Hukumnama - Ang 885
Jap Gobindh Gopaal Laal in Raag Raamkali
In Gurmukhi
ਰਾਮਕਲੀ ਮਹਲਾ ੫ ॥
ਜਪਿ ਗੋਬਿੰਦੁ ਗੋਪਾਲ ਲਾਲੁ ॥
ਰਾਮ ਨਾਮ ਸਿਮਰਿ ਤੂ ਜੀਵਹਿ ਫਿਰਿ ਨ ਖਾਈ ਮਹਾ ਕਾਲੁ ॥੧॥ ਰਹਾਉ ॥
ਕੋਟਿ ਜਨਮ ਭ੍ਰਮਿ ਭ੍ਰਮਿ ਭ੍ਰਮਿ ਆਇਓ ॥
ਬਡੈ ਭਾਗਿ ਸਾਧਸੰਗੁ ਪਾਇਓ ॥੧॥
ਬਿਨੁ ਗੁਰ ਪੂਰੇ ਨਾਹੀ ਉਧਾਰੁ ॥
ਬਾਬਾ ਨਾਨਕੁ ਆਖੈ ਏਹੁ ਬੀਚਾਰੁ ॥੨॥੧੧॥
Phonetic English
Raamakalee Mehalaa 5 ||
Jap Gobindh Gopaal Laal ||
Raam Naam Simar Thoo Jeevehi Fir N Khaaee Mehaa Kaal ||1|| Rehaao ||
Kott Janam Bhram Bhram Bhram Aaeiou ||
Baddai Bhaag Saadhhasang Paaeiou ||1||
Bin Gur Poorae Naahee Oudhhaar ||
Baabaa Naanak Aakhai Eaehu Beechaar ||2||11||
English Translation
Raamkalee, Fifth Mehl:
Meditate on the Lord of the Universe, the Beloved Lord of the World.
Meditating in remembrance on the Lord's Name, you shall live, and the Great Death shall not consume you ever again. ||1||Pause||
Through millions of incarnations, you have come, wandering, wandering, wandering.
By the highest destiny, you found the Saadh Sangat, the Company of the Holy. ||1||
Without the Perfect Guru, no one is saved.
This is what Baba Nanak says, after deep reflection. ||2||11||
Punjabi Viakhya
nullnullਹੇ ਭਾਈ! ਗੋਬਿੰਦ (ਦਾ ਨਾਮ) ਜਪਿਆ ਕਰ, ਸੋਹਣੇ ਗੋਪਾਲ ਦਾ ਨਾਮ ਜਪਿਆ ਕਰ। ਹੇ ਭਾਈ! ਪਰਮਾਤਮਾ ਦਾ ਨਾਮ ਸਿਮਰਿਆ ਕਰ, (ਜਿਉਂ ਜਿਉਂ ਨਾਮ ਸਿਮਰੇਂਗਾ) ਤੈਨੂੰ ਉੱਚਾ ਆਤਮਕ ਜੀਵਨ ਮਿਲਿਆ ਰਹੇਗਾ। ਭਿਆਨਕ ਆਤਮਕ ਮੌਤ (ਤੇਰੇ ਆਤਮਕ ਜੀਵਨ ਨੂੰ) ਫਿਰ ਕਦੇ ਮੁਕਾ ਨਹੀਂ ਸਕੇਗੀ ॥੧॥ ਰਹਾਉ ॥nullਹੇ ਭਾਈ! (ਅਨੇਕਾਂ ਕਿਸਮਾਂ ਦੇ) ਕ੍ਰੋੜਾਂ ਜਨਮਾਂ ਵਿਚ ਭਟਕ ਕੇ (ਹੁਣ ਤੂੰ ਮਨੁੱਖਾ ਜਨਮ ਵਿਚ) ਆਇਆ ਹੈਂ, (ਤੇ, ਇਥੇ) ਵੱਡੀ ਕਿਸਮਤ ਨਾਲ (ਤੈਨੂੰ) ਗੁਰੂ ਦਾ ਸਾਥ ਮਿਲ ਗਿਆ ਹੈ ॥੧॥nullਹੇ ਭਾਈ! ਨਾਨਕ (ਤੈਨੂੰ) ਇਹ ਵਿਚਾਰ ਦੀ ਗੱਲ ਦੱਸਦਾ ਹੈ-ਪੂਰੇ ਗੁਰੂ ਦੀ ਸਰਨ ਪੈਣ ਤੋਂ ਬਿਨਾ (ਅਨੇਕਾਂ ਜੂਨਾਂ ਤੋਂ) ਪਾਰ-ਉਤਾਰਾ ਨਹੀਂ ਹੋ ਸਕਦਾ ॥੨॥੧੧॥