Hukumnama - Ang 913
Eis Paanee Thae Jin Thoo Ghariaa in Raag Raamkali
In Gurmukhi
ਰਾਮਕਲੀ ਮਹਲਾ ੫ ॥
ਇਸੁ ਪਾਨੀ ਤੇ ਜਿਨਿ ਤੂ ਘਰਿਆ ॥
ਮਾਟੀ ਕਾ ਲੇ ਦੇਹੁਰਾ ਕਰਿਆ ॥
ਉਕਤਿ ਜੋਤਿ ਲੈ ਸੁਰਤਿ ਪਰੀਖਿਆ ॥
ਮਾਤ ਗਰਭ ਮਹਿ ਜਿਨਿ ਤੂ ਰਾਖਿਆ ॥੧॥
ਰਾਖਨਹਾਰੁ ਸਮ੍ਹਾਰਿ ਜਨਾ ॥
ਸਗਲੇ ਛੋਡਿ ਬੀਚਾਰ ਮਨਾ ॥੧॥ ਰਹਾਉ ॥
ਜਿਨਿ ਦੀਏ ਤੁਧੁ ਬਾਪ ਮਹਤਾਰੀ ॥
ਜਿਨਿ ਦੀਏ ਭ੍ਰਾਤ ਪੁਤ ਹਾਰੀ ॥
ਜਿਨਿ ਦੀਏ ਤੁਧੁ ਬਨਿਤਾ ਅਰੁ ਮੀਤਾ ॥
ਤਿਸੁ ਠਾਕੁਰ ਕਉ ਰਖਿ ਲੇਹੁ ਚੀਤਾ ॥੨॥
ਜਿਨਿ ਦੀਆ ਤੁਧੁ ਪਵਨੁ ਅਮੋਲਾ ॥
ਜਿਨਿ ਦੀਆ ਤੁਧੁ ਨੀਰੁ ਨਿਰਮੋਲਾ ॥
ਜਿਨਿ ਦੀਆ ਤੁਧੁ ਪਾਵਕੁ ਬਲਨਾ ॥
ਤਿਸੁ ਠਾਕੁਰ ਕੀ ਰਹੁ ਮਨ ਸਰਨਾ ॥੩॥
ਛਤੀਹ ਅੰਮ੍ਰਿਤ ਜਿਨਿ ਭੋਜਨ ਦੀਏ ॥
ਅੰਤਰਿ ਥਾਨ ਠਹਰਾਵਨ ਕਉ ਕੀਏ ॥
ਬਸੁਧਾ ਦੀਓ ਬਰਤਨਿ ਬਲਨਾ ॥
ਤਿਸੁ ਠਾਕੁਰ ਕੇ ਚਿਤਿ ਰਖੁ ਚਰਨਾ ॥੪॥
ਪੇਖਨ ਕਉ ਨੇਤ੍ਰ ਸੁਨਨ ਕਉ ਕਰਨਾ ॥
ਹਸਤ ਕਮਾਵਨ ਬਾਸਨ ਰਸਨਾ ॥
ਚਰਨ ਚਲਨ ਕਉ ਸਿਰੁ ਕੀਨੋ ਮੇਰਾ ॥
ਮਨ ਤਿਸੁ ਠਾਕੁਰ ਕੇ ਪੂਜਹੁ ਪੈਰਾ ॥੫॥
ਅਪਵਿਤ੍ਰ ਪਵਿਤ੍ਰੁ ਜਿਨਿ ਤੂ ਕਰਿਆ ॥
ਸਗਲ ਜੋਨਿ ਮਹਿ ਤੂ ਸਿਰਿ ਧਰਿਆ ॥
ਅਬ ਤੂ ਸੀਝੁ ਭਾਵੈ ਨਹੀ ਸੀਝੈ ॥
ਕਾਰਜੁ ਸਵਰੈ ਮਨ ਪ੍ਰਭੁ ਧਿਆਈਜੈ ॥੬॥
ਈਹਾ ਊਹਾ ਏਕੈ ਓਹੀ ॥
ਜਤ ਕਤ ਦੇਖੀਐ ਤਤ ਤਤ ਤੋਹੀ ॥
ਤਿਸੁ ਸੇਵਤ ਮਨਿ ਆਲਸੁ ਕਰੈ ॥
ਜਿਸੁ ਵਿਸਰਿਐ ਇਕ ਨਿਮਖ ਨ ਸਰੈ ॥੭॥
ਹਮ ਅਪਰਾਧੀ ਨਿਰਗੁਨੀਆਰੇ ॥
ਨਾ ਕਿਛੁ ਸੇਵਾ ਨਾ ਕਰਮਾਰੇ ॥
ਗੁਰੁ ਬੋਹਿਥੁ ਵਡਭਾਗੀ ਮਿਲਿਆ ॥
ਨਾਨਕ ਦਾਸ ਸੰਗਿ ਪਾਥਰ ਤਰਿਆ ॥੮॥੨॥
Phonetic English
Raamakalee Mehalaa 5 ||
Eis Paanee Thae Jin Thoo Ghariaa ||
Maattee Kaa Lae Dhaehuraa Kariaa ||
Oukath Joth Lai Surath Pareekhiaa ||
Maath Garabh Mehi Jin Thoo Raakhiaa ||1||
Raakhanehaar Samhaar Janaa ||
Sagalae Shhodd Beechaar Manaa ||1|| Rehaao ||
Jin Dheeeae Thudhh Baap Mehathaaree ||
Jin Dheeeae Bhraath Puth Haaree ||
Jin Dheeeae Thudhh Banithaa Ar Meethaa ||
This Thaakur Ko Rakh Laehu Cheethaa ||2||
Jin Dheeaa Thudhh Pavan Amolaa ||
Jin Dheeaa Thudhh Neer Niramolaa ||
Jin Dheeaa Thudhh Paavak Balanaa ||
This Thaakur Kee Rahu Man Saranaa ||3||
Shhatheeh Anmrith Jin Bhojan Dheeeae ||
Anthar Thhaan Theharaavan Ko Keeeae ||
Basudhhaa Dheeou Barathan Balanaa ||
This Thaakur Kae Chith Rakh Charanaa ||4||
Paekhan Ko Naethr Sunan Ko Karanaa ||
Hasath Kamaavan Baasan Rasanaa ||
Charan Chalan Ko Sir Keeno Maeraa ||
Man This Thaakur Kae Poojahu Pairaa ||5||
Apavithr Pavithra Jin Thoo Kariaa ||
Sagal Jon Mehi Thoo Sir Dhhariaa ||
Ab Thoo Seejh Bhaavai Nehee Seejhai ||
Kaaraj Savarai Man Prabh Dhhiaaeejai ||6||
Eehaa Oohaa Eaekai Ouhee ||
Jath Kath Dhaekheeai Thath Thath Thohee ||
This Saevath Man Aalas Karai ||
Jis Visariai Eik Nimakh N Sarai ||7||
Ham Aparaadhhee Niraguneeaarae ||
Naa Kishh Saevaa Naa Karamaarae ||
Gur Bohithh Vaddabhaagee Miliaa ||
Naanak Dhaas Sang Paathhar Thariaa ||8||2||
English Translation
Raamkalee, Fifth Mehl:
He created you out of this water.
From clay, He fashioned your body.
He blessed you with the light of reason and clear consciousness.
In your mother's womb, He preserved you. ||1||
Contemplate your Savior Lord.
Give up all others thoughts, O mind. ||1||Pause||
He gave you your mother and father;
He gave you your charming children and siblings;
He gave you your spouse and friends;
Enshrine that Lord and Master in your consciousness. ||2||
He gave you the invaluable air;
He gave you the priceless water;
He gave you burning fire;
Let your mind remain in the Sanctuary of that Lord and Master. ||3||
He gave you the thirty-six varieties of tasty foods;
He gave you a place within to hold them;
He gave you the earth, and things to use;
Enshrine in your consciousness the feet of that Lord and Master. ||4||
He gave you eyes to see, and ears to hear;
He gave you hands to work with, and a nose and a tongue;
He gave you feet to walk upon, and the crowning glory of your head;
O mind, worship the Feet of that Lord and Master. ||5||
He transformed you from impure to pure;
He installed you above the heads of all creatures;
Now, you may fulfill your destiny or not;
Your affairs shall be resolved, O mind, meditating on God. ||6||
Here and there, only the One God exists.
Wherever I look, there You are.
My mind is reluctant to serve Him;
Forgetting Him, I cannot survive, even for an instant. ||7||
I am a sinner, without any virtue at all.
I do not serve You, or do any good deeds.
By great good fortune, I have found the boat - the Guru.
Slave Nanak has crossed over, with Him. ||8||2||
Punjabi Viakhya
nullnullnullnullਹੇ ਭਾਈ! ਜਿਸ ਪ੍ਰਭੂ ਨੇ ਪਿਤਾ ਦੀ ਬੂੰਦ ਤੋਂ ਤੈਨੂੰ ਬਣਾਇਆ, ਤੇਰਾ ਇਹ ਮਿੱਟੀ ਦਾ ਪੁਤਲਾ ਘੜ ਦਿੱਤਾ; ਜਿਸ ਪ੍ਰਭੂ ਨੇ ਬੁੱਧੀ, ਜਿੰਦ ਅਤੇ ਪਰਖਣ ਦੀ ਤਾਕਤ ਤੇਰੇ ਅੰਦਰ ਪਾ ਕੇ ਤੈਨੂੰ ਮਾਂ ਦੇ ਪੇਟ ਵਿਚ (ਸਹੀ ਸਲਾਮਤ) ਰੱਖਿਆ (ਉਸ ਨੂੰ ਸਦਾ ਯਾਦ ਰੱਖ) ॥੧॥nullਹੇ ਭਾਈ! ਸਦਾ ਰੱਖਿਆ ਕਰ ਸਕਣ ਵਾਲੇ ਪਰਮਾਤਮਾ ਨੂੰ ਯਾਦ ਕਰਿਆ ਕਰ। ਹੇ ਮੇਰੇ ਮਨ! (ਪ੍ਰਭੂ ਦੀ ਯਾਦ ਤੋਂ ਬਿਨਾ) ਹੋਰ ਸਾਰੇ ਵਿਚਾਰ (ਜਿਹੜੇ ਵਿਚਾਰ ਪ੍ਰਭੂ ਦੀ ਯਾਦ ਭੁਲਾਂਦੇ ਹਨ, ਉਹ) ਛੱਡ ਦੇਹ ॥੧॥ ਰਹਾਉ ॥nullnullnullਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਮਾਪੇ ਦਿੱਤੇ, ਜਿਸ ਪ੍ਰਭੂ ਨੇ ਤੈਨੂੰ ਭਰਾ ਪੁੱਤਰ ਤੇ ਨੌਕਰ ਦਿੱਤੇ, ਜਿਸ ਪ੍ਰਭੂ ਨੇ ਤੈਨੂੰ ਇਸਤ੍ਰੀ ਅਤੇ ਸੱਜਣ-ਮਿੱਤਰ ਦਿੱਤੇ, ਉਸ ਮਾਲਕ-ਪ੍ਰਭੂ ਨੂੰ ਸਦਾ ਆਪਣੇ ਚਿੱਤ ਵਿਚ ਟਿਕਾਈ ਰੱਖ ॥੨॥nullnullnullਹੇ ਭਾਈ! ਜਿਸ ਪ੍ਰਭੂ ਨੇ ਤੈਨੂੰ ਕਿਸੇ ਭੀ ਮੁੱਲ ਤੋਂ ਨਾਹ ਮਿਲ ਸਕਣ ਵਾਲੀ ਹਵਾ ਦਿੱਤੀ, ਜਿਸ ਪ੍ਰਭੂ ਨੇ ਤੈਨੂੰ ਨਿਰਮੋਲਕ ਪਾਣੀ ਦਿੱਤਾ, ਜਿਸ ਪ੍ਰਭੂ ਨੇ ਤੈਨੂੰ ਅੱਗ ਦਿੱਤੀ, ਬਾਲਣ ਦਿੱਤਾ, ਹੇ ਮਨ! ਤੂੰ ਉਸ ਮਾਲਕ-ਪ੍ਰਭੂ ਦੀ ਸਰਨ ਪਿਆ ਰਹੁ ॥੩॥nullnullnullਹੇ ਭਾਈ! ਜਿਸ ਪਰਮਾਤਮਾ ਨੇ ਤੈਨੂੰ ਅਨੇਕਾਂ ਕਿਸਮਾਂ ਦੇ ਸੁਆਦਲੇ ਖਾਣੇ ਦਿੱਤੇ, ਇਹਨਾਂ ਖਾਣਿਆਂ ਨੂੰ ਹਜ਼ਮ ਕਰਨ ਲਈ ਤੇਰੇ ਅੰਦਰ ਮਿਹਦਾ ਆਦਿਕ ਅੰਗ ਬਣਾਏ, ਤੈਨੂੰ ਧਰਤੀ ਦਿੱਤੀ, ਤੈਨੂੰ ਹੋਰ ਵਰਤਣ-ਵਲੇਵਾ ਦਿੱਤਾ, ਉਸ ਮਾਲਕ-ਪ੍ਰਭੂ ਦੇ ਚਰਨ ਆਪਣੇ ਚਿੱਤ ਵਿੱਚ ਪ੍ਰੋ ਰੱਖ ॥੪॥nullnullnullਹੇ ਮੇਰੇ ਮਨ! ਉਸ ਮਾਲਕ-ਪ੍ਰਭੂ ਦੇ ਪੈਰ ਸਦਾ ਪੂਜਦਾ ਰਹੁ (ਨਿਮ੍ਰਤਾ ਧਾਰਨ ਕਰ ਕੇ ਉਸ ਪ੍ਰਭੂ ਦਾ ਸਿਮਰਨ ਕਰਦਾ ਰਹੁ, ਜਿਸ ਨੇ) ਤੈਨੂੰ (ਦੁਨੀਆ ਦੇ ਰੰਗ-ਤਮਾਸ਼ੇ) ਵੇਖਣ ਵਾਸਤੇ ਅੱਖਾਂ ਦਿੱਤੀਆਂ ਹਨ ਅਤੇ ਸੁਣਨ ਵਾਸਤੇ ਕੰਨ ਦਿੱਤੇ ਹਨ, ਜਿਸ ਨੇ ਕਾਰ ਕਰਨ ਲਈ ਤੈਨੂੰ ਹੱਥ ਦਿੱਤੇ ਹਨ, ਅਤੇ ਨੱਕ ਤੇ ਜੀਭ ਦਿੱਤੀ ਹੈ, ਜਿਸ ਨੇ ਤੁਰਨ ਲਈ ਤੈਨੂੰ ਪੈਰ ਦਿੱਤੇ ਹਨ ਅਤੇ ਸਿਰ (ਸਾਰੇ ਅੰਗਾਂ ਵਿਚੋਂ) ਸ਼ਿਰੋਮਣੀ ਬਣਾਇਆ ਹੈ ॥੫॥nullnullnull(ਹੇ ਭਾਈ! ਉਸ ਪਰਮਾਤਮਾ ਨੂੰ ਸਿਮਰਿਆ ਕਰ) ਜਿਸ ਨੇ ਗੰਦ ਤੋਂ ਤੈਨੂੰ ਪਵਿੱਤਰ ਬਣਾ ਦਿੱਤਾ, ਜਿਸ ਨੇ ਤੈਨੂੰ ਸਾਰੀਆਂ ਜੂਨੀਆਂ ਉਤੇ ਸਰਦਾਰ ਬਣਾ ਦਿੱਤਾ। ਤੇਰੀ ਮਰਜ਼ੀ ਹੈ ਹੁਣ ਤੂੰ (ਉਸ ਦਾ ਸਿਮਰਨ ਕਰ ਕੇ ਜ਼ਿੰਦਗੀ ਵਿਚ) ਕਾਮਯਾਬ ਹੋ ਚਾਹੇ ਨਾਹ ਹੋ। ਪਰ ਹੇ ਮਨ! ਪਰਮਾਤਮਾ ਦਾ ਸਿਮਰਨ ਕਰਨਾ ਚਾਹੀਦਾ ਹੈ, (ਸਿਮਰਨ ਕੀਤੀਆਂ ਹੀ ਮਨੁੱਖਾ ਜੀਵਨ ਦਾ) ਮਨੋਰਥ ਸਫਲ ਹੁੰਦਾ ਹੈ ॥੬॥nullnullnullਹੇ ਭਾਈ! ਇਸ ਲੋਕ ਵਿਚ ਤੇ ਪਰਲੋਕ ਵਿਚ ਇਕ ਉਹ ਪਰਮਾਤਮਾ ਹੀ (ਸਹਾਈ) ਹੈ, ਜਿੱਥੇ ਕਿੱਥੇ ਝਾਤੀ ਮਾਰੀ ਜਾਏ ਉਥੇ ਉਥੇ (ਪਰਮਾਤਮਾ ਹੀ) ਤੇਰੇ ਨਾਲ ਹੈ। (ਪਰ ਵੇਖੋ ਮਨੁੱਖ ਦੀ ਮੰਦ-ਭਾਗਤਾ!) ਉਸ ਪਰਮਾਤਮਾ ਨੂੰ ਸਿਮਰਦਿਆਂ (ਮਨੁੱਖ) ਮਨ ਵਿਚ ਆਲਸ ਕਰਦਾ ਹੈ, ਜਿਸ ਨੂੰ ਵਿਸਾਰਿਆਂ ਇਕ ਪਲ-ਭਰ ਸਮਾ ਭੀ ਸੌਖਾ ਨਹੀਂ ਲੰਘ ਸਕਦਾ ॥੭॥nullnullnull(ਹੇ ਭਾਈ! ਮਾਇਆ ਦੇ ਮੋਹ ਵਿਚ ਫਸ ਕੇ) ਅਸੀਂ ਸੰਸਾਰੀ ਜੀਵ ਪਾਪੀ ਬਣ ਜਾਂਦੇ ਹਾਂ, ਗੁਣ-ਹੀਣ ਹੋ ਜਾਂਦੇ ਹਾਂ, ਅਸੀਂ ਨਾਹ ਕੋਈ ਸੇਵਾ-ਭਗਤੀ ਕਰਦੇ ਹਾਂ, ਨਾਹ ਹੀ ਸਾਡੇ ਕੰਮ ਚੰਗੇ ਹੁੰਦੇ ਹਨ। ਹੇ ਦਾਸ ਨਾਨਕ! (ਆਖ-ਜਿਨ੍ਹਾਂ ਮਨੁੱਖਾਂ ਨੂੰ ਵੱਡੇ ਭਾਗਾਂ ਨਾਲ ਗੁਰੂ-ਜਹਾਜ਼ ਮਿਲ ਪਿਆ, ਉਸ ਜਹਾਜ਼ ਦੀ ਸੰਗਤ ਵਿਚ ਉਹ ਪੱਥਰ-ਦਿਲ ਮਨੁੱਖ ਭੀ ਸੰਸਾਰ-ਸਮੁੰਦਰ ਤੋਂ ਪਾਰ ਲੰਘ ਗਏ ॥੮॥੨॥