Hukumnama - Ang 899
Raajaa Raam Kee Saranaae in Raag Raamkali
In Gurmukhi
ਰਾਮਕਲੀ ਮਹਲਾ ੫ ॥
ਰਾਜਾ ਰਾਮ ਕੀ ਸਰਣਾਇ ॥
ਨਿਰਭਉ ਭਏ ਗੋਬਿੰਦ ਗੁਨ ਗਾਵਤ ਸਾਧਸੰਗਿ ਦੁਖੁ ਜਾਇ ॥੧॥ ਰਹਾਉ ॥
ਜਾ ਕੈ ਰਾਮੁ ਬਸੈ ਮਨ ਮਾਹੀ ॥
ਸੋ ਜਨੁ ਦੁਤਰੁ ਪੇਖਤ ਨਾਹੀ ॥
ਸਗਲੇ ਕਾਜ ਸਵਾਰੇ ਅਪਨੇ ॥
ਹਰਿ ਹਰਿ ਨਾਮੁ ਰਸਨ ਨਿਤ ਜਪਨੇ ॥੧॥
ਜਿਸ ਕੈ ਮਸਤਕਿ ਹਾਥੁ ਗੁਰੁ ਧਰੈ ॥
ਸੋ ਦਾਸੁ ਅਦੇਸਾ ਕਾਹੇ ਕਰੈ ॥
ਜਨਮ ਮਰਣ ਕੀ ਚੂਕੀ ਕਾਣਿ ॥
ਪੂਰੇ ਗੁਰ ਊਪਰਿ ਕੁਰਬਾਣ ॥੨॥
ਗੁਰੁ ਪਰਮੇਸਰੁ ਭੇਟਿ ਨਿਹਾਲ ॥
ਸੋ ਦਰਸਨੁ ਪਾਏ ਜਿਸੁ ਹੋਇ ਦਇਆਲੁ ॥
ਪਾਰਬ੍ਰਹਮੁ ਜਿਸੁ ਕਿਰਪਾ ਕਰੈ ॥
ਸਾਧਸੰਗਿ ਸੋ ਭਵਜਲੁ ਤਰੈ ॥੩॥
ਅੰਮ੍ਰਿਤੁ ਪੀਵਹੁ ਸਾਧ ਪਿਆਰੇ ॥
ਮੁਖ ਊਜਲ ਸਾਚੈ ਦਰਬਾਰੇ ॥
ਅਨਦ ਕਰਹੁ ਤਜਿ ਸਗਲ ਬਿਕਾਰ ॥
ਨਾਨਕ ਹਰਿ ਜਪਿ ਉਤਰਹੁ ਪਾਰਿ ॥੪॥੪੨॥੫੩॥
Phonetic English
Raamakalee Mehalaa 5 ||
Raajaa Raam Kee Saranaae ||
Nirabho Bheae Gobindh Gun Gaavath Saadhhasang Dhukh Jaae ||1|| Rehaao ||
Jaa Kai Raam Basai Man Maahee ||
So Jan Dhuthar Paekhath Naahee ||
Sagalae Kaaj Savaarae Apanae ||
Har Har Naam Rasan Nith Japanae ||1||
Jis Kai Masathak Haathh Gur Dhharai ||
So Dhaas Adhaesaa Kaahae Karai ||
Janam Maran Kee Chookee Kaan ||
Poorai Gur Oopar Kurabaan ||2||
Gur Paramaesar Bhaett Nihaal ||
So Dharasan Paaeae Jis Hoe Dhaeiaal ||
Paarabreham Jis Kirapaa Karai ||
Saadhhasang So Bhavajal Tharai ||3||
Anmrith Peevahu Saadhh Piaarae ||
Mukh Oojal Saachai Dharabaarae ||
Anadh Karahu Thaj Sagal Bikaar ||
Naanak Har Jap Outharahu Paar ||4||42||53||
English Translation
Raamkalee, Fifth Mehl:
I seek the Sanctuary of the Sovereign Lord.
I have become fearless, singing the Glorious Praises of the Lord of the Universe. In the Saadh Sangat, the Company of the Holy, my pains have been taken away. ||1||Pause||
That person, within whose mind the Lord abides,
Does not see the impassible world-ocean.
All one's affairs are resolved,
By chanting continually the Name of the Lord, Har, Har. ||1||
Why should His slave feel any anxiety?
The Guru places His hand upon my forehead.
The fear of birth and death is dispelled;
I am a sacrifice to the Perfect Guru. ||2||
I am enraptured, meeting with the Guru, the Transcendent Lord.
He alone obtains the Blessed Vision of the Lord's Darshan, who is blessed by His Mercy.
One who is blessed by the Grace of the Supreme Lord God,
Crosses over the terrifying world-ocean in the Saadh Sangat, the Company of the Holy. ||3||
Drink in the Ambrosial Nectar, O Beloved Holy people.
Your face shall be radiant and bright in the Court of the Lord.
Celebrate and be blissful, and abandon all corruption.
O Nanak, meditate on the Lord and cross over. ||4||42||53||
Punjabi Viakhya
nullnullਹੇ ਭਾਈ! ਜਿਹੜੇ ਮਨੁੱਖ ਪ੍ਰਕਾਸ਼-ਸਰੂਪ ਪਰਮਾਤਮਾ ਦਾ ਆਸਰਾ ਲੈਂਦੇ ਹਨ, ਪਰਮਾਤਮਾ ਦੇ ਗੁਣ ਗਾਂਦਿਆਂ ਗਾਂਦਿਆਂ ਉਹ ਦੁਨੀਆ ਦੇ ਡਰਾਂ ਤੋਂ ਮੁਕਤ ਹੋ ਜਾਂਦੇ ਹਨ; ਗੁਰੂ ਦੀ ਸੰਗਤ ਵਿਚ ਰਹਿ ਕੇ ਉਹਨਾਂ ਦਾ (ਹਰੇਕ) ਦੁੱਖ ਦੂਰ ਹੋ ਜਾਂਦਾ ਹੈ ॥੧॥ ਰਹਾਉ ॥nullnullnullਹੇ ਭਾਈ! ਜਿਸ ਮਨੁੱਖ ਦੇ ਮਨ ਵਿਚ ਪਰਮਾਤਮਾ (ਦਾ ਨਾਮ) ਆ ਵੱਸਦਾ ਹੈ, ਉਹ ਮਨੁੱਖ ਔਖਿਆਈ ਨਾਲ ਤਰੇ ਜਾਣ ਵਾਲੇ ਇਸ ਸੰਸਾਰ-ਸਮੁੰਦਰ ਨੂੰ ਵੇਖਦਾ ਭੀ ਨਹੀਂ (ਉਸ ਦੇ ਰਸਤੇ ਵਿਚ) ਇਹ ਕੋਈ ਰੁਕਾਵਟ ਨਹੀਂ ਪਾਂਦਾ। ਪਰਮਾਤਮਾ ਦਾ ਨਾਮ (ਆਪਣੀ) ਜੀਭ ਨਾਲ ਨਿੱਤ ਜਪ ਜਪ ਕੇ ਉਹ ਮਨੁੱਖ ਆਪਣੇ ਸਾਰੇ ਕੰਮ ਸਿਰੇ ਚਾੜ੍ਹ ਲੈਂਦਾ ਹੈ ॥੧॥nullnullnullਹੇ ਭਾਈ! ਇਸ ਮਨੁੱਖ ਦੇ ਮੱਥੇ ਉਤੇ ਗੁਰੂ (ਆਪਣਾ) ਹੱਥ ਰੱਖਦਾ ਹੈ, (ਪ੍ਰਭੂ ਦਾ ਉਹ) ਸੇਵਕ ਕਿਸੇ ਤਰ੍ਹਾਂ ਦਾ ਭੀ ਕੋਈ ਚਿੰਤਾ-ਫ਼ਿਕਰ ਨਹੀਂ ਕਰਦਾ। ਉਹ ਮਨੁੱਖ ਪੂਰੇ ਗੁਰੂ ਉਤੋਂ ਸਦਾ ਸਦਕੇ ਜਾਂਦਾ ਹੈ (ਆਪਣਾ ਆਪਾ ਵਾਰਦਾ ਰਹਿੰਦਾ ਹੈ, ਇਸ ਤਰ੍ਹਾਂ) ਉਸ ਦਾ ਜਨਮ ਮਰਨ ਦੇ ਗੇੜ ਦਾ ਡਰ ਮੁੱਕ ਜਾਂਦਾ ਹੈ ॥੨॥nullnullnullਹੇ ਭਾਈ! ਜਿਸ ਮਨੁੱਖ ਨੂੰ ਗੁਰੂ ਮਿਲ ਪੈਂਦਾ ਹੈ, ਪਰਮੇਸਰ ਮਿਲ ਪੈਂਦਾ ਹੈ, ਉਹ ਸਦਾ ਖਿੜਿਆ ਰਹਿੰਦਾ ਹੈ। (ਪਰ ਗੁਰੂ ਦਾ ਪਰਮੇਸਰ ਦਾ) ਦਰਸਨ ਉਹੀ ਮਨੁੱਖ ਪ੍ਰਾਪਤ ਕਰਦਾ ਹੈ, ਜਿਸ ਉਤੇ ਪ੍ਰਭੂ ਆਪ ਦਇਆਵਾਨ ਹੁੰਦਾ ਹੈ। ਜਿਸ ਮਨੁੱਖ ਉਤੇ ਪਰਮਾਤਮਾ ਮਿਹਰ ਕਰਦਾ ਹੈ, ਉਹ ਮਨੁੱਖ ਗੁਰੂ ਦੀ ਸੰਗਤ ਵਿਚ (ਰਹਿ ਕੇ) ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ॥੩॥nullnullnullਹੇ ਪਿਆਰੇ ਸੰਤ ਜਨੋ! (ਤੁਸੀਂ ਭੀ) ਆਤਮਕ ਜੀਵਨ ਦੇਣ ਵਾਲਾ ਨਾਮ-ਜਲ ਪੀਂਦੇ ਰਹੋ, ਸਦਾ-ਥਿਰ ਪ੍ਰਭੂ ਦੇ ਦਰਬਾਰ ਵਿਚ ਤੁਹਾਡੇ ਮੂੰਹ ਉਜਲੇ ਹੋਣਗੇ (ਤੁਹਾਨੂੰ ਉਥੇ ਆਦਰ-ਸਤਕਾਰ ਮਿਲੇਗਾ)। ਹੇ ਨਾਨਕ! (ਆਖ-ਹੇ ਸੰਤ ਜਨੋ!) ਸਾਰੇ ਵਿਚਾਰ ਛੱਡ ਕੇ ਆਤਮਕ ਆਨੰਦ ਮਾਣਦੇ ਰਹੋ, ਪਰਮਾਤਮਾ ਦਾ ਨਾਮ ਜਪ ਕੇ ਤੁਸੀਂ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਉਗੇ ॥੪॥੪੨॥੫੩॥