Hukumnama - Ang 903
Jag Parabodhhehi Marree Badhhaavehi in Raag Raamkali
In Gurmukhi
ਰਾਮਕਲੀ ਮਹਲਾ ੧ ॥
ਜਗੁ ਪਰਬੋਧਹਿ ਮੜੀ ਬਧਾਵਹਿ ॥
ਆਸਣੁ ਤਿਆਗਿ ਕਾਹੇ ਸਚੁ ਪਾਵਹਿ ॥
ਮਮਤਾ ਮੋਹੁ ਕਾਮਣਿ ਹਿਤਕਾਰੀ ॥
ਨਾ ਅਉਧੂਤੀ ਨਾ ਸੰਸਾਰੀ ॥੧॥
ਜੋਗੀ ਬੈਸਿ ਰਹਹੁ ਦੁਬਿਧਾ ਦੁਖੁ ਭਾਗੈ ॥
ਘਰਿ ਘਰਿ ਮਾਗਤ ਲਾਜ ਨ ਲਾਗੈ ॥੧॥ ਰਹਾਉ ॥
ਗਾਵਹਿ ਗੀਤ ਨ ਚੀਨਹਿ ਆਪੁ ॥
ਕਿਉ ਲਾਗੀ ਨਿਵਰੈ ਪਰਤਾਪੁ ॥
ਗੁਰ ਕੈ ਸਬਦਿ ਰਚੈ ਮਨ ਭਾਇ ॥
ਭਿਖਿਆ ਸਹਜ ਵੀਚਾਰੀ ਖਾਇ ॥੨॥
ਭਸਮ ਚੜਾਇ ਕਰਹਿ ਪਾਖੰਡੁ ॥
ਮਾਇਆ ਮੋਹਿ ਸਹਹਿ ਜਮ ਡੰਡੁ ॥
ਫੂਟੈ ਖਾਪਰੁ ਭੀਖ ਨ ਭਾਇ ॥
ਬੰਧਨਿ ਬਾਧਿਆ ਆਵੈ ਜਾਇ ॥੩॥
ਬਿੰਦੁ ਨ ਰਾਖਹਿ ਜਤੀ ਕਹਾਵਹਿ ॥
ਮਾਈ ਮਾਗਤ ਤ੍ਰੈ ਲੋਭਾਵਹਿ ॥
ਨਿਰਦਇਆ ਨਹੀ ਜੋਤਿ ਉਜਾਲਾ ॥
ਬੂਡਤ ਬੂਡੇ ਸਰਬ ਜੰਜਾਲਾ ॥੪॥
ਭੇਖ ਕਰਹਿ ਖਿੰਥਾ ਬਹੁ ਥਟੂਆ ॥
ਝੂਠੋ ਖੇਲੁ ਖੇਲੈ ਬਹੁ ਨਟੂਆ ॥
ਅੰਤਰਿ ਅਗਨਿ ਚਿੰਤਾ ਬਹੁ ਜਾਰੇ ॥
ਵਿਣੁ ਕਰਮਾ ਕੈਸੇ ਉਤਰਸਿ ਪਾਰੇ ॥੫॥
ਮੁੰਦ੍ਰਾ ਫਟਕ ਬਨਾਈ ਕਾਨਿ ॥
ਮੁਕਤਿ ਨਹੀ ਬਿਦਿਆ ਬਿਗਿਆਨਿ ॥
ਜਿਹਵਾ ਇੰਦ੍ਰੀ ਸਾਦਿ ਲਦ਼ਭਾਨਾ ॥
ਪਸੂ ਭਏ ਨਹੀ ਮਿਟੈ ਨੀਸਾਨਾ ॥੬॥
ਤ੍ਰਿਬਿਧਿ ਲੋਗਾ ਤ੍ਰਿਬਿਧਿ ਜੋਗਾ ॥
ਸਬਦੁ ਵੀਚਾਰੈ ਚੂਕਸਿ ਸੋਗਾ ॥
ਊਜਲੁ ਸਾਚੁ ਸੁ ਸਬਦੁ ਹੋਇ ॥
ਜੋਗੀ ਜੁਗਤਿ ਵੀਚਾਰੇ ਸੋਇ ॥੭॥
ਤੁਝ ਪਹਿ ਨਉ ਨਿਧਿ ਤੂ ਕਰਣੈ ਜੋਗੁ ॥
ਥਾਪਿ ਉਥਾਪੇ ਕਰੇ ਸੁ ਹੋਗੁ ॥
ਜਤੁ ਸਤੁ ਸੰਜਮੁ ਸਚੁ ਸੁਚੀਤੁ ॥
ਨਾਨਕ ਜੋਗੀ ਤ੍ਰਿਭਵਣ ਮੀਤੁ ॥੮॥੨॥
Phonetic English
Raamakalee Mehalaa 1 ||
Jag Parabodhhehi Marree Badhhaavehi ||
Aasan Thiaag Kaahae Sach Paavehi ||
Mamathaa Mohu Kaaman Hithakaaree ||
Naa Aoudhhoothee Naa Sansaaree ||1||
Jogee Bais Rehahu Dhubidhhaa Dhukh Bhaagai ||
Ghar Ghar Maagath Laaj N Laagai ||1|| Rehaao ||
Gaavehi Geeth N Cheenehi Aap ||
Kio Laagee Nivarai Parathaap ||
Gur Kai Sabadh Rachai Man Bhaae ||
Bhikhiaa Sehaj Veechaaree Khaae ||2||
Bhasam Charraae Karehi Paakhandd ||
Maaeiaa Mohi Sehehi Jam Ddandd ||
Foottai Khaapar Bheekh N Bhaae ||
Bandhhan Baadhhiaa Aavai Jaae ||3||
Bindh N Raakhehi Jathee Kehaavehi ||
Maaee Maagath Thrai Lobhaavehi ||
Niradhaeiaa Nehee Joth Oujaalaa ||
Booddath Booddae Sarab Janjaalaa ||4||
Bhaekh Karehi Khinthhaa Bahu Thhattooaa ||
Jhootho Khael Khaelai Bahu Nattooaa ||
Anthar Agan Chinthaa Bahu Jaarae ||
Vin Karamaa Kaisae Outharas Paarae ||5||
Mundhraa Fattak Banaaee Kaan ||
Mukath Nehee Bidhiaa Bigiaan ||
Jihavaa Eindhree Saadh Luobhaanaa ||
Pasoo Bheae Nehee Mittai Neesaanaa ||6||
Thribidhh Logaa Thribidhh Jogaa ||
Sabadh Veechaarai Chookas Sogaa ||
Oojal Saach S Sabadh Hoe ||
Jogee Jugath Veechaarae Soe ||7||
Thujh Pehi No Nidhh Thoo Karanai Jog ||
Thhaap Outhhaapae Karae S Hog ||
Jath Sath Sanjam Sach Sucheeth ||
Naanak Jogee Thribhavan Meeth ||8||2||
English Translation
Raamkalee, First Mehl:
You preach to the world, and set up your house.
Abandoning your Yogic postures, how will you find the True Lord?
You are attached to possessiveness and the love of sexual pleasure.
You are not a renunciate, nor a man of the world. ||1||
Yogi, remain seated, and the pain of duality will run away from you.
You beg from door to door, and you don't feel ashamed. ||1||Pause||
You sing the songs, but you do not understand your own self.
How will the burning pain within be relieved?
Through the Word of the Guru's Shabad, let your mind be absorbed in the Lord's Love,
And you will intuitively experience the charity of contemplation. ||2||
You apply ashes to your body, while acting in hypocrisy.
Attached to Maya, you will be beaten by Death's heavy club.
Your begging bowl is broken; it will not hold the charity of the Lord's Love.
Bound in bondage, you come and go. ||3||
You do not control your seed and semen, and yet you claim to practice abstinence.
You beg from Maya, lured by the three qualities.
You have no compassion; the Lord's Light does not shine in you.
You are drowned, drowned in worldly entanglements. ||4||
You wear religious robes, and your patched coat assumes many disguises.
You play all sorts of false tricks, like a juggler.
The fire of anxiety burns brightly within you.
Without the karma of good actions, how can you cross over? ||5||
You make ear-rings of glass to wear in your ears.
But liberation does not come from learning without understanding.
You are lured by the tastes of the tongue and sex organs.
You have become a beast; this sign cannot be erased. ||6||
The people of the world are entangled in the three modes; the Yogis are entangled in the three modes.
Contemplating the Word of the Shabad, sorrows are dispelled.
Through the Shabad, one becomes radiant, pure and truthful.
One who contemplates the true lifestyle is a Yogi. ||7||
The nine treasures are with You, Lord; You are potent, the Cause of causes.
You establish and disestablish; whatever You do, happens.
One who practices celibacy, chastity, self-control, truth and pure consciousness
- O Nanak, that Yogi is the friend of the three worlds. ||8||2||
Punjabi Viakhya
nullnullnullnull(ਹੇ ਜੋਗੀ!) ਤੂੰ ਜਗਤ ਨੂੰ ਉਪਦੇਸ਼ ਕਰਦਾ ਹੈਂ (ਇਸ ਉਪਦੇਸ਼ ਦੇ ਵੱਟੇ ਘਰ ਘਰ ਭਿੱਛਿਆ ਮੰਗ ਕੇ ਆਪਣੇ) ਸਰੀਰ ਨੂੰ (ਪਾਲ ਪਾਲ ਕੇ) ਮੋਟਾ ਕਰ ਰਿਹਾ ਹੈਂ। (ਦਰ ਦਰ ਭਟਕਣ ਨਾਲ) ਮਨ ਦੀ ਅਡੋਲਤਾ ਗਵਾ ਕੇ ਤੂੰ ਸਦਾ-ਅਡੋਲ ਪਰਮਾਤਮਾ ਨੂੰ ਕਿਵੇਂ ਮਿਲ ਸਕਦਾ ਹੈਂ? ਜਿਸ ਮਨੁੱਖ ਨੂੰ ਮਾਇਆ ਦੀ ਮਮਤਾ ਲੱਗੀ ਹੋਵੇ ਮਾਇਆ ਦਾ ਮੋਹ ਚੰਬੜਿਆ ਹੋਵੇ ਜੋ ਇਸਤ੍ਰੀ ਦਾ ਭੀ ਪ੍ਰੇਮੀ ਹੋਵੇ ਉਹ ਨਾਹ ਤਿਆਗੀ ਰਿਹਾ ਨਾਹ ਗ੍ਰਿਹਸਤੀ ਬਣਿਆ ॥੧॥nullਹੇ ਜੋਗੀ! ਆਪਣੇ ਮਨ ਨੂੰ ਪ੍ਰਭੂ-ਚਰਨਾਂ ਵਿਚ ਜੋੜ (ਇਸ ਤਰ੍ਹਾਂ) ਹੋਰ ਹੋਰ ਆਸਰਾ ਭਾਲਣ ਦੀ ਝਾਕ ਦਾ ਦੁੱਖ ਦੂਰ ਹੋ ਜਾਇਗਾ। ਘਰ ਘਰ (ਮੰਗਣ ਦੀ) ਸ਼ਰਮ ਭੀ ਨਾਹ ਉਠਾਣੀ ਪਏਗੀ ॥੧॥ ਰਹਾਉ ॥nullnullnull(ਹੇ ਜੋਗੀ! ਤੂੰ ਲੋਕਾਂ ਨੂੰ ਸੁਣਾਣ ਵਾਸਤੇ) ਭਜਨ ਗਾਉਂਦਾ ਹੈਂ ਪਰ ਆਪਣੇ ਆਤਮਕ ਜੀਵਨ ਨੂੰ ਨਹੀਂ ਵੇਖਦਾ। (ਤੇਰੇ ਅੰਦਰ ਮਾਇਆ ਦੀ) ਤਪਸ਼ ਲੱਗੀ ਹੋਈ ਹੈ (ਲੋਕਾਂ ਨੂੰ ਗੀਤ ਸੁਣਾਇਆਂ) ਇਹ ਕਿਵੇਂ ਦੂਰ ਹੋਵੇ? ਜੇਹੜਾ ਮਨੁੱਖ ਮਨ ਦੇ ਪਿਆਰ ਨਾਲ ਗੁਰੂ ਦੇ ਸ਼ਬਦ ਵਿਚ ਲੀਨ ਹੁੰਦਾ ਹੈ, ਉਹ ਅਡੋਲ ਆਤਮਕ ਅਵਸਥਾ ਦੀ ਸੂਝ ਵਾਲਾ ਹੋ ਕੇ (ਪਰਮਾਤਮਾ ਦੇ ਦਰ ਤੋਂ ਨਾਮ ਦੀ) ਭਿੱਛਿਆ (ਲੈ ਕੇ) ਖਾਂਦਾ ਹੈ ॥੨॥nullnullnull(ਹੇ ਜੋਗੀ!) ਤੂੰ (ਆਪਣੇ ਪਿੰਡੇ ਉਤੇ) ਸੁਆਹ ਮਲ ਕੇ (ਤਿਆਗੀ ਹੋਣ ਦਾ, ਪਖੰਡ ਕਰਦਾ ਹੈਂ (ਪਰ ਤੇਰੇ ਅੰਦਰ) ਮਾਇਆ ਦਾ ਮੋਹ (ਪ੍ਰਬਲ) ਹੈ (ਅੰਤਰ ਆਤਮੇ) ਤੂੰ ਜਮ ਦੀ ਸਜ਼ਾ ਭੁਗਤ ਰਿਹਾ ਹੈਂ। ਜਿਸ ਮਨੁੱਖ ਦਾ ਹਿਰਦਾ-ਖੱਪਰ ਟੁੱਟ ਜਾਂਦਾ ਹੈ (ਭਾਵ, ਮਾਇਆ ਦੇ ਮੋਹ ਦੇ ਕਾਰਨ ਜਿਸ ਦਾ ਹਿਰਦਾ ਅਡੋਲ ਨਹੀਂ ਰਹਿ ਜਾਂਦਾ) ਉਸ ਵਿਚ (ਨਾਮ ਦੀ) ਉਹ ਭਿੱਛਿਆ ਨਹੀਂ ਠਹਿਰ ਸਕਦੀ ਜੋ (ਪ੍ਰਭੂ-ਚਰਨਾਂ ਵਿਚ) ਪ੍ਰੇਮ ਦੀ ਰਾਹੀਂ ਮਿਲਦੀ ਹੈ। ਅਜੇਹਾ ਮਨੁੱਖ ਮਾਇਆ ਦੀ ਜੇਵੜੀ ਵਿਚ ਬੱਝਾ ਹੋਇਆ ਜਨਮ ਮਰਨ ਦੇ ਗੇੜ ਵਿਚ ਪਿਆ ਰਹਿੰਦਾ ਹੈ ॥੩॥nullnullnullਹੇ ਜੋਗੀ! ਤੂੰ ਕਾਮ-ਵਾਸਨਾ ਤੋਂ ਆਪਣੇ ਆਪ ਨੂੰ ਨਹੀਂ ਬਚਾਂਦਾ, ਪਰ (ਫਿਰ ਭੀ ਲੋਕਾਂ ਪਾਸੋਂ) ਜਤੀ ਅਖਵਾ ਰਿਹਾ ਹੈਂ। ਮਾਇਆ ਮੰਗਦਾ ਮੰਗਦਾ ਤੂੰ ਤ੍ਰੈਗੁਣੀ ਮਾਇਆ ਵਿਚ ਫਸ ਰਿਹਾ ਹੈਂ। ਜਿਸ ਮਨੁੱਖ ਦੇ ਅੰਦਰ ਕਠੋਰਤਾ ਹੋਵੇ ਉਸ ਦੇ ਹਿਰਦੇ ਵਿਚ ਪਰਮਾਤਮਾ ਦੀ ਜੋਤਿ ਦਾ ਚਾਨਣ ਨਹੀਂ ਹੋ ਸਕਦਾ, (ਸਹਿਜੇ ਸਹਿਜੇ) ਡੁੱਬਦਾ ਡੁੱਬਦਾ ਉਹ (ਮਾਇਆ ਦੇ) ਸਾਰੇ ਜੰਜਾਲਾਂ ਵਿਚ ਡੁੱਬ ਜਾਂਦਾ ਹੈ ॥੪॥nullnullnull(ਹੇ ਜੋਗੀ!) ਗੋਦੜੀ ਆਦਿਕ ਦਾ ਬਹੁਤ ਅਡੰਬਰ ਰਚਾ ਕੇ ਤੂੰ (ਵਿਖਾਵੇ ਲਈ) ਧਾਰਮਿਕ ਪਹਿਰਾਵਾ ਕਰ ਰਿਹਾ ਹੈਂ, ਪਰ ਤੇਰਾ ਇਹ ਅਡੰਬਰ ਉਸ ਮਦਾਰੀ ਦੇ ਤਮਾਸ਼ੇ ਵਾਂਗ ਹੈ ਜੋ (ਲੋਕਾਂ ਪਾਸੋਂ ਮਾਇਆ ਕਮਾਣ ਲਈ) ਝੂਠਾ ਖੇਲ ਹੀ ਖੇਲਦਾ ਹੈ (ਭਾਵ, ਜੋ ਕੁਝ ਉਹ ਵਿਖਾਂਦਾ ਹੈ ਉਹ ਅਸਲ ਵਿਚ ਨਜ਼ਰ ਦਾ ਧੋਖਾ ਹੀ ਹੁੰਦਾ ਹੈ)। ਜਿਸ ਮਨੁੱਖ ਨੂੰ ਤ੍ਰਿਸ਼ਨਾ ਤੇ ਚਿੰਤਾ ਦੀ ਅੱਗ ਅੰਦਰੇ ਅੰਦਰ ਸਾੜ ਰਹੀ ਹੋਵੇ, ਉਹ ਪਰਮਾਤਮਾ ਦੀ ਮੇਹਰ ਤੋਂ ਬਿਨਾ (ਅੱਗ ਦੇ ਇਸ ਭਾਂਬੜ ਤੋਂ) ਪਾਰ ਨਹੀਂ ਲੰਘ ਸਕਦਾ ॥੫॥nullnullnull(ਹੇ ਜੋਗੀ!) ਤੂੰ ਕੱਚ ਦੀ ਮੁੰਦ੍ਰਾ ਬਣਾਈ ਹੋਈ ਹੈ ਤੇ ਹਰੇਕ ਕੰਨ ਵਿਚ ਪਾਈ ਹੋਈ ਹੈ, ਪਰ ਆਤਮਕ ਵਿੱਦਿਆ ਦੀ ਸੂਝ ਤੋਂ ਬਿਨਾ (ਅੰਦਰ ਵੱਸਦੇ ਮਾਇਆ ਦੇ ਮੋਹ ਤੋਂ ਖ਼ਲਾਸੀ ਨਹੀਂ ਹੋ ਸਕਦੀ। ਜੇਹੜਾ ਮਨੁੱਖ ਜੀਭ ਤੇ ਇੰਦ੍ਰੀ ਦੇ ਚਸਕੇ ਵਿਚ ਫਸਿਆ ਹੋਇਆ ਹੋਵੇ (ਉਹ ਵੇਖਣ ਨੂੰ ਤਾਂ ਮਨੁੱਖ ਹੈ, ਪਰ ਅਸਲ ਵਿਚ) ਪਸ਼ੂ ਹੈ, (ਬਾਹਰਲੇ ਤਿਆਗੀ ਭੇਖ ਨਾਲ) ਉਸ ਦਾ ਇਹ ਪਸ਼ੂ-ਪੁਣੇ ਦਾ (ਅੰਦਰਲਾ) ਲੱਛਣ ਮਿਟ ਨਹੀਂ ਸਕਦਾ ॥੬॥nullnullnull(ਹੇ ਜੋਗੀ! ਖਿੰਥਾ ਮੁੰਦ੍ਰਾ ਆਦਿਕ ਨਾਲ ਤਾਂ ਤਿਆਗੀ ਨਹੀਂ ਬਣ ਜਾਈਦਾ। ਸ਼ਬਦ ਤੋਂ ਬਿਨਾ ਜਿਵੇਂ) ਸਾਧਾਰਨ ਜਗਤ ਤ੍ਰੈਗੁਣੀ ਮਾਇਆ ਵਿਚ ਗ੍ਰਸਿਆ ਹੋਇਆ ਹੈ ਤਿਵੇਂ (ਭੇਖਧਾਰੀ) ਜੋਗੀ ਹੈ। ਜੇਹੜਾ ਮਨੁੱਖ ਗੁਰੂ ਦੇ ਸ਼ਬਦ ਨੂੰ ਆਪਣੇ ਸੋਚ-ਮੰਡਲ ਵਿਚ ਵਸਾਂਦਾ ਹੈ, (ਮਾਇਆ ਦੇ ਮੋਹ ਤੋਂ ਪੈਦਾ ਹੋਣ ਵਾਲੀ) ਉਸ ਦੀ ਚਿੰਤਾ ਮਿਟ ਜਾਂਦੀ ਹੈ। ਉਹੀ ਮਨੁੱਖ ਪਵਿਤ੍ਰ ਹੋ ਸਕਦਾ ਹੈ ਜਿਸ ਦੇ ਹਿਰਦੇ ਵਿਚ ਸਦਾ-ਥਿਰ ਪ੍ਰਭੂ ਤੇ ਉਸ ਦੀ ਸਿਫ਼ਤ-ਸਾਲਾਹ ਦਾ ਸ਼ਬਦ ਵੱਸਦਾ ਹੈ, ਉਹੀ ਅਸਲ ਜੋਗੀ ਹੈ ਉਹੀ ਜੀਵਨ ਦੀ ਜੁਗਤਿ ਨੂੰ ਸਮਝਦਾ ਹੈ ॥੭॥nullnullnull(ਹੇ ਜੋਗੀ!) ਤੂੰ ਸਭ ਕੁਝ ਕਰਣ ਦੇ ਸਮਰੱਥ ਪਰਮਾਤਮਾ ਨੂੰ ਸਿਮਰ, ਸਾਰੀ ਦੁਨੀਆ ਦੀ ਮਾਇਆ ਦਾ ਮਾਲਕ ਉਹ ਪ੍ਰਭੂ ਤੇਰੇ ਅੰਦਰ ਵੱਸਦਾ ਹੈ। ਉਹ ਆਪ ਹੀ ਜਗਤ ਰਚਨਾ ਕਰ ਕੇ ਆਪ ਹੀ ਨਾਸ ਕਰਦਾ ਹੈ, ਜਗਤ ਵਿਚ ਉਹੀ ਕੁਝ ਹੁੰਦਾ ਹੈ ਜੋ ਉਹ ਪ੍ਰਭੂ ਕਰਦਾ ਹੈ। ਹੇ ਨਾਨਕ! ਉਸੇ ਜੋਗੀ ਦੇ ਅੰਦਰ ਜਤ ਹੈ ਸਤ ਹੈ ਸੰਜਮ ਹੈ ਉਸੇ ਦਾ ਹਿਰਦਾ ਪਵਿਤ੍ਰ ਹੈ ਜਿਸ ਦੇ ਅੰਦਰ ਸਦਾ-ਥਿਰ ਪ੍ਰਭੂ ਵੱਸਦਾ ਹੈ, ਉਹ ਜੋਗੀ ਤਿੰਨਾਂ ਭਵਨਾਂ ਦਾ ਮਿੱਤਰ ਹੈ (ਉਸ ਜੋਗੀ ਨੂੰ ਸਾਰਾ ਜਗਤ ਪਿਆਰ ਕਰਦਾ ਹੈ) ॥੮॥੨॥