Hukumnama - Ang 880

Sathajug Sach Kehai Sabh Koee in Raag Raamkali

In Gurmukhi

ੴ ਸਤਿਗੁਰ ਪ੍ਰਸਾਦਿ ॥
ਰਾਮਕਲੀ ਮਹਲਾ ੩ ਘਰੁ ੧ ॥
ਸਤਜੁਗਿ ਸਚੁ ਕਹੈ ਸਭੁ ਕੋਈ ॥
ਘਰਿ ਘਰਿ ਭਗਤਿ ਗੁਰਮੁਖਿ ਹੋਈ ॥
ਸਤਜੁਗਿ ਧਰਮੁ ਪੈਰ ਹੈ ਚਾਰਿ ॥
ਗੁਰਮੁਖਿ ਬੂਝੈ ਕੋ ਬੀਚਾਰਿ ॥੧॥
ਜੁਗ ਚਾਰੇ ਨਾਮਿ ਵਡਿਆਈ ਹੋਈ ॥
ਜਿ ਨਾਮਿ ਲਾਗੈ ਸੋ ਮੁਕਤਿ ਹੋਵੈ ਗੁਰ ਬਿਨੁ ਨਾਮੁ ਨ ਪਾਵੈ ਕੋਈ ॥੧॥ ਰਹਾਉ ॥
ਤ੍ਰੇਤੈ ਇਕ ਕਲ ਕੀਨੀ ਦੂਰਿ ॥
ਪਾਖੰਡੁ ਵਰਤਿਆ ਹਰਿ ਜਾਣਨਿ ਦੂਰਿ ॥
ਗੁਰਮੁਖਿ ਬੂਝੈ ਸੋਝੀ ਹੋਈ ॥
ਅੰਤਰਿ ਨਾਮੁ ਵਸੈ ਸੁਖੁ ਹੋਈ ॥੨॥
ਦੁਆਪੁਰਿ ਦੂਜੈ ਦੁਬਿਧਾ ਹੋਇ ॥
ਭਰਮਿ ਭੁਲਾਨੇ ਜਾਣਹਿ ਦੋਇ ॥
ਦੁਆਪੁਰਿ ਧਰਮਿ ਦੁਇ ਪੈਰ ਰਖਾਏ ॥
ਗੁਰਮੁਖਿ ਹੋਵੈ ਤ ਨਾਮੁ ਦ੍ਰਿੜਾਏ ॥੩॥
ਕਲਜੁਗਿ ਧਰਮ ਕਲਾ ਇਕ ਰਹਾਏ ॥
ਇਕ ਪੈਰਿ ਚਲੈ ਮਾਇਆ ਮੋਹੁ ਵਧਾਏ ॥
ਮਾਇਆ ਮੋਹੁ ਅਤਿ ਗੁਬਾਰੁ ॥
ਸਤਗੁਰੁ ਭੇਟੈ ਨਾਮਿ ਉਧਾਰੁ ॥੪॥
ਸਭ ਜੁਗ ਮਹਿ ਸਾਚਾ ਏਕੋ ਸੋਈ ॥
ਸਭ ਮਹਿ ਸਚੁ ਦੂਜਾ ਨਹੀ ਕੋਈ ॥
ਸਾਚੀ ਕੀਰਤਿ ਸਚੁ ਸੁਖੁ ਹੋਈ ॥
ਗੁਰਮੁਖਿ ਨਾਮੁ ਵਖਾਣੈ ਕੋਈ ॥੫॥
ਸਭ ਜੁਗ ਮਹਿ ਨਾਮੁ ਊਤਮੁ ਹੋਈ ॥
ਗੁਰਮੁਖਿ ਵਿਰਲਾ ਬੂਝੈ ਕੋਈ ॥
ਹਰਿ ਨਾਮੁ ਧਿਆਏ ਭਗਤੁ ਜਨੁ ਸੋਈ ॥
ਨਾਨਕ ਜੁਗਿ ਜੁਗਿ ਨਾਮਿ ਵਡਿਆਈ ਹੋਈ ॥੬॥੧॥

Phonetic English

Ik Oankaar Sathigur Prasaadh ||
Raamakalee Mehalaa 3 Ghar 1 ||
Sathajug Sach Kehai Sabh Koee ||
Ghar Ghar Bhagath Guramukh Hoee ||
Sathajug Dhharam Pair Hai Chaar ||
Guramukh Boojhai Ko Beechaar ||1||
Jug Chaarae Naam Vaddiaaee Hoee ||
J Naam Laagai So Mukath Hovai Gur Bin Naam N Paavai Koee ||1|| Rehaao ||
Thraethai Eik Kal Keenee Dhoor ||
Paakhandd Varathiaa Har Jaanan Dhoor ||
Guramukh Boojhai Sojhee Hoee ||
Anthar Naam Vasai Sukh Hoee ||2||
Dhuaapur Dhoojai Dhubidhhaa Hoe ||
Bharam Bhulaanae Jaanehi Dhoe ||
Dhuaapur Dhharam Dhue Pair Rakhaaeae ||
Guramukh Hovai Th Naam Dhrirraaeae ||3||
Kalajug Dhharam Kalaa Eik Rehaaeae ||
Eik Pair Chalai Maaeiaa Mohu Vadhhaaeae ||
Maaeiaa Mohu Ath Gubaar ||
Sathagur Bhaettai Naam Oudhhaar ||4||
Sabh Jug Mehi Saachaa Eaeko Soee ||
Sabh Mehi Sach Dhoojaa Nehee Koee ||
Saachee Keerath Sach Sukh Hoee ||
Guramukh Naam Vakhaanai Koee ||5||
Sabh Jug Mehi Naam Ootham Hoee ||
Guramukh Viralaa Boojhai Koee ||
Har Naam Dhhiaaeae Bhagath Jan Soee ||
Naanak Jug Jug Naam Vaddiaaee Hoee ||6||1||

English Translation

One Universal Creator God. By The Grace Of The True Guru:
Raamkalee, Third Mehl, First House:
In the Golden Age of Sat Yuga, everyone spoke the Truth.
In each and every home, devotional worship was performed by the people, according to the Guru's Teachings.
In that Golden Age, Dharma had four feet.
How rare are those people who, as Gurmukh, contemplate this and understand. ||1||
In all four ages, the Naam, the Name of the Lord, is glory and greatness.
One who holds tight to the Naam is liberated; without the Guru, no one obtains the Naam. ||1||Pause||
In the Silver Age of Traytaa Yuga, one leg was removed.
Hypocrisy became prevalent, and people thought that the Lord was far away.
The Gurmukhs still understood and realized;
The Naam abided deep within them, and they were at peace. ||2||
In the Brass Age of Dwaapur Yuga, duality and double-mindedness arose.
Deluded by doubt, they knew duality.
In this Brass Age, Dharma was left with only two feet.
Those who became Gurmukh implanted the Naam deep within. ||3||
In the Iron Age of Kali Yuga, Dharma was left with only one power.
It walks on just one foot; love and emotional attachment to Maya have increased.
Love and emotional attachment to Maya bring total darkness.
If someone meets the True Guru, he is saved, through the Naam, the Name of the Lord. ||4||
Throughout the ages, there is only the One True Lord.
Among all, is the True Lord; there is no other at all.
Praising the True Lord, true peace is attained.
How rare are those, who as Gurmukh, chant the Naam. ||5||
Throughout all the ages, the Naam is the ultimate, the most sublime.
How rare are those, who as Gurmukh, understand this.
One who meditates on the Lord's Name is a humble devotee.
O Nanak, in each and every age, the Naam is glory and greatness. ||6||1||

Punjabi Viakhya

ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।ਰਾਗ ਰਾਮਕਲੀ, ਘਰ ੧ ਵਿੱਚ ਗੁਰੂ ਅਮਰਦਾਸ ਜੀ ਦੀ ਬਾਣੀ।nullnullnullਹੇ ਭਾਈ! ਇਹ ਆਮ ਪ੍ਰਚਲਤ ਖ਼ਿਆਲ ਹੈ ਕਿ ਸਤਜੁਗ ਵਿਚ ਸੱਚ (ਬੋਲਣ ਦੇ ਕਰਮ ਨੂੰ ਪ੍ਰਧਾਨਤਾ) ਹੈ, ਹਰੇਕ ਘਰ ਵਿਚ (ਸੱਚ ਬੋਲਣਾ ਹੀ ਪ੍ਰਧਾਨ ਹੈ), ਅਤੇ ਸਤਜੁਗ ਵਿਚ (ਧਰਤੀ ਨੂੰ ਸਹਾਰਾ ਦੇਣ ਵਾਲਾ) ਧਰਮ (-ਬਲਦ) ਚਾਰ ਪੈਰਾਂ ਵਾਲਾ ਰਹਿੰਦਾ ਹੈ (ਧਰਮ ਮੁਕੰਮਲ ਸਰੂਪ ਵਾਲਾ ਹੁੰਦਾ ਹੈ)। (ਪਰ, ਹੇ ਭਾਈ!) ਕੋਈ ਵਿਰਲਾ ਮਨੁੱਖ ਗੁਰੂ ਦੀ ਰਾਹੀਂ ਵਿਚਾਰ ਕਰ ਕੇ ਇਹ ਸਮਝਦਾ ਹੈ ਕਿ (ਸਤਜੁਗ ਵਿਚ ਭੀ) ਗੁਰੂ ਦੀ ਸਰਨ ਪੈ ਕੇ ਹੀ ਪ੍ਰਭੂ ਦੀ ਭਗਤੀ ਹੋ ਸਕਦੀ ਹੈ (ਅਤੇ ਸਤਜੁਗ ਵਿਚ ਭੀ ਪਰਮਾਤਮਾ ਦੀ ਭਗਤੀ ਹੀ ਪ੍ਰਧਾਨ ਕਰਮ ਹੈ) ॥੧॥nullਹੇ ਭਾਈ! ਚਹੁੰਆਂ ਹੀ ਜੁਗਾਂ ਵਿਚ ਜੀਵ ਨੂੰ (ਪਰਮਾਤਮਾ ਦੇ) ਨਾਮ ਵਿਚ ਜੁੜਨ ਕਰਕੇ ਹੀ ਇੱਜ਼ਤ ਮਿਲਦੀ ਹੈ। ਜੇਹੜਾ ਭੀ ਮਨੁੱਖ ਪ੍ਰਭੂ ਦੇ ਨਾਮ ਵਿਚ ਸੁਰਤ ਜੋੜਦਾ ਹੈ, ਉਸ ਨੂੰ ਵਿਕਾਰਾਂ ਤੋਂ ਖ਼ਲਾਸੀ ਮਿਲ ਜਾਂਦੀ ਹੈ। (ਪਰ ਇਹ ਭੀ ਯਾਦ ਰੱਖੋ ਕਿ) ਕੋਈ ਜੀਵ ਭੀ ਗੁਰੂ (ਦੀ ਸਰਨ) ਤੋਂ ਬਿਨਾ (ਪਰਮਾਤਮਾ ਦਾ ਨਾਮ) ਪ੍ਰਾਪਤ ਨਹੀਂ ਕਰ ਸਕਦਾ ॥੧॥ ਰਹਾਉ ॥nullnullnull(ਹੇ ਭਾਈ! ਇਹ ਆਮ ਪ੍ਰਚਲਤ ਖ਼ਿਆਲ ਹੈ ਕਿ) ਤ੍ਰੇਤੇ ਜੁਗ ਵਿਚ ਇਕ ਕਲਾ ਦੂਰ ਕਰ ਦਿੱਤੀ ਗਈ (ਧਰਮ-ਬਲਦ ਦਾ ਇੱਕ ਪੈਰ ਨਕਾਰਾ ਹੋ ਗਿਆ)। (ਜਗਤ ਵਿਚ) ਪਖੰਡ ਦਾ ਬੋਲ-ਬਾਲਾ ਹੋ ਗਿਆ, ਲੋਕ ਪਰਮਾਤਮਾ ਨੂੰ ਕਿਤੇ ਦੂਰ-ਵੱਸਦਾ ਸਮਝਣ ਲੱਗ ਪਏ। (ਪਰ, ਹੇ ਭਾਈ!) ਜੇਹੜਾ ਮਨੁੱਖ ਗੁਰੂ ਦੀ ਸਰਨ ਪੈ ਕੇ (ਜੀਵਨ-ਜੁਗਤਿ ਦਾ) ਗਿਆਨ ਪ੍ਰਾਪਤ ਕਰਦਾ ਹੈ, ਉਸ ਨੂੰ ਸਮਝ ਆ ਜਾਂਦੀ ਹੈ (ਕਿ ਮਿਥੇ ਹੋਏ ਤ੍ਰੇਤੇ ਵਿਚ ਭੀ ਤਦੋਂ ਹੀ) ਸੁਖ ਮਿਲਦਾ ਹੈ ਜੇ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦਾ ਨਾਮ ਵੱਸਦਾ ਹੋਵੇ ॥੨॥nullnullnull(ਹੇ ਭਾਈ! ਇਹ ਖ਼ਿਆਲ ਆਮ ਪ੍ਰਚਲਤ ਹੈ ਕਿ) ਦੁਆਪੁਰ ਜੁਗ ਵਿਚ ਲੋਕ ਦ੍ਵੈਤ ਵਿਚ ਫਸ ਗਏ, ਲੋਕਾਂ ਦੇ ਹਿਰਦੇ ਵਿਚ ਵਿਤਕਰਾ ਜ਼ੋਰ ਪਾ ਗਿਆ, ਭਟਕਣਾ ਵਿਚ ਪੈ ਕੇ ਲੋਕ ਕੁਰਾਹੇ ਪੈ ਗਏ, ਮੇਰ-ਤੇਰ ਨੂੰ ਹੀ (ਚੰਗੀ) ਜਾਣਨ ਲੱਗ ਪਏ, ਦੁਆਪੁਰ ਵਿਚ ਧਰਮ (-ਬਲਦ) ਨੇ (ਆਪਣੇ) ਦੋ ਹੀ ਪੈਰ ਟਿਕਾਏ ਹੋਏ ਸਨ। ਪਰ ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਉਹ (ਇਸ ਕੱਚੇ ਖ਼ਿਆਲ ਨੂੰ ਛੱਡ ਕੇ ਪਰਮਾਤਮਾ ਦਾ) ਨਾਮ ਆਪਣੇ ਹਿਰਦੇ ਵਿਚ ਪੱਕਾ ਬਿਠਾਂਦਾ ਹੈ ॥੩॥nullnullnull(ਹੇ ਭਾਈ! ਆਮ ਤੌਰ ਤੇ ਲੋਕ ਇਹੀ ਮੰਨਦੇ ਹਨ ਕਿ) ਕਲਜੁਗ ਵਿਚ ਧਰਮ ਦੀ ਇਕੋ ਕਲਾ ਰਹਿ ਗਈ ਹੈ, (ਧਰਮ-ਬਲਦ) ਇਕੋ ਪੈਰ ਦੇ ਭਾਰ ਤੁਰਦਾ ਹੈ, (ਜਗਤ ਵਿਚ) ਮਾਇਆ (ਜੀਵਾਂ ਦੇ ਹਿਰਦੇ ਵਿਚ ਆਪਣਾ) ਮੋਹ ਵਧਾ ਰਹੀ ਹੈ, (ਦੁਨੀਆ ਵਿਚ) ਮਾਇਆ ਦਾ ਮੋਹ ਘੁੱਪ ਹਨੇਰਾ ਬਣਿਆ ਪਿਆ ਹੈ। (ਪਰ, ਹੇ ਭਾਈ! ਜਿਸ ਮਨੁੱਖ ਨੂੰ) ਗੁਰੂ ਮਿਲ ਪੈਂਦਾ ਹੈ, ਉਸ ਨੂੰ ਪ੍ਰਭੂ ਦੇ ਨਾਮ ਵਿਚ ਜੋੜ ਕੇ (ਕਲਜੁਗ ਵਿਚ ਭੀ ਮਾਇਆ ਦੇ ਘੁੱਪ ਹਨੇਰੇ ਤੋਂ) ਬਚਾ ਲੈਂਦਾ ਹੈ ॥੪॥nullnullnullਹੇ ਭਾਈ! ਸਾਰੇ ਜੁਗਾਂ ਵਿਚ ਉਹ ਪਰਮਾਤਮਾ ਹੀ ਸਦਾ ਕਾਇਮ ਰਹਿਣ ਵਾਲਾ ਹੈ। ਸਭ ਜੀਵਾਂ ਵਿਚ ਭੀ ਉਹ ਸਦਾ-ਥਿਰ ਪ੍ਰਭੂ ਹੀ ਵੱਸਦਾ ਹੈ, ਉਸ ਤੋਂ ਬਿਨਾ ਕਿਤੇ ਭੀ ਕੋਈ ਹੋਰ ਨਹੀਂ ਹੈ। (ਜਿਸ ਮਨੁੱਖ ਦੇ ਹਿਰਦੇ ਵਿਚ ਪਰਮਾਤਮਾ ਦੀ) ਸਦਾ ਕਾਇਮ ਰਹਿਣ ਵਾਲੀ ਵਡਿਆਈ ਵੱਸਦੀ ਹੈ, ਉਸ ਨੂੰ ਹਰੇਕ ਸੁਖ ਪ੍ਰਾਪਤ ਹੈ। (ਪਰ, ਹਾਂ) ਗੁਰੂ ਦੀ ਸਰਨ ਪੈ ਕੇ ਹੀ ਮਨੁੱਖ ਪਰਮਾਤਮਾ ਦਾ ਨਾਮ ਜਪ ਸਕਦਾ ਹੈ ॥੫॥nullnullnullਹੇ ਭਾਈ! ਸਾਰੇ ਜੁਗਾਂ ਵਿਚ ਪ੍ਰਭੂ ਦਾ ਨਾਮ ਜਪਣਾ ਹੀ (ਸਭ ਕਰਮਾਂ ਤੋਂ) ਸ੍ਰੇਸ਼ਟ ਕਰਮ ਹੈ-ਇਸ ਗੱਲ ਨੂੰ ਕੋਈ ਉਹ ਵਿਰਲਾ ਮਨੁੱਖ ਸਮਝਦਾ ਹੈ ਜੋ ਗੁਰੂ ਦੀ ਸਰਨ ਪੈਂਦਾ ਹੈ। (ਜੁਗ ਕੋਈ ਭੀ ਹੋਵੇ) ਉਹੀ ਮਨੁੱਖ ਭਗਤ ਹੈ ਜੇਹੜਾ ਪਰਮਾਤਮਾ ਦਾ ਨਾਮ ਜਪਦਾ ਹੈ। ਹੇ ਨਾਨਕ! (ਇਹ ਗੱਲ ਪੱਕੀ ਜਾਣ ਕਿ) ਹਰੇਕ ਜੁਗ ਵਿਚ ਪ੍ਰਭੂ ਦੇ ਨਾਮ ਦੀ ਬਰਕਤ ਨਾਲ ਹੀ ਇੱਜ਼ਤ ਮਿਲਦੀ ਹੈ ॥੬॥੧॥