Hukumnama - Ang 882
Sathagur Dhaeiaa Karahu Har Maelahu Maerae Preetham Praan Har Raaeiaa in Raag Raamkali
In Gurmukhi
ਰਾਮਕਲੀ ਮਹਲਾ ੪ ॥
ਸਤਗੁਰ ਦਇਆ ਕਰਹੁ ਹਰਿ ਮੇਲਹੁ ਮੇਰੇ ਪ੍ਰੀਤਮ ਪ੍ਰਾਣ ਹਰਿ ਰਾਇਆ ॥
ਹਮ ਚੇਰੀ ਹੋਇ ਲਗਹ ਗੁਰ ਚਰਣੀ ਜਿਨਿ ਹਰਿ ਪ੍ਰਭ ਮਾਰਗੁ ਪੰਥੁ ਦਿਖਾਇਆ ॥੧॥
ਰਾਮ ਮੈ ਹਰਿ ਹਰਿ ਨਾਮੁ ਮਨਿ ਭਾਇਆ ॥
ਮੈ ਹਰਿ ਬਿਨੁ ਅਵਰੁ ਨ ਕੋਈ ਬੇਲੀ ਮੇਰਾ ਪਿਤਾ ਮਾਤਾ ਹਰਿ ਸਖਾਇਆ ॥੧॥ ਰਹਾਉ ॥
ਮੇਰੇ ਇਕੁ ਖਿਨੁ ਪ੍ਰਾਨ ਨ ਰਹਹਿ ਬਿਨੁ ਪ੍ਰੀਤਮ ਬਿਨੁ ਦੇਖੇ ਮਰਹਿ ਮੇਰੀ ਮਾਇਆ ॥
ਧਨੁ ਧਨੁ ਵਡ ਭਾਗ ਗੁਰ ਸਰਣੀ ਆਏ ਹਰਿ ਗੁਰ ਮਿਲਿ ਦਰਸਨੁ ਪਾਇਆ ॥੨॥
ਮੈ ਅਵਰੁ ਨ ਕੋਈ ਸੂਝੈ ਬੂਝੈ ਮਨਿ ਹਰਿ ਜਪੁ ਜਪਉ ਜਪਾਇਆ ॥
ਨਾਮਹੀਣ ਫਿਰਹਿ ਸੇ ਨਕਟੇ ਤਿਨ ਘਸਿ ਘਸਿ ਨਕ ਵਢਾਇਆ ॥੩॥
ਮੋ ਕਉ ਜਗਜੀਵਨ ਜੀਵਾਲਿ ਲੈ ਸੁਆਮੀ ਰਿਦ ਅੰਤਰਿ ਨਾਮੁ ਵਸਾਇਆ ॥
ਨਾਨਕ ਗੁਰੂ ਗੁਰੂ ਹੈ ਪੂਰਾ ਮਿਲਿ ਸਤਿਗੁਰ ਨਾਮੁ ਧਿਆਇਆ ॥੪॥੫॥
Phonetic English
Raamakalee Mehalaa 4 ||
Sathagur Dhaeiaa Karahu Har Maelahu Maerae Preetham Praan Har Raaeiaa ||
Ham Chaeree Hoe Lageh Gur Charanee Jin Har Prabh Maarag Panthh Dhikhaaeiaa ||1||
Raam Mai Har Har Naam Man Bhaaeiaa ||
Mai Har Bin Avar N Koee Baelee Maeraa Pithaa Maathaa Har Sakhaaeiaa ||1|| Rehaao ||
Maerae Eik Khin Praan N Rehehi Bin Preetham Bin Dhaekhae Marehi Maeree Maaeiaa ||
Dhhan Dhhan Vadd Bhaag Gur Saranee Aaeae Har Gur Mil Dharasan Paaeiaa ||2||
Mai Avar N Koee Soojhai Boojhai Man Har Jap Japo Japaaeiaa ||
Naameheen Firehi Sae Nakattae Thin Ghas Ghas Nak Vadtaaeiaa ||3||
Mo Ko Jagajeevan Jeevaal Lai Suaamee Ridh Anthar Naam Vasaaeiaa ||
Naanak Guroo Guroo Hai Pooraa Mil Sathigur Naam Dhhiaaeiaa ||4||5||
English Translation
Raamkalee, Fourth Mehl:
O True Guru, please be kind, and unite me with the Lord. My Sovereign Lord is the Beloved of my breath of life.
I am a slave; I fall at the Guru's feet. He has shown me the Path, the Way to my Lord God. ||1||
The Name of my Lord, Har, Har, is pleasing to my mind.
I have no friend except the Lord; the Lord is my father, my mother, my companion. ||1||Pause||
My breath of life will not survive for an instant, without my Beloved; unless I see Him, I will die, O my mother!
Blessed, blessed is my great, high destiny, that I have come to the Guru's Sanctuary. Meeting with the Guru, I have obtained the Blessed Vision of the Lord's Darshan. ||2||
I do not know or understand any other within my mind; I meditate and chant the Lord's Chant.
Those who lack the Naam, wander in shame; their noses are chopped off, bit by bit. ||3||
O Life of the World, rejuvenate me! O my Lord and Master, enshrine Your Name deep within my heart.
O Nanak, perfect is the Guru, the Guru. Meeting the True Guru, I meditate on the Naam. ||4||5||
Punjabi Viakhya
nullnullਹੇ ਹਰੀ! ਹੇ ਮੇਰੇ ਪ੍ਰੀਤਮ! ਹੇ ਮੇਰੀ ਜਿੰਦ ਦੇ ਪਾਤਿਸ਼ਾਹ! ਮੇਹਰ ਕਰ, ਮੈਨੂੰ ਗੁਰੂ ਮਿਲਾ। ਹੇ ਭਾਈ! ਜਿਸ ਗੁਰੂ ਨੇ (ਸਦਾ) ਪਰਮਾਤਮਾ ਦੇ ਮਿਲਾਪ ਦਾ ਰਸਤਾ ਵਿਖਾਇਆ ਹੈ, ਮੈਂ ਉਸ ਦਾ ਦਾਸ ਬਣ ਕੇ ਉਸ ਦੇ ਚਰਨਾਂ ਉੱਤੇ ਡਿੱਗਾ ਰਹਾਂ ॥੧॥nullਹੇ (ਮੇਰੇ) ਰਾਮ! ਹੇ ਹਰੀ! ਮੇਰੇ ਮਨ ਵਿਚ ਤੇਰਾ ਨਾਮ ਪਿਆਰਾ ਲੱਗਦਾ ਹੈ। ਹੇ ਭਾਈ! ਪਰਮਾਤਮਾ ਤੋਂ ਬਿਨਾ ਮੈਨੂੰ ਕੋਈ ਹੋਰ ਮਦਦਗਾਰ ਨਹੀਂ ਦਿੱਸਦਾ। ਪਰਮਾਤਮਾ ਹੀ ਮੇਰੀ ਮਾਂ ਹੈ, ਪਰਮਾਤਮਾ ਹੀ ਮੇਰਾ ਪਿਉ ਹੈ, ਪਰਮਾਤਮਾ ਹੀ ਮੇਰਾ ਸਾਥੀ ਹੈ ॥੧॥ ਰਹਾਉ ॥nullਹੇ ਮੇਰੀ ਮਾਂ! ਪ੍ਰੀਤਮ (ਗੁਰੂ ਦੇ ਮਿਲਾਪ) ਤੋਂ ਬਿਨਾ ਮੇਰੀ ਜਿੰਦ ਇਕ ਖਿਨ ਵਾਸਤੇ ਭੀ ਨਹੀਂ ਰਹਿ ਸਕਦੀ, ਗੁਰੂ ਦਾ ਦਰਸ਼ਨ ਕਰਨ ਤੋਂ ਬਿਨਾ ਮੇਰੀ (ਆਤਮਕ) ਮੌਤ ਹੁੰਦੀ ਹੈ। ਉਹ ਮਨੁੱਖ ਧੰਨ ਹਨ ਧੰਨ ਹਨ, ਵੱਡੇ ਭਾਗਾਂ ਵਾਲੇ ਹਨ, ਜੇਹੜੇ ਗੁਰੂ ਦੀ ਸਰਨ ਆ ਪੈਂਦੇ ਹਨ। ਗੁਰੂ ਨੂੰ ਮਿਲ ਕੇ ਉਹਨਾਂ ਨੇ ਪਰਮਾਤਮਾ ਦਾ ਦਰਸ਼ਨ ਕਰ ਲਿਆ ਹੈ ॥੨॥null(ਹੇ ਮੇਰੀ ਮਾਂ! ਪ੍ਰਭੂ ਦੇ ਨਾਮ ਦੇ ਜਾਪ ਤੋਂ ਬਿਨਾ) ਮੈਨੂੰ ਕੋਈ ਭੀ ਹੋਰ ਕੰਮ ਨਹੀਂ ਸੁੱਝਦਾ (ਚੰਗਾ ਨਹੀਂ ਲੱਗਦਾ)। ਜਿਵੇਂ ਗੁਰੂ ਜਪਣ ਲਈ ਪ੍ਰੇਰਦਾ ਹੈ, ਮੈਂ ਆਪਣੇ ਮਨ ਵਿਚ ਪ੍ਰਭੂ ਦਾ ਨਾਮ ਦਾ ਜਾਪ ਹੀ ਜਪਦਾ ਹਾਂ। ਹੇ ਭਾਈ! ਜੇਹੜੇ ਮਨੁੱਖ ਨਾਮ ਤੋਂ ਵਾਂਜੇ ਰਹਿੰਦੇ ਹਨ, ਉਹ ਬੇਸ਼ਰਮਾਂ ਵਾਂਗ (ਦੁਨੀਆ ਵਿਚ) ਤੁਰੇ ਫਿਰਦੇ ਹਨ, ਉਹ ਅਨੇਕਾਂ ਵਾਰੀ ਬੇ-ਇੱਜ਼ਤੀ ਕਰਾ ਕੇ ਖ਼ੁਆਰ ਹੁੰਦੇ ਹਨ ॥੩॥nullਹੇ ਜਗਤ ਦੇ ਜੀਵਨ-ਪ੍ਰਭੂ! ਹੇ ਮੇਰੇ ਮਾਲਕ-ਪ੍ਰਭੂ! ਮੇਰੇ ਹਿਰਦੇ ਵਿਚ ਆਪਣਾ ਨਾਮ ਵਸਾਈ ਰੱਖ, ਤੇ, ਮੈਨੂੰ ਆਤਮਕ ਜੀਵਨ ਬਖ਼ਸ਼ੀ ਰੱਖ। ਹੇ ਨਾਨਕ! (ਇਹ ਨਾਮ ਦੀ ਦਾਤਿ ਦੇਣ-ਜੋਗਾ) ਗੁਰੂ ਪੂਰਾ ਹੀ ਹੈ ਗੁਰੂ ਪੂਰਾ ਹੀ ਹੈ। ਗੁਰੂ ਨੂੰ ਮਿਲ ਕੇ ਹੀ ਪ੍ਰਭੂ ਦਾ ਨਾਮ ਸਿਮਰਿਆ ਜਾ ਸਕਦਾ ਹੈ ॥੪॥੫॥