Hukumnama - Ang 877

Sun Maashhindhraa Naanak Bolai in Raag Raamkali

In Gurmukhi

ਰਾਮਕਲੀ ਮਹਲਾ ੧ ॥
ਸੁਣਿ ਮਾਛਿੰਦ੍ਰਾ ਨਾਨਕੁ ਬੋਲੈ ॥
ਵਸਗਤਿ ਪੰਚ ਕਰੇ ਨਹ ਡੋਲੈ ॥
ਐਸੀ ਜੁਗਤਿ ਜੋਗ ਕਉ ਪਾਲੇ ॥
ਆਪਿ ਤਰੈ ਸਗਲੇ ਕੁਲ ਤਾਰੇ ॥੧॥
ਸੋ ਅਉਧੂਤੁ ਐਸੀ ਮਤਿ ਪਾਵੈ ॥
ਅਹਿਨਿਸਿ ਸੁੰਨਿ ਸਮਾਧਿ ਸਮਾਵੈ ॥੧॥ ਰਹਾਉ ॥
ਭਿਖਿਆ ਭਾਇ ਭਗਤਿ ਭੈ ਚਲੈ ॥
ਹੋਵੈ ਸੁ ਤ੍ਰਿਪਤਿ ਸੰਤੋਖਿ ਅਮੁਲੈ ॥
ਧਿਆਨ ਰੂਪਿ ਹੋਇ ਆਸਣੁ ਪਾਵੈ ॥
ਸਚਿ ਨਾਮਿ ਤਾੜੀ ਚਿਤੁ ਲਾਵੈ ॥੨॥
ਨਾਨਕੁ ਬੋਲੈ ਅੰਮ੍ਰਿਤ ਬਾਣੀ ॥
ਸੁਣਿ ਮਾਛਿੰਦ੍ਰਾ ਅਉਧੂ ਨੀਸਾਣੀ ॥
ਆਸਾ ਮਾਹਿ ਨਿਰਾਸੁ ਵਲਾਏ ॥
ਨਿਹਚਉ ਨਾਨਕ ਕਰਤੇ ਪਾਏ ॥੩॥
ਪ੍ਰਣਵਤਿ ਨਾਨਕੁ ਅਗਮੁ ਸੁਣਾਏ ॥
ਗੁਰ ਚੇਲੇ ਕੀ ਸੰਧਿ ਮਿਲਾਏ ॥
ਦੀਖਿਆ ਦਾਰੂ ਭੋਜਨੁ ਖਾਇ ॥
ਛਿਅ ਦਰਸਨ ਕੀ ਸੋਝੀ ਪਾਇ ॥੪॥੫॥

Phonetic English

Raamakalee Mehalaa 1 ||
Sun Maashhindhraa Naanak Bolai ||
Vasagath Panch Karae Neh Ddolai ||
Aisee Jugath Jog Ko Paalae ||
Aap Tharai Sagalae Kul Thaarae ||1||
So Aoudhhooth Aisee Math Paavai ||
Ahinis Sunn Samaadhh Samaavai ||1|| Rehaao ||
Bhikhiaa Bhaae Bhagath Bhai Chalai ||
Hovai S Thripath Santhokh Amulai ||
Dhhiaan Roop Hoe Aasan Paavai ||
Sach Naam Thaarree Chith Laavai ||2||
Naanak Bolai Anmrith Baanee ||
Sun Maashhindhraa Aoudhhoo Neesaanee ||
Aasaa Maahi Niraas Valaaeae ||
Nihacho Naanak Karathae Paaeae ||3||
Pranavath Naanak Agam Sunaaeae ||
Gur Chaelae Kee Sandhh Milaaeae ||
Dheekhiaa Dhaaroo Bhojan Khaae ||
Shhia Dharasan Kee Sojhee Paae ||4||5||

English Translation

Raamkalee, First Mehl:
Listen, Machhindra, to what Nanak says.
One who subdues the five passions does not waver.
One who practices Yoga in such a way,
Saves himself, and saves all his generations. ||1||
He alone is a hermit, who attains such understanding.
Day and night, he remains absorbed in deepest Samaadhi. ||1||Pause||
He begs for loving devotion to the Lord, and lives in the Fear of God.
He is satisfied, with the priceless gift of contentment.
Becoming the embodiment of meditation, he attains the true Yogic posture.
He focuses his consciousness in the deep trance of the True Name. ||2||
Nanak chants the Ambrosial Bani.
Listen, O Machhindra: this is the insignia of the true hermit.
One who, in the midst of hope, remains untouched by hope,
Shall truly find the Creator Lord. ||3||
Prays Nanak, I share the mysterious secrets of God.
The Guru and His disciple are joined together!
One who eats this food, this medicine of the Teachings,
Has the wisdom of the six Shaastras. ||4||5||

Punjabi Viakhya

nullnullnullnullਨਾਨਕ ਆਖਦਾ ਹੈ-ਹੇ ਮਾਛਿੰਦ੍ਰ! ਸੁਣ। (ਅਸਲ ਵਿਰਕਤ ਕਾਮਾਦਿਕ) ਪੰਜੇ ਵਿਕਾਰਾਂ ਨੂੰ ਆਪਣੇ ਵੱਸ ਵਿਚ ਕਰੀ ਰੱਖਦਾ ਹੈ (ਇਹਨਾਂ ਦੇ ਸਾਹਮਣੇ) ਉਹ ਕਦੇ ਡੋਲਦਾ ਨਹੀਂ। ਉਹ ਵਿਰਕਤ ਇਸ ਤਰ੍ਹਾਂ ਦੀ ਜੀਵਨ-ਜੁਗਤਿ ਨੂੰ ਸੰਭਾਲ ਰੱਖਦਾ ਹੈ, ਇਹੀ ਹੈ ਉਸ ਦਾ ਜੋਗ-ਸਾਧਨ। (ਇਸ ਜੁਗਤਿ ਨਾਲ ਉਹ) ਆਪ (ਸੰਸਾਰ-ਸਮੁੰਦਰ ਦੇ ਵਿਕਾਰਾਂ ਵਿਚੋਂ) ਪਾਰ ਲੰਘ ਜਾਂਦਾ ਹੈ, ਤੇ ਆਪਣੀਆਂ ਸਾਰੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੧॥null(ਹੇ ਮਾਛਿੰਦ੍ਰ! ਅਸਲ) ਵਿਰਕਤ ਉਹ ਹੈ ਜਿਸ ਨੂੰ ਅਜੇਹੀ ਸਮਝ ਆ ਜਾਂਦੀ ਹੈ ਕਿ ਉਹ ਦਿਨ ਰਾਤ ਐਸੇ ਆਤਮਕ ਟਿਕਾਉ ਵਿਚ ਟਿਕਿਆ ਰਹਿੰਦਾ ਹੈ ਜਿਥੇ ਮਾਇਆ ਦੇ ਫੁਰਨਿਆਂ ਵਲੋਂ ਸੁੰਞ ਹੀ ਸੁੰਞ ਹੁੰਦੀ ਹੈ ॥੧॥ ਰਹਾਉ ॥nullnullnull(ਹੇ ਮਾਛਿੰਦ੍ਰ! ਅਸਲ ਵਿਰਕਤ) ਪਰਮਾਤਮਾ ਦੇ ਪਿਆਰ ਵਿਚ ਭਗਤੀ ਵਿਚ ਅਤੇ ਡਰ-ਅਦਬ ਵਿਚ ਜੀਵਨ ਬਤੀਤ ਕਰਦਾ ਹੈ, ਇਹ ਹੈ ਉਸ ਦੀ (ਆਤਮਕ) ਭਿੱਛਿਆ (ਜੋ ਉਹ ਪ੍ਰਭੂ ਦੇ ਦਰ ਤੋਂ ਹਾਸਲ ਕਰਦਾ ਹੈ। ਇਸ ਭਿੱਛਿਆ ਨਾਲ ਉਸ ਦੇ ਅੰਦਰ ਸੰਤੋਖ ਪੈਦਾ ਹੁੰਦਾ ਹੈ, ਤੇ) ਉਸ ਅਮੋਲਕ ਸੰਤੋਖ ਨਾਲ ਉਹ ਰੱਜਿਆ ਰਹਿੰਦਾ ਹੈ (ਭਾਵ, ਉਸ ਨੂੰ ਮਾਇਆ ਦੀ ਭੁੱਖ ਨਹੀਂ ਵਿਆਪਦੀ)। (ਪ੍ਰਭੂ ਦੇ ਪ੍ਰੇਮ ਤੇ ਭਗਤੀ ਦੀ ਬਰਕਤਿ ਨਾਲ ਉਹ ਵਿਰਕਤ) ਪ੍ਰਭੂ ਨਾਲ ਇੱਕ-ਰੂਪ ਹੋ ਜਾਂਦਾ ਹੈ, ਇਸ ਲਿਵ-ਲੀਨਤਾ ਦਾ ਉਹ (ਆਪਣੇ ਆਤਮਾ ਵਾਸਤੇ) ਆਸਣ ਵਿਛਾਂਦਾ ਹੈ। ਸਦਾ-ਥਿਰ ਰਹਿਣ ਵਾਲੇ ਪ੍ਰਭੂ ਵਿਚ, ਪਰਮਾਤਮਾ ਦੇ ਨਾਮ ਵਿਚ ਉਹ ਆਪਣਾ ਚਿੱਤ ਜੋੜਦਾ ਹੈ, ਇਹ (ਉਸ ਵਿਰਕਤ ਦੀ) ਤਾੜੀ ਹੈ ॥੨॥nullnullnullਨਾਨਕ ਆਖਦਾ ਹੈ-ਹੇ ਮਾਛਿੰਦ੍ਰ! ਸੁਣ। ਵਿਰਕਤ ਦੇ ਲੱਛਣ ਇਹ ਹਨ ਕਿ ਉਸ ਆਤਮਕ ਜੀਵਨ ਦੇਣ ਵਾਲੀ ਸਿਫ਼ਤ-ਸਾਲਾਹ ਦੀ ਬਾਣੀ ਦੀ ਸਹੈਤਾ ਨਾਲ ਦੁਨੀਆ ਦੀਆਂ ਆਸਾਂ ਵਿਚ ਰਹਿੰਦਾ ਹੋਇਆ ਭੀ ਆਸਾਂ ਤੋਂ ਨਿਰਲੇਪ ਜੀਵਨ ਗੁਜ਼ਾਰਦਾ ਹੈ, ਤੇ ਇਸ ਤਰ੍ਹਾਂ ਹੇ ਨਾਨਕ! ਉਹ ਯਕੀਨੀ ਤੌਰ ਤੇ ਪਰਮਾਤਮਾ ਨੂੰ ਪ੍ਰਾਪਤ ਕਰ ਲੈਂਦਾ ਹੈ ॥੩॥nullnullnullਨਾਨਕ ਬੇਨਤੀ ਕਰਦਾ ਹੈ-(ਹੇ ਮਾਛਿੰਦ੍ਰ! ਅਸਲ ਵਿਰਕਤ) ਅਪਹੁੰਚ ਪ੍ਰਭੂ ਦੀ ਸਿਫ਼ਤ-ਸਾਲਾਹ ਆਪ ਸੁਣਦਾ ਹੈ ਤੇ ਹੋਰਨਾਂ ਨੂੰ) ਸੁਣਾਂਦਾ ਹੈ। (ਗੁਰੂ ਦੀ ਸਿੱਖਿਆ ਉਤੇ ਤੁਰ ਕੇ ਅਸਲ ਵਿਰਕਤ) ਗੁਰੂ ਵਿਚ ਆਪਣਾ ਆਪ ਮਿਲਾ ਦੇਂਦਾ ਹੈ। ਗੁਰੂ ਦੀ ਸਿੱਖਿਆ ਦੀ ਆਤਮਕ ਖ਼ੁਰਾਕ ਖਾਂਦਾ ਹੈ, ਗੁਰੂ ਦੀ ਸਿੱਖਿਆ ਦੀ ਦਵਾਈ ਖਾਂਦਾ ਹੈ (ਜੋ ਉਸ ਦੇ ਆਤਮਕ ਰੋਗਾਂ ਦਾ ਇਲਾਜ ਕਰਦੀ ਹੈ)। ਇਸ ਤਰ੍ਹਾਂ ਉਸ ਵਿਰਕਤ ਨੂੰ ਛੇ ਹੀ ਭੇਖਾਂ ਦੀ ਅਸਲੀਅਤ ਦੀ ਸਮਝ ਆ ਜਾਂਦੀ ਹੈ (ਭਾਵ, ਉਸ ਨੂੰ ਛੇ ਹੀ ਭੇਖਾਂ ਦੀ ਲੋੜ ਨਹੀਂ ਰਹਿ ਜਾਂਦੀ ਹੈ ॥੪॥੫॥