ਡਰ ਤੇ ਮੁਸੀਬਤਾਂ ਟਲ ਜਾਂਦੀਆਂ ਹਨ ॥੪॥੧॥੫॥