Hukumnama - Ang 908
Saramai Dheeaa Mundhraa Kannee Paae Jogee Khinthhaa Kar Thoo Dhaeiaa in Raag Raamkali
In Gurmukhi
ਰਾਮਕਲੀ ਮਹਲਾ ੩ ਅਸਟਪਦੀਆ
ੴ ਸਤਿਗੁਰ ਪ੍ਰਸਾਦਿ ॥
ਸਰਮੈ ਦੀਆ ਮੁੰਦ੍ਰਾ ਕੰਨੀ ਪਾਇ ਜੋਗੀ ਖਿੰਥਾ ਕਰਿ ਤੂ ਦਇਆ ॥
ਆਵਣੁ ਜਾਣੁ ਬਿਭੂਤਿ ਲਾਇ ਜੋਗੀ ਤਾ ਤੀਨਿ ਭਵਣ ਜਿਣਿ ਲਇਆ ॥੧॥
ਐਸੀ ਕਿੰਗੁਰੀ ਵਜਾਇ ਜੋਗੀ ॥
ਜਿਤੁ ਕਿੰਗੁਰੀ ਅਨਹਦੁ ਵਾਜੈ ਹਰਿ ਸਿਉ ਰਹੈ ਲਿਵ ਲਾਇ ॥੧॥ ਰਹਾਉ ॥
ਸਤੁ ਸੰਤੋਖੁ ਪਤੁ ਕਰਿ ਝੋਲੀ ਜੋਗੀ ਅੰਮ੍ਰਿਤ ਨਾਮੁ ਭੁਗਤਿ ਪਾਈ ॥
ਧਿਆਨ ਕਾ ਕਰਿ ਡੰਡਾ ਜੋਗੀ ਸਿੰਙੀ ਸੁਰਤਿ ਵਜਾਈ ॥੨॥
ਮਨੁ ਦ੍ਰਿੜੁ ਕਰਿ ਆਸਣਿ ਬੈਸੁ ਜੋਗੀ ਤਾ ਤੇਰੀ ਕਲਪਣਾ ਜਾਈ ॥
ਕਾਇਆ ਨਗਰੀ ਮਹਿ ਮੰਗਣਿ ਚੜਹਿ ਜੋਗੀ ਤਾ ਨਾਮੁ ਪਲੈ ਪਾਈ ॥੩॥
ਇਤੁ ਕਿੰਗੁਰੀ ਧਿਆਨੁ ਨ ਲਾਗੈ ਜੋਗੀ ਨਾ ਸਚੁ ਪਲੈ ਪਾਇ ॥
ਇਤੁ ਕਿੰਗੁਰੀ ਸਾਂਤਿ ਨ ਆਵੈ ਜੋਗੀ ਅਭਿਮਾਨੁ ਨ ਵਿਚਹੁ ਜਾਇ ॥੪॥
ਭਉ ਭਾਉ ਦੁਇ ਪਤ ਲਾਇ ਜੋਗੀ ਇਹੁ ਸਰੀਰੁ ਕਰਿ ਡੰਡੀ ॥
ਗੁਰਮੁਖਿ ਹੋਵਹਿ ਤਾ ਤੰਤੀ ਵਾਜੈ ਇਨ ਬਿਧਿ ਤ੍ਰਿਸਨਾ ਖੰਡੀ ॥੫॥
ਹੁਕਮੁ ਬੁਝੈ ਸੋ ਜੋਗੀ ਕਹੀਐ ਏਕਸ ਸਿਉ ਚਿਤੁ ਲਾਏ ॥
ਸਹਸਾ ਤੂਟੈ ਨਿਰਮਲੁ ਹੋਵੈ ਜੋਗ ਜੁਗਤਿ ਇਵ ਪਾਏ ॥੬॥
ਨਦਰੀ ਆਵਦਾ ਸਭੁ ਕਿਛੁ ਬਿਨਸੈ ਹਰਿ ਸੇਤੀ ਚਿਤੁ ਲਾਇ ॥
ਸਤਿਗੁਰ ਨਾਲਿ ਤੇਰੀ ਭਾਵਨੀ ਲਾਗੈ ਤਾ ਇਹ ਸੋਝੀ ਪਾਇ ॥੭॥
ਏਹੁ ਜੋਗੁ ਨ ਹੋਵੈ ਜੋਗੀ ਜਿ ਕੁਟੰਬੁ ਛੋਡਿ ਪਰਭਵਣੁ ਕਰਹਿ ॥
ਗ੍ਰਿਹ ਸਰੀਰ ਮਹਿ ਹਰਿ ਹਰਿ ਨਾਮੁ ਗੁਰ ਪਰਸਾਦੀ ਅਪਣਾ ਹਰਿ ਪ੍ਰਭੁ ਲਹਹਿ ॥੮॥
ਇਹੁ ਜਗਤੁ ਮਿਟੀ ਕਾ ਪੁਤਲਾ ਜੋਗੀ ਇਸੁ ਮਹਿ ਰੋਗੁ ਵਡਾ ਤ੍ਰਿਸਨਾ ਮਾਇਆ ॥
ਅਨੇਕ ਜਤਨ ਭੇਖ ਕਰੇ ਜੋਗੀ ਰੋਗੁ ਨ ਜਾਇ ਗਵਾਇਆ ॥੯॥
ਹਰਿ ਕਾ ਨਾਮੁ ਅਉਖਧੁ ਹੈ ਜੋਗੀ ਜਿਸ ਨੋ ਮੰਨਿ ਵਸਾਏ ॥
ਗੁਰਮੁਖਿ ਹੋਵੈ ਸੋਈ ਬੂਝੈ ਜੋਗ ਜੁਗਤਿ ਸੋ ਪਾਏ ॥੧੦॥
ਜੋਗੈ ਕਾ ਮਾਰਗੁ ਬਿਖਮੁ ਹੈ ਜੋਗੀ ਜਿਸ ਨੋ ਨਦਰਿ ਕਰੇ ਸੋ ਪਾਏ ॥
ਅੰਤਰਿ ਬਾਹਰਿ ਏਕੋ ਵੇਖੈ ਵਿਚਹੁ ਭਰਮੁ ਚੁਕਾਏ ॥੧੧॥
ਵਿਣੁ ਵਜਾਈ ਕਿੰਗੁਰੀ ਵਾਜੈ ਜੋਗੀ ਸਾ ਕਿੰਗੁਰੀ ਵਜਾਇ ॥
ਕਹੈ ਨਾਨਕੁ ਮੁਕਤਿ ਹੋਵਹਿ ਜੋਗੀ ਸਾਚੇ ਰਹਹਿ ਸਮਾਇ ॥੧੨॥੧॥੧੦॥
Phonetic English
Raamakalee Mehalaa 3 Asattapadheeaa
Ik Oankaar Sathigur Prasaadh ||
Saramai Dheeaa Mundhraa Kannee Paae Jogee Khinthhaa Kar Thoo Dhaeiaa ||
Aavan Jaan Bibhooth Laae Jogee Thaa Theen Bhavan Jin Laeiaa ||1||
Aisee Kinguree Vajaae Jogee ||
Jith Kinguree Anehadh Vaajai Har Sio Rehai Liv Laae ||1|| Rehaao ||
Sath Santhokh Path Kar Jholee Jogee Anmrith Naam Bhugath Paaee ||
Dhhiaan Kaa Kar Ddanddaa Jogee Sinn(g)ee Surath Vajaaee ||2||
Man Dhrirr Kar Aasan Bais Jogee Thaa Thaeree Kalapanaa Jaaee ||
Kaaeiaa Nagaree Mehi Mangan Charrehi Jogee Thaa Naam Palai Paaee ||3||
Eith Kinguree Dhhiaan N Laagai Jogee Naa Sach Palai Paae ||
Eith Kinguree Saanth N Aavai Jogee Abhimaan N Vichahu Jaae ||4||
Bho Bhaao Dhue Path Laae Jogee Eihu Sareer Kar Ddanddee ||
Guramukh Hovehi Thaa Thanthee Vaajai Ein Bidhh Thrisanaa Khanddee ||5||
Hukam Bujhai So Jogee Keheeai Eaekas Sio Chith Laaeae ||
Sehasaa Thoottai Niramal Hovai Jog Jugath Eiv Paaeae ||6||
Nadharee Aavadhaa Sabh Kishh Binasai Har Saethee Chith Laae ||
Sathigur Naal Thaeree Bhaavanee Laagai Thaa Eih Sojhee Paae ||7||
Eaehu Jog N Hovai Jogee J Kuttanb Shhodd Parabhavan Karehi ||
Grih Sareer Mehi Har Har Naam Gur Parasaadhee Apanaa Har Prabh Lehehi ||8||
Eihu Jagath Mittee Kaa Puthalaa Jogee Eis Mehi Rog Vaddaa Thrisanaa Maaeiaa ||
Anaek Jathan Bhaekh Karae Jogee Rog N Jaae Gavaaeiaa ||9||
Har Kaa Naam Aoukhadhh Hai Jogee Jis No Mann Vasaaeae ||
Guramukh Hovai Soee Boojhai Jog Jugath So Paaeae ||10||
Jogai Kaa Maarag Bikham Hai Jogee Jis No Nadhar Karae So Paaeae ||
Anthar Baahar Eaeko Vaekhai Vichahu Bharam Chukaaeae ||11||
Vin Vajaaee Kinguree Vaajai Jogee Saa Kinguree Vajaae ||
Kehai Naanak Mukath Hovehi Jogee Saachae Rehehi Samaae ||12||1||10||
English Translation
Raamkalee, Third Mehl, Ashtapadees:
One Universal Creator God. By The Grace Of The True Guru:
Make humility your ear-rings, Yogi, and compassion your patched coat.
Let coming and going be the ashes you apply to your body, Yogi, and then you shall conquer the three worlds. ||1||
Play that harp, Yogi,
Which vibrates the unstruck sound current, and remain lovingly absorbed in the Lord. ||1||Pause||
Make truth and contentment your plate and pouch, Yogi; take the Ambrosial Naam as your food.
Make meditation your walking stick, Yogi, and make higher consciousness the horn you blow. ||2||
Make your stable mind the Yogic posture you sit in, Yogi, and then you shall be rid of your tormenting desires.
Go begging in the village of the body, Yogi, and then, you shall obtain the Naam in your lap. ||3||
This harp does not center you in meditation, Yogi, nor does it bring the True Name into your lap.
This harp does not bring you peace, Yogi, nor eliminate egotism from within you. ||4||
Make the Fear of God, and the Love of God, the two gourds of your lute, Yogi, and make this body its neck.
Become Gurmukh, and then vibrate the strings; in this way, your desires shall depart. ||5||
One who understands the Hukam of the Lord's Command is called a Yogi; he links his consciousness to the One Lord.
His cynicism is dispelled, and he becomes immaculately pure; this is how he finds the Way of Yoga. ||6||
Everything that comes into view shall be destroyed; focus your consciousness on the Lord.
Enshrine love for the True Guru, and then you shall obtain this understanding. ||7||
This is not Yoga, O Yogi, to abandon your family and wander around.
The Name of the Lord, Har, Har, is within the household of the body. By Guru's Grace, you shall find your Lord God. ||8||
This world is a puppet of clay, Yogi; the terrible disease, the desire for Maya is in it.
Making all sorts of efforts, and wearing religious robes, Yogi, this disease cannot be cured. ||9||
The Name of the Lord is the medicine, Yogi; the Lord enshrines it in the mind.
One who becomes Gurmukh understands this; he alone finds the Way of Yoga. ||10||
The Path of Yoga is very difficult, Yogi; he alone finds it, whom God blesses with His Grace.
Inside and outside, he sees the One Lord; he eliminates doubt from within himself. ||11||
So play the harp which vibrates without being played, Yogi.
Says Nanak, thus you shall be liberated, Yogi, and remain merged in the True Lord. ||12||1||10||
Punjabi Viakhya
ਰਾਗ ਰਾਮਕਲੀ ਵਿੱਚ ਗੁਰੂ ਅਮਰਦਾਸ ਜੀ ਦੀ ਅੱਠ-ਬੰਦਾਂ ਵਾਲੀ ਬਾਣੀ।ਅਕਾਲ ਪੁਰਖ ਇੱਕ ਹੈ ਅਤੇ ਸਤਿਗੁਰੂ ਦੀ ਕਿਰਪਾ ਨਾਲ ਮਿਲਦਾ ਹੈ।nullਹੇ ਜੋਗੀ! (ਇਹਨਾਂ ਕੱਚ ਦੀਆਂ ਮੁੰਦ੍ਰਾਂ ਦੇ ਥਾਂ) ਤੂੰ ਆਪਣੇ ਕੰਨਾਂ ਵਿਚ (ਉੱਚਾ ਆਤਮਕ ਜੀਵਨ ਬਣਾਣ ਲਈ) ਮਿਹਨਤ ਦੀਆਂ ਮੁੰਦ੍ਰਾਂ ਪਾ ਲੈ, ਅਤੇ ਦਇਆ ਨੂੰ ਤੂੰ ਆਪਣੀ ਕਫ਼ਨੀ ਬਣਾ। ਹੇ ਜੋਗੀ! ਜਨਮ ਮਰਨ ਦੇ ਗੇੜ ਦਾ ਡਰ ਚੇਤੇ ਰੱਖ-ਇਹ ਸੁਆਹ ਤੂੰ ਆਪਣੇ ਪਿੰਡੇ ਉਤੇ ਮਲ। (ਜੇ ਤੂੰ ਇਹ ਉੱਦਮ ਕਰੇਂਗਾ, ਤਾਂ ਸਮਝ ਲਈਂ ਕਿ) ਤੂੰ ਜਗਤ ਦਾ ਮੋਹ ਜਿੱਤ ਲਿਆ ॥੧॥nullਹੇ ਜੋਗੀ! ਤੂੰ ਅਜਿਹੀ ਵੀਣਾ ਵਜਾਇਆ ਕਰ, ਜਿਸ ਵੀਣਾ ਦੇ ਵਜਾਣ ਨਾਲ (ਮਨੁੱਖ ਦੇ ਅੰਦਰ) ਉੱਚੇ ਆਤਮਕ ਜੀਵਨ ਦਾ ਇੱਕ-ਰਸ ਆਨੰਦ ਪੈਦਾ ਹੋ ਜਾਂਦਾ ਹੈ, ਅਤੇ ਮਨੁੱਖ ਪਰਮਾਤਮਾ ਵਿਚ ਸੁਰਤ ਜੋੜੀ ਰੱਖਦਾ ਹੈ ॥੧॥ ਰਹਾਉ ॥nullਹੇ ਜੋਗੀ! (ਦੂਜਿਆਂ ਦੀ) ਸੇਵਾ (ਕਰਿਆ ਕਰ, ਅਤੇ ਆਪਣੇ ਅੰਦਰ) ਸੰਤੋਖ (ਧਾਰਨ ਕਰ, ਇਹਨਾਂ ਦੋਹਾਂ) ਨੂੰ ਖੱਪਰ ਅਤੇ ਝੋਲੀ ਬਣਾ। ਆਤਮਕ ਜੀਵਨ ਦੇਣ ਵਾਲਾ ਨਾਮ (ਆਪਣੇ ਹਿਰਦੇ ਵਿਚ ਵਸਾਈ ਰੱਖੋ) ਇਹ ਚੂਰਮਾ ਪਾ (ਤੂੰ ਆਪਣੇ ਖੱਪਰ ਵਿਚ)। ਹੇ ਜੋਗੀ! ਪ੍ਰਭੂ-ਚਰਨਾਂ ਵਿਚ ਚਿੱਤ ਜੋੜੀ ਰੱਖਣ ਨੂੰ ਤੂੰ (ਆਪਣੇ ਹੱਥ ਦਾ) ਡੰਡਾ ਬਣਾ; ਪ੍ਰਭੂ ਵਿਚ ਸੁਰਤ ਟਿਕਾਈ ਰੱਖ-ਇਹ ਸਿੰਙੀ ਵਜਾਇਆ ਕਰ ॥੨॥nullਹੇ ਜੋਗੀ! (ਪ੍ਰਭੂ ਦੀ ਯਾਦ ਵਿਚ) ਆਪਣੇ ਮਨ ਨੂੰ ਪੱਕਾ ਕਰ-(ਇਸ) ਆਸਣ ਉਤੇ ਬੈਠਿਆ ਕਰ, (ਇਸ ਅੱਭਿਆਸ ਨਾਲ) ਤੇਰੇ ਮਨ ਦੀ ਖਿੱਝ ਦੂਰ ਹੋ ਜਾਇਗੀ। (ਤੂੰ ਆਟਾ ਮੰਗਣ ਲਈ ਨਗਰ ਵਲ ਤੁਰ ਪੈਂਦਾ ਹੈਂ, ਇਸ ਦੇ ਥਾਂ) ਜੇ ਤੂੰ ਆਪਣੇ ਸਰੀਰ-ਨਗਰ ਦੇ ਅੰਦਰ ਹੀ (ਟਿਕ ਕੇ ਪਰਮਾਤਮਾ ਦੇ ਦਰ ਤੋਂ ਉਸ ਦੇ ਨਾਮ ਦਾ ਦਾਨ) ਮੰਗਣਾ ਸ਼ੁਰੂ ਕਰ ਦੇਵੇਂ, ਤਾਂ, ਹੇ ਜੋਗੀ! ਤੈਨੂੰ (ਪਰਮਾਤਮਾ ਦਾ) ਨਾਮ ਪ੍ਰਾਪਤ ਹੋ ਜਾਇਗਾ ॥੩॥nullਹੇ ਜੋਗੀ! (ਜਿਹੜੀ ਕਿੰਗੁਰੀ ਤੂੰ ਵਜਾ ਰਿਹਾ ਹੈਂ) ਇਸ ਕਿੰਗੁਰੀ ਦੀ ਰਾਹੀਂ ਪ੍ਰਭੂ ਚਰਨਾਂ ਵਿਚ ਧਿਆਨ ਨਹੀਂ ਜੁੜ ਸਕਦਾ, ਨਾਹ ਹੀ ਇਸ ਤਰ੍ਹਾਂ ਸਦਾ-ਥਿਰ ਪ੍ਰਭੂ ਦਾ ਮਿਲਾਪ ਹੋ ਸਕਦਾ ਹੈ। ਹੇ ਜੋਗੀ! (ਤੇਰੀ) ਇਸ ਕਿੰਗੁਰੀ ਦੀ ਰਾਹੀਂ ਮਨ ਵਿਚ ਸ਼ਾਂਤੀ ਪੈਦਾ ਨਹੀਂ ਹੋ ਸਕਦੀ, ਨਾਹ ਹੀ ਮਨ ਵਿਚੋਂ ਅਹੰਕਾਰ ਦੂਰ ਹੋ ਸਕਦਾ ਹੈ ॥੪॥nullਹੇ ਜੋਗੀ! ਤੂੰ ਆਪਣੇ ਇਸ ਸਰੀਰ ਨੂੰ (ਕਿੰਗੁਰੀ ਦੀ) ਡੰਡੀ ਬਣਾ ਅਤੇ (ਇਸ ਸਰੀਰ-ਡੰਡੀ ਨੂੰ) ਡਰ ਅਤੇ ਪਿਆਰ ਦੇ ਦੋ ਤੂੰਬੇ ਜੋੜ (ਭਾਵ, ਆਪਣੇ ਅੰਦਰ ਪ੍ਰਭੂ ਦਾ ਡਰ ਅਤੇ ਪਿਆਰ ਪੈਦਾ ਕਰ)। ਹੇ ਜੋਗੀ! ਜੇ ਤੂੰ ਹਰ ਵੇਲੇ ਗੁਰੂ ਦੇ ਸਨਮੁਖ ਹੋਇਆ ਰਹੇਂ ਤਾਂ (ਹਿਰਦੇ ਦੀ ਪ੍ਰੇਮ-) ਤਾਰ ਵੱਜ ਪਏਗੀ, ਇਸ ਤਰ੍ਹਾਂ (ਤੇਰੇ ਅੰਦਰੋਂ) ਤ੍ਰਿਸ਼ਨਾ ਮੁੱਕ ਜਾਇਗੀ ॥੫॥nullਹੇ ਭਾਈ! ਜਿਹੜਾ ਮਨੁੱਖ ਪਰਮਾਤਮਾ ਦੀ ਰਜ਼ਾ ਦੇ ਅਨੁਸਾਰ ਤੁਰਦਾ ਹੈ ਅਤੇ ਇਕ ਪਰਮਾਤਮਾ ਦੇ ਚਰਨਾਂ ਵਿਚ ਚਿੱਤ ਜੋੜੀ ਰੱਖਦਾ ਹੈ ਉਹ ਮਨੁੱਖ (ਅਸਲ) ਜੋਗੀ ਅਖਵਾਂਦਾ ਹੈ, (ਉਸ ਦੇ ਅੰਦਰੋਂ) ਸਹਿਮ ਦੂਰ ਹੋ ਜਾਂਦਾ ਹੈ, ਉਸ ਦਾ ਹਿਰਦਾ ਪਵਿੱਤਰ ਹੋ ਜਾਂਦਾ ਹੈ ਤੇ, ਇਸ ਤਰ੍ਹਾਂ ਉਹ ਮਨੁੱਖ ਪਰਮਾਤਮਾ ਨਾਲ ਮਿਲਾਪ ਦਾ ਢੰਗ ਲੱਭ ਲੈਂਦਾ ਹੈ ॥੬॥null(ਹੇ ਜੋਗੀ! ਜਗਤ ਵਿਚ ਜੋ ਕੁਝ) ਅੱਖੀਂ ਦਿੱਸ ਰਿਹਾ ਹੈ (ਇਹ) ਸਭ ਕੁਝ ਨਾਸਵੰਤ ਹੈ (ਇਸ ਦਾ ਮੋਹ ਛੱਡ ਕੇ) ਤੂੰ ਪਰਮਾਤਮਾ ਨਾਲ ਆਪਣਾ ਚਿੱਤ ਜੋੜੀ ਰੱਖ। (ਪਰ, ਹੇ ਜੋਗੀ!) ਇਹ ਸਮਝ ਤਦੋਂ ਹੀ ਪਏਗੀ ਜਦੋਂ ਗੁਰੂ ਨਾਲ ਤੇਰੀ ਸਰਧਾ ਬਣੇਗੀ ॥੭॥nullਹੇ ਜੋਗੀ! ਤੂੰ ਇਹ ਜਿਹੜਾ ਆਪਣਾ ਪਰਵਾਰ ਛੱਡ ਕੇ ਦੇਸ-ਰਟਨ ਕਰਦਾ ਫਿਰਦਾ ਹੈਂ, ਇਸ ਨੂੰ ਜੋਗ ਨਹੀਂ ਆਖੀਦਾ। ਇਸ ਸਰੀਰ-ਘਰ ਵਿਚ ਹੀ ਪਰਮਾਤਮਾ ਦਾ ਨਾਮ (ਵੱਸ ਰਿਹਾ ਹੈ। ਹੇ ਜੋਗੀ! ਆਪਣੇ ਅੰਦਰੋਂ ਹੀ) ਗੁਰੂ ਦੀ ਕਿਰਪਾ ਨਾਲ ਤੂੰ ਆਪਣੇ ਪਰਮਾਤਮਾ ਨੂੰ ਲੱਭ ਸਕੇਂਗਾ ॥੮॥nullਹੇ ਜੋਗੀ! ਇਹ ਸੰਸਾਰ (ਮਾਨੋ) ਮਿੱਟੀ ਦਾ ਬੁੱਤ ਹੈ, ਇਸ ਵਿਚ ਮਾਇਆ ਦੀ ਤ੍ਰਿਸ਼ਨਾ ਦਾ ਵੱਡਾ ਰੋਗ ਲੱਗਾ ਹੋਇਆ ਹੈ। ਹੇ ਜੋਗੀ! ਜੇ ਕੋਈ ਮਨੁੱਖ (ਤਿਆਗੀਆਂ ਵਾਲੇ) ਭੇਖ ਆਦਿਕਾਂ ਦੇ ਅਨੇਕਾਂ ਜਤਨ ਕਰਦਾ ਰਹੇ, ਤਾਂ ਭੀ ਇਹ ਰੋਗ ਦੂਰ ਨਹੀਂ ਕੀਤਾ ਜਾ ਸਕਦਾ ॥੯॥nullਹੇ ਜੋਗੀ! (ਇਸ ਰੋਗ ਨੂੰ ਦੂਰ ਕਰਨ ਲਈ) ਪਰਮਾਤਮਾ ਦਾ ਨਾਮ (ਹੀ) ਦਵਾਈ ਹੈ (ਪਰ ਇਹ ਦਵਾਈ ਉਹੀ ਮਨੁੱਖ ਵਰਤਦਾ ਹੈ) ਜਿਸ ਉਤੇ (ਮਿਹਰ ਕਰ ਕੇ ਉਸ ਦੇ) ਮਨ ਵਿਚ (ਇਹ ਦਵਾਈ) ਵਸਾਂਦਾ ਹੈ। (ਇਸ ਭੇਤ ਨੂੰ) ਉਹੀ ਮਨੁੱਖ ਸਮਝਦਾ ਹੈ ਜੋ ਗੁਰੂ ਦੇ ਸਨਮੁਖ ਰਹਿੰਦਾ ਹੈ, ਉਹੀ ਮਨੁੱਖ ਪ੍ਰਭੂ-ਮਿਲਾਪ ਦਾ ਢੰਗ ਸਿੱਖਦਾ ਹੈ ॥੧੦॥nullਹੇ ਜੋਗੀ! (ਜਿਸ ਜੋਗ ਦਾ ਅਸੀਂ ਜ਼ਿਕਰ ਕਰ ਰਹੇ ਹਾਂ ਉਸ) ਜੋਗ ਦਾ ਰਸਤਾ ਔਖਾ ਹੈ, ਇਹ ਰਸਤਾ ਉਸ ਮਨੁੱਖ ਨੂੰ ਲੱਭਦਾ ਹੈ ਜਿਸ ਉਤੇ (ਪ੍ਰਭੂ) ਮਿਹਰ ਦੀ ਨਿਗਾਹ ਕਰਦਾ ਹੈ। ਉਹ ਮਨੁੱਖ ਆਪਣੇ ਅੰਦਰੋਂ ਮੇਰ-ਤੇਰ ਦੂਰ ਕਰ ਲੈਂਦਾ ਹੈ, ਆਪਣੇ ਅੰਦਰ ਅਤੇ ਸਾਰੇ ਸੰਸਾਰ ਵਿਚ ਸਿਰਫ਼ ਇਕ ਪਰਮਾਤਮਾ ਨੂੰ ਹੀ ਵੇਖਦਾ ਹੈ ॥੧੧॥nullਹੇ ਜੋਗੀ! ਤੂੰ (ਅੰਮ੍ਰਿਤ ਨਾਮ ਦੀ) ਉਹ ਵੀਣਾ ਵਜਾਇਆ ਕਰ ਜੋ (ਅੰਤਰ ਆਤਮੇ) ਬਿਨਾ ਵਜਾਇਆਂ ਵੱਜਦੀ ਹੈ। ਨਾਨਕ ਆਖਦਾ ਹੈ-ਹੇ ਜੋਗੀ! (ਜੇ ਤੂੰ ਹਰਿ-ਨਾਮ ਸਿਮਰਨ ਦੀ ਵੀਣਾ ਵਜਾਏਂਗਾ, ਤਾਂ) ਤੂੰ ਵਿਕਾਰਾਂ ਤੋਂ ਖ਼ਲਾਸੀ (ਦਾ ਮਾਲਕ) ਹੋ ਜਾਏਂਗਾ, ਅਤੇ ਸਦਾ ਕਾਇਮ ਰਹਿਣ ਵਾਲੇ ਪਰਮਾਤਮਾ ਵਿਚ ਟਿਕਿਆ ਰਹੇਂਗਾ ॥੧੨॥੧॥੧੦॥