Hukumnama - Ang 907
Aouhath Hasath Marree Ghar Shhaaeiaa Dhharan Gagan Kal Dhhaaree in Raag Raamkali
In Gurmukhi
ਰਾਮਕਲੀ ਮਹਲਾ ੧ ॥
ਅਉਹਠਿ ਹਸਤ ਮੜੀ ਘਰੁ ਛਾਇਆ ਧਰਣਿ ਗਗਨ ਕਲ ਧਾਰੀ ॥੧॥
ਗੁਰਮੁਖਿ ਕੇਤੀ ਸਬਦਿ ਉਧਾਰੀ ਸੰਤਹੁ ॥੧॥ ਰਹਾਉ ॥
ਮਮਤਾ ਮਾਰਿ ਹਉਮੈ ਸੋਖੈ ਤ੍ਰਿਭਵਣਿ ਜੋਤਿ ਤੁਮਾਰੀ ॥੨॥
ਮਨਸਾ ਮਾਰਿ ਮਨੈ ਮਹਿ ਰਾਖੈ ਸਤਿਗੁਰ ਸਬਦਿ ਵੀਚਾਰੀ ॥੩॥
ਸਿੰਙੀ ਸੁਰਤਿ ਅਨਾਹਦਿ ਵਾਜੈ ਘਟਿ ਘਟਿ ਜੋਤਿ ਤੁਮਾਰੀ ॥੪॥
ਪਰਪੰਚ ਬੇਣੁ ਤਹੀ ਮਨੁ ਰਾਖਿਆ ਬ੍ਰਹਮ ਅਗਨਿ ਪਰਜਾਰੀ ॥੫॥
ਪੰਚ ਤਤੁ ਮਿਲਿ ਅਹਿਨਿਸਿ ਦੀਪਕੁ ਨਿਰਮਲ ਜੋਤਿ ਅਪਾਰੀ ॥੬॥
ਰਵਿ ਸਸਿ ਲਉਕੇ ਇਹੁ ਤਨੁ ਕਿੰਗੁਰੀ ਵਾਜੈ ਸਬਦੁ ਨਿਰਾਰੀ ॥੭॥
ਸਿਵ ਨਗਰੀ ਮਹਿ ਆਸਣੁ ਅਉਧੂ ਅਲਖੁ ਅਗੰਮੁ ਅਪਾਰੀ ॥੮॥
ਕਾਇਆ ਨਗਰੀ ਇਹੁ ਮਨੁ ਰਾਜਾ ਪੰਚ ਵਸਹਿ ਵੀਚਾਰੀ ॥੯॥
ਸਬਦਿ ਰਵੈ ਆਸਣਿ ਘਰਿ ਰਾਜਾ ਅਦਲੁ ਕਰੇ ਗੁਣਕਾਰੀ ॥੧੦॥
ਕਾਲੁ ਬਿਕਾਲੁ ਕਹੇ ਕਹਿ ਬਪੁਰੇ ਜੀਵਤ ਮੂਆ ਮਨੁ ਮਾਰੀ ॥੧੧॥
ਬ੍ਰਹਮਾ ਬਿਸਨੁ ਮਹੇਸ ਇਕ ਮੂਰਤਿ ਆਪੇ ਕਰਤਾ ਕਾਰੀ ॥੧੨॥
ਕਾਇਆ ਸੋਧਿ ਤਰੈ ਭਵ ਸਾਗਰੁ ਆਤਮ ਤਤੁ ਵੀਚਾਰੀ ॥੧੩॥
ਗੁਰ ਸੇਵਾ ਤੇ ਸਦਾ ਸੁਖੁ ਪਾਇਆ ਅੰਤਰਿ ਸਬਦੁ ਰਵਿਆ ਗੁਣਕਾਰੀ ॥੧੪॥
ਆਪੇ ਮੇਲਿ ਲਏ ਗੁਣਦਾਤਾ ਹਉਮੈ ਤ੍ਰਿਸਨਾ ਮਾਰੀ ॥੧੫॥
ਤ੍ਰੈ ਗੁਣ ਮੇਟੇ ਚਉਥੈ ਵਰਤੈ ਏਹਾ ਭਗਤਿ ਨਿਰਾਰੀ ॥੧੬॥
ਗੁਰਮੁਖਿ ਜੋਗ ਸਬਦਿ ਆਤਮੁ ਚੀਨੈ ਹਿਰਦੈ ਏਕੁ ਮੁਰਾਰੀ ॥੧੭॥
ਮਨੂਆ ਅਸਥਿਰੁ ਸਬਦੇ ਰਾਤਾ ਏਹਾ ਕਰਣੀ ਸਾਰੀ ॥੧੮॥
ਬੇਦੁ ਬਾਦੁ ਨ ਪਾਖੰਡੁ ਅਉਧੂ ਗੁਰਮੁਖਿ ਸਬਦਿ ਬੀਚਾਰੀ ॥੧੯॥
ਗੁਰਮੁਖਿ ਜੋਗੁ ਕਮਾਵੈ ਅਉਧੂ ਜਤੁ ਸਤੁ ਸਬਦਿ ਵੀਚਾਰੀ ॥੨੦॥
ਸਬਦਿ ਮਰੈ ਮਨੁ ਮਾਰੇ ਅਉਧੂ ਜੋਗ ਜੁਗਤਿ ਵੀਚਾਰੀ ॥੨੧॥
ਮਾਇਆ ਮੋਹੁ ਭਵਜਲੁ ਹੈ ਅਵਧੂ ਸਬਦਿ ਤਰੈ ਕੁਲ ਤਾਰੀ ॥੨੨॥
ਸਬਦਿ ਸੂਰ ਜੁਗ ਚਾਰੇ ਅਉਧੂ ਬਾਣੀ ਭਗਤਿ ਵੀਚਾਰੀ ॥੨੩॥
ਏਹੁ ਮਨੁ ਮਾਇਆ ਮੋਹਿਆ ਅਉਧੂ ਨਿਕਸੈ ਸਬਦਿ ਵੀਚਾਰੀ ॥੨੪॥
ਆਪੇ ਬਖਸੇ ਮੇਲਿ ਮਿਲਾਏ ਨਾਨਕ ਸਰਣਿ ਤੁਮਾਰੀ ॥੨੫॥੯॥
Phonetic English
Raamakalee Mehalaa 1 ||
Aouhath Hasath Marree Ghar Shhaaeiaa Dhharan Gagan Kal Dhhaaree ||1||
Guramukh Kaethee Sabadh Oudhhaaree Santhahu ||1|| Rehaao ||
Mamathaa Maar Houmai Sokhai Thribhavan Joth Thumaaree ||2||
Manasaa Maar Manai Mehi Raakhai Sathigur Sabadh Veechaaree ||3||
Sinn(g)ee Surath Anaahadh Vaajai Ghatt Ghatt Joth Thumaaree ||4||
Parapanch Baen Thehee Man Raakhiaa Breham Agan Parajaaree ||5||
Panch Thath Mil Ahinis Dheepak Niramal Joth Apaaree ||6||
Rav Sas Loukae Eihu Than Kinguree Vaajai Sabadh Niraaree ||7||
Siv Nagaree Mehi Aasan Aoudhhoo Alakh Aganm Apaaree ||8||
Kaaeiaa Nagaree Eihu Man Raajaa Panch Vasehi Veechaaree ||9||
Sabadh Ravai Aasan Ghar Raajaa Adhal Karae Gunakaaree ||10||
Kaal Bikaal Kehae Kehi Bapurae Jeevath Mooaa Man Maaree ||11||
Brehamaa Bisan Mehaes Eik Moorath Aapae Karathaa Kaaree ||12||
Kaaeiaa Sodhh Tharai Bhav Saagar Aatham Thath Veechaaree ||13||
Gur Saevaa Thae Sadhaa Sukh Paaeiaa Anthar Sabadh Raviaa Gunakaaree ||14||
Aapae Mael Leae Gunadhaathaa Houmai Thrisanaa Maaree ||15||
Thrai Gun Maettae Chouthhai Varathai Eaehaa Bhagath Niraaree ||16||
Guramukh Jog Sabadh Aatham Cheenai Hiradhai Eaek Muraaree ||17||
Manooaa Asathhir Sabadhae Raathaa Eaehaa Karanee Saaree ||18||
Baedh Baadh N Paakhandd Aoudhhoo Guramukh Sabadh Beechaaree ||19||
Guramukh Jog Kamaavai Aoudhhoo Jath Sath Sabadh Veechaaree ||20||
Sabadh Marai Man Maarae Aoudhhoo Jog Jugath Veechaaree ||21||
Maaeiaa Mohu Bhavajal Hai Avadhhoo Sabadh Tharai Kul Thaaree ||22||
Sabadh Soor Jug Chaarae Aoudhhoo Baanee Bhagath Veechaaree ||23||
Eaehu Man Maaeiaa Mohiaa Aoudhhoo Nikasai Sabadh Veechaaree ||24||
Aapae Bakhasae Mael Milaaeae Naanak Saran Thumaaree ||25||9||
English Translation
Raamkalee, First Mehl:
He has made His home in the monastery of the heart; He has infused His power into the earth and the sky. ||1||
Through the Word of the Shabad, the Gurmukhs have saved so very many, O Saints. ||1||Pause||
He conquers attachment, and eradicates egotism, and sees Your Divine Light pervading the three worlds, Lord. ||2||
He conquers desire, and enshrines the Lord within his mind; he contemplates the Word of the True Guru's Shabad. ||3||
The horn of consciousness vibrates the unstruck sound current; Your Light illuminates each and every heart, Lord. ||4||
He plays the flute of the universe in his mind, and lights the fire of God. ||5||
Bringing together the five elements, day and night, the Lord's lamp shines with the Immaculate Light of the Infinite. ||6||
The right and left nostrils, the sun and the moon channels, are the strings of the body-harp; they vibrate the wondrous melody of the Shabad. ||7||
The true hermit obtains a seat in the City of God, the invisible, inaccessible, infinite. ||8||
The mind is the king of the city of the body; the five sources of knowledge dwell within it. ||9||
Seated in his home, this king chants the Shabad; he administers justice and virtue. ||10||
What can poor death or birth say to him? Conquering his mind, he remains dead while yet alive. ||11||
Brahma, Vishnu and Shiva are manifestations of the One God. He Himself is the Doer of deeds. ||12||
One who purifies his body, crosses over the terrifying world-ocean; he contemplates the essence of his own soul. ||13||
Serving the Guru, he finds everlasting peace; deep within, the Shabad permeates him, coloring him with virtue. ||14||
The Giver of virtue unites with Himself, one who conquers egotism and desire. ||15||
Eradicating the three qualities, dwell in the fourth state. This is the unparalleled devotional worship. ||16||
This is the Yoga of the Gurmukh: Through the Shabad, he understands his own soul, and he enshrines within his heart the One Lord. ||17||
Imbued with the Shabad, his mind becomes steady and stable; this is the most excellent action. ||18||
This true hermit does not enter into religious debates or hypocrisy; the Gurmukh contemplates the Shabad. ||19||
The Gurmukh practices Yoga - he is the true hermit; he practices abstinence and truth, and contemplates the Shabad. ||20||
One who dies in the Shabad and conquers his mind is the true hermit; he understands the Way of Yoga. ||21||
Attachment to Maya is the terrifying world-ocean; through the Shabad, the true hermit saves himself, and his ancestors as well. ||22||
Contemplating the Shabad, you shall be a hero throughout the four ages, O hermit; contemplate the Word of the Guru's Bani in devotion. ||23||
This mind is enticed by Maya, O hermit; contemplating the Shabad, you shall find release. ||24||
He Himself forgives, and unites in His Union; Nanak seeks Your Sanctuary, Lord. ||25||9||
Punjabi Viakhya
nullਧਰਤੀ ਅਕਾਸ਼ ਨੂੰ ਆਪਣੀ ਸੱਤਿਆ ਨਾਲ ਟਿਕਾ ਰੱਖਣ ਵਾਲਾ ਪਰਮਾਤਮਾ (ਜਿਸ ਜੀਵ ਨੂੰ ਮਾਇਆ-ਮੋਹ ਆਦਿਕ ਤੋਂ ਬਚਾਂਦਾ ਹੈ ਉਸ ਦੇ) ਹਿਰਦੇ ਵਿਚ ਟਿਕ ਕੇ ਉਸ ਦੇ ਸਰੀਰ ਨੂੰ ਆਪਣੇ ਰਹਿਣ ਲਈ ਘਰ ਬਣਾ ਲੈਂਦਾ ਹੈ (ਭਾਵ, ਉਸ ਦੇ ਅੰਦਰ ਆਪਣਾ ਆਪ ਪਰਗਟ ਕਰਦਾ ਹੈ) ॥੧॥ਹੇ ਸੰਤ ਜਨੋ! ਗੁਰੂ ਦੇ ਸਨਮੁਖ ਕਰ ਕੇ ਗੁਰੂ ਦੇ ਸ਼ਬਦ ਵਿਚ ਜੋੜ ਕੇ ਪਰਮਾਤਮਾ ਬੇਅੰਤ ਲੁਕਾਈ ਨੂੰ (ਹਉਮੈ ਮਮਤਾ ਕਾਮਾਦਿਕ ਤੋਂ) ਬਚਾਂਦਾ (ਚਲਿਆ ਆ ਰਿਹਾ) ਹੈ ॥੧॥ ਰਹਾਉ ॥ਹੇ ਪ੍ਰਭੂ! (ਗੁਰੂ ਦੀ ਰਾਹੀਂ ਜਿਸ ਮਨੁੱਖ ਦਾ ਤੂੰ ਉੱਧਾਰ ਕਰਦਾ ਹੈਂ) ਉਹ ਅਪਣੱਤ ਨੂੰ (ਆਪਣੇ ਅੰਦਰੋਂ) ਮਾਰ ਕੇ ਹਉਮੈ ਨੂੰ ਭੀ ਮੁਕਾ ਲੈਂਦਾ ਹੈ, ਤੇ ਉਸ ਨੂੰ ਇਸ ਤ੍ਰਿ-ਭਵਨੀ ਜਗਤ ਵਿਚ ਤੇਰੀ ਹੀ ਜੋਤਿ ਨਜ਼ਰੀਂ ਆਉਂਦੀ ਹੈ ॥੨॥(ਹੇ ਪ੍ਰਭੂ! ਜਿਸ ਜੀਵ ਨੂੰ ਤੂੰ ਤਾਰਦਾ ਹੈਂ) ਉਹ ਗੁਰੂ ਦੇ ਸ਼ਬਦ ਦੀ ਰਾਹੀਂ ਉੱਚੀ ਵਿਚਾਰ ਦਾ ਮਾਲਕ ਹੋ ਕੇ ਆਪਣੇ ਮਨ ਦੇ ਮਾਇਕ ਫੁਰਨਿਆਂ ਨੂੰ ਮੁਕਾ ਕੇ (ਤੇਰੀ ਯਾਦ ਨੂੰ) ਆਪਣੇ ਮਨ ਵਿਚ ਟਿਕਾਂਦਾ ਹੈ ॥੩॥(ਹੇ ਪ੍ਰਭੂ! ਜਿਸ ਉਤੇ ਤੇਰੀ ਮੇਹਰ ਹੁੰਦੀ ਹੈ ਉਹ ਹੈ ਅਸਲ ਜੋਗੀ, ਉਸ ਦੀ) ਸੁਰਤ ਤੇਰੇ ਨਾਸ-ਰਹਿਤ ਸਰੂਪ ਵਿਚ ਟਿਕਦੀ ਹੈ (ਇਹ, ਮਾਨੋ, ਉਸ ਦੇ ਅੰਦਰ ਜੋਗੀ ਵਾਲੀ) ਸਿੰਙੀ ਵੱਜਦੀ ਹੈ, ਉਸ ਨੂੰ ਹਰੇਕ ਸਰੀਰ ਵਿਚ ਤੇਰੀ ਹੀ ਜੋਤਿ ਦਿੱਸਦੀ ਹੈ (ਉਹ ਕਿਸੇ ਨੂੰ ਤਿਆਗ ਕੇ ਜੰਗਲੀਂ ਪਹਾੜੀਂ ਨਹੀਂ ਭਟਕਦਾ) ॥੪॥(ਗੁਰੂ ਦੇ ਸ਼ਬਦ ਵਿਚ ਟਿਕਿਆ ਹੋਇਆ ਮਨੁੱਖ ਅਸਲ ਜੋਗੀ ਹੈ,) ਉਹ ਆਪਣੇ ਮਨ ਨੂੰ ਉਸ ਪਰਮਾਤਮਾ ਵਿਚ ਜੋੜੀ ਰੱਖਦਾ ਹੈ ਜਿਸ ਵਿਚ ਜਗਤ-ਰਚਨਾ ਦੀ ਬੀਣਾ ਸਦਾ ਵੱਜ ਰਹੀ ਹੈ, ਉਹ ਆਪਣੇ ਅੰਦਰ ਰੱਬੀ ਜੋਤਿ ਚੰਗੀ ਤਰ੍ਹਾਂ ਜਗਾ ਲੈਂਦਾ ਹੈ ॥੫॥(ਹੇ ਅਉਧੂ! ਜਿਸ ਮਨੁੱਖ ਨੂੰ ਪਰਮਾਤਮਾ ਗੁਰੂ ਦੀ ਸਰਨ ਪਾ ਕੇ ਆਤਮ-ਉੱਧਾਰ ਦੇ ਰਸਤੇ ਪਾਂਦਾ ਹੈ) ਉਹ ਮਨੁੱਖ ਇਸ ਪੰਜ-ਤੱਤੀ ਮਨੁੱਖਾ ਸਰੀਰ ਨੂੰ ਹਾਸਲ ਕਰ ਕੇ (ਜੰਗਲੀਂ ਪਹਾੜੀਂ ਜਾ ਕੇ ਇਸ ਨੂੰ ਸੁਆਹ ਵਿਚ ਨਹੀਂ ਰੋਲਦਾ, ਉਹ ਤਾਂ) ਬੇਅੰਤ ਪਰਮਾਤਮਾ ਦੀ ਪਵਿੱਤਰ ਜੋਤਿ ਦਾ ਦੀਵਾ ਦਿਨ ਰਾਤ (ਆਪਣੇ ਅੰਦਰ ਜਗਾਈ ਰੱਖਦਾ ਹੈ) ॥੬॥(ਹੇ ਅਉਧੂ! ਪ੍ਰਭੂ ਦੀ ਕਿਰਪਾ ਦਾ ਪਾਤਰ ਬਣਿਆ ਹੋਇਆ ਮਨੁੱਖ ਆਪਣੇ ਇਸ ਸਰੀਰ ਨੂੰ ਕਿੰਗੁਰੀ ਬਣਾਂਦਾ ਹੈ, ਸੁਆਸ ਸੁਆਸ ਨਾਮ ਜਪਣ ਨੂੰ ਇਸ ਸਰੀਰ-ਕਿੰਗੁਰੀ ਦੇ ਤੂੰਬੇ ਬਣਾਂਦਾ ਹੈ, ਉਸ ਦੇ ਅੰਦਰ ਗੁਰੂ ਦਾ ਸ਼ਬਦ ਅਨੋਖੀ ਖਿੱਚ ਨਾਲ ਵੱਜਦਾ ਹੈ (ਭਾਵ, ਗੁਰੂ ਦਾ ਸ਼ਬਦ ਉਸ ਦੇ ਅੰਦਰ ਸੁਆਦਲਾ ਪ੍ਰੇਮ-ਰਾਗ ਪੈਦਾ ਕਰਦਾ ਹੈ) ॥੭॥ਹੇ ਅਉਧੂ! (ਜਿਸ ਮਨੁੱਖ ਨੂੰ ਪਰਮਾਤਮਾ ਗੁਰੂ ਦੇ ਸ਼ਬਦ ਦੀ ਰਾਹੀਂ ਉੱਧਾਰਦਾ ਹੈ, ਉਹ) ਉਸ ਆਤਮਕ ਅਵਸਥਾ-ਰੂਪ ਨਗਰੀ ਵਿਚ ਅਡੋਲ-ਚਿੱਤ ਹੋ ਕੇ ਜੁੜਦਾ ਹੈ ਜਿਥੇ ਕੱਲਿਆਣ-ਸਰੂਪ ਪ੍ਰਭੂ ਦਾ ਹੀ ਪ੍ਰਭਾਵ ਹੈ, ਜਿੱਥੇ ਉਸ ਦੇ ਅੰਦਰ ਅਲੱਖ ਅਪਹੁੰਚ ਤੇ ਬੇਅੰਤ ਪਰਮਾਤਮਾ ਪਰਗਟ ਹੋ ਪੈਂਦਾ ਹੈ (ਉਹ ਉੱਚੀ ਆਤਮਕ ਅਵਸਥਾ ਹੀ ਗੁਰਸਿੱਖ ਜੋਗੀ ਦੀ ਸ਼ਿਵ-ਨਗਰੀ ਹੈ) ॥੮॥(ਹੇ ਅਉਧੂ! ਪ੍ਰਭੂ ਤੋਂ ਵਰੋਸਾਏ ਹੋਏ ਮਨੁੱਖ ਦਾ ਇਹ) ਸਰੀਰ (ਮਾਨੋ, ਵੱਸਦਾ) ਸ਼ਹਿਰ ਬਣ ਜਾਂਦਾ ਹੈ ਜਿਸ ਵਿਚ ਪੰਜੇ ਗਿਆਨ-ਇੰਦ੍ਰੇ ਵਿਚਾਰਵਾਨ ਹੋ ਕੇ (ਉੱਚੀ ਆਤਮਕ ਸੂਝ-ਬੂਝ ਵਾਲੇ ਹੋ ਕੇ) ਵੱਸਦੇ ਹਨ (ਭਾਵ, ਵਿਕਾਰਾਂ ਦੇ ਪਿੱਛੇ ਭਟਕਦੇ ਨਹੀਂ ਫਿਰਦੇ, ਵਰੋਸਾਏ ਮਨੁੱਖ ਦਾ) ਇਹ ਮਨ (ਸਰੀਰ-ਨਗਰੀ ਵਿਚ) ਰਾਜਾ ਬਣ ਜਾਂਦਾ ਹੈ (ਕਾਮਾਦਿਕਾਂ ਨੂੰ ਵੱਸ ਵਿਚ ਰੱਖੀ ਬੈਠਦਾ ਹੈ) ॥੯॥(ਹੇ ਅਉਧੂ! ਜਿਸ ਮਨੁੱਖ ਦਾ, ਪਰਮਾਤਮਾ ਗੁਰੂ ਦੇ ਸ਼ਬਦ ਦੀ ਰਾਹੀਂ, ਉੱਧਾਰ ਕਰਦਾ ਹੈ ਉਸ ਦਾ ਮਨ ਕਾਮਾਦਿਕਾਂ ਉਤੇ) ਬਲੀ ਹੋ ਕੇ (ਆਤਮਕ ਅਡੋਲਤਾ ਦੇ) ਆਸਣ ਉਤੇ ਬੈਠਦਾ ਹੈ ਆਪਣੇ ਅੰਦਰ ਹੀ ਟਿਕਿਆ ਰਹਿੰਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦਾ ਸਿਮਰਨ ਕਰਦਾ ਰਹਿੰਦਾ ਹੈ, ਨਿਆਂ ਕਰਦਾ ਹੈ (ਭਾਵ, ਸਾਰੇ ਇੰਦ੍ਰਿਆਂ ਨੂੰ ਆਪੋ ਆਪਣੀ ਹੱਦ ਵਿਚ ਰੱਖਦਾ ਹੈ), ਤੇ ਪਰਉਪਕਾਰੀ ਹੋ ਜਾਂਦਾ ਹੈ ॥੧੦॥(ਹੇ ਅਉਧੂ! ਜਿਸ ਮਨੁੱਖ ਉਤੇ ਪ੍ਰਭੂ ਦੀ ਮੇਹਰ ਹੁੰਦੀ ਹੈ ਉਹ ਧੂਣੀਆਂ ਤਪਾ ਤਪਾ ਕੇ ਨਹੀਂ ਸੜਦਾ, ਉਹ ਤਾਂ ਇਹ ਸੰਸਾਰਕ ਜੀਵਨ) ਜੀਊਂਦਾ ਹੀ (ਹਉਮੈ ਮਮਤਾ ਕਾਮਾਦਿਕਾਂ ਵਲੋਂ) ਮਰ ਜਾਂਦਾ ਹੈ, ਉਹ ਆਪਣੇ ਮਨ ਨੂੰ (ਇਹਨਾਂ ਵਲੋਂ) ਮਾਰ ਦੇਂਦਾ ਹੈ, (ਇਸ ਅਵਸਥਾ ਵਿਚ ਪਹੁੰਚੇ ਹੋਏ ਦਾ) ਵਿਚਾਰੇ ਜਨਮ ਮਰਨ ਕੁਝ ਵਿਗਾੜ ਨਹੀਂ ਸਕਦੇ ॥੧੧॥(ਹੇ ਅਉਧੂ! ਉਸ ਮਨੁੱਖ ਨੂੰ ਇਹ ਸਮਝ ਆ ਜਾਂਦੀ ਹੈ ਕਿ) ਕਰਤਾਰ ਆਪ ਹੀ ਸਭ ਕੁਝ ਕਰਨ ਦੇ ਸਮਰੱਥ ਹੈ, ਬ੍ਰਹਮਾ ਵਿਸ਼ਨੂੰ ਤੇ ਸ਼ਿਵ ਉਸ ਇਕ ਪਰਮਾਤਮਾ (ਦੀ ਇਕ ਇਕ ਤਾਕਤ) ਦਾ ਸਰੂਪ (ਮਿਥੇ ਗਏ) ਹਨ ॥੧੨॥(ਹੇ ਅਉਧੂ! ਉਹ ਮਨੁੱਖ) ਹਰੇਕ ਆਤਮਾ ਦੇ ਮਾਲਕ ਪਰਮਾਤਮਾ (ਦੀ ਯਾਦ) ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ ਤੇ (ਜੰਗਲਾਂ ਪਹਾੜਾਂ ਵਿਚ ਭਟਕਣ ਦੇ ਥਾਂ) ਆਪਣੇ ਸਰੀਰ ਨੂੰ (ਵਿਕਾਰਾਂ ਵਲੋਂ) ਪਵਿਤ੍ਰ ਰੱਖ ਕੇ ਇਸ ਸੰਸਾਰ-ਸਮੁੰਦਰ ਤੋਂ ਪਾਰ ਲੰਘ ਜਾਂਦਾ ਹੈ ॥੧੩॥(ਹੇ ਅਉਧੂ! ਉਸ ਮਨੁੱਖ ਨੇ) ਗੁਰੂ ਦੀ ਦੱਸੀ ਸੇਵਾ ਤੋਂ ਹੀ ਸਦਾ ਲਈ ਆਤਮਕ ਆਨੰਦ ਲੱਭ ਲਿਆ ਹੈ, ਉਸ ਦੇ ਅੰਦਰ (ਸੁੱਚੇ) ਆਤਮਕ ਗੁਣ ਪੈਦਾ ਕਰਨ ਵਾਲਾ ਗੁਰੂ ਦਾ ਸ਼ਬਦ ਸਦਾ ਟਿਕਿਆ ਰਹਿੰਦਾ ਹੈ ॥੧੪॥(ਹੇ ਅਉਧੂ! ਜਿਸ ਉਤੇ ਮੇਹਰ ਕਰਦਾ ਹੈ ਉਸ ਨੂੰ) ਆਤਮਕ ਗੁਣ ਪੈਦਾ ਕਰਨ ਵਾਲਾ ਪਰਮਾਤਮਾ ਆਪ ਹੀ (ਗੁਰਮੁਖਾਂ ਦੀ) ਸੰਗਤ ਵਿਚ ਮਿਲਾਂਦਾ ਹੈ, ਉਸ ਦੇ ਅੰਦਰੋਂ ਹਉਮੈ ਤੇ ਮਾਇਆ ਦੀ ਤ੍ਰਿਸ਼ਨਾ ਮੁਕਾ ਦੇਂਦਾ ਹੈ ॥੧੫॥(ਉਹ ਮਨੁੱਖ ਗੁਰੂ ਦੇ ਸ਼ਬਦ ਦੀ ਬਰਕਤਿ ਨਾਲ) ਮਾਇਆ ਦੇ ਤਿੰਨ ਗੁਣਾਂ ਦਾ ਪ੍ਰਭਾਵ ਮਿਟਾ ਲੈਂਦਾ ਹੈ, ਉਸ ਉੱਚੀ ਆਤਮਕ ਅਵਸਥਾ ਵਿਚ ਟਿਕਿਆ ਰਹਿੰਦਾ ਹੈ ਜਿਥੇ ਇਹਨਾਂ ਤਿੰਨਾਂ ਦਾ ਜ਼ੋਰ ਨਹੀਂ ਚੜ੍ਹਦਾ, (ਜੰਗਲਾਂ ਪਹਾੜਾਂ ਵਿਚ ਭਟਕਣ ਨਾਲੋਂ ਉਸ ਨੂੰ) ਇਹ ਭਗਤੀ ਹੀ ਅਨੋਖੀ ਖਿੱਚ ਪਾਂਦੀ ਹੈ ॥੧੬॥(ਹੇ ਅਉਧੂ!) ਗੁਰੂ ਦੇ ਸਨਮੁਖ ਰਹਿਣ ਵਾਲਾ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਨ ਦੇ ਜੋਗ (-ਸਾਧਨ) ਦੀ ਰਾਹੀਂ ਆਪਣੇ ਆਤਮਕ ਜੀਵਨ ਨੂੰ ਪਰਖਦਾ ਰਹਿੰਦਾ ਹੈ ਤੇ ਆਪਣੇ ਹਿਰਦੇ ਵਿਚ ਇਕ ਪਰਮਾਤਮਾ (ਦੀ ਯਾਦ ਤੇ ਪ੍ਰੀਤ) ਨੂੰ ਵਸਾਈ ਰੱਖਦਾ ਹੈ ॥੧੭॥(ਹੇ ਅਉਧੂ! ਗੁਰੂ ਦੇ ਸਨਮੁਖ ਰਹਿਣ ਵਾਲੇ ਮਨੁੱਖ ਦਾ ਮਨ ਸਦਾ) ਗੁਰੂ ਦੇ ਸ਼ਬਦ ਵਿਚ ਰੰਗਿਆ ਰਹਿੰਦਾ ਹੈ। (ਇਸ ਵਾਸਤੇ ਉਸ ਦਾ) ਮਨ (ਵਿਕਾਰਾਂ ਵਲ ਡੋਲਣ ਦੇ ਥਾਂ ਪ੍ਰਭੂ-ਪ੍ਰੀਤਿ ਵਿਚ) ਟਿਕਿਆ ਰਹਿੰਦਾ ਹੈ। (ਮਨੁੱਖਾ ਜੀਵਨ ਵਿਚ) ਇਹ ਹੀ ਕਰਨ-ਜੋਗ ਕਾਰ ਉਸ ਨੂੰ ਸ੍ਰੇਸ਼ਟ ਜਾਪਦੀ ਹੈ ॥੧੮॥ਹੇ ਅਉਧੂ! ਵੇਦ (ਆਦਿਕ ਧਰਮ-ਪੁਸਤਕਾਂ) ਨੂੰ (ਪੜ੍ਹ ਕੇ ਉਹਨਾਂ ਦੀ) ਚਰਚਾ ਨੂੰ (ਉਹ ਮਨੁੱਖ) ਨਹੀਂ ਕਬੂਲਦਾ (ਪਸੰਦ ਨਹੀਂ ਕਰਦਾ, ਆਤਮਕ ਜੀਵਨ ਦੇ ਰਾਹ ਵਿਚ ਇਸ ਨੂੰ ਉਹ) ਪਖੰਡ (ਸਮਝਦਾ ਹੈ)। ਉਹ ਤਾਂ ਗੁਰੂ ਦੀ ਸਰਨ ਪੈ ਕੇ ਗੁਰੂ ਦੇ ਸ਼ਬਦ ਦੀ ਬਰਕਤ ਨਾਲ ਉੱਚੀ ਆਤਮਕ ਵਿਚਾਰ ਦਾ ਮਾਲਕ ਬਣਦਾ ਹੈ ॥੧੯॥ਹੇ ਅਉਧੂ! (ਜਿਸ ਮਨੁੱਖ ਨੂੰ ਪਰਮਾਤਮਾ ਉੱਧਾਰਦਾ ਹੈ ਉਹ) ਗੁਰੂ ਦੇ ਦੱਸੇ ਰਾਹ ਤੇ ਤੁਰਦਾ ਹੈ, ਇਹੀ ਜੋਗ (ਉਹ) ਕਮਾਂਦਾ ਹੈ, ਗੁਰੂ ਦੇ ਸ਼ਬਦ ਵਿਚ ਜੁੜ ਕੇ ਉਹ ਉੱਚੀ ਆਤਮਕ ਵਿਚਾਰ ਦਾ ਮਾਲਕ ਬਣਦਾ ਹੈ, ਇਹੀ ਹੈ ਉਸ ਦਾ ਜਤ ਤੇ ਸਤ (ਕਾਇਮ ਰੱਖਣ ਦਾ ਤਰੀਕਾ) ॥੨੦॥ਹੇ ਅਉਧੂ! ਉਸ ਮਨੁੱਖ ਨੇ ਜੋਗ ਦੀ (ਪਰਮਾਤਮਾ ਨਾਲ ਜੁੜਨ ਦੀ) ਇਹ ਜੁਗਤਿ ਸਮਝੀ ਹੈ ਕਿ ਉਹ ਗੁਰੂ ਦੇ ਸ਼ਬਦ ਵਿਚ ਜੁੜ ਕੇ ਹਉਮੈ ਮਮਤਾ ਆਦਿਕ ਵਲੋਂ) ਮੁਰਦਾ ਹੋ ਜਾਂਦਾ ਹੈ ਆਪਣੇ ਮਨ ਨੂੰ (ਵਿਕਾਰਾਂ ਵਲੋਂ) ਕਾਬੂ ਵਿਚ ਰੱਖਦਾ ਹੈ ॥੨੧॥ਹੇ ਅਉਧੂ! ਮਾਇਆ ਦਾ ਮੋਹ ਘੁੰਮਣ ਘੇਰੀ ਹੈ (ਜਿਸ ਮਨੁੱਖ ਦਾ ਪਰਮਾਤਮਾ ਉੱਧਾਰ ਕਰਦਾ ਹੈ ਉਹ) ਗੁਰੂ ਦੇ ਸ਼ਬਦ ਵਿਚ ਜੁੜ ਕੇ (ਇਸ ਵਿਚੋਂ) ਪਾਰ ਲੰਘ ਜਾਂਦਾ ਹੈ ਤੇ ਆਪਣੀਆਂ ਕੁਲਾਂ ਨੂੰ ਭੀ ਪਾਰ ਲੰਘਾ ਲੈਂਦਾ ਹੈ ॥੨੨॥ਹੇ ਅਉਧੂ! ਜੇਹੜੇ ਮਨੁੱਖ ਗੁਰੂ ਦੇ ਸ਼ਬਦ ਵਿਚ ਜੁੜਦੇ ਹਨ ਉਹ ਚੌਹਾਂ ਜੁਗਾਂ ਵਿਚ ਹੀ ਸੂਰਮੇ ਹਨ (ਭਾਵ, ਕਿਸੇ ਭੀ ਸਮੇ ਵਿਚ ਕਾਮਾਦਿਕ ਵਿਕਾਰ ਉਹਨਾਂ ਉਤੇ ਜ਼ੋਰ ਨਹੀਂ ਪਾ ਸਕਦੇ)। ਗੁਰੂ ਦੀ ਬਾਣੀ ਦੀ ਬਰਕਤਿ ਨਾਲ ਉਹ ਪਰਮਾਤਮਾ ਦੀ ਭਗਤੀ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਈ ਰੱਖਦੇ ਹਨ ॥੨੩॥ਹੇ ਅਉਧੂ! ਮਨੁੱਖ ਦਾ ਇਹ ਮਨ ਮਾਇਆ ਦੇ ਮੋਹ ਵਿਚ ਫਸ ਜਾਂਦਾ ਹੈ (ਪਰ ਇਸ ਵਿਚੋਂ ਨਿਕਲਣ ਦਾ ਇਹ ਤਰੀਕਾ ਨਹੀਂ ਕਿ ਮਨੁੱਖ ਜੰਗਲਾਂ ਵਿਚ ਜਾਂ ਪਹਾੜਾਂ ਦੀਆਂ ਗੁਫ਼ਾਂ ਵਿਚ ਜਾ ਕੇ ਟਿਕੇ, ਇਸ ਵਿਚੋਂ) ਉਹ ਮਨੁੱਖ ਨਿਕਲਦਾ ਹੈ ਜੋ ਗੁਰੂ ਦੇ ਸ਼ਬਦ ਵਿਚ ਜੁੜ ਕੇ ਪਰਮਾਤਮਾ ਦੀ ਸਿਫ਼ਤ-ਸਾਲਾਹ ਨੂੰ ਆਪਣੇ ਸੋਚ-ਮੰਡਲ ਵਿਚ ਟਿਕਾਂਦਾ ਹੈ ॥੨੪॥ਸੋ, ਹੇ ਨਾਨਕ! (ਪ੍ਰਭੂ-ਦਰ ਤੇ ਅਰਦਾਸ ਕਰ-ਹੇ ਪ੍ਰਭੂ!) ਮੈਂ ਤੇਰੀ ਸਰਨ ਆਇਆ ਹਾਂ (ਮੈਨੂੰ ਮਾਇਆ ਦੇ ਮੋਹ ਵਿਚ ਫਸਣ ਤੋਂ ਬਚਾ ਲੈ)। (ਮਾਇਆ ਦੇ ਮੋਹ ਤੋਂ ਬਚਣਾ ਜੀਵਾਂ ਦੇ ਆਪਣੇ ਵੱਸ ਦੀ ਗੱਲ ਨਹੀਂ, ਅਰਦਾਸ ਸੁਣ ਕੇ) ਪਰਮਾਤਮਾ ਆਪ ਹੀ ਬਖ਼ਸ਼ਸ਼ ਕਰਦਾ ਹੈ ਤੇ ਆਪਣੀ ਸੰਗਤ ਵਿਚ ਮਿਲਾਂਦਾ ਹੈ ॥੨੫॥੯॥