Hukumnama - Ang 887
Mukh Thae Parrathaa Tteekaa Sehith in Raag Raamkali
In Gurmukhi
ਰਾਮਕਲੀ ਮਹਲਾ ੫ ॥
ਮੁਖ ਤੇ ਪੜਤਾ ਟੀਕਾ ਸਹਿਤ ॥
ਹਿਰਦੈ ਰਾਮੁ ਨਹੀ ਪੂਰਨ ਰਹਤ ॥
ਉਪਦੇਸੁ ਕਰੇ ਕਰਿ ਲੋਕ ਦ੍ਰਿੜਾਵੈ ॥
ਅਪਨਾ ਕਹਿਆ ਆਪਿ ਨ ਕਮਾਵੈ ॥੧॥
ਪੰਡਿਤ ਬੇਦੁ ਬੀਚਾਰਿ ਪੰਡਿਤ ॥
ਮਨ ਕਾ ਕ੍ਰੋਧੁ ਨਿਵਾਰਿ ਪੰਡਿਤ ॥੧॥ ਰਹਾਉ ॥
ਆਗੈ ਰਾਖਿਓ ਸਾਲ ਗਿਰਾਮੁ ॥
ਮਨੁ ਕੀਨੋ ਦਹ ਦਿਸ ਬਿਸ੍ਰਾਮੁ ॥
ਤਿਲਕੁ ਚਰਾਵੈ ਪਾਈ ਪਾਇ ॥
ਲੋਕ ਪਚਾਰਾ ਅੰਧੁ ਕਮਾਇ ॥੨॥
ਖਟੁ ਕਰਮਾ ਅਰੁ ਆਸਣੁ ਧੋਤੀ ॥
ਭਾਗਠਿ ਗ੍ਰਿਹਿ ਪੜੈ ਨਿਤ ਪੋਥੀ ॥
ਮਾਲਾ ਫੇਰੈ ਮੰਗੈ ਬਿਭੂਤ ॥
ਇਹ ਬਿਧਿ ਕੋਇ ਨ ਤਰਿਓ ਮੀਤ ॥੩॥
ਸੋ ਪੰਡਿਤੁ ਗੁਰ ਸਬਦੁ ਕਮਾਇ ॥
ਤ੍ਰੈ ਗੁਣ ਕੀ ਓਸੁ ਉਤਰੀ ਮਾਇ ॥
ਚਤੁਰ ਬੇਦ ਪੂਰਨ ਹਰਿ ਨਾਇ ॥
ਨਾਨਕ ਤਿਸ ਕੀ ਸਰਣੀ ਪਾਇ ॥੪॥੬॥੧੭॥
Phonetic English
Raamakalee Mehalaa 5 ||
Mukh Thae Parrathaa Tteekaa Sehith ||
Hiradhai Raam Nehee Pooran Rehath ||
Oupadhaes Karae Kar Lok Dhrirraavai ||
Apanaa Kehiaa Aap N Kamaavai ||1||
Panddith Baedh Beechaar Panddith ||
Man Kaa Krodhh Nivaar Panddith ||1|| Rehaao ||
Aagai Raakhiou Saal Giraam ||
Man Keeno Dheh Dhis Bisraam ||
Thilak Charaavai Paaee Paae ||
Lok Pachaaraa Andhh Kamaae ||2||
Khatt Karamaa Ar Aasan Dhhothee ||
Bhaagath Grihi Parrai Nith Pothhee ||
Maalaa Faerai Mangai Bibhooth ||
Eih Bidhh Koe N Thariou Meeth ||3||
So Panddith Gur Sabadh Kamaae ||
Thrai Gun Kee Ous Outharee Maae ||
Chathur Baedh Pooran Har Naae ||
Naanak This Kee Saranee Paae ||4||6||17||
English Translation
Raamkalee, Fifth Mehl:
You read the scriptures, and the commentaries,
But the Perfect Lord does not dwell in your heart.
You preach to others to have faith,
But you do not practice what you preach. ||1||
O Pandit, O religious scholar, contemplate the Vedas.
Eradicate anger from your mind, O Pandit. ||1||Pause||
You place your stone god before yourself,
But your mind wanders in the ten directions.
You apply a ceremonial tilak mark to its forehead, and fall at its feet.
You try to appease the people, and act blindly. ||2||
You perform the six religious rituals, and sit wearing your loin-cloth.
In the homes of the wealthy, you read the prayer book.
You chant on your mala, and beg for money.
No one has ever been saved in this way, friend. ||3||
He alone is a Pandit, who lives the Word of the Guru's Shabad.
Maya, of the three qualities, leaves him.
The four Vedas are completely contained within the Lord's Name.
Nanak seeks His Sanctuary. ||4||6||17||
Punjabi Viakhya
nullnullnullnull(ਜੇਹੜਾ ਮਨੁੱਖ ਧਰਮ-ਪੁਸਤਕਾਂ ਨੂੰ) ਮੂੰਹੋਂ ਤਾਂ ਅਰਥਾਂ ਸਮੇਤ ਪੜ੍ਹਦਾ ਹੈ, ਪਰ ਉਸ ਦੇ ਹਿਰਦੇ ਵਿਚ ਪਰਮਾਤਮਾ ਨਹੀਂ ਵੱਸਦਾ, ਨਾਹ ਹੀ ਉਸ ਦੀ ਰਹਿਣੀ ਬੇ-ਦਾਗ਼ ਹੈ, ਹੋਰ ਲੋਕਾਂ ਨੂੰ (ਧਰਮ-ਪੁਸਤਕਾਂ ਦਾ) ਉਪਦੇਸ਼ ਕਰਦਾ ਹੈ (ਅਤੇ ਉਪਦੇਸ਼) ਕਰ ਕੇ ਉਹਨਾਂ ਦੇ ਮਨ ਵਿਚ (ਉਹ ਉਪਦੇਸ਼) ਪੱਕੀ ਤਰ੍ਹਾਂ ਬਿਠਾਂਦਾ ਹੈ, ਪਰ ਆਪਣਾ ਇਹ ਦੱਸਿਆ ਹੋਇਆ ਉਪਦੇਸ਼ ਆਪ ਨਹੀਂ ਕਮਾਂਦਾ (ਉਸ ਨੂੰ ਪੰਡਿਤ ਨਹੀਂ ਆਖਿਆ ਜਾ ਸਕਦਾ) ॥੧॥nullਹੇ ਪੰਡਿਤ! ਵੇਦ (ਆਦਿਕ ਧਰਮ-ਪੁਸਤਕ ਦੇ ਉਪਦੇਸ਼) ਨੂੰ (ਆਪਣੇ) ਮਨ ਵਿਚ ਵਸਾਈ ਰੱਖ, ਅਤੇ ਆਪਣੇ ਮਨ ਦਾ ਗੁੱਸਾ ਦੂਰ ਕਰ ਦੇ ॥੧॥ ਰਹਾਉ ॥nullnullnull(ਆਤਮਕ ਜੀਵਨ ਵਲੋਂ) ਅੰਨ੍ਹਾ (ਮਨੁੱਖ) ਸਾਲਗਰਾਮ ਦੀ ਮੂਰਤੀ ਆਪਣੇ ਸਾਹਮਣੇ ਰੱਖ ਲੈਂਦਾ ਹੈ, ਪਰ ਉਸ ਦਾ ਮਨ ਦਸੀਂ ਪਾਸੀਂ ਟਿਕਿਆ ਹੋਇਆ ਹੈ। ਅੰਨ੍ਹਾ (ਮਨੁੱਖ ਆਪਣੇ ਮੱਥੇ ਉੱਤੇ) ਤਿਲਕ ਲਾਂਦਾ ਹੈ, (ਮੂਰਤੀ ਦੇ) ਪੈਰਾਂ ਉੱਤੇ (ਭੀ) ਪੈਂਦਾ ਹੈ। ਪਰ ਇਹ ਸਭ ਕੁਝ ਉਹ ਸਿਰਫ਼ ਦੁਨੀਆ ਨੂੰ ਪਤਿਆਉਣ ਦਾ ਕੰਮ ਹੀ ਕਰਦਾ ਹੈ ॥੨॥nullnullnull(ਆਤਮਕ ਜੀਵਨ ਵਲੋਂ ਅੰਨ੍ਹਾ ਮਨੁੱਖ ਸ਼ਾਸਤ੍ਰਾਂ ਦੇ ਦੱਸੇ ਹੋਏ) ਛੇ ਧਾਰਮਿਕ ਕੰਮ ਕਰਦਾ ਹੈ, (ਦੇਵ-ਪੂਜਾ ਕਰਨ ਵਾਸਤੇ ਉਸ ਨੇ ਉੱਨ ਆਦਿਕ ਦਾ) ਆਸਣ (ਭੀ ਰੱਖਿਆ ਹੋਇਆ ਹੈ, ਪੂਜਾ ਕਰਨ ਵੇਲੇ) ਧੋਤੀ (ਭੀ ਪਹਿਨਦਾ ਹੈ), ਕਿਸੇ ਧਨਾਢ ਦੇ ਘਰ (ਜਾ ਕੇ) ਸਦਾ (ਆਪਣੀ ਧਾਰਮਿਕ) ਪੁਸਤਕ ਭੀ ਪੜ੍ਹਦਾ ਹੈ, (ਉਸ ਦੇ ਘਰ ਬੈਠ ਕੇ) ਮਾਲਾ ਫੇਰਦਾ ਹੈ, (ਫਿਰ ਉਸ ਧਨਾਢ ਪਾਸੋਂ) ਧਨ-ਪਦਾਰਥ ਮੰਗਦਾ ਹੈ-ਹੇ ਮਿੱਤਰ! ਇਸ ਤਰੀਕੇ ਨਾਲ ਕੋਈ ਮਨੁੱਖ ਕਦੇ ਸੰਸਾਰ-ਸਮੁੰਦਰ ਤੋਂ ਪਾਰ ਨਹੀਂ ਲੰਘਿਆ ॥੩॥nullnullnullਉਹ ਮਨੁੱਖ (ਹੀ) ਪੰਡਿਤ ਹੈ ਜੇਹੜਾ ਗੁਰੂ ਦੇ ਸ਼ਬਦ ਅਨੁਸਾਰ ਆਪਣਾ ਜੀਵਨ ਢਾਲਦਾ ਹੈ। ਤਿੰਨਾਂ ਗੁਣਾਂ ਵਾਲੀ ਇਹ ਮਾਇਆ ਉਸ ਮਨੁੱਖ ਉਤੇ ਆਪਣਾ ਜ਼ੋਰ ਨਹੀਂ ਪਾ ਸਕਦੀ। ਉਸ ਦੇ ਭਾ ਦੇ ਪਰਮਾਤਮਾ ਦੇ ਨਾਮ ਵਿਚ (ਹੀ) ਚਾਰੇ ਵੇਦ ਮੁਕੰਮਲ ਤੌਰ ਤੇ ਆ ਜਾਂਦੇ ਹਨ। ਹੇ ਨਾਨਕ! (ਆਖ-ਕੋਈ ਭਾਗਾਂ ਵਾਲਾ ਮਨੁੱਖ) ਉਸ (ਪੰਡਿਤ) ਦੀ ਸਰਨ ਪੈਂਦਾ ਹੈ ॥੪॥੬॥੧੭॥