Hukumnama - Ang 897
Dharasan Ko Jaaeeai Kurabaan in Raag Raamkali
In Gurmukhi
ਰਾਮਕਲੀ ਮਹਲਾ ੫ ॥
ਦਰਸਨ ਕਉ ਜਾਈਐ ਕੁਰਬਾਨੁ ॥
ਚਰਨ ਕਮਲ ਹਿਰਦੈ ਧਰਿ ਧਿਆਨੁ ॥
ਧੂਰਿ ਸੰਤਨ ਕੀ ਮਸਤਕਿ ਲਾਇ ॥
ਜਨਮ ਜਨਮ ਕੀ ਦੁਰਮਤਿ ਮਲੁ ਜਾਇ ॥੧॥
ਜਿਸੁ ਭੇਟਤ ਮਿਟੈ ਅਭਿਮਾਨੁ ॥
ਪਾਰਬ੍ਰਹਮੁ ਸਭੁ ਨਦਰੀ ਆਵੈ ਕਰਿ ਕਿਰਪਾ ਪੂਰਨ ਭਗਵਾਨ ॥੧॥ ਰਹਾਉ ॥
ਗੁਰ ਕੀ ਕੀਰਤਿ ਜਪੀਐ ਹਰਿ ਨਾਉ ॥
ਗੁਰ ਕੀ ਭਗਤਿ ਸਦਾ ਗੁਣ ਗਾਉ ॥
ਗੁਰ ਕੀ ਸੁਰਤਿ ਨਿਕਟਿ ਕਰਿ ਜਾਨੁ ॥
ਗੁਰ ਕਾ ਸਬਦੁ ਸਤਿ ਕਰਿ ਮਾਨੁ ॥੨॥
ਗੁਰ ਬਚਨੀ ਸਮਸਰਿ ਸੁਖ ਦੂਖ ॥
ਕਦੇ ਨ ਬਿਆਪੈ ਤ੍ਰਿਸਨਾ ਭੂਖ ॥
ਮਨਿ ਸੰਤੋਖੁ ਸਬਦਿ ਗੁਰ ਰਾਜੇ ॥
ਜਪਿ ਗੋਬਿੰਦੁ ਪੜਦੇ ਸਭਿ ਕਾਜੇ ॥੩॥
ਗੁਰੁ ਪਰਮੇਸਰੁ ਗੁਰੁ ਗੋਵਿੰਦੁ ॥
ਗੁਰੁ ਦਾਤਾ ਦਇਆਲ ਬਖਸਿੰਦੁ ॥
ਗੁਰ ਚਰਨੀ ਜਾ ਕਾ ਮਨੁ ਲਾਗਾ ॥
ਨਾਨਕ ਦਾਸ ਤਿਸੁ ਪੂਰਨ ਭਾਗਾ ॥੪॥੩੬॥੪੭॥
Phonetic English
Raamakalee Mehalaa 5 ||
Dharasan Ko Jaaeeai Kurabaan ||
Charan Kamal Hiradhai Dhhar Dhhiaan ||
Dhhoor Santhan Kee Masathak Laae ||
Janam Janam Kee Dhuramath Mal Jaae ||1||
Jis Bhaettath Mittai Abhimaan ||
Paarabreham Sabh Nadharee Aavai Kar Kirapaa Pooran Bhagavaan ||1|| Rehaao ||
Gur Kee Keerath Japeeai Har Naao ||
Gur Kee Bhagath Sadhaa Gun Gaao ||
Gur Kee Surath Nikatt Kar Jaan ||
Gur Kaa Sabadh Sath Kar Maan ||2||
Gur Bachanee Samasar Sukh Dhookh ||
Kadhae N Biaapai Thrisanaa Bhookh ||
Man Santhokh Sabadh Gur Raajae ||
Jap Gobindh Parradhae Sabh Kaajae ||3||
Gur Paramaesar Gur Govindh ||
Gur Dhaathaa Dhaeiaal Bakhasindh ||
Gur Charanee Jaa Kaa Man Laagaa ||
Naanak Dhaas This Pooran Bhaagaa ||4||36||47||
English Translation
Raamkalee, Fifth Mehl:
Let yourself be a sacrifice to the Blessed Vision of the Lord's Darshan.
Focus your heart's meditation on the Lord's lotus feet.
Apply the dust of the feet of the Saints to your forehead,
And the filthy evil-mindedness of countless incarnations will be washed off. ||1||
Meeting Him, egotistical pride is eradicated,
And you will come to see the Supreme Lord God in all. The Perfect Lord God has showered His Mercy. ||1||Pause||
This is the Guru's Praise, to chant the Name of the Lord.
This is devotion to the Guru, to sing forever the Glorious Praises of the Lord.
This is contemplation upon the Guru, to know that the Lord is close at hand.
Accept the Word of the Guru's Shabad as Truth. ||2||
Through the Word of the Guru's Teachings, look upon pleasure and pain as one and the same.
Hunger and thirst shall never afflict you.
The mind becomes content and satisfied through the Word of the Guru's Shabad.
Meditate on the Lord of the Universe, and He will cover all your faults. ||3||
The Guru is the Supreme Lord God; the Guru is the Lord of the Universe.
The Guru is the Great Giver, merciful and forgiving.
One whose mind is attached to the Guru's feet,
O slave Nanak, is blessed with perfect destiny. ||4||36||47||
Punjabi Viakhya
nullnullnullnull(ਹੇ ਭਾਈ! ਗੁਰੂ ਦੇ) ਸੋਹਣੇ ਚਰਨਾਂ ਦਾ ਧਿਆਨ ਹਿਰਦੇ ਵਿਚ ਧਰ ਕੇ (ਗੁਰੂ ਦੇ) ਦਰਸ਼ਨ ਤੋਂ ਸਦਕੇ ਜਾਣਾ ਚਾਹੀਦਾ ਹੈ (ਦਰਸ਼ਨ ਦੀ ਖ਼ਾਤਰ ਆਪਾ-ਭਾਵ ਕੁਰਬਾਨ ਕਰ ਦੇਣਾ ਚਾਹੀਦਾ ਹੈ)। (ਹੇ ਭਾਈ! ਗੁਰੂ ਦੇ ਦਰ ਤੇ ਰਹਿਣ ਵਾਲੇ) ਸੰਤ ਜਨਾਂ ਦੀ ਚਰਨ-ਧੂੜ ਮੱਥੇ ਉਤੇ ਲਾਇਆ ਕਰ, (ਇਸ ਤਰ੍ਹਾਂ) ਅਨੇਕਾਂ ਜਨਮਾਂ ਦੀ ਖੋਟੀ ਮਤ ਦੀ ਮੈਲ ਲਹਿ ਜਾਂਦੀ ਹੈ ॥੧॥nullਹੇ ਸਭ ਗੁਣਾਂ ਵਾਲੇ ਭਗਵਾਨ! (ਮੇਰੇ ਉਤੇ) ਕਿਰਪਾ ਕਰ (ਮੈਨੂੰ ਉਹ ਗੁਰੂ ਮਿਲਾ) ਜਿਸ ਗੁਰੂ ਨੂੰ ਮਿਲਿਆਂ (ਮਨ ਵਿਚੋਂ) ਅਹੰਕਾਰ ਦੂਰ ਹੋ ਜਾਂਦਾ ਹੈ, ਅਤੇ ਪਾਰਬ੍ਰਹਮ ਪ੍ਰਭੂ ਹਰ ਥਾਂ ਦਿੱਸ ਪੈਂਦਾ ਹੈ ॥੧॥ ਰਹਾਉ ॥nullnullnullਹੇ ਭਾਈ! ਸਦਾ ਪਰਮਾਤਮਾ ਦਾ ਨਾਮ ਜਪਣਾ ਚਾਹੀਦਾ ਹੈ-ਇਹੀ ਹੈ ਗੁਰੂ ਦੀ ਸੋਭਾ (ਕਰਨੀ)। ਹੇ ਭਾਈ! ਸਦਾ ਪ੍ਰਭੂ ਦੇ ਗੁਣ ਗਾਇਆ ਕਰ-ਇਹੀ ਹੈ ਗੁਰੂ ਦੀ ਭਗਤੀ! ਹੇ ਭਾਈ! ਪਰਮਾਤਮਾ ਨੂੰ ਸਦਾ ਆਪਣੇ ਨੇੜੇ ਵੱਸਦਾ ਜਾਣ-ਇਹੀ ਹੈ ਗੁਰੂ ਦੇ ਚਰਨਾਂ ਵਿਚ ਧਿਆਨ ਧਰਨਾ। ਹੇ ਭਾਈ! ਗੁਰੂ ਦੇ ਸ਼ਬਦ ਨੂੰ (ਸਦਾ) ਸੱਚਾ ਕਰਕੇ ਮੰਨ ॥੨॥nullnullnullਹੇ ਭਾਈ! ਗੁਰੂ ਦੇ ਬਚਨਾਂ ਦੀ ਰਾਹੀਂ (ਸਾਰੇ) ਸੁਖ ਦੁਖ ਇਕੋ ਜਿਹੇ ਜਾਪਣ ਲੱਗ ਪੈਂਦੇ ਹਨ, ਮਾਇਆ ਦੀ ਤ੍ਰਿਸ਼ਨਾ ਮਾਇਆ ਦੀ ਭੁੱਖ ਕਦੇ ਆਪਣਾ ਜ਼ੋਰ ਨਹੀਂ ਪਾ ਸਕਦੀ। ਗੁਰੂ ਦੇ ਸ਼ਬਦ ਦੀ ਰਾਹੀਂ ਮਨ ਵਿਚ ਸੰਤੋਖ ਪੈਦਾ ਹੋ ਜਾਂਦਾ ਹੈ, (ਮਨ) ਰੱਜ ਜਾਂਦਾ ਹੈ। ਪਰਮਾਤਮਾ ਦਾ ਨਾਮ ਜਪ ਕੇ ਸਾਰੇ ਪੜਦੇ ਕੱਜੇ ਜਾਂਦੇ ਹਨ (ਲੋਕ ਪਰਲੋਕ ਵਿਚ ਇੱਜ਼ਤ ਬਣ ਜਾਂਦੀ ਹੈ) ॥੩॥nullnullnullਹੇ ਭਾਈ! ਗੁਰੂ ਪਰਮਾਤਮਾ (ਦਾ ਰੂਪ) ਹੈ, ਗੁਰੂ ਗੋਬਿੰਦ (ਦਾ ਰੂਪ) ਹੈ। ਗੁਰੂ ਦਾਤਾਰ (ਪ੍ਰਭੂ ਦਾ ਰੂਪ) ਹੈ, ਗੁਰੂ ਦਇਆ ਦੇ ਸੋਮੇ ਬਖ਼ਸ਼ਣਹਾਰ ਪ੍ਰਭੂ (ਦਾ ਰੂਪ) ਹੈ। ਹੇ ਨਾਨਕ! ਜਿਸ ਮਨੁੱਖ ਦਾ ਮਨ ਗੁਰੂ ਦੇ ਚਰਨਾਂ ਵਿਚ ਟਿਕ ਜਾਂਦਾ ਹੈ, ਉਸ ਦਾਸ ਦੇ ਪੂਰੇ ਭਾਗ ਜਾਗ ਪੈਂਦੇ ਹਨ ॥੪॥੩੬॥੪੭॥