Hukumnama - Ang 879
Shhaadhan Bhojan Maagath Bhaagai in Raag Raamkali
In Gurmukhi
ਰਾਮਕਲੀ ਮਹਲਾ ੧ ॥
ਛਾਦਨੁ ਭੋਜਨੁ ਮਾਗਤੁ ਭਾਗੈ ॥
ਖੁਧਿਆ ਦੁਸਟ ਜਲੈ ਦੁਖੁ ਆਗੈ ॥
ਗੁਰਮਤਿ ਨਹੀ ਲੀਨੀ ਦੁਰਮਤਿ ਪਤਿ ਖੋਈ ॥
ਗੁਰਮਤਿ ਭਗਤਿ ਪਾਵੈ ਜਨੁ ਕੋਈ ॥੧॥
ਜੋਗੀ ਜੁਗਤਿ ਸਹਜ ਘਰਿ ਵਾਸੈ ॥
ਏਕ ਦ੍ਰਿਸਟਿ ਏਕੋ ਕਰਿ ਦੇਖਿਆ ਭੀਖਿਆ ਭਾਇ ਸਬਦਿ ਤ੍ਰਿਪਤਾਸੈ ॥੧॥ ਰਹਾਉ ॥
ਪੰਚ ਬੈਲ ਗਡੀਆ ਦੇਹ ਧਾਰੀ ॥
ਰਾਮ ਕਲਾ ਨਿਬਹੈ ਪਤਿ ਸਾਰੀ ॥
ਧਰ ਤੂਟੀ ਗਾਡੋ ਸਿਰ ਭਾਰਿ ॥
ਲਕਰੀ ਬਿਖਰਿ ਜਰੀ ਮੰਝ ਭਾਰਿ ॥੨॥
ਗੁਰ ਕਾ ਸਬਦੁ ਵੀਚਾਰਿ ਜੋਗੀ ॥
ਦੁਖੁ ਸੁਖੁ ਸਮ ਕਰਣਾ ਸੋਗ ਬਿਓਗੀ ॥
ਭੁਗਤਿ ਨਾਮੁ ਗੁਰ ਸਬਦਿ ਬੀਚਾਰੀ ॥
ਅਸਥਿਰੁ ਕੰਧੁ ਜਪੈ ਨਿਰੰਕਾਰੀ ॥੩॥
ਸਹਜ ਜਗੋਟਾ ਬੰਧਨ ਤੇ ਛੂਟਾ ॥
ਕਾਮੁ ਕ੍ਰੋਧੁ ਗੁਰ ਸਬਦੀ ਲੂਟਾ ॥
ਮਨ ਮਹਿ ਮੁੰਦ੍ਰਾ ਹਰਿ ਗੁਰ ਸਰਣਾ ॥
ਨਾਨਕ ਰਾਮ ਭਗਤਿ ਜਨ ਤਰਣਾ ॥੪॥੧੧॥
Phonetic English
Raamakalee Mehalaa 1 ||
Shhaadhan Bhojan Maagath Bhaagai ||
Khudhhiaa Dhusatt Jalai Dhukh Aagai ||
Guramath Nehee Leenee Dhuramath Path Khoee ||
Guramath Bhagath Paavai Jan Koee ||1||
Jogee Jugath Sehaj Ghar Vaasai ||
Eaek Dhrisatt Eaeko Kar Dhaekhiaa Bheekhiaa Bhaae Sabadh Thripathaasai ||1|| Rehaao ||
Panch Bail Gaddeeaa Dhaeh Dhhaaree ||
Raam Kalaa Nibehai Path Saaree ||
Dhhar Thoottee Gaaddo Sir Bhaar ||
Lakaree Bikhar Jaree Manjh Bhaar ||2||
Gur Kaa Sabadh Veechaar Jogee ||
Dhukh Sukh Sam Karanaa Sog Biougee ||
Bhugath Naam Gur Sabadh Beechaaree ||
Asathhir Kandhh Japai Nirankaaree ||3||
Sehaj Jagottaa Bandhhan Thae Shhoottaa ||
Kaam Krodhh Gur Sabadhee Loottaa ||
Man Mehi Mundhraa Har Gur Saranaa ||
Naanak Raam Bhagath Jan Tharanaa ||4||11||
English Translation
Raamkalee, First Mehl:
He runs around, begging for clothes and food.
He burns with hunger and corruption, and will suffer in the world hereafter.
He does not follow the Guru's Teachings; through his evil-mindedness, he loses his honor.
Only through the Guru's Teachings will such a person become devoted. ||1||
The way of the Yogi is to dwell in the celestial home of bliss.
He looks impartially, equally upon all. He receives the charity of the Lord's Love, and the Word of the Shabad, and so he is satisfied. ||1||Pause||
The five bulls, the senses, pull the wagon of the body around.
By the Lord's power, one's honor is preserved.
But when the axle breaks, the wagon falls and crashes.
It falls apart, like a pile of logs. ||2||
Contemplate the Word of the Guru's Shabad, Yogi.
Look upon pain and pleasure as one and the same, sorrow and separation.
Let your food be contemplative meditation upon the Naam, the Name of the Lord, and the Word of the Guru's Shabad.
Your wall shall be permanent, by meditating on the Formless Lord. ||3||
Wear the loin-cloth of poise, and be free of entanglements.
The Guru's Word shall release you from sexual desire and anger.
In your mind, let your ear-rings be the Sanctuary of the Guru, the Lord.
O Nanak, worshipping the Lord in deep devotion, the humble are carried across. ||4||11||
Punjabi Viakhya
nullnullnullnull(ਪਰ ਜੇਹੜਾ ਜੋਗੀ) ਅੰਨ ਬਸਤ੍ਰ (ਹੀ) ਮੰਗਦਾ ਫਿਰਦਾ ਹੈ, ਇਥੇ ਚੰਦਰੀ ਭੁੱਖ (ਦੀ ਅੱਗ) ਵਿਚੋਂ ਸੜਦਾ ਰਹਿੰਦਾ ਹੈ (ਕੋਈ ਆਤਮਕ ਪੂੰਜੀ ਤਾਂ ਬਣਾਂਦਾ ਹੀ ਨਹੀਂ, ਇਸ ਵਾਸਤੇ) ਅਗਾਂਹ (ਪਰਲੋਕ ਵਿਚ ਭੀ) ਦੁੱਖ ਪਾਂਦਾ ਹੈ। ਜਿਸ (ਜੋਗੀ) ਨੇ ਗੁਰੂ ਦੀ ਮਤ ਨਾਹ ਲਈ ਉਸ ਨੇ ਭੈੜੀ ਮੱਤੇ ਲੱਗ ਕੇ ਆਪਣੀ ਇੱਜ਼ਤ ਗਵਾ ਲਈ। ਕੋਈ ਕੋਈ (ਵਡ-ਭਾਗੀ) ਮਨੁੱਖ ਗੁਰੂ ਦੀ ਸਿੱਖਿਆ ਉਤੇ ਤੁਰ ਕੇ ਪਰਮਾਤਮਾ ਦੀ ਭਗਤੀ ਦਾ ਲਾਹਾ ਖੱਟਦਾ ਹੈ ॥੧॥nullਅਸਲ ਜੋਗੀ ਦੀ ਰਹਿਤ-ਬਹਿਤ ਇਹ ਹੈ ਕਿ ਉਹ ਅਡੋਲਤਾ ਦੇ ਘਰ ਵਿਚ ਟਿਕਿਆ ਰਹਿੰਦਾ ਹੈ (ਉਸ ਦਾ ਮਨ ਸਦਾ ਸ਼ਾਂਤ ਰਹਿੰਦਾ ਹੈ)। ਉਹ ਸਮਾਨ ਨਿਗਾਹ ਨਾਲ (ਸਭ ਜੀਵਾਂ ਵਿਚ) ਇੱਕ ਪਰਮਾਤਮਾ ਨੂੰ ਹੀ ਰਮਿਆ ਹੋਇਆ ਵੇਖਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਪ੍ਰੇਮ-ਭਿੱਛਿਆ ਨਾਲ ਆਪਣੀ (ਆਤਮਕ) ਭੁੱਖ ਮਿਟਾਂਦਾ ਹੈ (ਆਪਣੇ ਮਨ ਨੂੰ ਤ੍ਰਿਸ਼ਨਾ ਵਲੋਂ ਬਚਾਈ ਰੱਖਦਾ ਹੈ) ॥੧॥ ਰਹਾਉ ॥nullnullnullਮਨੁੱਖਾ ਸਰੀਰ, ਮਾਨੋ, ਇਕ ਨਿੱਕਾ ਜਿਹਾ ਗੱਡਾ ਹੈ ਜਿਸ ਨੂੰ ਪੰਜ (ਗਿਆਨ-ਇੰਦ੍ਰੇ) ਬੈਲ ਚਲਾ ਰਹੇ ਹਨ। ਜਿਤਨਾ ਚਿਰ ਇਸ ਵਿਚ ਸਰਬ-ਵਿਆਪਕ ਪ੍ਰਭੂ ਦੀ ਜੋਤਿ-ਸੱਤਾ ਮੌਜੂਦ ਹੈ, ਇਸ ਦਾ ਸਾਰਾ ਆਦਰ ਬਣਿਆ ਰਹਿੰਦਾ ਹੈ। (ਜਿਵੇਂ) ਜਦੋਂ ਗੱਡੇ ਦਾ ਧੁਰਾ ਟੁੱਟ ਜਾਂਦਾ ਹੈ ਤਾਂ ਗੱਡਾ ਸਿਰ-ਪਰਨੇ ਹੋ ਜਾਂਦਾ ਹੈ (ਨਕਾਰਾ ਹੋ ਜਾਂਦਾ ਹੈ), ਉਸ ਦੀਆਂ ਲੱਕੜਾਂ ਖਿਲਰ ਜਾਂਦੀਆਂ ਹਨ (ਉਸ ਦੇ ਅੰਗ ਵੱਖ ਵੱਖ ਹੋ ਜਾਂਦੇ ਹਨ), ਉਹ ਆਪਣੇ ਵਿਚਲੇ ਲੱਦੇ ਹੋਏ ਭਾਰ ਹੇਠ ਹੀ ਦੱਬਿਆ ਪਿਆ ਗਲ-ਸੜ ਜਾਂਦਾ ਹੈ (ਤਿਵੇਂ ਜਦੋਂ ਗੁਰ-ਸ਼ਬਦ ਦੀ ਅਗਵਾਈ ਤੋਂ ਬਿਨਾ ਗਿਆਨ-ਇੰਦ੍ਰੇ ਆਪ-ਹੁਦਰੇ ਹੋ ਜਾਂਦੇ ਹਨ, ਮਨੁੱਖਾ ਜੀਵਨ ਦੀ ਪੱਧਰੀ ਚਾਲ ਉਲਟ-ਪੁਲਟ ਹੋ ਜਾਂਦੀ ਹੈ, ਸਿਮਰਨ-ਰੂਪ ਧੁਰਾ ਟੁੱਟ ਜਾਂਦਾ ਹੈ, ਆਤਮਕ ਜੀਵਨ ਢਹਿ ਪੈਂਦਾ ਹੈ, ਆਪਣੇ ਹੀ ਕੀਤੇ ਹੋਏ ਕੁਕਰਮਾਂ ਦੇ ਭਾਰ ਹੇਠ ਮਨੁੱਖਾ ਜੀਵਨ ਦੀ ਤਬਾਹੀ ਹੋ ਜਾਂਦੀ ਹੈ)। (ਜੋਗੀ ਇਸ ਭੇਤ ਨੂੰ ਸਮਝਣ ਦੇ ਥਾਂ ਜੋਗ-ਮਤ ਦੇ ਜਗੋਟਾ ਮੁੰਦ੍ਰਾਂ ਆਦਿਕ ਬਾਹਰਲੇ ਚਿੰਨ੍ਹਾਂ ਵਿਚ ਹੀ ਟਿਕਿਆ ਰਹਿੰਦਾ ਹੈ) ॥੨॥nullnullnullਹੇ ਜੋਗੀ! ਤੂੰ ਗੁਰੂ ਦੇ ਸ਼ਬਦ ਨੂੰ ਸਮਝ (ਉਸ ਸ਼ਬਦ ਦੀ ਅਗਵਾਈ ਵਿਚ) ਦੁਖ ਸੁਖ ਨੂੰ, ਨਿਰਾਸਤਾ-ਭਰੇ ਗ਼ਮ ਅਤੇ ਆਸਾਂ-ਭਰੇ ਦੁੱਖ ਨੂੰ ਇੱਕ-ਸਮਾਨ ਸਹਾਰਨ (ਦੀ ਜਾਚ ਸਿੱਖ)। ਗੁਰੂ ਦੇ ਸ਼ਬਦ ਵਿਚ ਜੁੜ ਕੇ ਪ੍ਰਭੂ ਦੇ ਨਾਮ ਨੂੰ ਚਿੱਤ ਵਿਚ ਵਸਾ-ਇਹ ਤੇਰਾ ਭੰਡਾਰਾ ਬਣੇ (ਇਹ ਤੇਰੇ ਆਤਮਾ ਦੀ ਖ਼ੁਰਾਕ ਬਣੇ)। ਨਿਰੰਕਾਰ ਦਾ ਨਾਮ ਜਪ, (ਇਸ ਦੀ ਬਰਕਤਿ ਨਾਲ) ਗਿਆਨ ਇੰਦ੍ਰੇ ਵਿਕਾਰਾਂ ਵਲ ਡੋਲਣੋਂ ਬਚੇ ਰਹਿਣਗੇ ॥੩॥nullnullnullਜਿਸ ਜੋਗੀ ਨੇ ਮਨ ਦੀ ਅਡੋਲਤਾ ਨੂੰ ਆਪਣੇ ਲੱਕ ਨਾਲ ਬੰਨ੍ਹਣ ਵਾਲਾ ਉੱਨ ਦਾ ਰੱਸਾ ਬਣਾ ਲਿਆ ਹੈ, ਉਹ ਮਾਇਆ ਦੇ ਬੰਧਨਾਂ ਤੋਂ ਬਚ ਗਿਆ ਹੈ; ਗੁਰੂ ਦੇ ਸ਼ਬਦ ਵਿਚ ਜੁੜ ਕੇ ਉਸ ਨੇ ਕਾਮ ਕ੍ਰੋਧ (ਆਦਿਕ) ਨੂੰ ਵੱਸ ਵਿਚ ਕਰ ਲਿਆ ਹੈ। ਜੇਹੜਾ ਜੋਗੀ ਪਰਮਾਤਮਾ ਦੀ ਸਰਨ ਗੁਰੂ ਦੀ ਸਰਨ ਪਿਆ ਰਹਿੰਦਾ ਹੈ ਉਸ ਨੇ (ਕੰਨਾਂ ਵਿਚ ਮੁੰਦ੍ਰਾਂ ਪਾਣ ਦੇ ਥਾਂ) ਮਨ ਵਿਚ ਮੁੰਦ੍ਰਾਂ ਪਾ ਲਈਆਂ ਹਨ (ਮਨ ਨੂੰ ਵਿਕਾਰਾਂ ਵਲੋਂ ਬਚਾ ਲਿਆ ਹੈ)। ਹੇ ਨਾਨਕ! (ਸੰਸਾਰ-ਸਮੁੰਦਰ ਦੇ ਵਿਕਾਰਾਂ ਦੇ ਹੜ੍ਹ ਵਿਚੋਂ) ਉਹੀ ਮਨੁੱਖ ਪਾਰ ਲੰਘਦੇ ਹਨ ਜੋ ਪਰਮਾਤਮਾ ਦੀ ਭਗਤੀ ਕਰਦੇ ਹਨ ॥੪॥੧੧॥