Hukumnama - Ang 904
Saahaa Ganehi N Karehi Beechaar in Raag Raamkali
In Gurmukhi
ਰਾਮਕਲੀ ਮਹਲਾ ੧ ॥
ਸਾਹਾ ਗਣਹਿ ਨ ਕਰਹਿ ਬੀਚਾਰੁ ॥
ਸਾਹੇ ਊਪਰਿ ਏਕੰਕਾਰੁ ॥
ਜਿਸੁ ਗੁਰੁ ਮਿਲੈ ਸੋਈ ਬਿਧਿ ਜਾਣੈ ॥
ਗੁਰਮਤਿ ਹੋਇ ਤ ਹੁਕਮੁ ਪਛਾਣੈ ॥੧॥
ਝੂਠੁ ਨ ਬੋਲਿ ਪਾਡੇ ਸਚੁ ਕਹੀਐ ॥
ਹਉਮੈ ਜਾਇ ਸਬਦਿ ਘਰੁ ਲਹੀਐ ॥੧॥ ਰਹਾਉ ॥
ਗਣਿ ਗਣਿ ਜੋਤਕੁ ਕਾਂਡੀ ਕੀਨੀ ॥
ਪੜੈ ਸੁਣਾਵੈ ਤਤੁ ਨ ਚੀਨੀ ॥
ਸਭਸੈ ਊਪਰਿ ਗੁਰ ਸਬਦੁ ਬੀਚਾਰੁ ॥
ਹੋਰ ਕਥਨੀ ਬਦਉ ਨ ਸਗਲੀ ਛਾਰੁ ॥੨॥
ਨਾਵਹਿ ਧੋਵਹਿ ਪੂਜਹਿ ਸੈਲਾ ॥
ਬਿਨੁ ਹਰਿ ਰਾਤੇ ਮੈਲੋ ਮੈਲਾ ॥
ਗਰਬੁ ਨਿਵਾਰਿ ਮਿਲੈ ਪ੍ਰਭੁ ਸਾਰਥਿ ॥
ਮੁਕਤਿ ਪ੍ਰਾਨ ਜਪਿ ਹਰਿ ਕਿਰਤਾਰਥਿ ॥੩॥
ਵਾਚੈ ਵਾਦੁ ਨ ਬੇਦੁ ਬੀਚਾਰੈ ॥
ਆਪਿ ਡੁਬੈ ਕਿਉ ਪਿਤਰਾ ਤਾਰੈ ॥
ਘਟਿ ਘਟਿ ਬ੍ਰਹਮੁ ਚੀਨੈ ਜਨੁ ਕੋਇ ॥
ਸਤਿਗੁਰੁ ਮਿਲੈ ਤ ਸੋਝੀ ਹੋਇ ॥੪॥
ਗਣਤ ਗਣੀਐ ਸਹਸਾ ਦੁਖੁ ਜੀਐ ॥
ਗੁਰ ਕੀ ਸਰਣਿ ਪਵੈ ਸੁਖੁ ਥੀਐ ॥
ਕਰਿ ਅਪਰਾਧ ਸਰਣਿ ਹਮ ਆਇਆ ॥
ਗੁਰ ਹਰਿ ਭੇਟੇ ਪੁਰਬਿ ਕਮਾਇਆ ॥੫॥
ਗੁਰ ਸਰਣਿ ਨ ਆਈਐ ਬ੍ਰਹਮੁ ਨ ਪਾਈਐ ॥
ਭਰਮਿ ਭੁਲਾਈਐ ਜਨਮਿ ਮਰਿ ਆਈਐ ॥
ਜਮ ਦਰਿ ਬਾਧਉ ਮਰੈ ਬਿਕਾਰੁ ॥
ਨਾ ਰਿਦੈ ਨਾਮੁ ਨ ਸਬਦੁ ਅਚਾਰੁ ॥੬॥
ਇਕਿ ਪਾਧੇ ਪੰਡਿਤ ਮਿਸਰ ਕਹਾਵਹਿ ॥
ਦੁਬਿਧਾ ਰਾਤੇ ਮਹਲੁ ਨ ਪਾਵਹਿ ॥
ਜਿਸੁ ਗੁਰ ਪਰਸਾਦੀ ਨਾਮੁ ਅਧਾਰੁ ॥
ਕੋਟਿ ਮਧੇ ਕੋ ਜਨੁ ਆਪਾਰੁ ॥੭॥
ਏਕੁ ਬੁਰਾ ਭਲਾ ਸਚੁ ਏਕੈ ॥
ਬੂਝੁ ਗਿਆਨੀ ਸਤਗੁਰ ਕੀ ਟੇਕੈ ॥
ਗੁਰਮੁਖਿ ਵਿਰਲੀ ਏਕੋ ਜਾਣਿਆ ॥
ਆਵਣੁ ਜਾਣਾ ਮੇਟਿ ਸਮਾਣਿਆ ॥੮॥
ਜਿਨ ਕੈ ਹਿਰਦੈ ਏਕੰਕਾਰੁ ॥
ਸਰਬ ਗੁਣੀ ਸਾਚਾ ਬੀਚਾਰੁ ॥
ਗੁਰ ਕੈ ਭਾਣੈ ਕਰਮ ਕਮਾਵੈ ॥
ਨਾਨਕ ਸਾਚੇ ਸਾਚਿ ਸਮਾਵੈ ॥੯॥੪॥
Phonetic English
Raamakalee Mehalaa 1 ||
Saahaa Ganehi N Karehi Beechaar ||
Saahae Oopar Eaekankaar ||
Jis Gur Milai Soee Bidhh Jaanai ||
Guramath Hoe Th Hukam Pashhaanai ||1||
Jhooth N Bol Paaddae Sach Keheeai ||
Houmai Jaae Sabadh Ghar Leheeai ||1|| Rehaao ||
Gan Gan Jothak Kaanddee Keenee ||
Parrai Sunaavai Thath N Cheenee ||
Sabhasai Oopar Gur Sabadh Beechaar ||
Hor Kathhanee Badho N Sagalee Shhaar ||2||
Naavehi Dhhovehi Poojehi Sailaa ||
Bin Har Raathae Mailo Mailaa ||
Garab Nivaar Milai Prabh Saarathh ||
Mukath Praan Jap Har Kirathaarathh ||3||
Vaachai Vaadh N Baedh Beechaarai ||
Aap Ddubai Kio Pitharaa Thaarai ||
Ghatt Ghatt Breham Cheenai Jan Koe ||
Sathigur Milai Th Sojhee Hoe ||4||
Ganath Ganeeai Sehasaa Dhukh Jeeai ||
Gur Kee Saran Pavai Sukh Thheeai ||
Kar Aparaadhh Saran Ham Aaeiaa ||
Gur Har Bhaettae Purab Kamaaeiaa ||5||
Gur Saran N Aaeeai Breham N Paaeeai ||
Bharam Bhulaaeeai Janam Mar Aaeeai ||
Jam Dhar Baadhho Marai Bikaar ||
Naa Ridhai Naam N Sabadh Achaar ||6||
Eik Paadhhae Panddith Misar Kehaavehi ||
Dhubidhhaa Raathae Mehal N Paavehi ||
Jis Gur Parasaadhee Naam Adhhaar ||
Kott Madhhae Ko Jan Aapaar ||7||
Eaek Buraa Bhalaa Sach Eaekai ||
Boojh Giaanee Sathagur Kee Ttaekai ||
Guramukh Viralee Eaeko Jaaniaa ||
Aavan Jaanaa Maett Samaaniaa ||8||
Jin Kai Hiradhai Eaekankaar ||
Sarab Gunee Saachaa Beechaar ||
Gur Kai Bhaanai Karam Kamaavai ||
Naanak Saachae Saach Samaavai ||9||4||
English Translation
Raamkalee, First Mehl:
You calculate the auspicious days, but you do not understand
That the One Creator Lord is above these auspicious days.
He alone knows the way, who meets the Guru.
When one follows the Guru's Teachings, then he realizes the Hukam of God's Command. ||1||
Do not tell lies, O Pandit; O religious scholar, speak the Truth.
When egotism is eradicated through the Word of the Shabad, then one finds His home. ||1||Pause||
Calculating and counting, the astrologer draws the horoscope.
He studies it and announces it, but he does not understand reality.
Understand, that the Word of the Guru's Shabad is above all.
Do not speak of anything else; it is all just ashes. ||2||
You bathe, wash, and worship stones.
But without being imbued with the Lord, you are the filthiest of the filthy.
Subduing your pride, you shall receive the supreme wealth of God.
The mortal is liberated and emancipated, meditating on the Lord. ||3||
You study the arguments, but do not contemplate the Vedas.
You drown yourself - how will you save your ancestors?
How rare is that person who realizes that God is in each and every heart.
When one meets the True Guru, then he understands. ||4||
Making his calculations, cynicism and suffering afflict his soul.
Seeking the Sanctuary of the Guru, peace is found.
I sinned and made mistakes, but now I seek Your Sanctuary.
The Guru led me to meet the Lord, according to my past actions. ||5||
If one does not enter the Guru's Sanctuary, God cannot be found.
Deluded by doubt, one is born, only to die, and come back again.
Dying in corruption, he is bound and gagged at Death's door.
The Naam, the Name of the Lord, is not in his heart, and he does not act according to the Shabad. ||6||
Some call themselves Pandits, religious scholars and spiritual teachers.
Tinged with double-mindedness, they do not find the Mansion of the Lord's Presence.
One who takes the Support of the Naam, by Guru's Grace,
Is a rare person, one among millions, incomparable. ||7||
One is bad, and another good, but the One True Lord is contained in all.
Understand this, O spiritual teacher, through the support of the True Guru:
Rare indeed is that Gurmukh, who realizes the One Lord.
His comings and goings cease, and he merges in the Lord. ||8||
Those who have the One Universal Creator Lord within their hearts,
Possess all virtues; they contemplate the True Lord.
One who acts in harmony with the Guru's Will,
O Nanak, is absorbed in the Truest of the True. ||9||4||
Punjabi Viakhya
nullnullnullnullਹੇ ਪੰਡਿਤ! ਤੂੰ (ਵਿਆਹ ਆਦਿਕ ਸਮਿਆਂ ਤੇ ਜਜਮਾਨਾਂ ਵਾਸਤੇ) ਸਭ ਲਗਨ ਮੁਹੂਰਤ ਗਿਣਦਾ ਹੈਂ, ਪਰ ਤੂੰ ਇਹ ਵਿਚਾਰ ਨਹੀਂ ਕਰਦਾ ਕਿ ਸ਼ੁਭ ਸਮਾਂ ਬਣਾਣ ਨਾਹ ਬਣਾਣ ਵਾਲਾ ਪਰਮਾਤਮਾ (ਆਪ) ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ ਉਹ ਜਾਣਦਾ ਹੈ (ਕਿ ਵਿਆਹ ਆਦਿਕ ਦਾ ਸਮਾ ਕਿਸ) ਢੰਗ (ਨਾਲ ਸ਼ੁਭ ਬਣ ਸਕਦਾ ਹੈ)। ਜਦੋਂ ਮਨੁੱਖ ਨੂੰ ਗੁਰੂ ਦੀ ਸਿੱਖਿਆ ਪ੍ਰਾਪਤ ਹੋ ਜਾਏ ਤਦੋਂ ਉਹ ਪਰਮਾਤਮਾ ਦੀ ਰਜ਼ਾ ਨੂੰ ਸਮਝ ਲੈਂਦਾ ਹੈ (ਤੇ ਰਜ਼ਾ ਨੂੰ ਸਮਝਣਾ ਹੀ ਸ਼ੁਭ ਮੁਹੂਰਤ ਦਾ ਮੂਲ ਹੈ) ॥੧॥nullਹੇ ਪੰਡਿਤ! (ਆਪਣੀ ਆਜੀਵਕਾ ਦੀ ਖ਼ਾਤਰ ਜਜਮਾਨਾਂ ਨੂੰ ਪਤਿ-ਆਉਣ ਵਾਸਤੇ ਵਿਆਹ ਆਦਿਕ ਸਮਿਆਂ ਦੇ ਸ਼ੁਭ ਮੁਹੂਰਤ ਲੱਭਣ ਦਾ) ਜੂਠ ਨਾਹ ਬੋਲ। ਸੱਚ ਬੋਲਣਾ ਚਾਹੀਦਾ ਹੈ। ਜਦੋਂ ਗੁਰੂ ਦੇ ਸ਼ਬਦ ਵਿਚ ਜੁੜ ਕੇ (ਅੰਦਰ ਦੀ) ਹਉਮੈ ਦੂਰ ਹੋ ਜਾਂਦੀ ਹੈ ਤਦੋਂ ਉਹ ਘਰ ਲੱਭ ਪੈਂਦਾ ਹੈ (ਜਿਥੋਂ ਆਤਮਕ ਤੇ ਸੰਸਾਰਕ ਸਾਰੇ ਪਦਾਰਥ ਮਿਲਦੇ ਹਨ) ॥੧॥ ਰਹਾਉ ॥nullnullnull(ਪੰਡਿਤ) ਜੋਤਸ਼ (ਦੇ ਲੇਖੇ) ਗਿਣ ਗਿਣ ਕੇ (ਕਿਸੇ ਜਜਮਾਨ ਦੇ ਪੁੱਤਰ ਦੀ) ਜਨਮ ਪੱਤ੍ਰੀ ਬਣਾਂਦਾ ਹੈ, (ਜੋਤਸ਼ ਦਾ ਹਿਸਾਬ ਆਪ) ਪੜ੍ਹਦਾ ਹੈ ਤੇ (ਜਜਮਾਨ ਨੂੰ) ਸੁਣਾਂਦਾ ਹੈ ਪਰ ਅਸਲੀਅਤ ਨੂੰ ਨਹੀਂ ਪਛਾਣਦਾ। (ਸ਼ੁਭ ਮੁਹੂਰਤ ਆਦਿਕ ਦੀਆਂ) ਸਾਰੀਆਂ ਵਿਚਾਰਾਂ ਤੋਂ ਸ੍ਰੇਸ਼ਟ ਵਿਚਾਰ ਇਹ ਹੈ ਕਿ ਮਨੁੱਖ ਗੁਰੂ ਦੇ ਸ਼ਬਦ ਨੂੰ ਮਨ ਵਿਚ ਵਸਾਏ। ਮੈਂ (ਗੁਰ-ਸ਼ਬਦ ਦੇ ਟਾਕਰੇ ਤੇ ਸ਼ੁਭ ਮੁਹੂਰਤ ਤੇ ਜਨਮ-ਪੱਤ੍ਰੀ ਆਦਿਕ ਦੀ ਕਿਸੇ) ਹੋਰ ਗੱਲ ਦੀ ਪਰਵਾਹ ਨਹੀਂ ਕਰਦਾ, ਹੋਰ ਸਾਰੀਆਂ ਵਿਚਾਰਾਂ ਵਿਅਰਥ ਹਨ ॥੨॥nullnullnull(ਹੇ ਪੰਡਿਤ!) ਤੂੰ (ਤੀਰਥ ਆਦਿਕ ਤੇ) ਇਸ਼ਨਾਨ ਕਰਦਾ ਹੈਂ (ਸਰੀਰ ਮਲ ਮਲ ਕੇ) ਧੋਂਦਾ ਹੈਂ, ਤੇ ਪੱਥਰ (ਦੇ ਦੇਵੀ ਦੇਵਤੇ) ਪੂਜਦਾ ਹੈਂ, ਪਰ ਪਰਮਾਤਮਾ ਦੇ ਨਾਮ-ਰੰਗ ਵਿਚ ਰੰਗੇ ਜਾਣ ਤੋਂ ਬਿਨਾ (ਮਨ ਵਿਕਾਰਾਂ ਨਾਲ) ਸਦਾ ਮੈਲਾ ਰਹਿੰਦਾ ਹੈ। (ਹੇ ਪੰਡਿਤ!) ਜਿੰਦ ਨੂੰ ਵਿਕਾਰਾਂ ਤੋਂ ਖ਼ਲਾਸੀ ਦਿਵਾਣ ਵਾਲੇ ਤੇ ਜੀਵਨ ਸਫਲਾ ਕਰਨ ਵਾਲੇ ਪਰਮਾਤਮਾ ਦਾ ਨਾਮ ਜਪ, (ਨਾਮ ਜਪ ਕੇ) ਅਹੰਕਾਰ ਦੂਰ ਕੀਤਿਆਂ (ਜੀਵਨ ਰਥ ਦਾ) ਰਥਵਾਹੀ ਪ੍ਰਭੂ ਮਿਲ ਪੈਂਦਾ ਹੈ ॥੩॥nullnullnull(ਪੰਡਿਤ) ਵੇਦ (ਆਦਿਕ ਧਰਮ-ਪੁਸਤਕਾਂ) ਨੂੰ (ਜੀਵਨ ਦੀ ਅਗਵਾਈ ਵਾਸਤੇ) ਨਹੀਂ ਵਿਚਾਰਦਾ, (ਅਰਥ ਤੇ ਕਰਮ ਕਾਂਡ ਆਦਿਕ ਦੀ) ਬਹਿਸ ਨੂੰ ਹੀ ਪੜ੍ਹਦਾ ਹੈ (ਇਸ ਤਰ੍ਹਾਂ ਸੰਸਾਰ-ਸਮੁੰਦਰ ਦੀਆਂ ਵਿਕਾਰ-ਲਹਿਰਾਂ ਵਿਚ ਡੁੱਬਾ ਰਹਿੰਦਾ ਹੈ), ਜੇਹੜਾ ਮਨੁੱਖ ਆਪ ਡੁੱਬਿਆ ਰਹੇ ਉਹ ਆਪਣੇ (ਬੀਤ ਚੁਕੇ) ਬਜ਼ੁਰਗਾਂ ਨੂੰ (ਸੰਸਾਰ-ਸਮੁੰਦਰ ਵਿਚੋਂ) ਕਿਵੇਂ ਪਾਰ ਲੰਘਾ ਸਕਦਾ ਹੈ? ਕੋਈ ਵਿਰਲਾ ਮਨੁੱਖ ਪਛਾਣਦਾ ਹੈ ਕਿ ਪਰਮਾਤਮਾ ਹਰੇਕ ਸਰੀਰ ਵਿਚ ਮੌਜੂਦ ਹੈ। ਜਿਸ ਮਨੁੱਖ ਨੂੰ ਗੁਰੂ ਮਿਲ ਪਏ, ਉਸ ਨੂੰ ਇਹ ਸਮਝ ਆਉਂਦੀ ਹੈ ॥੪॥nullnullnullਜਿਉਂ ਜਿਉਂ ਸ਼ੁਭ ਅਸ਼ੁਭ ਮੁਹੂਰਤਾਂ ਦੇ ਲੇਖੇ ਗਿਣਦੇ ਰਹੀਏ ਤਿਉਂ ਤਿਉਂ ਜਿੰਦ ਨੂੰ ਸਦਾ ਸਹਿਮ ਦਾ ਰੋਗ ਲੱਗਾ ਰਹਿੰਦਾ ਹੈ। ਜਦੋਂ ਮਨੁੱਖ ਗੁਰੂ ਦੀ ਸਰਨ ਪੈਂਦਾ ਹੈ ਤਦੋਂ ਇਸ ਨੂੰ ਆਤਮਕ ਆਨੰਦ ਮਿਲਦਾ ਹੈ। ਪਾਪ ਅਪਰਾਧ ਕਰ ਕੇ ਭੀ ਜਦੋਂ ਅਸੀਂ ਪਰਮਾਤਮਾ ਦੀ ਸਰਨ ਆਉਂਦੇ ਹਾਂ, ਤਾਂ ਪਰਮਾਤਮਾ ਸਾਡੇ ਪੂਰਬਲੇ ਕਰਮਾਂ ਅਨੁਸਾਰ ਗੁਰੂ ਨੂੰ ਮਿਲਾ ਦੇਂਦਾ ਹੈ (ਤੇ ਗੁਰੂ ਸਹੀ ਜੀਵਨ-ਰਾਹ ਵਿਖਾਂਦਾ ਹੈ) ॥੫॥nullnullnullਜਦੋਂ ਤਕ ਗੁਰੂ ਦੀ ਸਰਨ ਨਾਹ ਆਵੀਏ ਤਦ ਤਕ ਪਰਮਾਤਮਾ ਨਹੀਂ ਮਿਲਦਾ, ਭਟਕਣਾ ਵਿਚ ਕੁਰਾਹੇ ਪੈ ਕੇ ਆਤਮਕ ਮੌਤ ਸਹੇੜ ਕੇ ਮੁੜ ਮੁੜ ਜਨਮ ਵਿਚ ਆਉਂਦੇ ਰਹੀਦਾ ਹੈ। (ਗੁਰੂ ਦੀ ਸਰਨ ਤੋਂ ਬਿਨਾ ਜੀਵ) ਜਮ ਦੇ ਦਰ ਤੇ ਬੱਧਾ ਹੋਇਆ ਵਿਅਰਥ ਹੀ ਆਤਮਕ ਮੌਤੇ ਮਰਦਾ ਹੈ, ਉਸ ਦੇ ਹਿਰਦੇ ਵਿਚ ਨਾਹ ਪ੍ਰਭੂ ਦਾ ਨਾਮ ਵੱਸਦਾ ਹੈ ਨਾਹ ਗੁਰੂ ਦਾ ਸ਼ਬਦ ਵੱਸਦਾ ਹੈ, ਨਾਹ ਹੀ ਉਸ ਦਾ ਚੰਗਾ ਆਚਰਨ ਬਣਦਾ ਹੈ ॥੬॥nullnullnullਅਨੇਕਾਂ (ਕੁਲੀਨ ਤੇ ਵਿਦਵਾਨ ਬ੍ਰਾਹਮਣ) ਆਪਣੇ ਆਪ ਨੂੰ ਪਾਂਧੇ ਪੰਡਿਤ ਮਿਸਰ ਅਖਵਾਂਦੇ ਹਨ, ਪਰ ਪਰਮਾਤਮਾ ਤੋਂ ਬਿਨਾ ਹੋਰ ਹੋਰ ਆਸਰੇ ਦੀ ਝਾਕ ਵਿਚ ਗ਼ਲਤਾਨ ਰਹਿੰਦੇ ਹਨ, ਪਰਮਾਤਮਾ ਦਾ ਦਰ-ਘਰ ਨਹੀਂ ਲੱਭ ਸਕਦੇ। ਕ੍ਰੋੜਾਂ ਵਿਚੋਂ ਕੋਈ ਉਹ ਬੰਦਾ ਅਦੁਤੀ ਹੈ ਜਿਸ ਨੂੰ ਗੁਰੂ ਦੀ ਕਿਰਪਾ ਨਾਲ ਪਰਮਾਤਮਾ ਦਾ ਨਾਮ ਜ਼ਿੰਦਗੀ ਦਾ ਆਸਰਾ ਮਿਲ ਗਿਆ ਹੈ ॥੭॥nullnullnullਹੇ ਪੰਡਿਤ! ਜੇ ਤੂੰ ਗਿਆਨਵਾਨ ਬਣਨਾ ਹੈ ਤਾਂ ਗੁਰੂ ਦਾ ਆਸਰਾ-ਪਰਨਾ ਲੈ ਕੇ ਇਹ ਗੱਲ ਸਮਝ ਲੈ ਕੇ (ਜਗਤ ਵਿਚ) ਚਾਹੇ ਕੋਈ ਭਲਾ ਹੈ ਚਾਹੇ ਬੁਰਾ ਹੈ ਹਰੇਕ ਵਿਚ ਸਦਾ-ਥਿਰ ਪ੍ਰਭੂ ਹੀ ਮੌਜੂਦ ਹੈ। ਉਹਨਾਂ ਵਿਰਲੇ ਬੰਦਿਆਂ ਨੇ ਹਰ ਥਾਂ ਇਕ ਪਰਮਾਤਮਾ ਨੂੰ ਹੀ ਵਿਆਪਕ ਸਮਝਿਆ ਹੈ ਜੇਹੜੇ ਗੁਰੂ ਦੀ ਸਰਨ ਪਏ ਹਨ। (ਗੁਰ-ਸਰਨ ਦੀ ਬਰਕਤਿ ਨਾਲ) ਉਹ ਆਪਣਾ ਜਨਮ ਮਰਨ ਮਿਟਾ ਕੇ ਪ੍ਰਭੂ-ਚਰਨਾਂ ਵਿਚ ਲੀਨ ਰਹਿੰਦੇ ਹਨ ॥੮॥nullnullnull(ਗੁਰੂ ਦੀ ਕਿਰਪਾ ਨਾਲ) ਜਿਨ੍ਹਾਂ ਮਨੁੱਖਾਂ ਦੇ ਹਿਰਦੇ ਵਿਚ ਇਕ ਪਰਮਾਤਮਾ ਵੱਸਦਾ ਹੈ, ਸਾਰੇ ਜੀਵਾਂ ਦਾ ਮਾਲਕ ਸਦਾ-ਥਿਰ ਪ੍ਰਭੂ ਉਹਨਾਂ ਦੀ ਸੁਰਤ ਦਾ ਸਦਾ ਨਿਸ਼ਾਨਾ ਬਣਿਆ ਰਹਿੰਦਾ ਹੈ। ਹੇ ਨਾਨਕ! ਜੇਹੜਾ ਮਨੁੱਖ ਗੁਰੂ ਦੀ ਰਜ਼ਾ ਵਿਚ ਤੁਰ ਕੇ (ਆਪਣੇ) ਸਾਰੇ ਕੰਮ ਕਰਦਾ ਹੈ (ਤੇ ਸ਼ੁਭ ਅਸ਼ੁਭ ਮੁਹੂਰਤਾਂ ਦੇ ਭਰਮ ਵਿਚ ਨਹੀਂ ਪੈਂਦਾ) ਉਹ ਸਦਾ-ਥਿਰ ਪਰਮਾਤਮਾ ਵਿਚ ਲੀਨ ਰਹਿੰਦਾ ਹੈ (ਤੇ ਉਸ ਨੂੰ ਆਤਮਕ ਤੇ ਸੰਸਾਰਕ ਪਦਾਰਥ ਉਸ ਦਰ ਤੋਂ ਮਿਲਦੇ ਰਹਿੰਦੇ ਹਨ) ॥੯॥੪॥