Hukumnama - Ang 881
Jae Vadd Bhaag Hovehi Vadd Maerae Jan Miladhiaa Dtil N Laaeeai in Raag Raamkali
In Gurmukhi
ਰਾਮਕਲੀ ਮਹਲਾ ੪ ॥
ਜੇ ਵਡ ਭਾਗ ਹੋਵਹਿ ਵਡ ਮੇਰੇ ਜਨ ਮਿਲਦਿਆ ਢਿਲ ਨ ਲਾਈਐ ॥
ਹਰਿ ਜਨ ਅੰਮ੍ਰਿਤ ਕੁੰਟ ਸਰ ਨੀਕੇ ਵਡਭਾਗੀ ਤਿਤੁ ਨਾਵਾਈਐ ॥੧॥
ਰਾਮ ਮੋ ਕਉ ਹਰਿ ਜਨ ਕਾਰੈ ਲਾਈਐ ॥
ਹਉ ਪਾਣੀ ਪਖਾ ਪੀਸਉ ਸੰਤ ਆਗੈ ਪਗ ਮਲਿ ਮਲਿ ਧੂਰਿ ਮੁਖਿ ਲਾਈਐ ॥੧॥ ਰਹਾਉ ॥
ਹਰਿ ਜਨ ਵਡੇ ਵਡੇ ਵਡ ਊਚੇ ਜੋ ਸਤਗੁਰ ਮੇਲਿ ਮਿਲਾਈਐ ॥
ਸਤਗੁਰ ਜੇਵਡੁ ਅਵਰੁ ਨ ਕੋਈ ਮਿਲਿ ਸਤਗੁਰ ਪੁਰਖ ਧਿਆਈਐ ॥੨॥
ਸਤਗੁਰ ਸਰਣਿ ਪਰੇ ਤਿਨ ਪਾਇਆ ਮੇਰੇ ਠਾਕੁਰ ਲਾਜ ਰਖਾਈਐ ॥
ਇਕਿ ਅਪਣੈ ਸੁਆਇ ਆਇ ਬਹਹਿ ਗੁਰ ਆਗੈ ਜਿਉ ਬਗੁਲ ਸਮਾਧਿ ਲਗਾਈਐ ॥੩॥
ਬਗੁਲਾ ਕਾਗ ਨੀਚ ਕੀ ਸੰਗਤਿ ਜਾਇ ਕਰੰਗ ਬਿਖੂ ਮੁਖਿ ਲਾਈਐ ॥
ਨਾਨਕ ਮੇਲਿ ਮੇਲਿ ਪ੍ਰਭ ਸੰਗਤਿ ਮਿਲਿ ਸੰਗਤਿ ਹੰਸੁ ਕਰਾਈਐ ॥੪॥੪॥
Phonetic English
Raamakalee Mehalaa 4 ||
Jae Vadd Bhaag Hovehi Vadd Maerae Jan Miladhiaa Dtil N Laaeeai ||
Har Jan Anmrith Kuntt Sar Neekae Vaddabhaagee Thith Naavaaeeai ||1||
Raam Mo Ko Har Jan Kaarai Laaeeai ||
Ho Paanee Pakhaa Peeso Santh Aagai Pag Mal Mal Dhhoor Mukh Laaeeai ||1|| Rehaao ||
Har Jan Vaddae Vaddae Vadd Oochae Jo Sathagur Mael Milaaeeai ||
Sathagur Jaevadd Avar N Koee Mil Sathagur Purakh Dhhiaaeeai ||2||
Sathagur Saran Parae Thin Paaeiaa Maerae Thaakur Laaj Rakhaaeeai ||
Eik Apanai Suaae Aae Behehi Gur Aagai Jio Bagul Samaadhh Lagaaeeai ||3||
Bagulaa Kaag Neech Kee Sangath Jaae Karang Bikhoo Mukh Laaeeai ||
Naanak Mael Mael Prabh Sangath Mil Sangath Hans Karaaeeai ||4||4||
English Translation
Raamkalee, Fourth Mehl:
If I am blessed with supreme high destiny, I will meet the humble servants of the Lord, without delay.
The Lord's humble servants are pools of ambrosial nectar; by great good fortune, one bathes in them. ||1||
O Lord, let me work for the humble servants of the Lord.
I carry water, wave the fan and grind the corn for them; I massage and wash their feet. I apply the dust of their feet to my forehead. ||1||Pause||
The Lord's humble servants are great, very great, the greatest and most exalted; they lead us to meet the True Guru.
No one else is as great as the True Guru; meeting the True Guru, I meditate on the Lord, the Primal Being. ||2||
Those who seek the Sanctuary of the True Guru find the Lord. My Lord and Master saves their honor.
Some come for their own purposes, and sit before the Guru; they pretend to be in Samaadhi, like storks with their eyes closed. ||3||
Associating with the wretched and the lowly, like the stork and the crow, is like feeding on a carcass of poison.
Nanak: O God, unite me with the Sangat, the Congregation. United with the Sangat, I will become a swan. ||4||4||
Punjabi Viakhya
nullnullਹੇ ਭਾਈ! ਸੰਤ ਜਨਾਂ ਨੂੰ ਮਿਲਣ ਵਿਚ ਰਤਾ ਭੀ ਢਿੱਲ ਨਹੀਂ ਕਰਨੀ ਚਾਹੀਦੀ। ਜੇ ਮੇਰੇ ਵੱਡੇ ਭਾਗ ਜਾਗ ਪੈਣ (ਤਾਂ ਹੀ ਸੰਤ ਜਨਾਂ ਨੂੰ ਮਿਲਣ ਦਾ ਅਵਸਰ ਮਿਲਦਾ ਹੈ)। ਹੇ ਭਾਈ! ਪ੍ਰਭੂ ਦੇ ਸੇਵਕ ਆਤਮਕ ਜੀਵਨ ਦੇਣ ਵਾਲੇ ਨਾਮ-ਜਲ ਦੇ ਸੋਹਣੇ ਚਸ਼ਮੇ ਹਨ, ਸੋਹਣੇ ਸਰੋਵਰ ਹਨ। ਉਸ ਚਸ਼ਮੇ ਵਿਚ ਉਸ ਸਰੋਵਰ ਵਿਚ ਵੱਡੀ ਕਿਸਮਤ ਨਾਲ ਹੀ ਇਸ਼ਨਾਨ ਕਰ ਸਕੀਦਾ ਹੈ ॥੧॥nullਹੇ (ਮੇਰੇ) ਰਾਮ! ਮੈਨੂੰ (ਆਪਣੇ) ਸੰਤ ਜਨਾਂ ਦੀ ਸੇਵਾ ਵਿਚ ਲਾਈ ਰੱਖ। ਮੈਂ ਸੰਤ ਜਨਾਂ ਦੇ ਦਰ ਤੇ ਪਾਣੀ ਢੋਵਾਂ, ਪੱਖਾਂ ਝੱਲਾਂ, (ਆਟਾ) ਪੀਹਾਂ। ਮੈਂ ਸੰਤ ਜਨਾਂ ਦੇ ਪੈਰ ਮਲ ਮਲ ਕੇ ਧੋਵਾਂ, ਉਹਨਾਂ ਦੇ ਚਰਨਾਂ ਦੀ ਧੂੜ ਆਪਣੇ ਮੱਥੇ ਤੇ ਲਾਂਦਾ ਰਹਾਂ ॥੧॥ ਰਹਾਉ ॥nullਹੇ ਭਾਈ! ਪ੍ਰਭੂ ਦੇ ਸੇਵਕ ਬੜੇ ਉੱਚੇ ਜੀਵਨ ਵਾਲੇ ਹੁੰਦੇ ਹਨ, ਉਹਨਾਂ ਦਾ ਮਿਲਾਪ ਸਤਿਗੁਰੂ ਦੀ ਸੰਗਤ ਵਿਚ ਬਣਿਆ ਰਹਿੰਦਾ ਹੈ। ਗੁਰੂ ਜੇਡਾ ਵੱਡਾ ਹੋਰ ਕੋਈ ਨਹੀਂ ਹੈ। ਗੁਰੂ ਨੂੰ ਮਿਲ ਕੇ ਹੀ ਪਰਮਾਤਮਾ ਦਾ ਸਿਮਰਨ ਕੀਤਾ ਜਾ ਸਕਦਾ ਹੈ ॥੨॥nullਹੇ ਭਾਈ! ਜੇਹੜੇ ਮਨੁੱਖ ਗੁਰੂ ਦੀ ਸਰਨ ਪੈ ਗਏ, ਉਹਨਾਂ ਨੇ ਪ੍ਰਭੂ ਦਾ ਮਿਲਾਪ ਹਾਸਲ ਕਰ ਲਿਆ, ਮੇਰੇ ਮਾਲਕ-ਪ੍ਰਭੂ ਨੇ ਉਹਨਾਂ ਦੀ (ਲੋਕ ਪਰਲੋਕ ਵਿਚ) ਇੱਜ਼ਤ ਰੱਖ ਲਈ। ਪਰ ਅਨੇਕਾਂ ਬੰਦੇ ਐਸੇ ਭੀ ਹਨ ਜੋ ਆਪਣੀ ਕਿਸੇ ਗ਼ਰਜ਼ ਦੀ ਖ਼ਾਤਰ ਗੁਰੂ ਦੇ ਦਰ ਤੇ ਆ ਬੈਠਦੇ ਹਨ ਅਤੇ ਬਗੁਲੇ ਵਾਂਗ ਸਮਾਧੀ ਲਾ ਲੈਂਦੇ ਹਨ ॥੩॥nullਹੇ ਭਾਈ! ਬਗੁਲਾ ਅਤੇ ਕਾਂ ਨੀਚ ਦੀ ਸੰਗਤ ਹੀ ਪਸੰਦ ਕਰਦੇ ਹਨ (ਜੇ ਉਹ ਕਿਸੇ ਸੁਆਰਥ ਵਾਸਤੇ ਗੁਰੂ ਦੇ ਦਰ ਤੇ ਆਉਂਦੇ ਭੀ ਹਨ, ਤਾਂ ਇਥੋਂ) ਉੱਠ ਕੇ ਕੋਈ ਮੁਰਦਾਰ ਜਾਂ ਗੰਦ ਹੀ ਮੂੰਹ ਵਿਚ ਪਾਂਦੇ ਹਨ। ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ, ਤੇ, ਆਖ-) ਹੇ ਪ੍ਰਭੂ! ਮੈਨੂੰ ਗੁਰੂ ਦੀ ਸੰਗਤ ਵਿਚ ਮਿਲਾਈ ਰੱਖ। ਗੁਰੂ ਦੀ ਸੰਗਤ ਵਿਚ ਮਿਲ ਕੇ (ਕਾਂ ਤੋਂ) ਹੰਸ ਬਣ ਜਾਈਦਾ ਹੈ ॥੪॥੪॥